Journalism Of Hope
BREAKING NEWS
ਹਰਜਿੰਦਰ ਸਿੰਘ ਧਾਮੀ ਲਗਾਤਾਰ ਛੇਵੀਂ ਵਾਰ ਬਣੇ SGPC ਦੇ ਪ੍ਰਧਾਨ......ਚੰਡੀਗੜ੍ਹ ਨਗਰ ਨਿਗਮ ਚੋਣਾਂ ਦੀ ਤਰੀਕ ਦਾ ਐਲਾਨ.....ਈਡੀ ਵੱਲੋਂ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੂੰ ਸੰਮਨ ਜਾਰੀ, ਪੁੱਛਗਿੱਛ ਲਈ ਸੱਦਿਆ......ਅੰਮ੍ਰਿਤਪਾਲ ਸਿੰਘ ਨੂੰ ਸਸਕਾਰ ‘ਤੇ ਲਿਆਉਣ ਲਈ ਪਰਿਵਾਰ ਨੇ ਪੁਲਿਸ ਕੋਲ ਜਮ੍ਹਾਂ ਕਰਵਾਏ 10 ਲੱਖ ਰੁਪਏ......ਅਮਰੀਕਾ ਤੋਂ ਬਾਅਦ ਹੁਣ ਕੈਨੇਡਾ ਨੇ ਗੋਲਡੀ ਬਰਾੜ ਦਾ ਨਾਂਅ ਪਾਇਆ ਮੋਸਟ ਵਾਂਟੇਡ ਸੂਚੀ ’ਚ, ਰੱਖਿਆ 2.5 ਲੱਖ ਡਾਲਰ ਦਾ ਇਨਾਮ.......[‘ਸ਼ੇਰ-ਏ-ਪੰਜਾਬ’ ਮਹਾਰਾਜਾ ਰਣਜੀਤ ਸਿੰਘ ’ਤੇ ਬਣੇਗੀ ਫ਼ਿਲਮ......ਸੈਫ ਅਲੀ ਖ਼ਾਨ ਨੂੰ ਧਮਕੀ ਮਿਲਣ ’ਤੇ ਨੀਲਮ ਗੋੜ੍ਹੇ ਨੇ ਜਤਾਈ ਚਿੰਤਾ, ਕਿਹਾ- ਮੁੰਬਈ ’ਚ ਮੁੜ ਪੈਰ ਪਸਾਰ ਰਿਹਾ ਅੰਡਰਵਰਲਡ......ਵੈਲਿੰਗਟਨ ਟੈਸਟ ‘ਚ ਭਾਰਤ ਦੀ ਮਜ਼ਬੂਤ ਸ਼ੁਰੂਆਤ, ਦੂਜੇ ਦਿਨ ਦੀ ਖੇਡ ਖਤਮ ਹੋਣ ਤੱਕ 159 ਦੌੜਾਂ ਬਣਾਈਆਂ

22 ਨਵੰਬਰ ਨੂੰ ਪਾਕਿਸਤਾਨ ਜਾਵੇਗਾ ਸਿੱਖ ਸ਼ਰਧਾਲੂਆਂ ਦਾ ਜਥਾ, 1825 ਸ਼ਰਧਾਲੂਆਂ ਦਾ ਵੀਜ਼ਾ ਹੋਇਆ ਜਾਰੀ

Sikh pilgrims will travel to Pakistan; ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਸਥਿਤ ਇਤਿਹਾਸਕ ਗੁਰਧਾਮਾਂ ਦੇ ਦਰਸ਼ਨ-ਦੀਦਾਰ ਕਰਨ ਲਈ ਸਿੱਖ ਸ਼ਰਧਾਲੂਆਂ ਦਾ ਜਥਾ 22 ਨਵੰਬਰ ਨੂੰ ਪਾਕਿਸਤਾਨ ਲਈ ਰਵਾਨਾ ਹੋਵੇਗਾ। ਇਹ ਜਥਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਨਤਮਸਤਕ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
22 ਨਵੰਬਰ ਨੂੰ ਪਾਕਿਸਤਾਨ ਜਾਵੇਗਾ ਸਿੱਖ ਸ਼ਰਧਾਲੂਆਂ ਦਾ ਜਥਾ, 1825 ਸ਼ਰਧਾਲੂਆਂ ਦਾ ਵੀਜ਼ਾ ਹੋਇਆ ਜਾਰੀ

Sikh pilgrims will travel to Pakistan; ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਸਥਿਤ ਇਤਿਹਾਸਕ ਗੁਰਧਾਮਾਂ ਦੇ ਦਰਸ਼ਨ-ਦੀਦਾਰ ਕਰਨ ਲਈ ਸਿੱਖ ਸ਼ਰਧਾਲੂਆਂ ਦਾ ਜਥਾ 22 ਨਵੰਬਰ ਨੂੰ ਪਾਕਿਸਤਾਨ ਲਈ ਰਵਾਨਾ ਹੋਵੇਗਾ। ਇਹ ਜਥਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਨਤਮਸਤਕ ਹੋਵੇਗਾ।

ਜਾਣਕਾਰੀ ਮੁਤਾਬਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ ਇਸ ਧਾਰਮਿਕ ਯਾਤਰਾ ਲਈ 1831 ਸ਼ਰਧਾਲੂਆਂ ਦੇ ਪਾਸਪੋਰਟ ਵੀਜ਼ਾ ਲਗਵਾਉਣ ਲਈ ਭੇਜੇ ਗਏ ਸਨ, ਜਿਨ੍ਹਾਂ ਵਿੱਚੋਂ 1825 ਸ਼ਰਧਾਲੂਆਂ ਨੂੰ ਪਾਕਿਸਤਾਨ ਦਾ ਵੀਜ਼ਾ ਮਿਲ ਗਿਆ ਹੈ। ਇਸ ਤਰ੍ਹਾਂ ਵੱਡੀ ਗਿਣਤੀ ਵਿੱਚ ਸੰਗਤ ਨੂੰ ਗੁਰੂ ਸਾਹਿਬ ਦੇ ਜਨਮ ਅਸਥਾਨ ਸਮੇਤ ਇਤਿਹਾਸਕ ਗੁਰਧਾਮਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲੇਗਾ।

ਦੱਸ ਦੇਈਏ ਕਿ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ 24 ਨਵੰਬਰ ਨੂੰ ਪਾਕਿਸਤਾਨ ਦੇ ਸ੍ਰੀ ਨਨਕਾਣਾ ਸਾਹਿਬ ਵਿਖੇ ਮਨਾਇਆ ਜਾਵੇਗਾ। ਇਸ ਮੌਕੇ ਗੁਰਦੁਆਰਾ ਜਨਮ ਅਸਥਾਨ ਵਿਖੇ ਧਾਰਮਿਕ ਸਮਾਗਮ ਕਰਵਾਏ ਜਾਣਗੇ ਅਤੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ।

ਦਸ ਦਿਨਾਂ ਦੀ ਇਸ ਧਾਰਮਿਕ ਯਾਤਰਾ ਦੌਰਾਨ ਸ਼ਰਧਾਲੂ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਤੋਂ ਇਲਾਵਾ ਗੁਰਦੁਆਰਾ ਸੱਚਾ ਸੌਦਾ, ਗੁਰਦੁਆਰਾ ਪੰਜਾ ਸਾਹਿਬ, ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਅਤੇ ਲਾਹੌਰ ਸਥਿਤ ਗੁਰਦੁਆਰਾ ਡੇਰਾ ਸਾਹਿਬ ਵਿਖੇ ਵੀ ਨਤਮਸਤਕ ਹੋਣਗੇ। ਤੈਅ ਪ੍ਰੋਗਰਾਮ ਅਨੁਸਾਰ ਜਥਾ 1 ਦਸੰਬਰ ਨੂੰ ਵਾਪਸ ਭਾਰਤ ਪਰਤੇਗਾ।

Read Latest News and Breaking News at Daily Post TV, Browse for more News

Ad
Ad

Punjab District News