ਸ਼੍ਰੋਮਣੀ ਕਮੇਟੀ ਦੇ ਨਵੇਂ ਪ੍ਰਧਾਨ ਤੇ ਅਹੁਦੇਦਾਰਾਂ ਦੀ ਹੋਵੇਗੀ ਚੋਣ, ਜਨਰਲ ਇਜਲਾਸ ਅੱਜ
ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤੇ ਹੋਰ ਅਹੁਦੇਦਾਰਾਂ ਦੀ ਸਾਲਾਨਾ ਚੋਣ ਵਾਸਤੇ ਸ਼੍ਰੋਮਣੀ ਕਮੇਟੀ ਦਾ ਜਨਰਲ ਇਜਲਾਸ 20 ਨਵੰਬਰ ਨੂੰ ਹੋਵੇਗਾ। ਸ਼੍ਰੋਮਣੀ ਕਮੇਟੀ ਦਾ ਇਹ ਜਨਰਲ ਇਜਲਾਸ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਸਥਿਤ ਸ. ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਦੁਪਹਿਰ 12:00 ਵਜੇ ਹੋਵੇਗਾ, ਜਿਸ ਵਿਚ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ, ਜਨਰਲ […]
ਲੇਖਕ :
ਰਣਜੀਤ ਸਿੰਘ
ਪ੍ਰਕਾਸ਼ਿਤ: | ਅੱਪਡੇਟ:
SGPC religious propaganda campaign begins
ਤਾਜ਼ਾ ਖ਼ਬਰਾਂ ਲਈ ਵਟਸਐਪ 'ਤੇ ਡੇਲੀਪੋਸਟ ਟੀਵੀ ਚੈਨਲ ਨੂੰ ਫਾਲੋ ਕਰੋ
ਹੁਣੇ ਸ਼ਾਮਲ ਹੋਵੋ
ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤੇ ਹੋਰ ਅਹੁਦੇਦਾਰਾਂ ਦੀ ਸਾਲਾਨਾ ਚੋਣ ਵਾਸਤੇ ਸ਼੍ਰੋਮਣੀ ਕਮੇਟੀ ਦਾ ਜਨਰਲ ਇਜਲਾਸ 20 ਨਵੰਬਰ ਨੂੰ ਹੋਵੇਗਾ। ਸ਼੍ਰੋਮਣੀ ਕਮੇਟੀ ਦਾ ਇਹ ਜਨਰਲ ਇਜਲਾਸ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਸਥਿਤ ਸ. ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਦੁਪਹਿਰ 12:00 ਵਜੇ ਹੋਵੇਗਾ, ਜਿਸ ਵਿਚ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ, ਜਨਰਲ ਸਕੱਤਰ ਤੇ ਅੰਤ੍ਰਿੰਗ ਕਮੇਟੀ ਮੈਂਬਰਾਂ ਦੀ ਚੋਣ ਕੀਤੀ ਜਾਵੇਗੀ।
138 ਮੈਂਬਰ ਵੋਟ ਪਾਉਣ ਦੇ ਯੋਗ: ਸ਼੍ਰੋਮਣੀ ਕਮੇਟੀ ਦੇ ਕੁੱਲ 185 ਮੈਂਬਰ ਹਨ, ਜਿਨ੍ਹਾਂ ਵਿੱਚੋਂ 170 ਚੁਣੇ ਹੋਏ ਅਤੇ 15 ਕੋਆਪਟ ਕੀਤੇ ਮੈਂਬਰ ਹਨ। ਉਪਲਬਧ ਵੇਰਵਿਆਂ ਅਨੁਸਾਰ:
- ਕੁੱਲ ਮੈਂਬਰ: 185
- ਦਿਹਾਂਤ ਹੋ ਚੁੱਕੇ: 39
- ਅਸਤੀਫ਼ਾ ਦੇ ਚੁੱਕੇ: 4
- ਪੰਥ ਵਿੱਚੋਂ ਛੇਕੇ ਗਏ: 1
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਵੋਟ ਪਾਉਣ ਤੋਂ ਰੋਕੇ ਗਏ: 2
- ਅਦਾਲਤੀ ਹੁਕਮਾਂ ਕਾਰਨ ਰੋਕੇ ਗਏ: 1
ਇਨ੍ਹਾਂ ਸਾਰੀਆਂ ਸਥਿਤੀਆਂ ਦੇ ਮੱਦੇਨਜ਼ਰ ਕੁੱਲ 138 ਮੈਂਬਰ ਵੋਟ ਪਾਉਣ ਦੇ ਯੋਗ ਰਹਿੰਦੇ ਹਨ। ਅੱਜ ਹੋਣ ਵਾਲੀ ਚੋਣ ਵਿੱਚ ਇਨ੍ਹਾਂ ਮੈਂਬਰਾਂ ਦੀ ਭੂਮਿਕਾ ਅਹਿਮ ਰਹੇਗੀ।