Journalism Of Hope
BREAKING NEWS
ਵੱਡੀ ਖ਼ਬਰ: ਪੰਜਾਬ PCS-2025 ਦੀ ਭਰਤੀ ਪ੍ਰਕਿਰਿਆ ’ਤੇ ਹਾਈਕੋਰਟ ਨੇ ਲਗਾਈ ਰੋਕ......ਹਾਈਕੋਰਟ ‘ਚ DA ਮਾਮਲੇ ਦੀ ਸੁਣਵਾਈ ਅਣਮਿੱਥੇ ਸਮੇਂ ਲਈ ਮੁਲਤਵੀ.....MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦੇ ਸਸਕਾਰ ਨੂੰ ਲੈ ਕੇ ਪੁਲਿਸ ਪ੍ਰਸ਼ਾਸਨ ਦੇ ਵੱਲੋਂ ਸੁਰੱਖਿਆ ਦੇ ਪੁਖਤਾ ਬੰਦੋਬਸਤ......MP ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਲਿਆਉਣ ਲਈ ਪੁਲਿਸ ਟੀਮ ਡਿੱਬਰੂਗੜ੍ਹ ਰਵਾਨਾ.......ਸੈਫ ਅਲੀ ਖ਼ਾਨ ਨੂੰ ਜਾਨੋਂ ਮਾਰਨ ਦੀ ਧਮਕੀ, ਮੈਸੇਜ ਮਿਲਣ ਤੋਂ ਬਾਅਦ ਮੁੰਬਈ ਪੁਲਿਸ ਅਲਰਟ.....ਦਾਊਦ ਇਬਰਾਹਿਮ ਦੇ ਪੁਸ਼ਤੈਨੀ ਘਰ ’ਤੇ ਚੱਲਿਆ ਬੁਲਡੋਜ਼ਰ......ਪਟਿਆਲਾ-ਸੰਗਰੂਰ ਨੈਸ਼ਨਲ ਹਾਈਵੇ ’ਤੇ ਭਾਖੜਾ ਨਹਿਰ ਦਾ ਪੁਲ ਟੁੱਟਿਆ, ਦੋ ਟਰੱਕ ਫਸੇ

ਹਰਜਿੰਦਰ ਸਿੰਘ ਧਾਮੀ ਲਗਾਤਾਰ ਛੇਵੀਂ ਵਾਰ ਬਣੇ SGPC ਦੇ ਪ੍ਰਧਾਨ

ਅੰਮ੍ਰਿਤਸਰ: ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਮੁੜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸਜੀਪੀਸੀ) ਦਾ ਪ੍ਰਧਾਨ ਚੁਣ ਲਿਆ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਨੂੰ ਲਗਾਤਾਰ ਛੇਵੀਂ ਵਾਰ ਇਹ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ। ਅੰਮ੍ਰਿਤਸਰ ਸਥਿਤ ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਦੇ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਦੁਪਹਿਰ ਕਰੀਬ 12 ਵਜੇ ਅਰਦਾਸ ਕੀਤੀ ਗਈ। ਇਸ ਉਪਰੰਤ ਹਰਜਿੰਦਰ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਹਰਜਿੰਦਰ ਸਿੰਘ ਧਾਮੀ ਲਗਾਤਾਰ ਛੇਵੀਂ ਵਾਰ ਬਣੇ SGPC ਦੇ ਪ੍ਰਧਾਨ
Harjinder Singh Dhami
  • ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਅਰਦਾਸ ਉਪਰੰਤ ਸਰਬਸੰਮਤੀ ਨਾਲ ਹੋਈ ਚੋਣ
  • ਬੀਬੀ ਜਗੀਰ ਕੌਰ ਦੇ ਨਾਂ ’ਤੇ ਸਹਿਮਤੀ ਨਾ ਬਣਨ ਮਗਰੋਂ ਮੁੜ ਮਿਲੀ ਜ਼ਿੰਮੇਵਾਰੀ

ਅੰਮ੍ਰਿਤਸਰ: ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਮੁੜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸਜੀਪੀਸੀ) ਦਾ ਪ੍ਰਧਾਨ ਚੁਣ ਲਿਆ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਨੂੰ ਲਗਾਤਾਰ ਛੇਵੀਂ ਵਾਰ ਇਹ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ।

ਅੰਮ੍ਰਿਤਸਰ ਸਥਿਤ ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਦੇ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਦੁਪਹਿਰ ਕਰੀਬ 12 ਵਜੇ ਅਰਦਾਸ ਕੀਤੀ ਗਈ। ਇਸ ਉਪਰੰਤ ਹਰਜਿੰਦਰ ਸਿੰਘ ਧਾਮੀ ਦੇ ਨਾਂ ਦਾ ਐਲਾਨ ਸਰਬਸੰਮਤੀ ਨਾਲ ਪ੍ਰਧਾਨ ਵਜੋਂ ਕੀਤਾ ਗਿਆ।

ਚੋਣ ਤੋਂ ਪਹਿਲਾਂ ਪ੍ਰਧਾਨ ਦੇ ਉਮੀਦਵਾਰ ਦੀ ਚੋਣ ਕਰਨ ਦਾ ਅਧਿਕਾਰ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਸੌਂਪਿਆ ਗਿਆ ਸੀ। ਬੀਬੀ ਜਗੀਰ ਕੌਰ ਦੇ ਨਾਂ ’ਤੇ ਸਹਿਮਤੀ ਨਾ ਬਣ ਸਕਣ ਕਾਰਨ ਪਾਰਟੀ ਵੱਲੋਂ ਮੁੜ ਹਰਜਿੰਦਰ ਸਿੰਘ ਧਾਮੀ ’ਤੇ ਭਰੋਸਾ ਜਤਾਇਆ ਗਿਆ। ਧਾਮੀ ਦੀ ਮੁੜ ਚੋਣ ਨਾਲ ਉਹ ਲਗਾਤਾਰ ਛੇ ਵਾਰ ਐੱਸਜੀਪੀਸੀ ਦੀ ਪ੍ਰਧਾਨਗੀ ਸੰਭਾਲਣ ਵਾਲੇ ਆਗੂ ਬਣ ਗਏ ਹਨ।

Read Latest News and Breaking News at Daily Post TV, Browse for more News

Ad
Ad

Punjab District News