ਓਵੈਸੀ ਨੂੰ ਗਲਤੀ ਨਾਲ ਪੁਲਿਸ ਨੇ ਦਿੱਤਾ ਗਾਰਡ ਆਫ਼ ਆਨਰ
ਸਹਾਰਨਪੁਰ: ਉੱਤਰ ਪ੍ਰਦੇਸ਼ ਦੇ ਸਹਾਰਨਪੁਰ ਵਿੱਚ ਪੁਲਸ ਦੀ ਇੱਕ ਵੱਡੀ ਪ੍ਰੋਟੋਕੋਲ ਗਲਤੀ ਸਾਹਮਣੇ ਆਈ ਹੈ। ਸਰਕਟ ਹਾਊਸ ਵਿੱਚ ਸ਼ਨੀਵਾਰ ਨੂੰ ਏਆਈਐੱਮਆਈਐੱਮ ਮੁਖੀ ਅਤੇ ਸੰਸਦ ਮੈਂਬਰ ਅਸਦੁਦੀਨ ਓਵੈਸੀ ਨੂੰ ਪੁਲਸ ਮੁਲਾਜ਼ਮਾਂ ਨੇ ਗਲਤੀ ਨਾਲ ਗਾਰਡ ਆਫ਼ ਆਨਰ ਦੇ ਦਿੱਤਾ। ਹੈਰਾਨੀ ਦੀ ਗੱਲ ਇਹ ਹੈ ਕਿ ਪੁਲਸ ਦੀ ਇਹ ਸਲਾਮੀ ਅਸਲ ਵਿੱਚ ਉੱਥੇ ਆਉਣ ਵਾਲੇ ਸੁਪਰੀਮ ਕੋਰਟ ਦੇ ਇੱਕ ਜੱਜ ਲਈ ਤਿਆਰ ਕੀਤੀ ਗਈ ਸੀ।
ਮਿਲੀ ਜਾਣਕਾਰੀ ਅਨੁਸਾਰ, ਸੁਪਰੀਮ ਕੋਰਟ ਦੇ ਜੱਜ ਦੀ ਆਮਦ ਦੇ ਮੱਦੇਨਜ਼ਰ ਸਰਕਟ ਹਾਊਸ ਵਿੱਚ ਪੁਲਸ ਕਰਮਚਾਰੀਆਂ ਦੀ ਡਿਊਟੀ ਲਗਾਈ ਗਈ ਸੀ। ਇਸੇ ਦੌਰਾਨ ਸਵੇਰੇ ਕਰੀਬ 11:30 ਵਜੇ ਓਵੈਸੀ ਆਪਣੇ ਕਾਫ਼ਲੇ ਨਾਲ ਉੱਥੇ ਪਹੁੰਚ ਗਏ। ਉਨ੍ਹਾਂ ਦੇ ਵਾਹਨ ਤੋਂ ਉਤਰਦਿਆਂ ਹੀ ਮੌਕੇ ’ਤੇ ਮੌਜੂਦ ਪੁਲਸ ਮੁਲਾਜ਼ਮਾਂ ਨੇ ਉਨ੍ਹਾਂ ਨੂੰ ਗਾਰਡ ਆਫ਼ ਆਨਰ ਦੇਣਾ ਸ਼ੁਰੂ ਕਰ ਦਿੱਤਾ।
ਓਵੈਸੀ ਨੇ ਪੁਲਸ ਦੀ ਸਲਾਮੀ ਸਵੀਕਾਰ ਕੀਤੀ ਅਤੇ ਇਸ ਤੋਂ ਬਾਅਦ ਸੰਸਦ ਮੈਂਬਰ ਚੰਦਰਸ਼ੇਖਰ ਨਾਲ ਸਰਕਟ ਹਾਊਸ ਦੇ ਅੰਦਰ ਚਲੇ ਗਏ। ਕੁਝ ਸਮੇਂ ਬਾਅਦ ਪੁਲਸ ਕਰਮਚਾਰੀਆਂ ਨੂੰ ਆਪਣੀ ਗਲਤੀ ਦਾ ਪਤਾ ਲੱਗਾ ਤਾਂ ਉੱਥੇ ਹਫੜਾ-ਦਫੜੀ ਮਚ ਗਈ। ਇਸ ਘਟਨਾ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਫੈਲ ਰਹੀ ਹੈ। ਪੁਲਸ ਦੀ ਇਸ ਅਣਗਹਿਲੀ ਨੇ ਸੁਰੱਖਿਆ ਪ੍ਰਬੰਧਾਂ ਅਤੇ ਵੀਆਈਪੀ ਪ੍ਰੋਟੋਕੋਲ ਦੀ ਪਾਲਣਾ ਨੂੰ ਲੈ ਕੇ ਕਈ ਸਵਾਲ ਖੜ੍ਹੇ ਕਰ ਦਿੱਤੇ ਹਨ।