Journalism Of Hope
BREAKING NEWS
ਪਟਿਆਲਾ ਤੋਂ ‘ਆਪ’ ਵਿਧਾਇਕ ਅਜੀਤਪਾਲ ਕੋਹਲੀ ਨੂੰ ਚੋਣ ਕਮਿਸ਼ਨ ਦਾ ਨੋਟਿਸ......ਪਟਿਆਲਾ ਨਗਰ ਨਿਗਮ ਚੋਣਾਂ: 6 ਪੁਲਿਸ ਅਧਿਕਾਰੀਆਂ ਨੂੰ ਤੁਰੰਤ ਰਿਲੀਵ ਕਰਨ ਦੇ ਹੁਕਮ......ਮੁਕੇਰੀਆਂ ’ਚ ਕਿਸਾਨਾਂ ਦੇ ਧਰਨੇ ਦੌਰਾਨ ਵੱਡਾ ਹਾਦਸਾ, ਟਰਾਲੀ ਨਾਲ ਟਕਰਾਈ ਬਾਈਕ; ਨੌਜਵਾਨ ਦੀ ਮੌਤ......ਪੰਜਾਬ ਸਮੇਤ 5 ਸੂਬਿਆਂ ਦੀ ਡਰਾਫਟ ਵੋਟਰ ਸੂਚੀ ਜਾਰੀ, ਯੂਪੀ ’ਚ 20.7 ਲੱਖ ਵੋਟਰ ਵਧੇ......NEET-UG ਪੇਪਰ ਲੀਕ ਮਾਮਲੇ ’ਚ 14 ਮੁਲਜ਼ਮਾਂ ਵਿਰੁੱਧ ਦੋਸ਼ ਆਇਦ ਕਰਨ ਦੇ ਹੁਕਮ.......ਕੁਲਗਾਮ ’ਚ ਲਸ਼ਕਰ ਦਾ ਅੱਤਵਾਦੀ ਲਤੀਫ ਭੱਟ ਮੁਕਾਬਲੇ ’ਚ ਢੇਰ......ਦਿਲਜੀਤ ਦੋਸਾਂਝ ਦੇ ਮੁੱਲਾਂਪੁਰ ਕੰਸਰਟ ’ਤੇ ਬਾਲ ਕਮਿਸ਼ਨ ਦਾ ਨੋਟਿਸ, ਡੀ.ਸੀ. ਮੋਹਾਲੀ ਤੋਂ ਮੰਗੀ ਰਿਪੋਰਟ.......DNA ਰਿਪੋਰਟ ਨੇ ਬਦਲਿਆ ਨਾਬਾਲਗ ਨਾਲ ਜਬਰ-ਜਨਾਹ ਦਾ ਕੇਸ, ਨਵਜੰਮੀ ਬੱਚੀ ਦਾ ਪਿਤਾ ਨਹੀਂ ਨਿਕਲਿਆ ਮੁਲਜ਼ਮ......ਪ੍ਰੇਮ ਸਬੰਧਾਂ ’ਚ ਪਤੀ ਬਣਿਆ ਰੋੜਾ ਤਾਂ ਪਤਨੀ ਨੇ ਹੀ ਰਚੀ ਕਤਲ ਦੀ ਸਾਜ਼ਿਸ਼ ! 3 ਲੱਖ ਦੀ ਦਿੱਤੀ ਸੁਪਾਰੀ......11 ਸਾਲ ਪੁਰਾਣੇ ਡੀਐੱਸਪੀ ਕਤਲ ਕੇਸ ’ਚ ਸਾਬਕਾ ਸਰਪੰਚ ਸਮੇਤ 4 ਨੂੰ ਉਮਰ ਕੈਦ

ਹਿਮਾਚਲ ‘ਚ ਦਰਦਨਾਕ ਹਾਦਸਾ, 200 ਫੁੱਟ ਡੂੰਘੀ ਖੱਡ ‘ਚ ਡਿੱਗੀ ਕਾਰ, 6 ਨੌਜਵਾਨਾਂ ਦੀ ਮੌਤ

Himachal Pradesh Mandi Road Accident; ਹਿਮਾਚਲ ਪ੍ਰਦੇਸ਼ ਦੇ ਮੰਡੀ ਜ਼ਿਲ੍ਹੇ ਦੇ ਲਡਭੜੋਲ ਵਿੱਚ ਇੱਕ ਦਰਦਨਾਕ ਸੜਕ ਹਾਦਸੇ ਨੇ ਛੇ ਪਰਿਵਾਰਾਂ ਦੀਆਂ ਖੁਸ਼ੀਆਂ ਉਜਾੜ ਦਿੱਤੀਆਂ। ਜਨਮਦਿਨ ਦੀ ਪਾਰਟੀ ਤੋਂ ਘਰ ਪਰਤ ਰਹੇ ਛੇ ਨੌਜਵਾਨਾਂ ਦੀ ਕਾਰ ਬੇਕਾਬੂ ਹੋ ਕੇ ਕਰੀਬ 200 ਫੁੱਟ ਡੂੰਘੀ ਖੱਡ ਵਿੱਚ ਜਾ ਡਿੱਗੀ। ਇਸ ਹਾਦਸੇ ਵਿੱਚ ਕਾਰ ਸਵਾਰ ਸਾਰੇ ਛੇ ਨੌਜਵਾਨਾਂ ਦੀ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਹਿਮਾਚਲ ‘ਚ ਦਰਦਨਾਕ ਹਾਦਸਾ, 200 ਫੁੱਟ ਡੂੰਘੀ ਖੱਡ ‘ਚ ਡਿੱਗੀ ਕਾਰ, 6 ਨੌਜਵਾਨਾਂ ਦੀ ਮੌਤ

Himachal Pradesh Mandi Road Accident; ਹਿਮਾਚਲ ਪ੍ਰਦੇਸ਼ ਦੇ ਮੰਡੀ ਜ਼ਿਲ੍ਹੇ ਦੇ ਲਡਭੜੋਲ ਵਿੱਚ ਇੱਕ ਦਰਦਨਾਕ ਸੜਕ ਹਾਦਸੇ ਨੇ ਛੇ ਪਰਿਵਾਰਾਂ ਦੀਆਂ ਖੁਸ਼ੀਆਂ ਉਜਾੜ ਦਿੱਤੀਆਂ। ਜਨਮਦਿਨ ਦੀ ਪਾਰਟੀ ਤੋਂ ਘਰ ਪਰਤ ਰਹੇ ਛੇ ਨੌਜਵਾਨਾਂ ਦੀ ਕਾਰ ਬੇਕਾਬੂ ਹੋ ਕੇ ਕਰੀਬ 200 ਫੁੱਟ ਡੂੰਘੀ ਖੱਡ ਵਿੱਚ ਜਾ ਡਿੱਗੀ। ਇਸ ਹਾਦਸੇ ਵਿੱਚ ਕਾਰ ਸਵਾਰ ਸਾਰੇ ਛੇ ਨੌਜਵਾਨਾਂ ਦੀ ਮੌਤ ਹੋ ਗਈ। ਮ੍ਰਿਤਕਾਂ ਵਿੱਚ ਚਾਰ ਨਾਬਾਲਗ ਵੀ ਸ਼ਾਮਲ ਹਨ।

ਹਾਦਸਾ ਮੰਗਲਵਾਰ ਦੇਰ ਰਾਤ ਲਡਭੜੋਲ ਦੇ ਪੈਟਰੋਲ ਪੰਪ ਨੇੜੇ ਵਾਪਰਿਆ। ਦੱਸਿਆ ਜਾ ਰਿਹਾ ਹੈ ਕਿ ਛੇ ਨੌਜਵਾਨ ਕਿਸੇ ਰਿਸ਼ਤੇਦਾਰ ਦੇ ਘਰ ਜਨਮਦਿਨ ਦੀ ਪਾਰਟੀ ਵਿੱਚ ਸ਼ਾਮਲ ਹੋਣ ਗਏ ਸਨ। ਉੱਥੋਂ ਦੇਰ ਰਾਤ ਕਾਰ ਰਾਹੀਂ ਆਪਣੇ ਘਰਾਂ ਨੂੰ ਪਰਤ ਰਹੇ ਸਨ ਕਿ ਰਸਤੇ ਵਿੱਚ ਕਾਰ ਅਚਾਨਕ ਬੇਕਾਬੂ ਹੋ ਗਈ ਅਤੇ ਸੜਕ ਤੋਂ ਹੇਠਾਂ ਡੂੰਘੀ ਖੱਡ ਵਿੱਚ ਜਾ ਡਿੱਗੀ। ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਦੇ ਪਰਖੱਚੇ ਉੱਡ ਗਏ।

ਹੈਰਾਨੀ ਦੀ ਗੱਲ ਇਹ ਰਹੀ ਕਿ ਰਾਤ ਸਮੇਂ ਵਾਪਰੇ ਇਸ ਹਾਦਸੇ ਬਾਰੇ ਕਿਸੇ ਨੂੰ ਪਤਾ ਨਹੀਂ ਲੱਗ ਸਕਿਆ। ਜਦੋਂ ਨੌਜਵਾਨ ਸਾਰੀ ਰਾਤ ਘਰ ਨਹੀਂ ਪਰਤੇ ਤਾਂ ਪਰਿਵਾਰਕ ਮੈਂਬਰਾਂ ਨੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ। ਪਰਿਵਾਰ ਆਪਣੇ ਪੱਧਰ ‘ਤੇ ਨੌਜਵਾਨਾਂ ਨੂੰ ਲੱਭਦੇ ਰਹੇ, ਪਰ ਉਨ੍ਹਾਂ ਦਾ ਕੋਈ ਸੁਰਾਗ ਨਹੀਂ ਮਿਲਿਆ।

ਬੁੱਧਵਾਰ ਦੁਪਹਿਰ ਕਰੀਬ 2 ਵਜੇ ਇੱਕ ਬਾਈਕ ਸਵਾਰ ਦੀ ਨਜ਼ਰ ਸੜਕ ਤੋਂ ਹੇਠਾਂ ਖੱਡ ਵਿੱਚ ਡਿੱਗੀ ਕਾਰ ‘ਤੇ ਪਈ। ਉਸ ਨੇ ਤੁਰੰਤ ਸਥਾਨਕ ਲੋਕਾਂ ਨੂੰ ਸੂਚਨਾ ਦਿੱਤੀ। ਇਸ ਤੋਂ ਬਾਅਦ ਪਿੰਡ ਵਾਸੀ ਮੌਕੇ ‘ਤੇ ਪਹੁੰਚੇ ਅਤੇ ਆਪਣੀ ਜਾਨ ਦੀ ਪਰਵਾਹ ਕੀਤੇ ਬਿਨਾਂ ਖੱਡ ਵਿੱਚ ਉਤਰ ਕੇ ਬਚਾਅ ਕਾਰਜ ਸ਼ੁਰੂ ਕੀਤਾ। ਹਾਲਾਂਕਿ, ਉਦੋਂ ਤੱਕ ਸਾਰੇ ਛੇ ਨੌਜਵਾਨਾਂ ਦੀ ਮੌਤ ਹੋ ਚੁੱਕੀ ਸੀ।

ਮ੍ਰਿਤਕਾਂ ਦੀ ਪਛਾਣ ਆਯੂਸ਼ ਰਾਏ (21), ਅਨੁਜ ਕੁਮਾਰ (18), ਯਸ਼ ਰਾਏ (14), ਵਾਸੀ ਸਿਮਸ, ਪੰਕਜ ਕੁਮਾਰ (17) ਅਤੇ ਅਰਨਵ ਠਾਕੁਰ (15), ਵਾਸੀ ਗਵਾਲਾ ਅਤੇ ਆਦਿੱਤਿਆ ਕੁਮਾਰ (17), ਵਾਸੀ ਦਰੋਬ ਵਜੋਂ ਹੋਈ ਹੈ। ਇਨ੍ਹਾਂ ਵਿੱਚੋਂ ਚਾਰ ਨੌਜਵਾਨ ਨਾਬਾਲਗ ਸਨ।

ਹਾਦਸੇ ਦੀ ਸੂਚਨਾ ਮਿਲਦੇ ਹੀ ਥਾਣਾ ਇੰਚਾਰਜ ਰਣਜੀਤ ਕਪੂਰ, ਨਾਇਬ ਤਹਿਸੀਲਦਾਰ ਅਤੇ SDRF ਦੀ ਟੀਮ ਮੌਕੇ ‘ਤੇ ਪਹੁੰਚੀ। ਸਥਾਨਕ ਲੋਕਾਂ ਦੀ ਮਦਦ ਨਾਲ ਕਾਫ਼ੀ ਮੁਸ਼ੱਕਤ ਤੋਂ ਬਾਅਦ ਸਾਰੇ ਨੌਜਵਾਨਾਂ ਦੀਆਂ ਲਾਸ਼ਾਂ ਖੱਡ ਵਿੱਚੋਂ ਬਾਹਰ ਕੱਢੀਆਂ ਗਈਆਂ। ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।

ਤਹਿਸੀਲਦਾਰ ਡਾ. ਮੁਕੁਲ ਅਨਿਲ ਸ਼ਰਮਾ ਮੁਤਾਬਕ ਪ੍ਰਭਾਵਿਤ ਪਰਿਵਾਰਾਂ ਨੂੰ ਪ੍ਰਸ਼ਾਸਨ ਵੱਲੋਂ 25-25 ਹਜ਼ਾਰ ਰੁਪਏ ਦੀ ਫੌਰੀ ਸਹਾਇਤਾ ਦਿੱਤੀ ਗਈ ਹੈ। ਉੱਧਰ, ਡੀਐੱਸਪੀ ਪਧਰ ਲੋਕਿੰਦਰ ਨੇਗੀ ਨੇ ਹਾਦਸੇ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਅਤੇ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਸਾਰੇ ਛੇ ਨੌਜਵਾਨਾਂ ਦਾ ਅੰਤਿਮ ਸੰਸਕਾਰ ਵੀਰਵਾਰ ਨੂੰ ਕੀਤਾ ਜਾਵੇਗਾ।

ਇਸ ਹਾਦਸੇ ਤੋਂ ਬਾਅਦ ਇਲਾਕੇ ਵਿੱਚ ਸੋਗ ਦੀ ਲਹਿਰ ਹੈ। ਜਿਨ੍ਹਾਂ ਘਰਾਂ ਵਿੱਚ ਇੱਕ ਰਾਤ ਪਹਿਲਾਂ ਜਨਮਦਿਨ ਦੀਆਂ ਖੁਸ਼ੀਆਂ ਸਨ, ਉੱਥੇ ਹੁਣ ਮਾਤਮ ਛਾਇਆ ਹੋਇਆ ਹੈ।

Read Latest News and Breaking News at Daily Post TV, Browse for more News

Ad
Ad

Punjab District News