ਪੰਜਾਬ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ 42 ਮੈਂਬਰੀ ਪ੍ਰਦੇਸ਼ ਚੋਣ ਕਮੇਟੀ ਬਣਾਈ
- ਪੰਜਾਬ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ 42 ਮੈਂਬਰੀ ਪ੍ਰਦੇਸ਼ ਚੋਣ ਕਮੇਟੀ ਬਣਾਈ
- ਪਰਗਟ ਸਿੰਘ ਨੂੰ ਕਮੇਟੀ ਦਾ ਚੇਅਰਮੈਨ ਲਾਇਆ, ਬਾਜਵਾ, ਚੰਨੀ, ਰਾਜਾ ਵੜਿੰਗ ਸਮੇਤ ਕਈ ਸੀਨੀਅਰ ਆਗੂ ਸ਼ਾਮਲ
ਚੰਡੀਗੜ੍ਹ: ਪੰਜਾਬ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦੇ ਮੱਦੇਨਜ਼ਰ ਕਾਂਗਰਸ ਨੇ 42 ਮੈਂਬਰੀ ਪ੍ਰਦੇਸ਼ ਚੋਣ ਕਮੇਟੀ ਦਾ ਗਠਨ ਕੀਤਾ ਹੈ। ਪਾਰਟੀ ਪ੍ਰਧਾਨ ਵੱਲੋਂ ਇਸ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ ਅਤੇ ਕਮੇਟੀ ਤੁਰੰਤ ਪ੍ਰਭਾਵ ਨਾਲ ਲਾਗੂ ਹੋਵੇਗੀ। ਪਰਗਟ ਸਿੰਘ ਨੂੰ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ।
ਹਾਲਾਂਕਿ, ਕਾਂਗਰਸ ਵੱਲੋਂ ਜਾਰੀ ਅਧਿਕਾਰਤ ਜਾਣਕਾਰੀ ਅਤੇ ਮੀਡੀਆ ਰਿਪੋਰਟਾਂ ਮੁਤਾਬਕ ਕਮੇਟੀ 42 ਮੈਂਬਰ ਸ਼ਾਮਲ ਕੀਤੇ ਗਏ ਹਨ। ਕਮੇਟੀ ਵਿੱਚ ਪ੍ਰਤਾਪ ਸਿੰਘ ਬਾਜਵਾ, ਅੰਬਿਕਾ ਸੋਨੀ, ਰਜਿੰਦਰ ਕੌਰ ਭੱਠਲ, ਚਰਨਜੀਤ ਸਿੰਘ ਚੰਨੀ, ਸੁਖਜਿੰਦਰ ਸਿੰਘ ਰੰਧਾਵਾ, ਮਨੀਸ਼ ਤਿਵਾੜੀ, ਵਿਜੇ ਇੰਦਰ ਸਿੰਗਲਾ, ਅਮਰਿੰਦਰ ਸਿੰਘ ਰਾਜਾ ਵੜਿੰਗ, ਸ਼ਮਸ਼ੇਰ ਸਿੰਘ ਦੂਲੋ, ਸੁਖਪਾਲ ਸਿੰਘ ਖਹਿਰਾ, ਡਾ. ਅਮਰ ਸਿੰਘ, ਗੁਰਜੀਤ ਸਿੰਘ ਔਜਲਾ, ਸ਼ੇਰ ਸਿੰਘ ਘੁਬਾਇਆ ਅਤੇ ਡਾ. ਧਰਮਵੀਰ ਗਾਂਧੀ ਸਮੇਤ ਕਈ ਸੀਨੀਅਰ ਆਗੂ ਸ਼ਾਮਲ ਹਨ।

ਇਸ ਤੋਂ ਇਲਾਵਾ ਕਿਸ਼ੋਰੀ ਲਾਲ ਸ਼ਰਮਾ, ਸੰਗਤ ਸਿੰਘ ਗਿਲਜੀਆਂ, ਸੁਖਵਿੰਦਰ ਸਿੰਘ ਡੈਨੀ, ਰਾਜ ਕੁਮਾਰ ਵੇਰਕਾ, ਕੁਲਜੀਤ ਸਿੰਘ ਨਾਗਰਾ, ਗੁਰਕੀਰਤ ਸਿੰਘ, ਓਮ ਪ੍ਰਕਾਸ਼ ਸੋਨੀ, ਸੰਤੋਸ਼ ਚੌਧਰੀ, ਡਾ. ਮਾਲਤੀ ਥਾਪਰ, ਰਾਣਾ ਕੰਵਰਪਾਲ ਸਿੰਘ, ਭਾਰਤ ਭੂਸ਼ਣ ਆਸ਼ੂ, ਅਰੁਣਾ ਚੌਧਰੀ, ਬ੍ਰਹਮ ਮਹਿੰਦਰਾ, ਰਜ਼ੀਆ ਸੁਲਤਾਨਾ ਅਤੇ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦੇ ਨਾਂ ਵੀ ਸ਼ਾਮਲ ਹਨ।

ਬਾਕੀ ਮੈਂਬਰਾਂ ਵਿੱਚ ਰਾਣਾ ਗੁਰਜੀਤ ਸਿੰਘ, ਸੁਖਬਿੰਦਰ ਸਿੰਘ ਸਰਕਾਰੀਆ, ਗੁਰਪ੍ਰੀਤ ਸਿੰਘ ਕਾਂਗੜ, ਬਲਬੀਰ ਸਿੰਘ ਸਿੱਧੂ, ਸਾਧੂ ਸਿੰਘ ਧਰਮਸੋਤ, ਰਣਦੀਪ ਸਿੰਘ ਨਾਭਾ, ਅਵਤਾਰ ਹੈਨਰੀ ਸੀਨੀਅਰ, ਕੁਸ਼ਲਦੀਪ ਸਿੰਘ ਢਿੱਲੋਂ, ਹਰਦੇਵ ਸਿੰਘ ਲਾਡੀ, ਸੰਦੀਪ ਸਿੰਘ ਸੰਧੂ, ਅਜੀਤ ਇੰਦਰ ਸਿੰਘ ਮੋਫਰ ਅਤੇ ਪ੍ਰੋ. ਇਮੈਨੁਅਲ ਨਾਹਰ ਸ਼ਾਮਲ ਹਨ।
ਇਸ ਤੋਂ ਇਲਾਵਾ ਪੰਜਾਬ ਦੇ ਇੰਚਾਰਜ ਏਆਈਸੀਸੀ ਜਨਰਲ ਸਕੱਤਰ, ਉਨ੍ਹਾਂ ਨਾਲ ਜੁੜੇ ਏਆਈਸੀਸੀ ਸਕੱਤਰਾਂ ਅਤੇ ਪੰਜਾਬ ਵਿੱਚ ਪਾਰਟੀ ਦੇ ਫਰੰਟਲ ਸੰਗਠਨਾਂ ਦੇ ਮੁਖੀਆਂ ਨੂੰ ਅਹੁਦੇ ਦੇ ਆਧਾਰ ’ਤੇ ਕਮੇਟੀ ਵਿੱਚ ਸ਼ਾਮਲ ਕੀਤਾ ਗਿਆ ਹੈ। ਇਹ ਕਮੇਟੀ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਪਾਰਟੀ ਦੀਆਂ ਚੋਣ ਤਿਆਰੀਆਂ ਅਤੇ ਉਮੀਦਵਾਰਾਂ ਦੀ ਚੋਣ ਪ੍ਰਕਿਰਿਆ ਵਿੱਚ ਅਹਿਮ ਭੂਮਿਕਾ ਨਿਭਾਏਗੀ।