Journalism Of Hope
BREAKING NEWS
ਵੱਡੀ ਖ਼ਬਰ: ਪੰਜਾਬ PCS-2025 ਦੀ ਭਰਤੀ ਪ੍ਰਕਿਰਿਆ ’ਤੇ ਹਾਈਕੋਰਟ ਨੇ ਲਗਾਈ ਰੋਕ......ਹਾਈਕੋਰਟ ‘ਚ DA ਮਾਮਲੇ ਦੀ ਸੁਣਵਾਈ ਅਣਮਿੱਥੇ ਸਮੇਂ ਲਈ ਮੁਲਤਵੀ.....MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦੇ ਸਸਕਾਰ ਨੂੰ ਲੈ ਕੇ ਪੁਲਿਸ ਪ੍ਰਸ਼ਾਸਨ ਦੇ ਵੱਲੋਂ ਸੁਰੱਖਿਆ ਦੇ ਪੁਖਤਾ ਬੰਦੋਬਸਤ......MP ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਲਿਆਉਣ ਲਈ ਪੁਲਿਸ ਟੀਮ ਡਿੱਬਰੂਗੜ੍ਹ ਰਵਾਨਾ.......ਸੈਫ ਅਲੀ ਖ਼ਾਨ ਨੂੰ ਜਾਨੋਂ ਮਾਰਨ ਦੀ ਧਮਕੀ, ਮੈਸੇਜ ਮਿਲਣ ਤੋਂ ਬਾਅਦ ਮੁੰਬਈ ਪੁਲਿਸ ਅਲਰਟ.....ਦਾਊਦ ਇਬਰਾਹਿਮ ਦੇ ਪੁਸ਼ਤੈਨੀ ਘਰ ’ਤੇ ਚੱਲਿਆ ਬੁਲਡੋਜ਼ਰ......ਪਟਿਆਲਾ-ਸੰਗਰੂਰ ਨੈਸ਼ਨਲ ਹਾਈਵੇ ’ਤੇ ਭਾਖੜਾ ਨਹਿਰ ਦਾ ਪੁਲ ਟੁੱਟਿਆ, ਦੋ ਟਰੱਕ ਫਸੇ

ਪਾਕਿਸਤਾਨ ਦੇ ਬਲੋਚਿਸਤਾਨ ’ਚ ਭਿਆਨਕ ਸੜਕ ਹਾਦਸਾ: ਬੱਸ ਤੇ ਗੈਸ ਟੈਂਕਰ ਦੀ ਆਹਮੋ-ਸਾਹਮਣੇ ਟੱਕਰ ‘ਚ 10 ਦੀ ਮੌਤ

ਨਵੀਂ ਦਿੱਲੀ: ਪਾਕਿਸਤਾਨ ਦੇ ਬਲੋਚਿਸਤਾਨ ਸੂਬੇ ਵਿੱਚ ਵੀਰਵਾਰ ਨੂੰ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਇੱਥੇ ਯਾਤਰੀ ਬੱਸ ਅਤੇ ਗੈਸ ਟੈਂਕਰ ਦੀ ਆਹਮੋ-ਸਾਹਮਣੇ ਟੱਕਰ ਹੋਣ ਕਾਰਨ ਘੱਟੋ-ਘੱਟ 10 ਲੋਕਾਂ ਦੀ ਮੌਤ ਹੋ ਗਈ, ਜਦਕਿ 27 ਹੋਰ ਜ਼ਖਮੀ ਹੋ ਗਏ। ਮ੍ਰਿਤਕਾਂ ਵਿੱਚ ਔਰਤਾਂ ਵੀ ਸ਼ਾਮਲ ਹਨ। ਪੁਲਿਸ ਸੁਪਰਡੈਂਟ ਅਸਲਮ ਬੰਗਲਜ਼ਈ ਮੁਤਾਬਕ ਇਹ ਹਾਦਸਾ ਗਵਾਦਰ ਜ਼ਿਲ੍ਹੇ ਦੇ ਓਰਮਾਰਾ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਪਾਕਿਸਤਾਨ ਦੇ ਬਲੋਚਿਸਤਾਨ ’ਚ ਭਿਆਨਕ ਸੜਕ ਹਾਦਸਾ: ਬੱਸ ਤੇ ਗੈਸ ਟੈਂਕਰ ਦੀ ਆਹਮੋ-ਸਾਹਮਣੇ ਟੱਕਰ ‘ਚ 10 ਦੀ ਮੌਤ
  • ਹਾਦਸੇ ‘ਚ 27 ਜਣੇ ਗੰਭੀਰ ਜ਼ਖਮੀ
  • ਟੱਕਰ ਤੋਂ ਬਾਅਦ ਦੋਵਾਂ ਵਾਹਨਾਂ ਨੂੰ ਲੱਗੀ ਅੱਗ
  • ਮ੍ਰਿਤਕਾਂ ਵਿੱਚ ਔਰਤਾਂ ਵੀ ਸ਼ਾਮਲ

ਨਵੀਂ ਦਿੱਲੀ: ਪਾਕਿਸਤਾਨ ਦੇ ਬਲੋਚਿਸਤਾਨ ਸੂਬੇ ਵਿੱਚ ਵੀਰਵਾਰ ਨੂੰ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਇੱਥੇ ਯਾਤਰੀ ਬੱਸ ਅਤੇ ਗੈਸ ਟੈਂਕਰ ਦੀ ਆਹਮੋ-ਸਾਹਮਣੇ ਟੱਕਰ ਹੋਣ ਕਾਰਨ ਘੱਟੋ-ਘੱਟ 10 ਲੋਕਾਂ ਦੀ ਮੌਤ ਹੋ ਗਈ, ਜਦਕਿ 27 ਹੋਰ ਜ਼ਖਮੀ ਹੋ ਗਏ। ਮ੍ਰਿਤਕਾਂ ਵਿੱਚ ਔਰਤਾਂ ਵੀ ਸ਼ਾਮਲ ਹਨ।

ਪੁਲਿਸ ਸੁਪਰਡੈਂਟ ਅਸਲਮ ਬੰਗਲਜ਼ਈ ਮੁਤਾਬਕ ਇਹ ਹਾਦਸਾ ਗਵਾਦਰ ਜ਼ਿਲ੍ਹੇ ਦੇ ਓਰਮਾਰਾ ਇਲਾਕੇ ਨੇੜੇ ਤੱਟਵਰਤੀ ਹਾਈਵੇਅ ’ਤੇ ਬਸੂਲ ਕਰਾਸਿੰਗ ਕੋਲ ਵਾਪਰਿਆ। ਟੱਕਰ ਇੰਨੀ ਭਿਆਨਕ ਸੀ ਕਿ ਦੋਵਾਂ ਵਾਹਨਾਂ ਨੂੰ ਤੁਰੰਤ ਅੱਗ ਲੱਗ ਗਈ।

ਚਸ਼ਮਦੀਦਾਂ ਅਨੁਸਾਰ ਤੁਰਬਤ ਤੋਂ ਕਰਾਚੀ ਜਾ ਰਹੀ ਯਾਤਰੀ ਬੱਸ ਕਰਾਸਿੰਗ ਨੇੜੇ ਬੇਕਾਬੂ ਹੋ ਕੇ ਗੈਸ ਟੈਂਕਰ ਨਾਲ ਟਕਰਾ ਗਈ। ਅੱਗ ਲੱਗਣ ਕਾਰਨ ਬਚਾਅ ਕਾਰਜਾਂ ਵਿੱਚ ਵੀ ਕਾਫ਼ੀ ਮੁਸ਼ਕਲ ਆਈ।

ਪੁਲਿਸ ਅਧਿਕਾਰੀ ਨੇ ਦੱਸਿਆ ਕਿ ਹਾਦਸੇ ਵਾਲੀ ਥਾਂ ਤੋਂ 10 ਬੁਰੀ ਤਰ੍ਹਾਂ ਸੜੀਆਂ ਹੋਈਆਂ ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ। ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ ਹੈ। ਅੱਗ ਦੀ ਤੀਬਰਤਾ ਕਾਰਨ ਫਾਇਰ ਬ੍ਰਿਗੇਡ ਦੀਆਂ ਟੀਮਾਂ ਨੂੰ ਅੱਗ ’ਤੇ ਕਾਬੂ ਪਾਉਣ ਲਈ ਕਾਫ਼ੀ ਜੱਦੋ-ਜਹਿਦ ਕਰਨੀ ਪਈ।

Read Latest News and Breaking News at Daily Post TV, Browse for more News

Ad
Ad

Punjab District News