Journalism Of Hope
BREAKING NEWS
ਪਟਿਆਲਾ ਤੋਂ ‘ਆਪ’ ਵਿਧਾਇਕ ਅਜੀਤਪਾਲ ਕੋਹਲੀ ਨੂੰ ਚੋਣ ਕਮਿਸ਼ਨ ਦਾ ਨੋਟਿਸ......ਪਟਿਆਲਾ ਨਗਰ ਨਿਗਮ ਚੋਣਾਂ: 6 ਪੁਲਿਸ ਅਧਿਕਾਰੀਆਂ ਨੂੰ ਤੁਰੰਤ ਰਿਲੀਵ ਕਰਨ ਦੇ ਹੁਕਮ......ਮੁਕੇਰੀਆਂ ’ਚ ਕਿਸਾਨਾਂ ਦੇ ਧਰਨੇ ਦੌਰਾਨ ਵੱਡਾ ਹਾਦਸਾ, ਟਰਾਲੀ ਨਾਲ ਟਕਰਾਈ ਬਾਈਕ; ਨੌਜਵਾਨ ਦੀ ਮੌਤ......ਪੰਜਾਬ ਸਮੇਤ 5 ਸੂਬਿਆਂ ਦੀ ਡਰਾਫਟ ਵੋਟਰ ਸੂਚੀ ਜਾਰੀ, ਯੂਪੀ ’ਚ 20.7 ਲੱਖ ਵੋਟਰ ਵਧੇ......NEET-UG ਪੇਪਰ ਲੀਕ ਮਾਮਲੇ ’ਚ 14 ਮੁਲਜ਼ਮਾਂ ਵਿਰੁੱਧ ਦੋਸ਼ ਆਇਦ ਕਰਨ ਦੇ ਹੁਕਮ.......ਕੁਲਗਾਮ ’ਚ ਲਸ਼ਕਰ ਦਾ ਅੱਤਵਾਦੀ ਲਤੀਫ ਭੱਟ ਮੁਕਾਬਲੇ ’ਚ ਢੇਰ......ਦਿਲਜੀਤ ਦੋਸਾਂਝ ਦੇ ਮੁੱਲਾਂਪੁਰ ਕੰਸਰਟ ’ਤੇ ਬਾਲ ਕਮਿਸ਼ਨ ਦਾ ਨੋਟਿਸ, ਡੀ.ਸੀ. ਮੋਹਾਲੀ ਤੋਂ ਮੰਗੀ ਰਿਪੋਰਟ.......DNA ਰਿਪੋਰਟ ਨੇ ਬਦਲਿਆ ਨਾਬਾਲਗ ਨਾਲ ਜਬਰ-ਜਨਾਹ ਦਾ ਕੇਸ, ਨਵਜੰਮੀ ਬੱਚੀ ਦਾ ਪਿਤਾ ਨਹੀਂ ਨਿਕਲਿਆ ਮੁਲਜ਼ਮ......ਪ੍ਰੇਮ ਸਬੰਧਾਂ ’ਚ ਪਤੀ ਬਣਿਆ ਰੋੜਾ ਤਾਂ ਪਤਨੀ ਨੇ ਹੀ ਰਚੀ ਕਤਲ ਦੀ ਸਾਜ਼ਿਸ਼ ! 3 ਲੱਖ ਦੀ ਦਿੱਤੀ ਸੁਪਾਰੀ......11 ਸਾਲ ਪੁਰਾਣੇ ਡੀਐੱਸਪੀ ਕਤਲ ਕੇਸ ’ਚ ਸਾਬਕਾ ਸਰਪੰਚ ਸਮੇਤ 4 ਨੂੰ ਉਮਰ ਕੈਦ

ਪਹਿਲੇ ਟੈਸਟ ਮੈਚ ’ਚ ਨਿਊਜ਼ੀਲੈਂਡ ਦੀ ਹਾਲਤ ਖ਼ਰਾਬ, 95 ਦੌੜਾਂ ’ਤੇ ਗੁਆਈਆਂ 5 ਵਿਕਟਾਂ

ਨਵੀਂ ਦਿੱਲੀ: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਟੈਸਟ ਸੀਰੀਜ਼ ਦਾ ਪਹਿਲਾ ਮੁਕਾਬਲਾ ਵੈਲਿੰਗਟਨ ਵਿੱਚ ਖੇਡਿਆ ਜਾ ਰਿਹਾ ਹੈ। ਵੀਰਵਾਰ ਨੂੰ ਭਾਰਤੀ ਟੀਮ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਨਿਊਜ਼ੀਲੈਂਡ ਨੇ ਪਹਿਲੀ ਪਾਰੀ ਵਿੱਚ 5 ਵਿਕਟਾਂ ਦੇ ਨੁਕਸਾਨ ’ਤੇ 95 ਦੌੜਾਂ ਬਣਾਈਆਂ ਹਨ। ਹੇਨਰੀ ਨਿਕੋਲਸ ਅਤੇ ਗਲੇਨ ਫਿਲਿਪਸ ਕ੍ਰੀਜ਼ ’ਤੇ ਨਾਬਾਦ ਹਨ। ਭਾਰਤ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਪਹਿਲੇ ਟੈਸਟ ਮੈਚ ’ਚ ਨਿਊਜ਼ੀਲੈਂਡ ਦੀ ਹਾਲਤ ਖ਼ਰਾਬ, 95 ਦੌੜਾਂ ’ਤੇ ਗੁਆਈਆਂ 5 ਵਿਕਟਾਂ

ਨਵੀਂ ਦਿੱਲੀ: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਟੈਸਟ ਸੀਰੀਜ਼ ਦਾ ਪਹਿਲਾ ਮੁਕਾਬਲਾ ਵੈਲਿੰਗਟਨ ਵਿੱਚ ਖੇਡਿਆ ਜਾ ਰਿਹਾ ਹੈ। ਵੀਰਵਾਰ ਨੂੰ ਭਾਰਤੀ ਟੀਮ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਨਿਊਜ਼ੀਲੈਂਡ ਨੇ ਪਹਿਲੀ ਪਾਰੀ ਵਿੱਚ 5 ਵਿਕਟਾਂ ਦੇ ਨੁਕਸਾਨ ’ਤੇ 95 ਦੌੜਾਂ ਬਣਾਈਆਂ ਹਨ। ਹੇਨਰੀ ਨਿਕੋਲਸ ਅਤੇ ਗਲੇਨ ਫਿਲਿਪਸ ਕ੍ਰੀਜ਼ ’ਤੇ ਨਾਬਾਦ ਹਨ।

ਭਾਰਤ ਵੱਲੋਂ ਜਸਪ੍ਰੀਤ ਬੁਮਰਾਹ ਨੇ ਸ਼ਾਨਦਾਰ ਗੇਂਦਬਾਜ਼ੀ ਕਰਦਿਆਂ ਹੁਣ ਤੱਕ ਤਿੰਨ ਵਿਕਟਾਂ ਹਾਸਲ ਕੀਤੀਆਂ ਹਨ। ਉਨ੍ਹਾਂ ਨੇ ਟੌਮ ਲੈਥਮ ਨੂੰ ਬਿਨਾਂ ਖਾਤਾ ਖੋਲ੍ਹੇ ਅਤੇ ਡੈਰਿਲ ਮਿਚੇਲ ਨੂੰ ਇਕ ਦੌੜ ’ਤੇ ਆਊਟ ਕੀਤਾ। ਇਸ ਤੋਂ ਇਲਾਵਾ ਵਿਕਟਕੀਪਰ ਟੌਮ ਬਲੰਡਲ (5) ਨੂੰ ਸ਼ੁਭਮਨ ਗਿੱਲ ਦੇ ਹੱਥੋਂ ਕੈਚ ਕਰਵਾਇਆ। ਆਕਾਸ਼ਦੀਪ ਨੇ ਰਚਿਨ ਰਵਿੰਦਰਾ (15) ਨੂੰ ਪੈਵੇਲੀਅਨ ਭੇਜਿਆ, ਜਦਕਿ ਅੰਸ਼ੁਲ ਕੰਬੋਜ ਨੇ ਡੇਵੋਨ ਕਾਨਵੇ ਦੀ ਵਿਕਟ ਹਾਸਲ ਕੀਤੀ।

ਜ਼ਿਕਰਯੋਗ ਹੈ ਕਿ ਜਸਪ੍ਰੀਤ ਬੁਮਰਾਹ ਲਗਭਗ ਇਕ ਸਾਲ ਬਾਅਦ ਟੈਸਟ ਕ੍ਰਿਕਟ ਵਿੱਚ ਵਾਪਸੀ ਕਰ ਰਹੇ ਹਨ। ਉਨ੍ਹਾਂ ਨੇ ਆਪਣਾ ਆਖਰੀ ਟੈਸਟ ਮੈਚ 22 ਤੋਂ 26 ਨਵੰਬਰ 2025 ਤੱਕ ਦੱਖਣੀ ਅਫਰੀਕਾ ਖ਼ਿਲਾਫ਼ ਗੁਵਾਹਾਟੀ ਵਿੱਚ ਖੇਡਿਆ ਸੀ। ਇਸ ਮੈਚ ਲਈ ਮੁਹੰਮਦ ਸਿਰਾਜ ਨੂੰ ਭਾਰਤੀ ਪਲੇਇੰਗ ਇਲੈਵਨ ਵਿੱਚ ਜਗ੍ਹਾ ਨਹੀਂ ਮਿਲੀ।

Read Latest News and Breaking News at Daily Post TV, Browse for more News

Ad
Ad

Punjab District News