Journalism Of Hope
BREAKING NEWS
ਅੰਮ੍ਰਿਤਪਾਲ ਸਿੰਘ ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ ਸਥਿਤ ਘਰ ਪਹੁੰਚੇ, ਦਾਦੀ ਦੇ ਸਸਕਾਰ ’ਚ ਹੋਣਗੇ ਸ਼ਾਮਲ......ਸ਼ੰਭੂ-ਰਾਜਪੁਰਾ ਰੇਲਵੇ ਲਾਈਨ ਧਮਾਕਾ ਮਾਮਲਾ: ਅਮਰੀਕਾ ਤੋਂ ਡਿਪੋਰਟ ਸੁਰਿੰਦਰ ਸਿੰਘ NIA ਰਿਮਾਂਡ ‘ਤੇ.....ਕੈਨੇਡਾ: ਬ੍ਰਿਟਿਸ਼ ਕੋਲੰਬੀਆ ਸਰਕਾਰ ’ਚ 7 ਪੰਜਾਬੀਆਂ ਨੂੰ ਮਿਲੀ ਅਹਿਮ ਜ਼ਿੰਮੇਵਾਰੀ......ਜਲੰਧਰ ਦੇ ਦੋ ਸਕੇ ਭਰਾਵਾਂ ਦਾ ਗ੍ਰੀਸ ’ਚ ਤੇਜ਼ਧਾਰ ਹਥਿਆਰਾਂ ਨਾਲ ਕਤਲ.......ਨਿਊਜ਼ੀਲੈਂਡ ਖ਼ਿਲਾਫ਼ ਭਾਰਤ ਦੀ ਮਜ਼ਬੂਤ ਪਕੜ, ਪਹਿਲੀ ਪਾਰੀ ‘ਚ 118 ਦੌੜਾਂ ਹੋਇਆ ਅੱਗੇ......PSEB ਦੀਆਂ 8ਵੀਂ, 10ਵੀਂ ਤੇ 12ਵੀਂ ਦੀਆਂ ਸਾਲਾਨਾ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ........ਗੁਰਪਤਵੰਤ ਪੰਨੂ ਦੀ ਹੱਤਿਆ ਦੀ ਸਾਜ਼ਿਸ਼ ਰਚਣ ਵਾਲੇ ਨਿਖਿਲ ਗੁਪਤਾ ਨੂੰ ਅਦਾਲਤ ਨੇ ਸੁਣਾਈ ਸਜ਼ਾ.......ਪੰਜਾਬ ’ਚ 22 ਨਵੰਬਰ ਨੂੰ ਵੋਟਾਂ ਬਣਵਾਉਣ ਲਈ ਲੱਗੇਗਾ ਵਿਸ਼ੇਸ਼ ਕੈਂਪ

ਦਿਲਜੀਤ ਦੇ ਦੋਹਰੇ ਮਾਪਦੰਡਾਂ ਵਾਲੇ ਬਿਆਨ ’ਤੇ ਡਾ. ਪੰਡਿਤਰਾਓ ਨੇ ਵੀ ਦਿੱਤਾ ਜਵਾਬ, ਪੜ੍ਹੋ ਕੀ ਕਿਹਾ ?

ਚੰਡੀਗੜ੍ਹ: ਗੀਤਾਂ ਦੇ ਬੋਲਾਂ ’ਤੇ ਪਾਬੰਦੀ ਨੂੰ ਲੈ ਕੇ ਦਿਲਜੀਤ ਦੋਸਾਂਝ ਵੱਲੋਂ ਦੋਹਰੇ ਮਾਪਦੰਡਾਂ ਬਾਰੇ ਕੀਤੀ ਟਿੱਪਣੀ ਤੋਂ ਬਾਅਦ ਡਾ. ਪੰਡਿਤਰਾਓ ਧਰੇਨਾਵਰ ਨੇ ਆਪਣਾ ਪੱਖ ਰੱਖਿਆ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀਆਂ ਇਤਰਾਜ਼ਾਂ ਅਤੇ ਸ਼ਿਕਾਇਤਾਂ ਸਿਰਫ਼ ਦਿਲਜੀਤ ਦੋਸਾਂਝ ਤੱਕ ਸੀਮਤ ਨਹੀਂ ਰਹੀਆਂ, ਸਗੋਂ ਹੋਰ ਕਲਾਕਾਰਾਂ ਦੇ ਗੀਤਾਂ ਸਬੰਧੀ ਵੀ ਉਹ ਅਧਿਕਾਰੀਆਂ ਕੋਲ ਮੁੱਦਾ ਉਠਾਉਂਦੇ ਰਹੇ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਦਿਲਜੀਤ ਦੇ ਦੋਹਰੇ ਮਾਪਦੰਡਾਂ ਵਾਲੇ ਬਿਆਨ ’ਤੇ ਡਾ. ਪੰਡਿਤਰਾਓ ਨੇ ਵੀ ਦਿੱਤਾ ਜਵਾਬ, ਪੜ੍ਹੋ ਕੀ ਕਿਹਾ ?

ਚੰਡੀਗੜ੍ਹ: ਗੀਤਾਂ ਦੇ ਬੋਲਾਂ ’ਤੇ ਪਾਬੰਦੀ ਨੂੰ ਲੈ ਕੇ ਦਿਲਜੀਤ ਦੋਸਾਂਝ ਵੱਲੋਂ ਦੋਹਰੇ ਮਾਪਦੰਡਾਂ ਬਾਰੇ ਕੀਤੀ ਟਿੱਪਣੀ ਤੋਂ ਬਾਅਦ ਡਾ. ਪੰਡਿਤਰਾਓ ਧਰੇਨਾਵਰ ਨੇ ਆਪਣਾ ਪੱਖ ਰੱਖਿਆ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀਆਂ ਇਤਰਾਜ਼ਾਂ ਅਤੇ ਸ਼ਿਕਾਇਤਾਂ ਸਿਰਫ਼ ਦਿਲਜੀਤ ਦੋਸਾਂਝ ਤੱਕ ਸੀਮਤ ਨਹੀਂ ਰਹੀਆਂ, ਸਗੋਂ ਹੋਰ ਕਲਾਕਾਰਾਂ ਦੇ ਗੀਤਾਂ ਸਬੰਧੀ ਵੀ ਉਹ ਅਧਿਕਾਰੀਆਂ ਕੋਲ ਮੁੱਦਾ ਉਠਾਉਂਦੇ ਰਹੇ ਹਨ।

ਡਾ. ਪੰਡਿਤਰਾਓ ਨੇ ਦੱਸਿਆ ਕਿ ਉਨ੍ਹਾਂ ਦੀ ਸ਼ਿਕਾਇਤ ’ਤੇ ਅਹਿਮਦਾਬਾਦ ਦੇ ਡੀਸੀਪੀਓ ਵੱਲੋਂ ਵਿਦੇਸ਼ੀ ਬੈਂਡ ਕੋਲਡਪਲੇ ਨੂੰ ਨੋਟਿਸ ਜਾਰੀ ਕੀਤਾ ਗਿਆ ਸੀ। ਇਸ ਨੋਟਿਸ ਵਿੱਚ ਬੈਂਡ ਨੂੰ ‘I Am Feeling Drunk and High’ ਗੀਤ ਪੇਸ਼ ਨਾ ਕਰਨ ਲਈ ਕਿਹਾ ਗਿਆ ਸੀ। ਉਨ੍ਹਾਂ ਦਾਅਵਾ ਕੀਤਾ ਕਿ ਅਹਿਮਦਾਬਾਦ ਵਿੱਚ ਸੁਨਿਧੀ ਚੌਹਾਨ ਸਮੇਤ ਹੋਰ ਗਾਇਕਾਂ ਦੇ ਪ੍ਰੋਗਰਾਮਾਂ ਦੌਰਾਨ ਵੀ ਉਨ੍ਹਾਂ ਨੇ ਗੀਤਾਂ ਦੇ ਬੋਲਾਂ ’ਤੇ ਇਤਰਾਜ਼ ਦਰਜ ਕਰਵਾਏ ਸਨ।

ਪੰਜਾਬੀ ਗਾਇਕਾਂ ਖ਼ਿਲਾਫ਼ ਵੀ ਕੀਤੀਆਂ ਸ਼ਿਕਾਇਤਾਂ
ਡਾ. ਪੰਡਿਤਰਾਓ ਮੁਤਾਬਕ ਪੰਜਾਬ ਵਿੱਚ ਵੀ ਉਨ੍ਹਾਂ ਨੇ ਕਰਨ ਔਜਲਾ, ਹਨੀ ਸਿੰਘ, ਬੱਬੂ ਮਾਨ ਅਤੇ ਸ਼ੈਰੀ ਮਾਨ ਦੇ ਗੀਤਾਂ ਨੂੰ ਲੈ ਕੇ ਸ਼ਿਕਾਇਤਾਂ ਕੀਤੀਆਂ ਸਨ। ਉਨ੍ਹਾਂ ਕਿਹਾ ਕਿ ਇਨ੍ਹਾਂ ਸ਼ਿਕਾਇਤਾਂ ਤੋਂ ਬਾਅਦ ਲਾਈਵ ਸ਼ੋਅਜ਼ ਵਿੱਚ ਸ਼ਰਾਬ ਅਤੇ ਹਥਿਆਰਾਂ ਦੇ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਵਾਲੇ ਗੀਤਾਂ ਦੀ ਪੇਸ਼ਕਾਰੀ ’ਤੇ ਰੋਕ ਲਗਾਈ ਗਈ ਸੀ।

ਅਹਿਮਦਾਬਾਦ ਸ਼ੋਅ ’ਚ ਗੀਤ ਗਾਏ ਜਾਣ ’ਤੇ ਜਤਾਇਆ ਦੁੱਖ
ਡਾ. ਪੰਡਿਤਰਾਓ ਨੇ ਅਹਿਮਦਾਬਾਦ ਵਿੱਚ ਦਿਲਜੀਤ ਦੋਸਾਂਝ ਦੇ ਸ਼ੋਅ ਦੌਰਾਨ ‘ਪਟਿਆਲਾ ਪੈੱਗ’, ‘5 ਤਾਰਾ ਠੇਕੇ’ ਅਤੇ ‘ਜੀਭ ਵਿੱਚੋਂ ਅਫੀਮ ਲੱਭੀ’ ਵਰਗੇ ਗੀਤ ਪੇਸ਼ ਕੀਤੇ ਜਾਣ ’ਤੇ ਨਾਰਾਜ਼ਗੀ ਜ਼ਾਹਰ ਕੀਤੀ। ਉਨ੍ਹਾਂ ਦਾ ਕਹਿਣਾ ਸੀ ਕਿ ਇਹ ਗੀਤ ਪਹਿਲਾਂ ਪਾਬੰਦੀਸ਼ੁਦਾ ਕੀਤੇ ਗਏ ਸਨ। ਇਸ ਦੇ ਨਾਲ ਹੀ ਉਨ੍ਹਾਂ ਨੇ ਇਸ ਗੱਲ ’ਤੇ ਤਸੱਲੀ ਪ੍ਰਗਟਾਈ ਕਿ ਦਿਲਜੀਤ ਨੇ ਆਪਣੇ ਪਹਿਰਾਵੇ ਵਿੱਚ ਗੋਲੀਆਂ ਵਾਲੀ ਬੈਲਟ ਨਹੀਂ ਪਹਿਨੀ ਸੀ।

Read Latest News and Breaking News at Daily Post TV, Browse for more News

Ad
Ad

Punjab District News