Journalism Of Hope
BREAKING NEWS
ਵੱਡੀ ਖ਼ਬਰ: ਪੰਜਾਬ PCS-2025 ਦੀ ਭਰਤੀ ਪ੍ਰਕਿਰਿਆ ’ਤੇ ਹਾਈਕੋਰਟ ਨੇ ਲਗਾਈ ਰੋਕ......ਹਾਈਕੋਰਟ ‘ਚ DA ਮਾਮਲੇ ਦੀ ਸੁਣਵਾਈ ਅਣਮਿੱਥੇ ਸਮੇਂ ਲਈ ਮੁਲਤਵੀ.....MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦੇ ਸਸਕਾਰ ਨੂੰ ਲੈ ਕੇ ਪੁਲਿਸ ਪ੍ਰਸ਼ਾਸਨ ਦੇ ਵੱਲੋਂ ਸੁਰੱਖਿਆ ਦੇ ਪੁਖਤਾ ਬੰਦੋਬਸਤ......MP ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਲਿਆਉਣ ਲਈ ਪੁਲਿਸ ਟੀਮ ਡਿੱਬਰੂਗੜ੍ਹ ਰਵਾਨਾ.......ਸੈਫ ਅਲੀ ਖ਼ਾਨ ਨੂੰ ਜਾਨੋਂ ਮਾਰਨ ਦੀ ਧਮਕੀ, ਮੈਸੇਜ ਮਿਲਣ ਤੋਂ ਬਾਅਦ ਮੁੰਬਈ ਪੁਲਿਸ ਅਲਰਟ.....ਦਾਊਦ ਇਬਰਾਹਿਮ ਦੇ ਪੁਸ਼ਤੈਨੀ ਘਰ ’ਤੇ ਚੱਲਿਆ ਬੁਲਡੋਜ਼ਰ......ਪਟਿਆਲਾ-ਸੰਗਰੂਰ ਨੈਸ਼ਨਲ ਹਾਈਵੇ ’ਤੇ ਭਾਖੜਾ ਨਹਿਰ ਦਾ ਪੁਲ ਟੁੱਟਿਆ, ਦੋ ਟਰੱਕ ਫਸੇ

ਰਾਜਪੁਰਾ ‘ਚ ਕਾਂਗਰਸ ਨੂੰ ਵੱਡਾ ਝਟਕਾ, ਸਾਬਕਾ ਵਿਧਾਇਕ ਹਰਦਿਆਲ ਕੰਬੋਜ ਨੇ ਫੜਿਆ BJP ਦਾ ਪੱਲਾ

Hardial Singh Kamboj Joins BJP; ਪੰਜਾਬ ਦੀ ਸਿਆਸਤ ਵਿੱਚ ਇੱਕ ਹੋਰ ਵੱਡੀ ਸਿਆਸੀ ਹਲਚਲ ਦੇਖਣ ਨੂੰ ਮਿਲ ਰਹੀ ਹੈ। ਰਾਜਪੁਰਾ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਨੇ ਭਾਜਪਾ ਦਾ ਪੱਲਾ ਫੜ ਲਿਆ ਹੈ। ਉਨ੍ਹਾਂ ਦੇ ਨਾਲ ਰਾਜਪੁਰਾ ਦੇ ਕਈ ਕੌਂਸਲਰ ਅਤੇ ਸਮਰਥਕ ਵੀ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਕੰਬੋਜ ਦੀ ਇਸ ਸਿਆਸੀ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਰਾਜਪੁਰਾ ‘ਚ ਕਾਂਗਰਸ ਨੂੰ ਵੱਡਾ ਝਟਕਾ, ਸਾਬਕਾ ਵਿਧਾਇਕ ਹਰਦਿਆਲ ਕੰਬੋਜ ਨੇ ਫੜਿਆ BJP ਦਾ ਪੱਲਾ

Hardial Singh Kamboj Joins BJP; ਪੰਜਾਬ ਦੀ ਸਿਆਸਤ ਵਿੱਚ ਇੱਕ ਹੋਰ ਵੱਡੀ ਸਿਆਸੀ ਹਲਚਲ ਦੇਖਣ ਨੂੰ ਮਿਲ ਰਹੀ ਹੈ। ਰਾਜਪੁਰਾ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਨੇ ਭਾਜਪਾ ਦਾ ਪੱਲਾ ਫੜ ਲਿਆ ਹੈ। ਉਨ੍ਹਾਂ ਦੇ ਨਾਲ ਰਾਜਪੁਰਾ ਦੇ ਕਈ ਕੌਂਸਲਰ ਅਤੇ ਸਮਰਥਕ ਵੀ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ।

ਕੰਬੋਜ ਦੀ ਇਸ ਸਿਆਸੀ ਪਾਰੀ ਬਦਲੀ ਨੂੰ ਕਾਂਗਰਸ ਲਈ ਵੱਡੇ ਝਟਕੇ ਵਜੋਂ ਦੇਖਿਆ ਜਾ ਰਿਹਾ ਹੈ। ਖਾਸ ਤੌਰ ‘ਤੇ ਪਟਿਆਲਾ ਜ਼ਿਲ੍ਹੇ ਦੀ ਸਿਆਸਤ ਵਿੱਚ ਇਸ ਦੇ ਅਸਰ ਨੂੰ ਲੈ ਕੇ ਚਰਚਾ ਤੇਜ਼ ਹੋ ਗਈ ਹੈ।

ਹਰਦਿਆਲ ਸਿੰਘ ਕੰਬੋਜ ਰਾਜਪੁਰਾ ਹਲਕੇ ਵਿੱਚ ਕਾਂਗਰਸ ਦਾ ਮਜ਼ਬੂਤ ਚਿਹਰਾ ਰਹੇ ਹਨ। ਉਨ੍ਹਾਂ ਨੇ 2012 ਅਤੇ 2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਦੀ ਟਿਕਟ ‘ਤੇ ਜਿੱਤ ਦਰਜ ਕੀਤੀ ਸੀ। ਲੰਬੇ ਸਮੇਂ ਤੋਂ ਕਾਂਗਰਸ ਨਾਲ ਜੁੜੇ ਰਹੇ ਕੰਬੋਜ ਦਾ ਭਾਜਪਾ ਵਿੱਚ ਜਾਣਾ ਕਈ ਸਿਆਸੀ ਸਮੀਕਰਨ ਬਦਲ ਸਕਦਾ ਹੈ।

ਇੱਕ ਪਾਸੇ ਕਾਂਗਰਸ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਜਥੇਬੰਦੀ ਨੂੰ ਮਜ਼ਬੂਤ ਕਰਨ ਵਿੱਚ ਜੁਟੀ ਹੋਈ ਹੈ, ਦੂਜੇ ਪਾਸੇ ਸੀਨੀਅਰ ਆਗੂਆਂ ਦਾ ਪਾਰਟੀ ਛੱਡਣਾ ਹਾਈਕਮਾਨ ਲਈ ਨਵੀਂ ਚੁਣੌਤੀ ਬਣ ਸਕਦਾ ਹੈ। ਉੱਥੇ ਹੀ ਭਾਜਪਾ ਨੂੰ ਮਾਲਵਾ ਖੇਤਰ ਵਿੱਚ ਆਪਣਾ ਆਧਾਰ ਵਧਾਉਣ ਲਈ ਇਸ ਸ਼ਮੂਲੀਅਤ ਤੋਂ ਵੱਡੀ ਉਮੀਦ ਹੈ।

Read Latest News and Breaking News at Daily Post TV, Browse for more News

Ad
Ad

Punjab District News