ਚੰਡੀਗੜ੍ਹ ਨਗਰ ਨਿਗਮ ਚੋਣਾਂ ਦੀ ਤਰੀਕ ਦਾ ਐਲਾਨ
ਚੰਡੀਗੜ੍ਹ: ਚੰਡੀਗੜ੍ਹ ਨਗਰ ਨਿਗਮ ਚੋਣਾਂ ਦੀ ਤਰੀਕ ਦਾ ਐਲਾਨ ਕਰ ਦਿੱਤਾ ਗਿਆ ਹੈ। ਸ਼ਹਿਰ ਦੇ 35 ਵਾਰਡਾਂ ਲਈ 23 ਦਸੰਬਰ ਨੂੰ ਵੋਟਾਂ ਪੈਣਗੀਆਂ, ਜਦਕਿ 26 ਦਸੰਬਰ ਨੂੰ ਵੋਟਾਂ ਦੀ ਗਿਣਤੀ ਕਰਕੇ ਨਤੀਜੇ ਐਲਾਨੇ ਜਾਣਗੇ। ਚੰਡੀਗੜ੍ਹ ਦੇ ਚੋਣ ਕਮਿਸ਼ਨਰ ਵਿਜੇ ਦੇਵ ਨੇ ਪ੍ਰੈੱਸ ਕਾਨਫਰੰਸ ਦੌਰਾਨ ਚੋਣ ਪ੍ਰੋਗਰਾਮ ਦੀ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਚੋਣ ਵਿੱਚ […]
ਲੇਖਕ :
ਰਣਜੀਤ ਸਿੰਘ
ਪ੍ਰਕਾਸ਼ਿਤ: | ਅੱਪਡੇਟ:
ਚੰਡੀਗੜ੍ਹ: ਚੰਡੀਗੜ੍ਹ ਨਗਰ ਨਿਗਮ ਚੋਣਾਂ ਦੀ ਤਰੀਕ ਦਾ ਐਲਾਨ ਕਰ ਦਿੱਤਾ ਗਿਆ ਹੈ। ਸ਼ਹਿਰ ਦੇ 35 ਵਾਰਡਾਂ ਲਈ 23 ਦਸੰਬਰ ਨੂੰ ਵੋਟਾਂ ਪੈਣਗੀਆਂ, ਜਦਕਿ 26 ਦਸੰਬਰ ਨੂੰ ਵੋਟਾਂ ਦੀ ਗਿਣਤੀ ਕਰਕੇ ਨਤੀਜੇ ਐਲਾਨੇ ਜਾਣਗੇ।
ਚੰਡੀਗੜ੍ਹ ਦੇ ਚੋਣ ਕਮਿਸ਼ਨਰ ਵਿਜੇ ਦੇਵ ਨੇ ਪ੍ਰੈੱਸ ਕਾਨਫਰੰਸ ਦੌਰਾਨ ਚੋਣ ਪ੍ਰੋਗਰਾਮ ਦੀ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਚੋਣ ਵਿੱਚ ਕੁੱਲ 4 ਲੱਖ 60 ਹਜ਼ਾਰ 209 ਵੋਟਰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨਗੇ।
ਚੋਣਾਂ ਦਾ ਐਲਾਨ ਹੁੰਦੇ ਹੀ ਸ਼ਹਿਰ ਵਿੱਚ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ। ਨਗਰ ਨਿਗਮ ਦੇ ਕੁੱਲ 35 ਵਾਰਡਾਂ ਵਿੱਚੋਂ ਕੌਂਸਲਰ ਚੁਣੇ ਜਾਣਗੇ। ਕੌਂਸਲਰਾਂ ਦਾ ਕਾਰਜਕਾਲ ਪੰਜ ਸਾਲ ਦਾ ਹੁੰਦਾ ਹੈ, ਜਦਕਿ ਮੇਅਰ ਦੀ ਚੋਣ ਹਰ ਸਾਲ ਹੁੰਦੀ ਹੈ। ਮੇਅਰ ਦੀ ਚੋਣ ਨਵੇਂ ਚੁਣੇ ਗਏ ਕੌਂਸਲਰਾਂ ਵੱਲੋਂ ਕੀਤੀ ਜਾਂਦੀ ਹੈ।