Journalism Of Hope
BREAKING NEWS
ਹਰਜਿੰਦਰ ਸਿੰਘ ਧਾਮੀ ਲਗਾਤਾਰ ਛੇਵੀਂ ਵਾਰ ਬਣੇ SGPC ਦੇ ਪ੍ਰਧਾਨ......ਚੰਡੀਗੜ੍ਹ ਨਗਰ ਨਿਗਮ ਚੋਣਾਂ ਦੀ ਤਰੀਕ ਦਾ ਐਲਾਨ.....ਈਡੀ ਵੱਲੋਂ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੂੰ ਸੰਮਨ ਜਾਰੀ, ਪੁੱਛਗਿੱਛ ਲਈ ਸੱਦਿਆ......ਅੰਮ੍ਰਿਤਪਾਲ ਸਿੰਘ ਨੂੰ ਸਸਕਾਰ ‘ਤੇ ਲਿਆਉਣ ਲਈ ਪਰਿਵਾਰ ਨੇ ਪੁਲਿਸ ਕੋਲ ਜਮ੍ਹਾਂ ਕਰਵਾਏ 10 ਲੱਖ ਰੁਪਏ......ਅਮਰੀਕਾ ਤੋਂ ਬਾਅਦ ਹੁਣ ਕੈਨੇਡਾ ਨੇ ਗੋਲਡੀ ਬਰਾੜ ਦਾ ਨਾਂਅ ਪਾਇਆ ਮੋਸਟ ਵਾਂਟੇਡ ਸੂਚੀ ’ਚ, ਰੱਖਿਆ 2.5 ਲੱਖ ਡਾਲਰ ਦਾ ਇਨਾਮ.......[‘ਸ਼ੇਰ-ਏ-ਪੰਜਾਬ’ ਮਹਾਰਾਜਾ ਰਣਜੀਤ ਸਿੰਘ ’ਤੇ ਬਣੇਗੀ ਫ਼ਿਲਮ......ਸੈਫ ਅਲੀ ਖ਼ਾਨ ਨੂੰ ਧਮਕੀ ਮਿਲਣ ’ਤੇ ਨੀਲਮ ਗੋੜ੍ਹੇ ਨੇ ਜਤਾਈ ਚਿੰਤਾ, ਕਿਹਾ- ਮੁੰਬਈ ’ਚ ਮੁੜ ਪੈਰ ਪਸਾਰ ਰਿਹਾ ਅੰਡਰਵਰਲਡ......ਵੈਲਿੰਗਟਨ ਟੈਸਟ ‘ਚ ਭਾਰਤ ਦੀ ਮਜ਼ਬੂਤ ਸ਼ੁਰੂਆਤ, ਦੂਜੇ ਦਿਨ ਦੀ ਖੇਡ ਖਤਮ ਹੋਣ ਤੱਕ 159 ਦੌੜਾਂ ਬਣਾਈਆਂ

ਦਾਦੀ ਦੇ ਅੰਤਿਮ ਸਸਕਾਰ ’ਚ ਸ਼ਾਮਲ ਹੋਣ ਲਈ ਅੰਮ੍ਰਿਤਪਾਲ ਸਿੰਘ ਅੱਜ ਆਉਣਗੇ ਪੰਜਾਬ: ਮਿਲੀ ਹੈ 3 ਘੰਟੇ ਦੀ ਕਸਟਡੀ ਪੈਰੋਲ

ਅੰਮ੍ਰਿਤਸਰ: ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅਤੇ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਆਪਣੀ ਦਾਦੀ ਦੇ ਅੰਤਿਮ ਸਸਕਾਰ ’ਚ ਸ਼ਾਮਲ ਹੋਣ ਲਈ ਅਦਾਲਤ ਨੇ 3 ਘੰਟੇ ਦੀ ਕਸਟਡੀ ਪੈਰੋਲ ਦਿੱਤੀ ਹੈ। ਜਿਸ ਤੋਂ ਬਾਅਦ ਅਸਾਮ ਦੀ ਡਿਬਰੂਗੜ੍ਹ ਕੇਂਦਰੀ ਜੇਲ੍ਹ ’ਚ ਬੰਦ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਪੁਲਿਸ ਦਿੱਲੀ ਲੈ ਕੇ ਪਹੁੰਚੀ ਹੈ, ਜਿੱਥੇ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਦਾਦੀ ਦੇ ਅੰਤਿਮ ਸਸਕਾਰ ’ਚ ਸ਼ਾਮਲ ਹੋਣ ਲਈ ਅੰਮ੍ਰਿਤਪਾਲ ਸਿੰਘ ਅੱਜ ਆਉਣਗੇ ਪੰਜਾਬ: ਮਿਲੀ ਹੈ 3 ਘੰਟੇ ਦੀ ਕਸਟਡੀ ਪੈਰੋਲ
  • ਡਿਬਰੂਗੜ੍ਹ ਜੇਲ੍ਹ ਤੋਂ ਦਿੱਲੀ ਪਹੁੰਚੇ ਖਡੂਰ ਸਾਹਿਬ ਦੇ ਸੰਸਦ ਮੈਂਬਰ
  • ਅੱਜ ਅੰਮ੍ਰਿਤਸਰ ਲਿਆਂਦਾ ਜਾਵੇਗਾ

ਅੰਮ੍ਰਿਤਸਰ: ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅਤੇ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਆਪਣੀ ਦਾਦੀ ਦੇ ਅੰਤਿਮ ਸਸਕਾਰ ’ਚ ਸ਼ਾਮਲ ਹੋਣ ਲਈ ਅਦਾਲਤ ਨੇ 3 ਘੰਟੇ ਦੀ ਕਸਟਡੀ ਪੈਰੋਲ ਦਿੱਤੀ ਹੈ। ਜਿਸ ਤੋਂ ਬਾਅਦ ਅਸਾਮ ਦੀ ਡਿਬਰੂਗੜ੍ਹ ਕੇਂਦਰੀ ਜੇਲ੍ਹ ’ਚ ਬੰਦ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਪੁਲਿਸ ਦਿੱਲੀ ਲੈ ਕੇ ਪਹੁੰਚੀ ਹੈ, ਜਿੱਥੇ ਉਨ੍ਹਾਂ ਨੂੰ ਸੁਰੱਖਿਅਤ ਘਰ (ਸੇਫ ਹਾਊਸ) ’ਚ ਰੱਖਿਆ ਗਿਆ ਹੈ।

ਜਾਣਕਾਰੀ ਮੁਤਾਬਕ, ਅੰਮ੍ਰਿਤਪਾਲ ਸਿੰਘ ਨੂੰ ਅੱਜ 21 ਨਵੰਬਰ ਨੂੰ ਉਨ੍ਹਾਂ ਦੇ ਜੱਦੀ ਪਿੰਡ ਜੱਲੂਪੁਰ ਖੇੜਾ, ਅੰਮ੍ਰਿਤਸਰ ਲਿਆਂਦਾ ਜਾਵੇਗਾ। ਉਹ ਆਪਣੀ ਦਾਦੀ ਚਰਨ ਕੌਰ ਦੇ ਅੰਤਿਮ ਸਸਕਾਰ ’ਚ ਸ਼ਾਮਲ ਹੋਣਗੇ, ਜਿਨ੍ਹਾਂ ਦਾ 8 ਨਵੰਬਰ ਨੂੰ ਦੇਹਾਂਤ ਹੋ ਗਿਆ ਸੀ। ਅੰਮ੍ਰਿਤਸਰ ਦੀ ਅਦਾਲਤ ਨੇ ਉਨ੍ਹਾਂ ਨੂੰ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਤਿੰਨ ਘੰਟਿਆਂ ਦੀ ਕਸਟਡੀ ਪੈਰੋਲ ਮਨਜ਼ੂਰ ਕੀਤੀ ਹੈ। ਇਸ ਦੌਰਾਨ ਪੁਲਿਸ ਦੀ ਸਖ਼ਤ ਸੁਰੱਖਿਆ ਹੇਠ ਉਨ੍ਹਾਂ ਨੂੰ ਅੰਤਿਮ ਸਸਕਾਰ ’ਚ ਸ਼ਾਮਲ ਕਰਵਾਇਆ ਜਾਵੇਗਾ।

ਅੰਮ੍ਰਿਤਪਾਲ ਸਿੰਘ ਨੂੰ ਦਿੱਲੀ ਤੋਂ ਅੰਮ੍ਰਿਤਸਰ ਸੜਕ ਰਾਹੀਂ ਲਿਆਂਦਾ ਜਾਵੇਗਾ ਜਾਂ ਹਵਾਈ ਜਹਾਜ਼ ਰਾਹੀਂ, ਇਸ ਬਾਰੇ ਅਜੇ ਸਪੱਸ਼ਟ ਜਾਣਕਾਰੀ ਸਾਹਮਣੇ ਨਹੀਂ ਆਈ। ਉਨ੍ਹਾਂ ਨੂੰ ਲਿਆਉਣ ਅਤੇ ਵਾਪਸ ਲਿਜਾਣ ਦੇ ਖਰਚੇ ਵਜੋਂ ਪਰਿਵਾਰ ਵੱਲੋਂ ਪੁਲਿਸ ਦੇ ਖਾਤੇ ’ਚ 10 ਲੱਖ ਰੁਪਏ ਜਮ੍ਹਾਂ ਕਰਵਾਏ ਗਏ ਹਨ।

ਇਸ ਤੋਂ ਪਹਿਲਾਂ ਅੰਮ੍ਰਿਤਪਾਲ ਸਿੰਘ ਦੀ ਪਹਿਲੀ ਤਸਵੀਰ ਵੀ ਸਾਹਮਣੇ ਆਈ ਸੀ, ਜਿਸ ’ਚ ਉਹ ਜੇਲ੍ਹ ਤੋਂ ਬਾਹਰ ਆਉਂਦੇ ਅਤੇ ਹਵਾਈ ਅੱਡੇ ਅੰਦਰ ਜਾਂਦੇ ਦਿਖਾਈ ਦਿੱਤੇ। ਦੱਸਿਆ ਜਾ ਰਿਹਾ ਹੈ ਕਿ ਉਹ ਕਰੀਬ ਸਾਢੇ ਤਿੰਨ ਸਾਲ ਬਾਅਦ ਜੇਲ੍ਹ ਤੋਂ ਬਾਹਰ ਆ ਕੇ ਪੰਜਾਬ ਆ ਰਹੇ ਹਨ।

Read Latest News and Breaking News at Daily Post TV, Browse for more News

Ad
Ad

Punjab District News