Journalism Of Hope
BREAKING NEWS
ਹਰਜਿੰਦਰ ਸਿੰਘ ਧਾਮੀ ਲਗਾਤਾਰ ਛੇਵੀਂ ਵਾਰ ਬਣੇ SGPC ਦੇ ਪ੍ਰਧਾਨ......ਚੰਡੀਗੜ੍ਹ ਨਗਰ ਨਿਗਮ ਚੋਣਾਂ ਦੀ ਤਰੀਕ ਦਾ ਐਲਾਨ.....ਈਡੀ ਵੱਲੋਂ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੂੰ ਸੰਮਨ ਜਾਰੀ, ਪੁੱਛਗਿੱਛ ਲਈ ਸੱਦਿਆ......ਅੰਮ੍ਰਿਤਪਾਲ ਸਿੰਘ ਨੂੰ ਸਸਕਾਰ ‘ਤੇ ਲਿਆਉਣ ਲਈ ਪਰਿਵਾਰ ਨੇ ਪੁਲਿਸ ਕੋਲ ਜਮ੍ਹਾਂ ਕਰਵਾਏ 10 ਲੱਖ ਰੁਪਏ......ਅਮਰੀਕਾ ਤੋਂ ਬਾਅਦ ਹੁਣ ਕੈਨੇਡਾ ਨੇ ਗੋਲਡੀ ਬਰਾੜ ਦਾ ਨਾਂਅ ਪਾਇਆ ਮੋਸਟ ਵਾਂਟੇਡ ਸੂਚੀ ’ਚ, ਰੱਖਿਆ 2.5 ਲੱਖ ਡਾਲਰ ਦਾ ਇਨਾਮ.......[‘ਸ਼ੇਰ-ਏ-ਪੰਜਾਬ’ ਮਹਾਰਾਜਾ ਰਣਜੀਤ ਸਿੰਘ ’ਤੇ ਬਣੇਗੀ ਫ਼ਿਲਮ......ਸੈਫ ਅਲੀ ਖ਼ਾਨ ਨੂੰ ਧਮਕੀ ਮਿਲਣ ’ਤੇ ਨੀਲਮ ਗੋੜ੍ਹੇ ਨੇ ਜਤਾਈ ਚਿੰਤਾ, ਕਿਹਾ- ਮੁੰਬਈ ’ਚ ਮੁੜ ਪੈਰ ਪਸਾਰ ਰਿਹਾ ਅੰਡਰਵਰਲਡ......ਵੈਲਿੰਗਟਨ ਟੈਸਟ ‘ਚ ਭਾਰਤ ਦੀ ਮਜ਼ਬੂਤ ਸ਼ੁਰੂਆਤ, ਦੂਜੇ ਦਿਨ ਦੀ ਖੇਡ ਖਤਮ ਹੋਣ ਤੱਕ 159 ਦੌੜਾਂ ਬਣਾਈਆਂ

ਰਾਜ ਕੁੰਦਰਾ ਦੀ ਫ਼ਿਲਮ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਕੋਈ ਮਨਜ਼ੂਰੀ ਨਹੀਂ: ਸਕੱਤਰੇਤ

ਅੰਮ੍ਰਿਤਸਰ: ਬਾਲੀਵੁੱਡ ਅਦਾਕਾਰ ਰਾਜ ਕੁੰਦਰਾ ਵੱਲੋਂ ਬਣਾਈ ਜਾ ਰਹੀ ਫ਼ਿਲਮ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸਪੱਸ਼ਟ ਕੀਤਾ ਹੈ ਕਿ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਫ਼ਿਲਮ ਨੂੰ ਕੋਈ ਮਨਜ਼ੂਰੀ ਨਹੀਂ ਦਿੱਤੀ ਗਈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵੱਲੋਂ ਇਸ ਸਬੰਧੀ ਕੀਤੇ ਜਾ ਰਹੇ ਦਾਅਵਿਆਂ ਨੂੰ ਗਲਤ ਅਤੇ ਭਰਮਾਊ ਕਰਾਰ ਦਿੱਤਾ ਗਿਆ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਰਾਜ ਕੁੰਦਰਾ ਦੀ ਫ਼ਿਲਮ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਕੋਈ ਮਨਜ਼ੂਰੀ ਨਹੀਂ: ਸਕੱਤਰੇਤ
  • ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਮੁਲਾਕਾਤ ਨੂੰ ਲੈ ਕੇ ਕੀਤੇ ਜਾ ਰਹੇ ਦਾਅਵੇ ਗਲਤ ਤੇ ਭਰਮਾਊ: ਸਕੱਤਰੇਤ

ਅੰਮ੍ਰਿਤਸਰ: ਬਾਲੀਵੁੱਡ ਅਦਾਕਾਰ ਰਾਜ ਕੁੰਦਰਾ ਵੱਲੋਂ ਬਣਾਈ ਜਾ ਰਹੀ ਫ਼ਿਲਮ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸਪੱਸ਼ਟ ਕੀਤਾ ਹੈ ਕਿ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਫ਼ਿਲਮ ਨੂੰ ਕੋਈ ਮਨਜ਼ੂਰੀ ਨਹੀਂ ਦਿੱਤੀ ਗਈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵੱਲੋਂ ਇਸ ਸਬੰਧੀ ਕੀਤੇ ਜਾ ਰਹੇ ਦਾਅਵਿਆਂ ਨੂੰ ਗਲਤ ਅਤੇ ਭਰਮਾਊ ਕਰਾਰ ਦਿੱਤਾ ਗਿਆ ਹੈ।

ਦੱਸਿਆ ਜਾ ਰਿਹਾ ਹੈ ਕਿ ਰਾਜ ਕੁੰਦਰਾ ਨੇ ਆਪਣੀ ਫ਼ਿਲਮ ਦੇ ਪ੍ਰਚਾਰ ਦੌਰਾਨ ਜਥੇਦਾਰ ਨਾਲ ਹੋਈ ਮੁਲਾਕਾਤ ਦਾ ਹਵਾਲਾ ਦਿੱਤਾ ਸੀ। ਇਸ ਤੋਂ ਬਾਅਦ ਸੋਸ਼ਲ ਮੀਡੀਆ ’ਤੇ ਕੁਝ ਪੋਸਟਾਂ ਰਾਹੀਂ ਦਾਅਵਾ ਕੀਤਾ ਜਾ ਰਿਹਾ ਸੀ ਕਿ ਉਨ੍ਹਾਂ ਨੂੰ ਫ਼ਿਲਮ ਬਣਾਉਣ ਦੀ ਇਜਾਜ਼ਤ ਮਿਲ ਗਈ ਹੈ।

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਦੇ ਇੰਚਾਰਜ ਬਗੀਚਾ ਸਿੰਘ ਨੇ ਦੱਸਿਆ ਕਿ ਰਾਜ ਕੁੰਦਰਾ ਕੁਝ ਸਮਾਂ ਪਹਿਲਾਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਮਿਲਣ ਲਈ ਸਕੱਤਰੇਤ ਆਏ ਸਨ। ਇਸ ਮੁਲਾਕਾਤ ਦੌਰਾਨ ਉਨ੍ਹਾਂ ਨੇ ਆਪਣੀ ਬਣਾਈ ਜਾ ਰਹੀ ਫ਼ਿਲਮ ਬਾਰੇ ਵਿਚਾਰ ਸਾਂਝੇ ਕੀਤੇ ਸਨ। ਹਾਲਾਂਕਿ, ਇਸ ਮੁਲਾਕਾਤ ਨੂੰ ਫ਼ਿਲਮ ਲਈ ਮਿਲੀ ਅਧਿਕਾਰਤ ਮਨਜ਼ੂਰੀ ਵਜੋਂ ਪੇਸ਼ ਕਰਨਾ ਗਲਤ ਹੈ।

Read Latest News and Breaking News at Daily Post TV, Browse for more News

Ad
Ad

Punjab District News