Journalism Of Hope
BREAKING NEWS
ਪਟਿਆਲਾ ਤੋਂ ‘ਆਪ’ ਵਿਧਾਇਕ ਅਜੀਤਪਾਲ ਕੋਹਲੀ ਨੂੰ ਚੋਣ ਕਮਿਸ਼ਨ ਦਾ ਨੋਟਿਸ......ਪਟਿਆਲਾ ਨਗਰ ਨਿਗਮ ਚੋਣਾਂ: 6 ਪੁਲਿਸ ਅਧਿਕਾਰੀਆਂ ਨੂੰ ਤੁਰੰਤ ਰਿਲੀਵ ਕਰਨ ਦੇ ਹੁਕਮ......ਮੁਕੇਰੀਆਂ ’ਚ ਕਿਸਾਨਾਂ ਦੇ ਧਰਨੇ ਦੌਰਾਨ ਵੱਡਾ ਹਾਦਸਾ, ਟਰਾਲੀ ਨਾਲ ਟਕਰਾਈ ਬਾਈਕ; ਨੌਜਵਾਨ ਦੀ ਮੌਤ......ਪੰਜਾਬ ਸਮੇਤ 5 ਸੂਬਿਆਂ ਦੀ ਡਰਾਫਟ ਵੋਟਰ ਸੂਚੀ ਜਾਰੀ, ਯੂਪੀ ’ਚ 20.7 ਲੱਖ ਵੋਟਰ ਵਧੇ......NEET-UG ਪੇਪਰ ਲੀਕ ਮਾਮਲੇ ’ਚ 14 ਮੁਲਜ਼ਮਾਂ ਵਿਰੁੱਧ ਦੋਸ਼ ਆਇਦ ਕਰਨ ਦੇ ਹੁਕਮ.......ਕੁਲਗਾਮ ’ਚ ਲਸ਼ਕਰ ਦਾ ਅੱਤਵਾਦੀ ਲਤੀਫ ਭੱਟ ਮੁਕਾਬਲੇ ’ਚ ਢੇਰ......ਦਿਲਜੀਤ ਦੋਸਾਂਝ ਦੇ ਮੁੱਲਾਂਪੁਰ ਕੰਸਰਟ ’ਤੇ ਬਾਲ ਕਮਿਸ਼ਨ ਦਾ ਨੋਟਿਸ, ਡੀ.ਸੀ. ਮੋਹਾਲੀ ਤੋਂ ਮੰਗੀ ਰਿਪੋਰਟ.......DNA ਰਿਪੋਰਟ ਨੇ ਬਦਲਿਆ ਨਾਬਾਲਗ ਨਾਲ ਜਬਰ-ਜਨਾਹ ਦਾ ਕੇਸ, ਨਵਜੰਮੀ ਬੱਚੀ ਦਾ ਪਿਤਾ ਨਹੀਂ ਨਿਕਲਿਆ ਮੁਲਜ਼ਮ......ਪ੍ਰੇਮ ਸਬੰਧਾਂ ’ਚ ਪਤੀ ਬਣਿਆ ਰੋੜਾ ਤਾਂ ਪਤਨੀ ਨੇ ਹੀ ਰਚੀ ਕਤਲ ਦੀ ਸਾਜ਼ਿਸ਼ ! 3 ਲੱਖ ਦੀ ਦਿੱਤੀ ਸੁਪਾਰੀ......11 ਸਾਲ ਪੁਰਾਣੇ ਡੀਐੱਸਪੀ ਕਤਲ ਕੇਸ ’ਚ ਸਾਬਕਾ ਸਰਪੰਚ ਸਮੇਤ 4 ਨੂੰ ਉਮਰ ਕੈਦ

ਦੌਰੇ ਦੇ ਆਖਰੀ ਦਿਨ ਪ੍ਰਿੰਸ ਵਿਲੀਅਮ ਤੇ ਕੇਟ ਮਿਡਲਟਨ ਨੇ PM ਮੋਦੀ ਨਾਲ ਕੀਤੀ ਮੁਲਾਕਾਤ

ਨਵੀਂ ਦਿੱਲੀ: ਬ੍ਰਿਟੇਨ ਦੇ ਸ਼ਾਹੀ ਜੋੜੇ ਪ੍ਰਿੰਸ ਵਿਲੀਅਮ ਅਤੇ ਪ੍ਰਿੰਸੈਸ ਕੇਟ ਮਿਡਲਟਨ ਨੇ ਆਪਣੇ ਤਿੰਨ ਦਿਨਾਂ ਭਾਰਤ ਦੌਰੇ ਦੇ ਆਖਰੀ ਦਿਨ ਬੁੱਧਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਦਿੱਲੀ ਵਿੱਚ ਹੋਈ ਇਸ ਮੁਲਾਕਾਤ ਦੌਰਾਨ ਭਾਰਤ ਅਤੇ ਬ੍ਰਿਟੇਨ ਵਿਚਾਲੇ ਰਣਨੀਤਕ ਸਾਂਝੇਦਾਰੀ ਨੂੰ ਹੋਰ ਮਜ਼ਬੂਤ ਕਰਨ ਅਤੇ ਵੱਖ-ਵੱਖ ਖੇਤਰਾਂ ਵਿੱਚ ਸਹਿਯੋਗ ਵਧਾਉਣ ’ਤੇ ਵਿਚਾਰ-ਵਟਾਂਦਰਾ ਹੋਇਆ। […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਦੌਰੇ ਦੇ ਆਖਰੀ ਦਿਨ ਪ੍ਰਿੰਸ ਵਿਲੀਅਮ ਤੇ ਕੇਟ ਮਿਡਲਟਨ ਨੇ PM ਮੋਦੀ ਨਾਲ ਕੀਤੀ ਮੁਲਾਕਾਤ

ਨਵੀਂ ਦਿੱਲੀ: ਬ੍ਰਿਟੇਨ ਦੇ ਸ਼ਾਹੀ ਜੋੜੇ ਪ੍ਰਿੰਸ ਵਿਲੀਅਮ ਅਤੇ ਪ੍ਰਿੰਸੈਸ ਕੇਟ ਮਿਡਲਟਨ ਨੇ ਆਪਣੇ ਤਿੰਨ ਦਿਨਾਂ ਭਾਰਤ ਦੌਰੇ ਦੇ ਆਖਰੀ ਦਿਨ ਬੁੱਧਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਦਿੱਲੀ ਵਿੱਚ ਹੋਈ ਇਸ ਮੁਲਾਕਾਤ ਦੌਰਾਨ ਭਾਰਤ ਅਤੇ ਬ੍ਰਿਟੇਨ ਵਿਚਾਲੇ ਰਣਨੀਤਕ ਸਾਂਝੇਦਾਰੀ ਨੂੰ ਹੋਰ ਮਜ਼ਬੂਤ ਕਰਨ ਅਤੇ ਵੱਖ-ਵੱਖ ਖੇਤਰਾਂ ਵਿੱਚ ਸਹਿਯੋਗ ਵਧਾਉਣ ’ਤੇ ਵਿਚਾਰ-ਵਟਾਂਦਰਾ ਹੋਇਆ। ਪ੍ਰਧਾਨ ਮੰਤਰੀ ਮੋਦੀ ਨੇ ਇਸ ਮੁਲਾਕਾਤ ਦੀਆਂ ਤਸਵੀਰਾਂ ਸੋਸ਼ਲ ਮੀਡੀਆ ’ਤੇ ਸਾਂਝੀਆਂ ਕਰਦਿਆਂ ਸ਼ਾਹੀ ਜੋੜੇ ਨੂੰ ਮਿਲਣ ’ਤੇ ਖੁਸ਼ੀ ਪ੍ਰਗਟਾਈ। ਉਨ੍ਹਾਂ ਨੇ ਵਾਤਾਵਰਣ ਦੀਆਂ ਸਮੱਸਿਆਵਾਂ ਦੇ ਹੱਲ ਲਈ ਨਵੀਆਂ ਤਕਨੀਕਾਂ ਅਤੇ ਨਵੀਨਤਮ ਵਿਚਾਰਾਂ ਨੂੰ ਉਤਸ਼ਾਹਿਤ ਕਰਨ ਵਾਸਤੇ ‘ਅਰਥਸ਼ਾਟ ਪ੍ਰਾਈਜ਼’ ਦੀ ਸ਼ਲਾਘਾ ਕੀਤੀ।

PM ਮੋਦੀ ਨੇ ਕਿਹਾ ਕਿ ਇਹ ਪਹਿਲ ਵਿਸ਼ਵ ਪੱਧਰ ’ਤੇ ਵਾਤਾਵਰਣ ਨਾਲ ਜੁੜੀਆਂ ਚੁਣੌਤੀਆਂ ਦੇ ਹੱਲ ਲੱਭਣ ਵਿੱਚ ਅਹਿਮ ਭੂਮਿਕਾ ਨਿਭਾ ਰਹੀ ਹੈ। ਇਸ ਰਾਹੀਂ ਭਾਰਤ ਦੀ ਪ੍ਰਤਿਭਾ ਅਤੇ ਵਾਤਾਵਰਣ ਸੰਭਾਲ ਲਈ ਕੀਤੇ ਜਾ ਰਹੇ ਯਤਨਾਂ ਨੂੰ ਵੀ ਅੰਤਰਰਾਸ਼ਟਰੀ ਪੱਧਰ ’ਤੇ ਮਾਨਤਾ ਮਿਲ ਰਹੀ ਹੈ। ਉਨ੍ਹਾਂ ਨੇ ਭਾਰਤ ਅਤੇ ਬ੍ਰਿਟੇਨ ਵਿਚਾਲੇ ਵਿਆਪਕ ਆਰਥਿਕ ਅਤੇ ਵਪਾਰ ਸਮਝੌਤੇ (CETA) ਦਾ ਹਵਾਲਾ ਦਿੰਦਿਆਂ ਕਿਹਾ ਕਿ ਦੋਵਾਂ ਦੇਸ਼ਾਂ ਦੀ ਸਾਂਝੇਦਾਰੀ ਨਾਲ ਲੋਕਾਂ ਦੀ ਖੁਸ਼ਹਾਲੀ ਅਤੇ ਆਰਥਿਕ ਤਰੱਕੀ ਦੇ ਨਵੇਂ ਮੌਕੇ ਪੈਦਾ ਕੀਤੇ ਜਾਣਗੇ। ਦੂਜੇ ਪਾਸੇ, ਕੇਨਸਿੰਗਟਨ ਪੈਲੇਸ ਨੇ ਵੀ ਇਸ ਮੁਲਾਕਾਤ ਨੂੰ ਭਾਰਤ ਦੌਰੇ ਦਾ ਮਹੱਤਵਪੂਰਨ ਪੜਾਅ ਦੱਸਿਆ।

ਮੁੰਬਈ ਤੋਂ ਸ਼ੁਰੂ ਹੋਇਆ ਸੀ ਸ਼ਾਹੀ ਜੋੜੇ ਦਾ ਦੌਰਾ
ਪ੍ਰਿੰਸ ਵਿਲੀਅਮ ਅਤੇ ਕੇਟ ਮਿਡਲਟਨ ਸੋਮਵਾਰ ਨੂੰ ਮੁੰਬਈ ਪਹੁੰਚੇ ਸਨ। ਉੱਥੇ ਉਨ੍ਹਾਂ ਨੇ ‘ਅਰਥਸ਼ਾਟ ਪ੍ਰਾਈਜ਼ 2026’ ਦੇ ਛੇਵੇਂ ਸਮਾਰੋਹ ਵਿੱਚ ਸ਼ਿਰਕਤ ਕੀਤੀ। ਇਸ ਮੁਹਿੰਮ ਦੀ ਸ਼ੁਰੂਆਤ ਪ੍ਰਿੰਸ ਵਿਲੀਅਮ ਨੇ ਸਾਲ 2020 ਵਿੱਚ ਕੀਤੀ ਸੀ, ਜਿਸ ਦਾ ਉਦੇਸ਼ ਦੁਨੀਆ ਨੂੰ ਦਰਪੇਸ਼ ਵਾਤਾਵਰਣ ਸੰਕਟਾਂ ਦੇ ਨਵੇਂ ਅਤੇ ਪ੍ਰਭਾਵਸ਼ਾਲੀ ਹੱਲ ਲੱਭਣ ਵਾਲੇ ਲੋਕਾਂ ਤੇ ਸੰਸਥਾਵਾਂ ਨੂੰ ਉਤਸ਼ਾਹਿਤ ਕਰਨਾ ਹੈ। ਇਸ ਪੁਰਸਕਾਰ ਤਹਿਤ ਹਰ ਸਾਲ ਪੰਜ ਜੇਤੂਆਂ ਦੀ ਚੋਣ ਕੀਤੀ ਜਾਂਦੀ ਹੈ ਅਤੇ ਹਰੇਕ ਨੂੰ ਆਪਣੇ ਪ੍ਰੋਜੈਕਟ ਨੂੰ ਅੱਗੇ ਵਧਾਉਣ ਲਈ 10 ਲੱਖ ਪੌਂਡ ਦੀ ਰਾਸ਼ੀ ਦਿੱਤੀ ਜਾਂਦੀ ਹੈ। ਭਾਰਤੀ ਕਰੰਸੀ ਮੁਤਾਬਕ ਇਹ ਰਕਮ 12 ਕਰੋੜ ਰੁਪਏ ਤੋਂ ਵੱਧ ਬਣਦੀ ਹੈ।

ਕਈ ਮਸ਼ਹੂਰ ਹਸਤੀਆਂ ਨਾਲ ਵੀ ਕੀਤੀ ਮੁਲਾਕਾਤ
ਮੁੰਬਈ ਵਿੱਚ ਹੋਏ ਸਮਾਰੋਹ ਦੌਰਾਨ ਫਿਲਮ ਨਿਰਮਾਤਾ ਕਰਨ ਜੌਹਰ, ਅਦਾਕਾਰ ਸੈਫ ਅਲੀ ਖਾਨ ਅਤੇ ਕਰੀਨਾ ਕਪੂਰ ਸਮੇਤ ਕਈ ਜਾਣੀਆਂ-ਪਛਾਣੀਆਂ ਹਸਤੀਆਂ ਨਾਲ ਵੀ ਮੁਲਾਕਾਤਾਂ ਹੋਈਆਂ। ਇਸ ਪ੍ਰੋਗਰਾਮ ਵਿੱਚ ਹਾਲੀਵੁੱਡ ਅਦਾਕਾਰ ਰਾਮੀ ਮਲੇਕ, ਕ੍ਰਿਕਟਰ ਸਚਿਨ ਤੇਂਦੁਲਕਰ ਅਤੇ ਬ੍ਰਿਟਿਸ਼ ਬੈਂਡ ‘ਟੇਕ ਦੈਟ’ ਨੇ ਵੀ ਸ਼ਿਰਕਤ ਕੀਤੀ। ਸਮਾਰੋਹ ਦੌਰਾਨ ਕੇਟ ਮਿਡਲਟਨ ਨੇ ਇੱਕ ਪੁਰਸਕਾਰ ਜੇਤੂ ਨੂੰ ਸਨਮਾਨਿਤ ਕੀਤਾ, ਜਦਕਿ ਪ੍ਰਿੰਸ ਵਿਲੀਅਮ ਨੇ ਆਪਣੇ ਸੰਬੋਧਨ ਵਿੱਚ ਗਲੋਬਲ ਵਾਰਮਿੰਗ ਦੇ ਵਧਦੇ ਖ਼ਤਰੇ ’ਤੇ ਚਿੰਤਾ ਜਤਾਈ। ਉਨ੍ਹਾਂ ਨੇ ਅਤਿ ਦੀ ਗਰਮੀ ਅਤੇ ਤਬਾਹਕੁੰਨ ਹੜ੍ਹਾਂ ਵਰਗੀਆਂ ਕੁਦਰਤੀ ਆਫ਼ਤਾਂ ਦਾ ਵੀ ਜ਼ਿਕਰ ਕੀਤਾ। ਇਸ ਤੋਂ ਇਲਾਵਾ ਕੇਟ ਨੇ ਆਪਣੇ ਦੌਰੇ ਦੌਰਾਨ ਇੱਕ ਹਸਪਤਾਲ ਦਾ ਵੀ ਦੌਰਾ ਕੀਤਾ।

Read Latest News and Breaking News at Daily Post TV, Browse for more News

Ad
Ad

Punjab District News