Journalism Of Hope
BREAKING NEWS
ਵੱਡੀ ਖ਼ਬਰ: ਪੰਜਾਬ PCS-2025 ਦੀ ਭਰਤੀ ਪ੍ਰਕਿਰਿਆ ’ਤੇ ਹਾਈਕੋਰਟ ਨੇ ਲਗਾਈ ਰੋਕ......ਹਾਈਕੋਰਟ ‘ਚ DA ਮਾਮਲੇ ਦੀ ਸੁਣਵਾਈ ਅਣਮਿੱਥੇ ਸਮੇਂ ਲਈ ਮੁਲਤਵੀ.....MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦੇ ਸਸਕਾਰ ਨੂੰ ਲੈ ਕੇ ਪੁਲਿਸ ਪ੍ਰਸ਼ਾਸਨ ਦੇ ਵੱਲੋਂ ਸੁਰੱਖਿਆ ਦੇ ਪੁਖਤਾ ਬੰਦੋਬਸਤ......MP ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਲਿਆਉਣ ਲਈ ਪੁਲਿਸ ਟੀਮ ਡਿੱਬਰੂਗੜ੍ਹ ਰਵਾਨਾ.......ਸੈਫ ਅਲੀ ਖ਼ਾਨ ਨੂੰ ਜਾਨੋਂ ਮਾਰਨ ਦੀ ਧਮਕੀ, ਮੈਸੇਜ ਮਿਲਣ ਤੋਂ ਬਾਅਦ ਮੁੰਬਈ ਪੁਲਿਸ ਅਲਰਟ.....ਦਾਊਦ ਇਬਰਾਹਿਮ ਦੇ ਪੁਸ਼ਤੈਨੀ ਘਰ ’ਤੇ ਚੱਲਿਆ ਬੁਲਡੋਜ਼ਰ......ਪਟਿਆਲਾ-ਸੰਗਰੂਰ ਨੈਸ਼ਨਲ ਹਾਈਵੇ ’ਤੇ ਭਾਖੜਾ ਨਹਿਰ ਦਾ ਪੁਲ ਟੁੱਟਿਆ, ਦੋ ਟਰੱਕ ਫਸੇ

ਦੋ ਤੋਂ ਵੱਧ ਬੱਚੇ ਹੋਣ ’ਤੇ ਵੀ ਮਹਿਲਾ ਮੁਲਾਜ਼ਮ ਨੂੰ ਮਿਲੇਗੀ ਮੈਟਰਨਿਟੀ ਲੀਵ : ਹਾਈਕੋਰਟ

ਸ਼ਿਮਲਾ : ਹਿਮਾਚਲ ਪ੍ਰਦੇਸ਼ ਹਾਈਕੋਰਟ ਨੇ ਸਪੱਸ਼ਟ ਕੀਤਾ ਹੈ ਕਿ ਦੋ ਤੋਂ ਵੱਧ ਬੱਚੇ ਹੋਣ ਦੇ ਆਧਾਰ ’ਤੇ ਕਿਸੇ ਮਹਿਲਾ ਸਰਕਾਰੀ ਮੁਲਾਜ਼ਮ ਨੂੰ ਮੈਟਰਨਿਟੀ ਲੀਵ (ਜਣੇਪਾ ਛੁੱਟੀ) ਦੇ ਅਧਿਕਾਰ ਤੋਂ ਵਾਂਝਾ ਨਹੀਂ ਕੀਤਾ ਜਾ ਸਕਦਾ। ਅਦਾਲਤ ਨੇ ਕਿਹਾ ਕਿ ਤੀਜੇ ਬੱਚੇ ਦੇ ਜਨਮ ਸਮੇਂ ਵੀ ਮਹਿਲਾ ਕਰਮਚਾਰੀ ਘੱਟੋ-ਘੱਟ 12 ਹਫ਼ਤਿਆਂ ਦੀ ਜਣੇਪਾ ਛੁੱਟੀ ਅਤੇ ਇਸ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਦੋ ਤੋਂ ਵੱਧ ਬੱਚੇ ਹੋਣ ’ਤੇ ਵੀ ਮਹਿਲਾ ਮੁਲਾਜ਼ਮ ਨੂੰ ਮਿਲੇਗੀ ਮੈਟਰਨਿਟੀ ਲੀਵ : ਹਾਈਕੋਰਟ

ਸ਼ਿਮਲਾ : ਹਿਮਾਚਲ ਪ੍ਰਦੇਸ਼ ਹਾਈਕੋਰਟ ਨੇ ਸਪੱਸ਼ਟ ਕੀਤਾ ਹੈ ਕਿ ਦੋ ਤੋਂ ਵੱਧ ਬੱਚੇ ਹੋਣ ਦੇ ਆਧਾਰ ’ਤੇ ਕਿਸੇ ਮਹਿਲਾ ਸਰਕਾਰੀ ਮੁਲਾਜ਼ਮ ਨੂੰ ਮੈਟਰਨਿਟੀ ਲੀਵ (ਜਣੇਪਾ ਛੁੱਟੀ) ਦੇ ਅਧਿਕਾਰ ਤੋਂ ਵਾਂਝਾ ਨਹੀਂ ਕੀਤਾ ਜਾ ਸਕਦਾ। ਅਦਾਲਤ ਨੇ ਕਿਹਾ ਕਿ ਤੀਜੇ ਬੱਚੇ ਦੇ ਜਨਮ ਸਮੇਂ ਵੀ ਮਹਿਲਾ ਕਰਮਚਾਰੀ ਘੱਟੋ-ਘੱਟ 12 ਹਫ਼ਤਿਆਂ ਦੀ ਜਣੇਪਾ ਛੁੱਟੀ ਅਤੇ ਇਸ ਨਾਲ ਜੁੜੇ ਲਾਭ ਲੈਣ ਦੀ ਹੱਕਦਾਰ ਹੈ।

ਇਹ ਫੈਸਲਾ ਇੱਕ ਜੇਬੀਟੀ ਅਧਿਆਪਕਾ ਵੱਲੋਂ ਦਾਇਰ ਮਾਮਲੇ ਦੀ ਸੁਣਵਾਈ ਦੌਰਾਨ ਸੁਣਾਇਆ ਗਿਆ। ਅਧਿਆਪਕਾ ਨੇ ਮੈਟਰਨਿਟੀ ਲੀਵ ਲਈ ਅਰਜ਼ੀ ਦਿੱਤੀ ਸੀ, ਪਰ ਸਿੱਖਿਆ ਵਿਭਾਗ ਨੇ ਉਸ ਦੇ ਦੋ ਤੋਂ ਵੱਧ ਬੱਚੇ ਹੋਣ ਦਾ ਹਵਾਲਾ ਦੇ ਕੇ ਅਰਜ਼ੀ ਰੱਦ ਕਰ ਦਿੱਤੀ ਸੀ।

ਹਾਈਕੋਰਟ ਨੇ ਵਿਭਾਗ ਦੇ ਇਸ ਫੈਸਲੇ ਨੂੰ ਖਾਰਜ ਕਰਦਿਆਂ ਅਧਿਆਪਕਾ ਨੂੰ ਜਣੇਪਾ ਛੁੱਟੀ ਦੇਣ ਦੇ ਹੱਕ ਵਿੱਚ ਫੈਸਲਾ ਸੁਣਾਇਆ। ਅਦਾਲਤ ਨੇ ਸਿੱਖਿਆ ਵਿਭਾਗ ਨੂੰ 15 ਦਸੰਬਰ 2026 ਤੱਕ ਅਧਿਆਪਕਾ ਨੂੰ ਬਣਦੇ ਸਾਰੇ ਲਾਭ ਮੁਹੱਈਆ ਕਰਵਾਉਣ ਦੇ ਨਿਰਦੇਸ਼ ਵੀ ਦਿੱਤੇ ਹਨ।

ਅਦਾਲਤ ਦੇ ਇਸ ਫੈਸਲੇ ਨਾਲ ਇਹ ਸਪੱਸ਼ਟ ਹੋ ਗਿਆ ਹੈ ਕਿ ਸਿਰਫ਼ ਦੋ ਤੋਂ ਵੱਧ ਬੱਚੇ ਹੋਣ ਕਾਰਨ ਮਹਿਲਾ ਸਰਕਾਰੀ ਕਰਮਚਾਰੀ ਨੂੰ ਤੀਜੇ ਬੱਚੇ ਦੇ ਜਨਮ ’ਤੇ ਜਣੇਪਾ ਛੁੱਟੀ ਦੇ ਲਾਭ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ।

Read Latest News and Breaking News at Daily Post TV, Browse for more News

Ad
Ad

Punjab District News