Journalism Of Hope
BREAKING NEWS
ਹਰਜਿੰਦਰ ਸਿੰਘ ਧਾਮੀ ਲਗਾਤਾਰ ਛੇਵੀਂ ਵਾਰ ਬਣੇ SGPC ਦੇ ਪ੍ਰਧਾਨ......ਚੰਡੀਗੜ੍ਹ ਨਗਰ ਨਿਗਮ ਚੋਣਾਂ ਦੀ ਤਰੀਕ ਦਾ ਐਲਾਨ.....ਈਡੀ ਵੱਲੋਂ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੂੰ ਸੰਮਨ ਜਾਰੀ, ਪੁੱਛਗਿੱਛ ਲਈ ਸੱਦਿਆ......ਅੰਮ੍ਰਿਤਪਾਲ ਸਿੰਘ ਨੂੰ ਸਸਕਾਰ ‘ਤੇ ਲਿਆਉਣ ਲਈ ਪਰਿਵਾਰ ਨੇ ਪੁਲਿਸ ਕੋਲ ਜਮ੍ਹਾਂ ਕਰਵਾਏ 10 ਲੱਖ ਰੁਪਏ......ਅਮਰੀਕਾ ਤੋਂ ਬਾਅਦ ਹੁਣ ਕੈਨੇਡਾ ਨੇ ਗੋਲਡੀ ਬਰਾੜ ਦਾ ਨਾਂਅ ਪਾਇਆ ਮੋਸਟ ਵਾਂਟੇਡ ਸੂਚੀ ’ਚ, ਰੱਖਿਆ 2.5 ਲੱਖ ਡਾਲਰ ਦਾ ਇਨਾਮ.......[‘ਸ਼ੇਰ-ਏ-ਪੰਜਾਬ’ ਮਹਾਰਾਜਾ ਰਣਜੀਤ ਸਿੰਘ ’ਤੇ ਬਣੇਗੀ ਫ਼ਿਲਮ......ਸੈਫ ਅਲੀ ਖ਼ਾਨ ਨੂੰ ਧਮਕੀ ਮਿਲਣ ’ਤੇ ਨੀਲਮ ਗੋੜ੍ਹੇ ਨੇ ਜਤਾਈ ਚਿੰਤਾ, ਕਿਹਾ- ਮੁੰਬਈ ’ਚ ਮੁੜ ਪੈਰ ਪਸਾਰ ਰਿਹਾ ਅੰਡਰਵਰਲਡ......ਵੈਲਿੰਗਟਨ ਟੈਸਟ ‘ਚ ਭਾਰਤ ਦੀ ਮਜ਼ਬੂਤ ਸ਼ੁਰੂਆਤ, ਦੂਜੇ ਦਿਨ ਦੀ ਖੇਡ ਖਤਮ ਹੋਣ ਤੱਕ 159 ਦੌੜਾਂ ਬਣਾਈਆਂ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ

ਸਲੋਕ ॥ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥ ਹਭਿ ਰੰਗ ਮਾਣਹਿ ਜਿਸੁ ਸੰਗਿ ਤੈ ਸਿਉ ਲਾਈਐ ਨੇਹੁ ॥ ਸੋ ਸਹੁ ਬਿੰਦ ਨ ਵਿਸਰਉ ਨਾਨਕ ਜਿਨਿ ਸੁੰਦਰੁ ਰਚਿਆ ਦੇਹੁ ॥੨॥ ਪਉੜੀ ॥ ਜੀਉ ਪ੍ਰਾਨ ਤਨੁ ਧਨੁ ਦੀਆ ਦੀਨੇ ਰਸ ਭੋਗ ॥ ਗ੍ਰਿਹ ਮੰਦਰ ਰਥ ਅਸੁ ਦੀਏ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ
hukam

ਸਲੋਕ ॥
ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥ ਹਭਿ ਰੰਗ ਮਾਣਹਿ ਜਿਸੁ ਸੰਗਿ ਤੈ ਸਿਉ ਲਾਈਐ ਨੇਹੁ ॥ ਸੋ ਸਹੁ ਬਿੰਦ ਨ ਵਿਸਰਉ ਨਾਨਕ ਜਿਨਿ ਸੁੰਦਰੁ ਰਚਿਆ ਦੇਹੁ ॥੨॥ ਪਉੜੀ ॥ ਜੀਉ ਪ੍ਰਾਨ ਤਨੁ ਧਨੁ ਦੀਆ ਦੀਨੇ ਰਸ ਭੋਗ ॥ ਗ੍ਰਿਹ ਮੰਦਰ ਰਥ ਅਸੁ ਦੀਏ ਰਚਿ ਭਲੇ ਸੰਜੋਗ ॥ ਸੁਤ ਬਨਿਤਾ ਸਾਜਨ ਸੇਵਕ ਦੀਏ ਪ੍ਰਭ ਦੇਵਨ ਜੋਗ ॥ ਹਰਿ ਸਿਮਰਤ ਤਨੁ ਮਨੁ ਹਰਿਆ ਲਹਿ ਜਾਹਿ ਵਿਜੋਗ ॥ ਸਾਧਸੰਗਿ ਹਰਿ ਗੁਣ ਰਮਹੁ ਬਿਨਸੇ ਸਭਿ ਰੋਗ ॥੩॥

ਸ਼ਨਿਚਰਵਾਰ, ੬ ਮੱਘਰ (ਸੰਮਤ ੫੫੮ ਨਾਨਕਸ਼ਾਹੀ)

(ਅੰਗ: ੭੦੬)

ਪੰਜਾਬੀ ਵਿਆਖਿਆ
ਹੇ ਨਾਨਕ! ਜੋ ਪ੍ਰਭੂ ਅਸਾਨੂੰ ਮਨ-ਮੰਨੀਆਂ ਦਾਤਾਂ ਦੇਂਦਾ ਹੈ ਜੋ ਸਭ ਥਾਂ (ਸਭ ਜੀਵਾਂ ਦੀਆਂ) ਆਸਾਂ ਪੂਰੀਆਂ ਕਰਦਾ ਹੈ, ਜੋ ਅਸਾਡੇ ਝਗੜੇ ਤੇ ਕਲੇਸ਼ ਨਾਸ ਕਰਨ ਵਾਲਾ ਹੈ ਉਸ ਨੂੰ ਯਾਦ ਕਰ, ਉਹ ਤੈਥੋਂ ਦੂਰ ਨਹੀਂ ਹੈ ।੧। ਹੇ ਨਾਨਕ! ਜਿਸ ਪ੍ਰਭੂ ਦੀ ਬਰਕਤਿ ਨਾਲ ਤੂੰ ਸਾਰੀਆਂ ਮੌਜਾਂ ਮਾਣਦਾ ਹੈਂ, ਉਸ ਨਾਲ ਪ੍ਰੀਤ ਜੋੜ । ਜਿਸ ਪ੍ਰਭੂ ਨੇ ਤੇਰਾ ਸੋਹਣਾ ਸਰੀਰ ਬਣਾਇਆ ਹੈ, ਰੱਬ ਕਰ ਕੇ ਉਹ ਤੈਨੂੰ ਕਦੇ ਭੀ ਨਾਹ ਭੁੱਲੇ ।੨। (ਪ੍ਰਭੂ ਨੇ ਤੈਨੂੰ) ਜਿੰਦ ਪ੍ਰਾਣ ਸਰੀਰ ਤੇ ਧਨ ਦਿੱਤਾ ਤੇ ਸੁਆਦਲੇ ਪਦਾਰਥ ਭੋਗਣ ਨੂੰ ਦਿੱਤੇ । ਤੇਰੇ ਚੰਗੇ ਭਾਗ ਬਣਾ ਕੇ, ਤੈਨੂੰ ਉਸ ਨੇ ਘਰ ਸੋਹਣੇ ਮਕਾਨ, ਰਥ ਤੇ ਘੋੜੇ ਦਿੱਤੇ । ਸਭ ਕੁਝ ਦੇਣ-ਜੋਗੇ ਪ੍ਰਭੂ ਨੇ ਤੈਨੂੰ ਪੁੱਤਰ, ਵਹੁਟੀ ਮਿੱਤ੍ਰ ਤੇ ਨੌਕਰ ਦਿੱਤੇ । ਉਸ ਪ੍ਰਭੂ ਨੂੰ ਸਿਮਰਿਆਂ ਮਨ ਤਨ ਖਿੜਿਆ ਰਹਿੰਦਾ ਹੈ, ਸਾਰੇ ਦੁੱਖ ਮਿਟ ਜਾਂਦੇ ਹਨ । (ਹੇ ਭਾਈ!) ਸਤਸੰਗ ਵਿਚ ਉਸ ਹਰੀ ਦੇ ਗੁਣ ਚੇਤੇ ਕਰਿਆ ਕਰੋ, ਸਾਰੇ ਰੋਗ (ਉਸ ਨੂੰ ਸਿਮਰਿਆਂ) ਨਾਸ ਹੋ ਜਾਂਦੇ ਹਨ ।੩।

Read Latest News and Breaking News at Daily Post TV, Browse for more News

Ad
Ad

Punjab District News