Journalism Of Hope
BREAKING NEWS
ਪਟਿਆਲਾ ਤੋਂ ‘ਆਪ’ ਵਿਧਾਇਕ ਅਜੀਤਪਾਲ ਕੋਹਲੀ ਨੂੰ ਚੋਣ ਕਮਿਸ਼ਨ ਦਾ ਨੋਟਿਸ......ਪਟਿਆਲਾ ਨਗਰ ਨਿਗਮ ਚੋਣਾਂ: 6 ਪੁਲਿਸ ਅਧਿਕਾਰੀਆਂ ਨੂੰ ਤੁਰੰਤ ਰਿਲੀਵ ਕਰਨ ਦੇ ਹੁਕਮ......ਮੁਕੇਰੀਆਂ ’ਚ ਕਿਸਾਨਾਂ ਦੇ ਧਰਨੇ ਦੌਰਾਨ ਵੱਡਾ ਹਾਦਸਾ, ਟਰਾਲੀ ਨਾਲ ਟਕਰਾਈ ਬਾਈਕ; ਨੌਜਵਾਨ ਦੀ ਮੌਤ......ਪੰਜਾਬ ਸਮੇਤ 5 ਸੂਬਿਆਂ ਦੀ ਡਰਾਫਟ ਵੋਟਰ ਸੂਚੀ ਜਾਰੀ, ਯੂਪੀ ’ਚ 20.7 ਲੱਖ ਵੋਟਰ ਵਧੇ......NEET-UG ਪੇਪਰ ਲੀਕ ਮਾਮਲੇ ’ਚ 14 ਮੁਲਜ਼ਮਾਂ ਵਿਰੁੱਧ ਦੋਸ਼ ਆਇਦ ਕਰਨ ਦੇ ਹੁਕਮ.......ਕੁਲਗਾਮ ’ਚ ਲਸ਼ਕਰ ਦਾ ਅੱਤਵਾਦੀ ਲਤੀਫ ਭੱਟ ਮੁਕਾਬਲੇ ’ਚ ਢੇਰ......ਦਿਲਜੀਤ ਦੋਸਾਂਝ ਦੇ ਮੁੱਲਾਂਪੁਰ ਕੰਸਰਟ ’ਤੇ ਬਾਲ ਕਮਿਸ਼ਨ ਦਾ ਨੋਟਿਸ, ਡੀ.ਸੀ. ਮੋਹਾਲੀ ਤੋਂ ਮੰਗੀ ਰਿਪੋਰਟ.......DNA ਰਿਪੋਰਟ ਨੇ ਬਦਲਿਆ ਨਾਬਾਲਗ ਨਾਲ ਜਬਰ-ਜਨਾਹ ਦਾ ਕੇਸ, ਨਵਜੰਮੀ ਬੱਚੀ ਦਾ ਪਿਤਾ ਨਹੀਂ ਨਿਕਲਿਆ ਮੁਲਜ਼ਮ......ਪ੍ਰੇਮ ਸਬੰਧਾਂ ’ਚ ਪਤੀ ਬਣਿਆ ਰੋੜਾ ਤਾਂ ਪਤਨੀ ਨੇ ਹੀ ਰਚੀ ਕਤਲ ਦੀ ਸਾਜ਼ਿਸ਼ ! 3 ਲੱਖ ਦੀ ਦਿੱਤੀ ਸੁਪਾਰੀ......11 ਸਾਲ ਪੁਰਾਣੇ ਡੀਐੱਸਪੀ ਕਤਲ ਕੇਸ ’ਚ ਸਾਬਕਾ ਸਰਪੰਚ ਸਮੇਤ 4 ਨੂੰ ਉਮਰ ਕੈਦ

ਵੱਡੀ ਖ਼ਬਰ: ਪੰਜਾਬ PCS-2025 ਦੀ ਭਰਤੀ ਪ੍ਰਕਿਰਿਆ ’ਤੇ ਹਾਈਕੋਰਟ ਨੇ ਲਗਾਈ ਰੋਕ

ਚੰਡੀਗੜ੍ਹ: ਪੰਜਾਬ PCS-2025 ਦੀ ਭਰਤੀ ਪ੍ਰਕਿਰਿਆ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਅਹਿਮ ਫੈਸਲਾ ਸੁਣਾਇਆ ਹੈ। ਅਦਾਲਤ ਨੇ ਪੰਜਾਬ ਪਬਲਿਕ ਸਰਵਿਸ ਕਮਿਸ਼ਨ (PPSC) ਵੱਲੋਂ ਐਲਾਨੇ ਮੇਨਜ਼ ਪ੍ਰੀਖਿਆ ਦੇ ਨਤੀਜੇ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ’ਤੇ ਸੁਣਵਾਈ ਕਰਦਿਆਂ ਭਰਤੀ ਪ੍ਰਕਿਰਿਆ ਦੀ ਅਗਲੀ ਕਾਰਵਾਈ ’ਤੇ ਰੋਕ ਲਗਾ ਦਿੱਤੀ ਹੈ। ਜ਼ਿਕਰਯੋਗ ਹੈ ਕਿ PPSC ਨੇ 4 […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਵੱਡੀ ਖ਼ਬਰ: ਪੰਜਾਬ PCS-2025 ਦੀ ਭਰਤੀ ਪ੍ਰਕਿਰਿਆ ’ਤੇ ਹਾਈਕੋਰਟ ਨੇ ਲਗਾਈ ਰੋਕ

ਚੰਡੀਗੜ੍ਹ: ਪੰਜਾਬ PCS-2025 ਦੀ ਭਰਤੀ ਪ੍ਰਕਿਰਿਆ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਅਹਿਮ ਫੈਸਲਾ ਸੁਣਾਇਆ ਹੈ। ਅਦਾਲਤ ਨੇ ਪੰਜਾਬ ਪਬਲਿਕ ਸਰਵਿਸ ਕਮਿਸ਼ਨ (PPSC) ਵੱਲੋਂ ਐਲਾਨੇ ਮੇਨਜ਼ ਪ੍ਰੀਖਿਆ ਦੇ ਨਤੀਜੇ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ’ਤੇ ਸੁਣਵਾਈ ਕਰਦਿਆਂ ਭਰਤੀ ਪ੍ਰਕਿਰਿਆ ਦੀ ਅਗਲੀ ਕਾਰਵਾਈ ’ਤੇ ਰੋਕ ਲਗਾ ਦਿੱਤੀ ਹੈ। ਜ਼ਿਕਰਯੋਗ ਹੈ ਕਿ PPSC ਨੇ 4 ਨਵੰਬਰ ਨੂੰ PCS ਮੇਨਜ਼ ਪ੍ਰੀਖਿਆ ਦਾ ਨਤੀਜਾ ਐਲਾਨਿਆ ਸੀ, ਜਿਸ ਵਿੱਚ 751 ਉਮੀਦਵਾਰਾਂ ਨੂੰ ਅਗਲੇ ਪੜਾਅ ਲਈ ਸ਼ਾਰਟਲਿਸਟ ਕੀਤਾ ਗਿਆ ਸੀ। ਇਸ ਨਤੀਜੇ ਨੂੰ ਕਈ ਉਮੀਦਵਾਰਾਂ ਨੇ ਹਾਈਕੋਰਟ ਵਿੱਚ ਚੁਣੌਤੀ ਦਿੱਤੀ ਸੀ।

ਚੋਣ ਪ੍ਰਕਿਰਿਆ ’ਤੇ ਉਠਾਏ ਸਵਾਲ
ਪਟੀਸ਼ਨਰਾਂ ਨੇ ਚੋਣ ਸੂਚੀ ਵਿੱਚ ਲਗਾਤਾਰ ਰੋਲ ਨੰਬਰਾਂ ਵਾਲੇ ਉਮੀਦਵਾਰਾਂ ਦੀ ਚੋਣ ਨੂੰ ਲੈ ਕੇ ਸਵਾਲ ਚੁੱਕੇ ਸਨ। ਇਸ ਤੋਂ ਇਲਾਵਾ ਪੰਜਾਬੀ ਭਾਸ਼ਾ ਦੀ ਯੋਗਤਾ ਅਤੇ ਉਮਰ ਹੱਦ ਨਾਲ ਸਬੰਧਤ ਨਿਯਮਾਂ ਵਿੱਚ ਕੀਤੀਆਂ ਤਬਦੀਲੀਆਂ ’ਤੇ ਵੀ ਇਤਰਾਜ਼ ਜਤਾਇਆ ਗਿਆ ਸੀ।ਪਟੀਸ਼ਨਾਂ ਵਿੱਚ ਇਹ ਦੋਸ਼ ਵੀ ਲਗਾਏ ਗਏ ਸਨ ਕਿ ਕੁਝ ਪ੍ਰੀਖਿਆ ਕੇਂਦਰਾਂ ਵਿੱਚ ਪ੍ਰਸ਼ਨ ਪੱਤਰਾਂ ਦੀਆਂ ਸੀਲਾਂ ਟੁੱਟੀਆਂ ਹੋਈਆਂ ਸਨ ਅਤੇ ਨਤੀਜਾ ਐਲਾਨਣ ਤੋਂ ਪਹਿਲਾਂ ਕੱਟ-ਆਫ਼ ਅੰਕ ਲੀਕ ਹੋ ਗਏ ਸਨ।

ਭਰਤੀ ਰੱਦ ਕਰਨ ਅਤੇ CBI ਜਾਂਚ ਦੀ ਮੰਗ
ਪਟੀਸ਼ਨਰਾਂ ਨੇ ਪੂਰੀ ਭਰਤੀ ਪ੍ਰਕਿਰਿਆ ਰੱਦ ਕਰਨ ਦੇ ਨਾਲ-ਨਾਲ ਮਾਮਲੇ ਦੀ ਕੇਂਦਰੀ ਜਾਂਚ ਬਿਊਰੋ (CBI) ਤੋਂ ਜਾਂਚ ਕਰਵਾਉਣ ਦੀ ਮੰਗ ਵੀ ਕੀਤੀ ਸੀ। ਇਨ੍ਹਾਂ ਪਟੀਸ਼ਨਾਂ ’ਤੇ ਸੁਣਵਾਈ ਤੋਂ ਬਾਅਦ ਹਾਈਕੋਰਟ ਨੇ ਅਗਲੀ ਕਾਰਵਾਈ ’ਤੇ ਰੋਕ ਲਗਾ ਦਿੱਤੀ ਹੈ। ਹੁਣ ਇਸ ਮਾਮਲੇ ਵਿੱਚ ਅਦਾਲਤ ਦੀ ਅਗਲੀ ਸੁਣਵਾਈ ਅਤੇ ਹੁਕਮਾਂ ’ਤੇ ਉਮੀਦਵਾਰਾਂ ਦੀ ਨਜ਼ਰ ਰਹੇਗੀ।

Read Latest News and Breaking News at Daily Post TV, Browse for more News

Ad
Ad

Punjab District News