Journalism Of Hope
BREAKING NEWS
ਅੰਮ੍ਰਿਤਪਾਲ ਸਿੰਘ ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ ਸਥਿਤ ਘਰ ਪਹੁੰਚੇ, ਦਾਦੀ ਦੇ ਸਸਕਾਰ ’ਚ ਹੋਣਗੇ ਸ਼ਾਮਲ......ਸ਼ੰਭੂ-ਰਾਜਪੁਰਾ ਰੇਲਵੇ ਲਾਈਨ ਧਮਾਕਾ ਮਾਮਲਾ: ਅਮਰੀਕਾ ਤੋਂ ਡਿਪੋਰਟ ਸੁਰਿੰਦਰ ਸਿੰਘ NIA ਰਿਮਾਂਡ ‘ਤੇ.....ਕੈਨੇਡਾ: ਬ੍ਰਿਟਿਸ਼ ਕੋਲੰਬੀਆ ਸਰਕਾਰ ’ਚ 7 ਪੰਜਾਬੀਆਂ ਨੂੰ ਮਿਲੀ ਅਹਿਮ ਜ਼ਿੰਮੇਵਾਰੀ......ਜਲੰਧਰ ਦੇ ਦੋ ਸਕੇ ਭਰਾਵਾਂ ਦਾ ਗ੍ਰੀਸ ’ਚ ਤੇਜ਼ਧਾਰ ਹਥਿਆਰਾਂ ਨਾਲ ਕਤਲ.......ਨਿਊਜ਼ੀਲੈਂਡ ਖ਼ਿਲਾਫ਼ ਭਾਰਤ ਦੀ ਮਜ਼ਬੂਤ ਪਕੜ, ਪਹਿਲੀ ਪਾਰੀ ‘ਚ 118 ਦੌੜਾਂ ਹੋਇਆ ਅੱਗੇ......PSEB ਦੀਆਂ 8ਵੀਂ, 10ਵੀਂ ਤੇ 12ਵੀਂ ਦੀਆਂ ਸਾਲਾਨਾ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ........ਗੁਰਪਤਵੰਤ ਪੰਨੂ ਦੀ ਹੱਤਿਆ ਦੀ ਸਾਜ਼ਿਸ਼ ਰਚਣ ਵਾਲੇ ਨਿਖਿਲ ਗੁਪਤਾ ਨੂੰ ਅਦਾਲਤ ਨੇ ਸੁਣਾਈ ਸਜ਼ਾ.......ਪੰਜਾਬ ’ਚ 22 ਨਵੰਬਰ ਨੂੰ ਵੋਟਾਂ ਬਣਵਾਉਣ ਲਈ ਲੱਗੇਗਾ ਵਿਸ਼ੇਸ਼ ਕੈਂਪ

ਚੰਡੀਗੜ੍ਹ ਬੱਸ ਸਟੈਂਡ IED ਮਾਮਲੇ ’ਚ ਦੋ ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਖ਼ਲ

ਚੰਡੀਗੜ੍ਹ: ਚੰਡੀਗੜ੍ਹ ਪੁਲਿਸ ਨੇ ਸੈਕਟਰ-43 ਬੱਸ ਸਟੈਂਡ ਤੋਂ IED ਬਰਾਮਦ ਹੋਣ ਦੇ ਮਾਮਲੇ ਵਿੱਚ ਲਵਪ੍ਰੀਤ ਸਿੰਘ ਅਤੇ ਜਸ਼ਨਦੀਪ ਸਿੰਘ ਖ਼ਿਲਾਫ਼ ਅਦਾਲਤ ਵਿੱਚ ਚਾਰਜਸ਼ੀਟ ਦਾਖ਼ਲ ਕਰ ਦਿੱਤੀ ਹੈ। ਪੁਲਿਸ ਜਾਂਚ ਵਿੱਚ ਇਸ ਸਾਜ਼ਿਸ਼ ਦੇ ਪਿੱਛੇ ਵਿਦੇਸ਼ ਵਿੱਚ ਬੈਠੇ ਬੱਬਰ ਖਾਲਸਾ ਇੰਟਰਨੈਸ਼ਨਲ (BKI) ਦੇ ਹੈਂਡਲਰ ਸੱਤਾ ਨੌਸ਼ਹਿਰਾ ਦਾ ਨਾਂ ਸਾਹਮਣੇ ਆਇਆ ਹੈ। ਪੁਲਿਸ ਮੁਤਾਬਕ ਉਸ ਦੇ ਇਸ਼ਾਰੇ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਚੰਡੀਗੜ੍ਹ ਬੱਸ ਸਟੈਂਡ IED ਮਾਮਲੇ ’ਚ ਦੋ ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਖ਼ਲ

ਚੰਡੀਗੜ੍ਹ: ਚੰਡੀਗੜ੍ਹ ਪੁਲਿਸ ਨੇ ਸੈਕਟਰ-43 ਬੱਸ ਸਟੈਂਡ ਤੋਂ IED ਬਰਾਮਦ ਹੋਣ ਦੇ ਮਾਮਲੇ ਵਿੱਚ ਲਵਪ੍ਰੀਤ ਸਿੰਘ ਅਤੇ ਜਸ਼ਨਦੀਪ ਸਿੰਘ ਖ਼ਿਲਾਫ਼ ਅਦਾਲਤ ਵਿੱਚ ਚਾਰਜਸ਼ੀਟ ਦਾਖ਼ਲ ਕਰ ਦਿੱਤੀ ਹੈ। ਪੁਲਿਸ ਜਾਂਚ ਵਿੱਚ ਇਸ ਸਾਜ਼ਿਸ਼ ਦੇ ਪਿੱਛੇ ਵਿਦੇਸ਼ ਵਿੱਚ ਬੈਠੇ ਬੱਬਰ ਖਾਲਸਾ ਇੰਟਰਨੈਸ਼ਨਲ (BKI) ਦੇ ਹੈਂਡਲਰ ਸੱਤਾ ਨੌਸ਼ਹਿਰਾ ਦਾ ਨਾਂ ਸਾਹਮਣੇ ਆਇਆ ਹੈ। ਪੁਲਿਸ ਮੁਤਾਬਕ ਉਸ ਦੇ ਇਸ਼ਾਰੇ ’ਤੇ ਬੱਸ ਸਟੈਂਡ ’ਤੇ IED ਲਗਾਉਣ ਦੀ ਯੋਜਨਾ ਬਣਾਈ ਗਈ ਸੀ, ਜਿਸ ਨੂੰ ਸਮੇਂ ਸਿਰ ਨਾਕਾਮ ਕਰ ਦਿੱਤਾ ਗਿਆ। ਚਾਰਜਸ਼ੀਟ ਵਿੱਚ ਕਰੀਬ 20 ਤੋਂ 22 ਗਵਾਹਾਂ ਨੂੰ ਸ਼ਾਮਲ ਕੀਤਾ ਗਿਆ ਹੈ। ਜਾਂਚ ਅਨੁਸਾਰ ਦੋਵੇਂ ਮੁਲਜ਼ਮ ਵਿਦੇਸ਼ ਬੈਠੇ ਹੈਂਡਲਰ ਦੇ ਸੰਪਰਕ ਵਿੱਚ ਸਨ ਅਤੇ ਉਸ ਦੇ ਨਿਰਦੇਸ਼ਾਂ ’ਤੇ ਕੰਮ ਕਰ ਰਹੇ ਸਨ। ਮਾਮਲੇ ਵਿੱਚ ਤੀਜਾ ਮੁਲਜ਼ਮ ਨਾਬਾਲਗ ਹੈ, ਜਿਸ ਖ਼ਿਲਾਫ਼ ਜੁਵੇਨਾਈਲ ਅਦਾਲਤ ਵਿੱਚ ਕੇਸ ਚਲਾਇਆ ਜਾਵੇਗਾ।

ਬੈਗ ਵਿੱਚ ਟਿਫਿਨ ਬਾਕਸ ਅੰਦਰ ਰੱਖੀ ਸੀ IED
ਪੁਲਿਸ ਨੇ 23 ਅਗਸਤ ਨੂੰ ਸੈਕਟਰ-43 ਬੱਸ ਸਟੈਂਡ ਦੇ ਪਿੱਛੇ ਇੱਕ ਬੈਗ ਵਿੱਚ ਰੱਖੇ ਟਿਫਿਨ ਬਾਕਸ ਵਿੱਚੋਂ IED ਬਰਾਮਦ ਕੀਤੀ ਸੀ। ਮੌਕੇ ਤੋਂ ਕਰੀਬ 5 ਕਿਲੋ ਜੈਲੇਟਿਨ ਦੀਆਂ ਛੜਾਂ, ਡੈਟੋਨੇਟਰ, ਪਾਵਰ ਸੋਰਸ, ਰਿਮੋਟ ਨਾਲ ਚੱਲਣ ਵਾਲਾ ਉਪਕਰਨ, ਪਿਸਤੌਲ, ਮੈਗਜ਼ੀਨ ਅਤੇ ਪੰਜ ਕਾਰਤੂਸ ਵੀ ਮਿਲੇ ਸਨ। ਇਸ ਮਾਮਲੇ ਵਿੱਚ ਪੁਲਿਸ ਨੇ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਸੀ। ਇਨ੍ਹਾਂ ਵਿੱਚ ਤਰਨਤਾਰਨ ਦੇ ਪਿੰਡ ਸਹਿਰਾਲੀ ਦਾ 19 ਸਾਲਾ ਲਵਪ੍ਰੀਤ ਸਿੰਘ, 21 ਸਾਲਾ ਜਸ਼ਨਦੀਪ ਸਿੰਘ ਅਤੇ ਇੱਕ ਨਾਬਾਲਗ ਸ਼ਾਮਲ ਹੈ।

ਵਿਦੇਸ਼ੀ ਫੰਡਿੰਗ ਦੀ ਵੀ ਜਾਂਚ
ਪੁਲਿਸ ਜਾਂਚ ਦੌਰਾਨ ਸਤਨਾਮ ਉਰਫ਼ ਸੱਤਾ ਨੌਸ਼ਹਿਰਾ ਦਾ ਨਾਂ ਸਾਹਮਣੇ ਆਇਆ ਹੈ। ਸੁਰੱਖਿਆ ਏਜੰਸੀਆਂ ਦੀ ਜਾਂਚ ਵਿੱਚ ਵੀ ਉਸ ਦਾ ਨਾਂ ਪੰਜਾਬ ਵਿੱਚ BKI ਨਾਲ ਜੁੜੇ ਅੱਤਵਾਦੀ ਮਾਡਿਊਲਾਂ ਅਤੇ ਹਥਿਆਰਾਂ ਤੇ ਵਿਸਫੋਟਕਾਂ ਦੀ ਸਪਲਾਈ ਨਾਲ ਸਬੰਧਤ ਮਾਮਲਿਆਂ ਵਿੱਚ ਸਾਹਮਣੇ ਆ ਚੁੱਕਾ ਹੈ। ਜਾਂਚ ਏਜੰਸੀਆਂ ਅਨੁਸਾਰ ਉਹ ਵਿਦੇਸ਼ ਵਿੱਚ ਰਹਿ ਕੇ ਪੰਜਾਬ ਦੇ ਨੌਜਵਾਨਾਂ ਨੂੰ ਅੱਤਵਾਦੀ ਗਤੀਵਿਧੀਆਂ ਨਾਲ ਜੋੜਨ ਅਤੇ ਉਨ੍ਹਾਂ ਨੂੰ ਨਿਰਦੇਸ਼ ਦੇਣ ਦਾ ਕੰਮ ਕਰਦਾ ਹੈ। ਪੰਜਾਬ ਵਿੱਚ ਪਹਿਲਾਂ ਵੀ ਉਸ ਨਾਲ ਜੁੜੇ ਕਈ ਮਾਡਿਊਲਾਂ ਦੇ ਮੁਲਜ਼ਮ ਗ੍ਰਿਫ਼ਤਾਰ ਕੀਤੇ ਜਾ ਚੁੱਕੇ ਹਨ। ਚੰਡੀਗੜ੍ਹ ਪੁਲਿਸ ਹੁਣ ਇਸ ਮਾਮਲੇ ਵਿੱਚ ਵਿਦੇਸ਼ੀ ਫੰਡਿੰਗ ਦੇ ਪੱਖ ਤੋਂ ਵੀ ਜਾਂਚ ਕਰ ਰਹੀ ਹੈ।

Read Latest News and Breaking News at Daily Post TV, Browse for more News

Ad
Ad

Punjab District News