Journalism Of Hope
BREAKING NEWS
ਪਟਿਆਲਾ ਤੋਂ ‘ਆਪ’ ਵਿਧਾਇਕ ਅਜੀਤਪਾਲ ਕੋਹਲੀ ਨੂੰ ਚੋਣ ਕਮਿਸ਼ਨ ਦਾ ਨੋਟਿਸ......ਪਟਿਆਲਾ ਨਗਰ ਨਿਗਮ ਚੋਣਾਂ: 6 ਪੁਲਿਸ ਅਧਿਕਾਰੀਆਂ ਨੂੰ ਤੁਰੰਤ ਰਿਲੀਵ ਕਰਨ ਦੇ ਹੁਕਮ......ਮੁਕੇਰੀਆਂ ’ਚ ਕਿਸਾਨਾਂ ਦੇ ਧਰਨੇ ਦੌਰਾਨ ਵੱਡਾ ਹਾਦਸਾ, ਟਰਾਲੀ ਨਾਲ ਟਕਰਾਈ ਬਾਈਕ; ਨੌਜਵਾਨ ਦੀ ਮੌਤ......ਪੰਜਾਬ ਸਮੇਤ 5 ਸੂਬਿਆਂ ਦੀ ਡਰਾਫਟ ਵੋਟਰ ਸੂਚੀ ਜਾਰੀ, ਯੂਪੀ ’ਚ 20.7 ਲੱਖ ਵੋਟਰ ਵਧੇ......NEET-UG ਪੇਪਰ ਲੀਕ ਮਾਮਲੇ ’ਚ 14 ਮੁਲਜ਼ਮਾਂ ਵਿਰੁੱਧ ਦੋਸ਼ ਆਇਦ ਕਰਨ ਦੇ ਹੁਕਮ.......ਕੁਲਗਾਮ ’ਚ ਲਸ਼ਕਰ ਦਾ ਅੱਤਵਾਦੀ ਲਤੀਫ ਭੱਟ ਮੁਕਾਬਲੇ ’ਚ ਢੇਰ......ਦਿਲਜੀਤ ਦੋਸਾਂਝ ਦੇ ਮੁੱਲਾਂਪੁਰ ਕੰਸਰਟ ’ਤੇ ਬਾਲ ਕਮਿਸ਼ਨ ਦਾ ਨੋਟਿਸ, ਡੀ.ਸੀ. ਮੋਹਾਲੀ ਤੋਂ ਮੰਗੀ ਰਿਪੋਰਟ.......DNA ਰਿਪੋਰਟ ਨੇ ਬਦਲਿਆ ਨਾਬਾਲਗ ਨਾਲ ਜਬਰ-ਜਨਾਹ ਦਾ ਕੇਸ, ਨਵਜੰਮੀ ਬੱਚੀ ਦਾ ਪਿਤਾ ਨਹੀਂ ਨਿਕਲਿਆ ਮੁਲਜ਼ਮ......ਪ੍ਰੇਮ ਸਬੰਧਾਂ ’ਚ ਪਤੀ ਬਣਿਆ ਰੋੜਾ ਤਾਂ ਪਤਨੀ ਨੇ ਹੀ ਰਚੀ ਕਤਲ ਦੀ ਸਾਜ਼ਿਸ਼ ! 3 ਲੱਖ ਦੀ ਦਿੱਤੀ ਸੁਪਾਰੀ......11 ਸਾਲ ਪੁਰਾਣੇ ਡੀਐੱਸਪੀ ਕਤਲ ਕੇਸ ’ਚ ਸਾਬਕਾ ਸਰਪੰਚ ਸਮੇਤ 4 ਨੂੰ ਉਮਰ ਕੈਦ

ਪੰਜਾਬ ਸਮੇਤ ਪੰਜ ਰਾਜਾਂ ਦੀਆਂ ਚੋਣਾਂ ਤੋਂ ਪਹਿਲਾਂ ਭਾਜਪਾ ਦੀ ਹਾਈ ਲੈਵਲ ਮੀਟਿੰਗ

ਨਵੀਂ ਦਿੱਲੀ: ਪੰਜਾਬ ਸਮੇਤ ਪੰਜ ਰਾਜਾਂ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦਰਮਿਆਨ ਭਾਜਪਾ ਦੀ ਦਿੱਲੀ ਵਿੱਚ ਅਹਿਮ ਬੈਠਕ ਹੋਈ। ਇਹ ਮੀਟਿੰਗ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਰਕਾਰੀ ਰਿਹਾਇਸ਼ ’ਤੇ ਹੋਈ, ਜਿਸ ਵਿੱਚ ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਵੀਨ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਮੌਜੂਦ ਰਹੇ। ਜਾਣਕਾਰੀ ਅਨੁਸਾਰ, ਤਿੰਨਾਂ ਆਗੂਆਂ ਵਿਚਾਲੇ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਪੰਜਾਬ ਸਮੇਤ ਪੰਜ ਰਾਜਾਂ ਦੀਆਂ ਚੋਣਾਂ ਤੋਂ ਪਹਿਲਾਂ ਭਾਜਪਾ ਦੀ ਹਾਈ ਲੈਵਲ ਮੀਟਿੰਗ

ਨਵੀਂ ਦਿੱਲੀ: ਪੰਜਾਬ ਸਮੇਤ ਪੰਜ ਰਾਜਾਂ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦਰਮਿਆਨ ਭਾਜਪਾ ਦੀ ਦਿੱਲੀ ਵਿੱਚ ਅਹਿਮ ਬੈਠਕ ਹੋਈ। ਇਹ ਮੀਟਿੰਗ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਰਕਾਰੀ ਰਿਹਾਇਸ਼ ’ਤੇ ਹੋਈ, ਜਿਸ ਵਿੱਚ ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਵੀਨ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਮੌਜੂਦ ਰਹੇ।

ਜਾਣਕਾਰੀ ਅਨੁਸਾਰ, ਤਿੰਨਾਂ ਆਗੂਆਂ ਵਿਚਾਲੇ ਕਰੀਬ ਡੇਢ ਘੰਟੇ ਤੱਕ ਮੀਟਿੰਗ ਚੱਲੀ। ਸੂਤਰਾਂ ਮੁਤਾਬਕ ਇਸ ਦੌਰਾਨ ਕਈ ਅਹਿਮ ਸਿਆਸੀ ਅਤੇ ਸੰਗਠਨਾਤਮਕ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ।

ਮੀਟਿੰਗ ਦੇ ਸੰਭਾਵਿਤ ਏਜੰਡੇ ਵਿੱਚ ਪੰਜ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਲਈ ਰਣਨੀਤੀ ਤਿਆਰ ਕਰਨਾ, ਸੰਸਦ ਦਾ ਆਗਾਮੀ ਵਿਸ਼ੇਸ਼ ਸੈਸ਼ਨ ਅਤੇ ਕੇਂਦਰੀ ਮੰਤਰੀ ਮੰਡਲ ਦੇ ਵਿਸਥਾਰ ਵਰਗੇ ਮੁੱਦੇ ਸ਼ਾਮਲ ਦੱਸੇ ਜਾ ਰਹੇ ਹਨ। ਹਾਲਾਂਕਿ, ਮੀਟਿੰਗ ਵਿੱਚ ਇਨ੍ਹਾਂ ਵਿਸ਼ਿਆਂ ’ਤੇ ਹੋਈ ਚਰਚਾ ਜਾਂ ਕਿਸੇ ਫੈਸਲੇ ਬਾਰੇ ਅਧਿਕਾਰਤ ਤੌਰ ’ਤੇ ਕੋਈ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ।

ਜ਼ਿਕਰਯੋਗ ਹੈ ਕਿ ਕੇਂਦਰੀ ਮੰਤਰੀ ਮੰਡਲ ਦੇ ਸੰਭਾਵਿਤ ਵਿਸਥਾਰ ਨੂੰ ਲੈ ਕੇ ਵੀ ਸਿਆਸੀ ਹਲਕਿਆਂ ਵਿੱਚ ਚਰਚਾ ਚੱਲ ਰਹੀ ਹੈ। ਅਜਿਹੇ ਵਿੱਚ ਪ੍ਰਧਾਨ ਮੰਤਰੀ ਅਤੇ ਭਾਜਪਾ ਦੇ ਸਿਖਰਲੇ ਆਗੂਆਂ ਦੀ ਇਸ ਬੈਠਕ ਨੂੰ ਕਾਫ਼ੀ ਅਹਿਮ ਮੰਨਿਆ ਜਾ ਰਿਹਾ ਹੈ।

Read Latest News and Breaking News at Daily Post TV, Browse for more News

Ad
Ad

Punjab District News