Journalism Of Hope
BREAKING NEWS
ਹਰਜਿੰਦਰ ਸਿੰਘ ਧਾਮੀ ਲਗਾਤਾਰ ਛੇਵੀਂ ਵਾਰ ਬਣੇ SGPC ਦੇ ਪ੍ਰਧਾਨ......ਚੰਡੀਗੜ੍ਹ ਨਗਰ ਨਿਗਮ ਚੋਣਾਂ ਦੀ ਤਰੀਕ ਦਾ ਐਲਾਨ.....ਈਡੀ ਵੱਲੋਂ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੂੰ ਸੰਮਨ ਜਾਰੀ, ਪੁੱਛਗਿੱਛ ਲਈ ਸੱਦਿਆ......ਅੰਮ੍ਰਿਤਪਾਲ ਸਿੰਘ ਨੂੰ ਸਸਕਾਰ ‘ਤੇ ਲਿਆਉਣ ਲਈ ਪਰਿਵਾਰ ਨੇ ਪੁਲਿਸ ਕੋਲ ਜਮ੍ਹਾਂ ਕਰਵਾਏ 10 ਲੱਖ ਰੁਪਏ......ਅਮਰੀਕਾ ਤੋਂ ਬਾਅਦ ਹੁਣ ਕੈਨੇਡਾ ਨੇ ਗੋਲਡੀ ਬਰਾੜ ਦਾ ਨਾਂਅ ਪਾਇਆ ਮੋਸਟ ਵਾਂਟੇਡ ਸੂਚੀ ’ਚ, ਰੱਖਿਆ 2.5 ਲੱਖ ਡਾਲਰ ਦਾ ਇਨਾਮ.......[‘ਸ਼ੇਰ-ਏ-ਪੰਜਾਬ’ ਮਹਾਰਾਜਾ ਰਣਜੀਤ ਸਿੰਘ ’ਤੇ ਬਣੇਗੀ ਫ਼ਿਲਮ......ਸੈਫ ਅਲੀ ਖ਼ਾਨ ਨੂੰ ਧਮਕੀ ਮਿਲਣ ’ਤੇ ਨੀਲਮ ਗੋੜ੍ਹੇ ਨੇ ਜਤਾਈ ਚਿੰਤਾ, ਕਿਹਾ- ਮੁੰਬਈ ’ਚ ਮੁੜ ਪੈਰ ਪਸਾਰ ਰਿਹਾ ਅੰਡਰਵਰਲਡ......ਵੈਲਿੰਗਟਨ ਟੈਸਟ ‘ਚ ਭਾਰਤ ਦੀ ਮਜ਼ਬੂਤ ਸ਼ੁਰੂਆਤ, ਦੂਜੇ ਦਿਨ ਦੀ ਖੇਡ ਖਤਮ ਹੋਣ ਤੱਕ 159 ਦੌੜਾਂ ਬਣਾਈਆਂ

ਨਾਜਾਇਜ਼ ਸਬੰਧਾਂ ਦੇ ਸ਼ੱਕ ‘ਚ ਪਤੀ ਨੇ ਭਰਾ ਨਾਲ ਮਿਲ ਕੇ ਕੀਤਾ ਨੌਜਵਾਨ ਦਾ ਕਤਲ

ਅਬੋਹਰ, 20 ਨਵੰਬਰ। ਅਬੋਹਰ ‘ਚ ਤਰਨਤਾਰਨ ਜ਼ਿਲ੍ਹੇ ਦੇ ਰਹਿਣ ਵਾਲੇ 28 ਸਾਲਾ ਨੌਜਵਾਨ ਸੁਖਵੰਤ ਸਿੰਘ ਦੇ ਕਤਲ ਮਾਮਲੇ ‘ਚ ਪੁਲਿਸ ਨੇ 24 ਘੰਟਿਆਂ ਅੰਦਰ ਵੱਡਾ ਖੁਲਾਸਾ ਕੀਤਾ ਹੈ। ਮੁੱਢਲੀ ਜਾਂਚ ਮੁਤਾਬਕ, ਇੱਕ ਵਿਅਕਤੀ ਨੇ ਆਪਣੀ ਪਤਨੀ ਨਾਲ ਨਾਜਾਇਜ਼ ਸਬੰਧਾਂ ਦੇ ਸ਼ੱਕ ਕਾਰਨ ਆਪਣੇ ਭਰਾ ਨਾਲ ਮਿਲ ਕੇ ਨੌਜਵਾਨ ਦਾ ਕਤਲ ਕਰ ਦਿੱਤਾ। ਮ੍ਰਿਤਕ ਦੇ ਭਰਾ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਨਾਜਾਇਜ਼ ਸਬੰਧਾਂ ਦੇ ਸ਼ੱਕ ‘ਚ ਪਤੀ ਨੇ ਭਰਾ ਨਾਲ ਮਿਲ ਕੇ ਕੀਤਾ ਨੌਜਵਾਨ ਦਾ ਕਤਲ

ਅਬੋਹਰ, 20 ਨਵੰਬਰ। ਅਬੋਹਰ ‘ਚ ਤਰਨਤਾਰਨ ਜ਼ਿਲ੍ਹੇ ਦੇ ਰਹਿਣ ਵਾਲੇ 28 ਸਾਲਾ ਨੌਜਵਾਨ ਸੁਖਵੰਤ ਸਿੰਘ ਦੇ ਕਤਲ ਮਾਮਲੇ ‘ਚ ਪੁਲਿਸ ਨੇ 24 ਘੰਟਿਆਂ ਅੰਦਰ ਵੱਡਾ ਖੁਲਾਸਾ ਕੀਤਾ ਹੈ। ਮੁੱਢਲੀ ਜਾਂਚ ਮੁਤਾਬਕ, ਇੱਕ ਵਿਅਕਤੀ ਨੇ ਆਪਣੀ ਪਤਨੀ ਨਾਲ ਨਾਜਾਇਜ਼ ਸਬੰਧਾਂ ਦੇ ਸ਼ੱਕ ਕਾਰਨ ਆਪਣੇ ਭਰਾ ਨਾਲ ਮਿਲ ਕੇ ਨੌਜਵਾਨ ਦਾ ਕਤਲ ਕਰ ਦਿੱਤਾ।

ਮ੍ਰਿਤਕ ਦੇ ਭਰਾ ਗਗਨਦੀਪ ਸਿੰਘ ਨੇ ਪੁਲਿਸ ਨੂੰ ਦਿੱਤੇ ਬਿਆਨਾਂ ‘ਚ ਦੱਸਿਆ ਕਿ ਉਸਦਾ ਭਰਾ ਸੁਖਵੰਤ ਸਿੰਘ ਕਰੀਬ 10 ਸਾਲ ਪਹਿਲਾਂ ਪਿੰਡ ਦੀ ਹੀ ਇੱਕ ਲੜਕੀ ਨਾਲ ਪ੍ਰੇਮ ਸਬੰਧਾਂ ‘ਚ ਸੀ। ਬਾਅਦ ‘ਚ ਲੜਕੀ ਦਾ ਵਿਆਹ ਅਬੋਹਰ ਦੇ ਦਯਾਲ ਨਗਰੀ ਵਾਸੀ ਹੇਤਰਾਮ ਨਾਲ ਹੋ ਗਿਆ ਸੀ। ਪਰ ਵਿਆਹ ਤੋਂ ਬਾਅਦ ਵੀ ਹੇਤਰਾਮ ਨੂੰ ਸ਼ੱਕ ਸੀ ਕਿ ਉਸਦੀ ਪਤਨੀ ਦੇ ਸੁਖਵੰਤ ਨਾਲ ਸਬੰਧ ਹਨ।

ਸ਼ਿਕਾਇਤ ਮੁਤਾਬਕ, ਸੁਖਵੰਤ ਦੋ ਦਿਨ ਪਹਿਲਾਂ ਤਰਨਤਾਰਨ ਤੋਂ ਅਬੋਹਰ ਆਇਆ ਸੀ ਅਤੇ ਅਗਲੀ ਸਵੇਰ ਸਿੱਧਾ ਹੇਤਰਾਮ ਦੇ ਘਰ ਪਹੁੰਚ ਗਿਆ। ਉੱਥੇ ਮਹਿਲਾ ਨੂੰ ਲੈ ਕੇ ਉਸਦੀ ਹੇਤਰਾਮ ਨਾਲ ਹੱਥੋਪਾਈ ਹੋ ਗਈ। ਦੋਸ਼ ਹੈ ਕਿ ਇਸ ਦੌਰਾਨ ਹੇਤਰਾਮ ਅਤੇ ਉਸਦੇ ਭਰਾ ਰਾਮ ਕੁਮਾਰ ਨੇ ਲੋਹੇ ਦੀਆਂ ਪਾਈਪਾਂ ਨਾਲ ਸੁਖਵੰਤ ‘ਤੇ ਕਈ ਵਾਰ ਕੀਤੇ, ਜਿਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਿਆ।

ਦੋਸ਼ ਹੈ ਕਿ ਦੋਵਾਂ ਨੇ ਸੁਖਵੰਤ ਨੂੰ ਘਰ ਤੋਂ ਕੁਝ ਦੂਰੀ ‘ਤੇ ਪੁਰਾਣੀ ਫਾਜ਼ਿਲਕਾ ਰੋਡ ‘ਤੇ ਸ਼ਾਰਦਾ ਆਈ ਹਸਪਤਾਲ ਨੇੜੇ ਸੜਕ ‘ਤੇ ਸੁੱਟ ਦਿੱਤਾ। ਸਥਾਨਕ ਲੋਕਾਂ ਦੀ ਸੂਚਨਾ ‘ਤੇ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕੀਤੀ। ਪੁਲਿਸ ਨੇ ਆਲੇ-ਦੁਆਲੇ ਦੇ ਸੀਸੀਟੀਵੀ ਕੈਮਰਿਆਂ ਅਤੇ ਹੋਰ ਤਕਨੀਕੀ ਸਬੂਤਾਂ ਦੀ ਮਦਦ ਨਾਲ ਦੋਵਾਂ ਮੁਲਜ਼ਮਾਂ ਨੂੰ ਕਾਬੂ ਕਰ ਲਿਆ।

ਥਾਣਾ ਸਿਟੀ-1 ਪੁਲਿਸ ਨੇ ਹੇਤਰਾਮ ਅਤੇ ਰਾਮ ਕੁਮਾਰ ਖ਼ਿਲਾਫ਼ ਬੀਐੱਨਐੱਸ ਦੀ ਧਾਰਾ 103(1) ਅਤੇ 3(5) ਤਹਿਤ ਮਾਮਲਾ ਦਰਜ ਕੀਤਾ ਹੈ। ਮ੍ਰਿਤਕ ਦਾ ਪੋਸਟਮਾਰਟਮ ਵੀ ਕਰਵਾਇਆ ਗਿਆ ਹੈ।

Read Latest News and Breaking News at Daily Post TV, Browse for more News

Ad
Ad

Punjab District News