Journalism Of Hope
BREAKING NEWS
ਵੱਡੀ ਖ਼ਬਰ: ਪੰਜਾਬ PCS-2025 ਦੀ ਭਰਤੀ ਪ੍ਰਕਿਰਿਆ ’ਤੇ ਹਾਈਕੋਰਟ ਨੇ ਲਗਾਈ ਰੋਕ......ਹਾਈਕੋਰਟ ‘ਚ DA ਮਾਮਲੇ ਦੀ ਸੁਣਵਾਈ ਅਣਮਿੱਥੇ ਸਮੇਂ ਲਈ ਮੁਲਤਵੀ.....MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦੇ ਸਸਕਾਰ ਨੂੰ ਲੈ ਕੇ ਪੁਲਿਸ ਪ੍ਰਸ਼ਾਸਨ ਦੇ ਵੱਲੋਂ ਸੁਰੱਖਿਆ ਦੇ ਪੁਖਤਾ ਬੰਦੋਬਸਤ......MP ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਲਿਆਉਣ ਲਈ ਪੁਲਿਸ ਟੀਮ ਡਿੱਬਰੂਗੜ੍ਹ ਰਵਾਨਾ.......ਸੈਫ ਅਲੀ ਖ਼ਾਨ ਨੂੰ ਜਾਨੋਂ ਮਾਰਨ ਦੀ ਧਮਕੀ, ਮੈਸੇਜ ਮਿਲਣ ਤੋਂ ਬਾਅਦ ਮੁੰਬਈ ਪੁਲਿਸ ਅਲਰਟ.....ਦਾਊਦ ਇਬਰਾਹਿਮ ਦੇ ਪੁਸ਼ਤੈਨੀ ਘਰ ’ਤੇ ਚੱਲਿਆ ਬੁਲਡੋਜ਼ਰ......ਪਟਿਆਲਾ-ਸੰਗਰੂਰ ਨੈਸ਼ਨਲ ਹਾਈਵੇ ’ਤੇ ਭਾਖੜਾ ਨਹਿਰ ਦਾ ਪੁਲ ਟੁੱਟਿਆ, ਦੋ ਟਰੱਕ ਫਸੇ

ਈਡੀ ਵੱਲੋਂ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੂੰ ਸੰਮਨ ਜਾਰੀ, ਪੁੱਛਗਿੱਛ ਲਈ ਸੱਦਿਆ

ਨਵੀਂ ਦਿੱਲੀ: ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਨਾਮਜ਼ਦ ਰਾਜ ਸਭਾ ਮੈਂਬਰ ਅਤੇ ਚੰਡੀਗੜ੍ਹ ਯੂਨੀਵਰਸਿਟੀ ਦੇ ਚਾਂਸਲਰ ਸਤਨਾਮ ਸਿੰਘ ਸੰਧੂ ਨੂੰ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਪੁੱਛਗਿੱਛ ਲਈ ਸੰਮਨ ਜਾਰੀ ਕੀਤਾ ਹੈ। ਉਨ੍ਹਾਂ ਨੂੰ 25 ਨਵੰਬਰ 2026 ਨੂੰ ਜਾਂਚ ਏਜੰਸੀ ਸਾਹਮਣੇ ਪੇਸ਼ ਹੋਣ ਲਈ ਕਿਹਾ ਗਿਆ ਹੈ। ਸੂਤਰਾਂ ਮੁਤਾਬਕ, ਈਡੀ Vuenow ਗਰੁੱਪ ਆਫ਼ ਕੰਪਨੀਆਂ ਨਾਲ ਕਥਿਤ ਵਿੱਤੀ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਈਡੀ ਵੱਲੋਂ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੂੰ ਸੰਮਨ ਜਾਰੀ, ਪੁੱਛਗਿੱਛ ਲਈ ਸੱਦਿਆ

ਨਵੀਂ ਦਿੱਲੀ: ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਨਾਮਜ਼ਦ ਰਾਜ ਸਭਾ ਮੈਂਬਰ ਅਤੇ ਚੰਡੀਗੜ੍ਹ ਯੂਨੀਵਰਸਿਟੀ ਦੇ ਚਾਂਸਲਰ ਸਤਨਾਮ ਸਿੰਘ ਸੰਧੂ ਨੂੰ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਪੁੱਛਗਿੱਛ ਲਈ ਸੰਮਨ ਜਾਰੀ ਕੀਤਾ ਹੈ। ਉਨ੍ਹਾਂ ਨੂੰ 25 ਨਵੰਬਰ 2026 ਨੂੰ ਜਾਂਚ ਏਜੰਸੀ ਸਾਹਮਣੇ ਪੇਸ਼ ਹੋਣ ਲਈ ਕਿਹਾ ਗਿਆ ਹੈ।

ਸੂਤਰਾਂ ਮੁਤਾਬਕ, ਈਡੀ Vuenow ਗਰੁੱਪ ਆਫ਼ ਕੰਪਨੀਆਂ ਨਾਲ ਕਥਿਤ ਵਿੱਤੀ ਲੈਣ-ਦੇਣ ਦੀ ਜਾਂਚ ਕਰ ਰਹੀ ਹੈ। ਇਸ ਗਰੁੱਪ ’ਤੇ ਪੋਂਜ਼ੀ ਸਕੀਮ ਰਾਹੀਂ ਨਿਵੇਸ਼ਕਾਂ ਨਾਲ ਧੋਖਾਧੜੀ ਕਰਨ ਦੇ ਦੋਸ਼ ਹਨ। ਇਸੇ ਸਬੰਧ ਵਿੱਚ ਸੰਧੂ ਤੋਂ ਪੁੱਛਗਿੱਛ ਕੀਤੀ ਜਾਣੀ ਹੈ।

ਜਾਣਕਾਰੀ ਅਨੁਸਾਰ, ਸੰਧੂ ਨੂੰ ਪਹਿਲਾਂ 12 ਨਵੰਬਰ ਨੂੰ ਪੇਸ਼ ਹੋਣ ਲਈ ਸੰਮਨ ਭੇਜਿਆ ਗਿਆ ਸੀ, ਪਰ ਉਹ ਉਸ ਦਿਨ ਪੇਸ਼ ਨਹੀਂ ਹੋਏ। ਇਸ ਤੋਂ ਬਾਅਦ ਜਾਂਚ ਏਜੰਸੀ ਨੇ ਉਨ੍ਹਾਂ ਨੂੰ 25 ਨਵੰਬਰ ਦੀ ਨਵੀਂ ਤਰੀਕ ਦਿੱਤੀ ਹੈ। ਹਾਲਾਂਕਿ, ਸੂਤਰਾਂ ਨੇ ਇਹ ਵੀ ਕਿਹਾ ਹੈ ਕਿ Vuenow ਗਰੁੱਪ ਨਾਲ ਜੁੜੇ ਮਾਮਲੇ ਵਿੱਚ ਸੰਧੂ ਦੀ ਕੋਈ ਸਿੱਧੀ ਭੂਮਿਕਾ ਸਾਹਮਣੇ ਨਹੀਂ ਆਈ ਹੈ।

Read Latest News and Breaking News at Daily Post TV, Browse for more News

Ad
Ad

Punjab District News