Journalism Of Hope
BREAKING NEWS
ਰੰਧਾਵਾ ਖ਼ੁਦਕੁਸ਼ੀ ਮਾਮਲਾ: ਸੁਪਰੀਮ ਕੋਰਟ ਵੱਲੋਂ ਲਾਲਜੀਤ ਭੁੱਲਰ ਦੇ ਪਿਤਾ ਨੂੰ ਵੱਡੀ ਰਾਹਤ......KBC ਦੇ ਸਵਾਲ ’ਤੇ ਪੰਜਾਬ ’ਚ ਇਤਰਾਜ਼, ਅਮਿਤਾਭ ਬੱਚਨ ਅਤੇ ਸੋਨੀ ਟੀਵੀ ਨੂੰ ਕਾਨੂੰਨੀ ਨੋਟਿਸ.....ਮਹਿਲਾ ਕਰਮਚਾਰੀ ਨੇ ਕੈਬਿਨ ਵਿੱਚ XEN ਦੀ ਕੀਤੀ ਛਿੱਤਰ-ਪਰੇਡ.....ਜਥੇਦਾਰ ਗੜਗੱਜ ਦੀ ਅਗਵਾਈ ਹੇਠ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ.......ਵੈਲਿੰਗਟਨ ਟੈਸਟ ’ਚ ਭਾਰਤ ਦੀ ਪਕੜ ਮਜ਼ਬੂਤ, ਨਿਊਜ਼ੀਲੈਂਡ ਨੇ 119 ਦੌੜਾਂ ‘ਤੇ ਗੁਆਈਆਂ 2 ਵਿਕਟਾਂ........ਵੈਲਿੰਗਟਨ ਟੈਸਟ ’ਚ ਭਾਰਤ ਦੀ ਪਕੜ ਮਜ਼ਬੂਤ, ਨਿਊਜ਼ੀਲੈਂਡ ਨੇ 119 ਦੌੜਾਂ ‘ਤੇ ਗੁਆਈਆਂ 2 ਵਿਕਟਾਂ..........ਰਾਜਸਥਾਨ ’ਚ ਭਿਆਨਕ ਸੜਕ ਹਾਦਸਾ, ਇੱਕੋ ਪਰਿਵਾਰ ਦੇ 9 ਜੀਆਂ ਦੀ ਮੌਤ........ਕ੍ਰਿਕਟਰ ਯੁਜਵੇਂਦਰ ਚਾਹਲ ਭਾਜਪਾ ’ਚ ਸ਼ਾਮਲ

ਅਟਾਰੀ-ਵਾਘਾ ਸਰਹੱਦ ਰਾਹੀਂ ਵਪਾਰ ਮੁੜ ਸ਼ੁਰੂ ਕਰਨ ਅਤੇ ਕਰਤਾਰਪੁਰ ਲਾਂਘਾ ਖੋਲ੍ਹਣ ਦੀ ਮੰਗ: ਪ੍ਰਗਟ ਸਿੰਘ ਨੇ PM ਮੋਦੀ ਨੂੰ ਲਿਖਿਆ ਪੱਤਰ

ਚੰਡੀਗੜ੍ਹ: ਕਾਂਗਰਸ ਪਾਰਟੀ ਦੇ ਪ੍ਰਧਾਨ ਪ੍ਰਗਟ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਅਟਾਰੀ-ਵਾਘਾ ਸਰਹੱਦ ਰਾਹੀਂ ਭਾਰਤ-ਪਾਕਿਸਤਾਨ ਵਪਾਰ ਮੁੜ ਸ਼ੁਰੂ ਕਰਨ ਅਤੇ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਦੁਬਾਰਾ ਖੋਲ੍ਹਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦਾ ਸਿੱਖ ਸੰਗਤ ਲਈ ਧਾਰਮਿਕ ਅਤੇ ਅਧਿਆਤਮਿਕ ਮਹੱਤਵ ਹੈ। ਇਸ ਨੂੰ ਖੋਲ੍ਹਣ ਨਾਲ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਅਟਾਰੀ-ਵਾਘਾ ਸਰਹੱਦ ਰਾਹੀਂ ਵਪਾਰ ਮੁੜ ਸ਼ੁਰੂ ਕਰਨ ਅਤੇ ਕਰਤਾਰਪੁਰ ਲਾਂਘਾ ਖੋਲ੍ਹਣ ਦੀ ਮੰਗ: ਪ੍ਰਗਟ ਸਿੰਘ ਨੇ PM ਮੋਦੀ ਨੂੰ ਲਿਖਿਆ ਪੱਤਰ

ਚੰਡੀਗੜ੍ਹ: ਕਾਂਗਰਸ ਪਾਰਟੀ ਦੇ ਪ੍ਰਧਾਨ ਪ੍ਰਗਟ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਅਟਾਰੀ-ਵਾਘਾ ਸਰਹੱਦ ਰਾਹੀਂ ਭਾਰਤ-ਪਾਕਿਸਤਾਨ ਵਪਾਰ ਮੁੜ ਸ਼ੁਰੂ ਕਰਨ ਅਤੇ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਦੁਬਾਰਾ ਖੋਲ੍ਹਣ ਦੀ ਮੰਗ ਕੀਤੀ ਹੈ।

ਉਨ੍ਹਾਂ ਕਿਹਾ ਕਿ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦਾ ਸਿੱਖ ਸੰਗਤ ਲਈ ਧਾਰਮਿਕ ਅਤੇ ਅਧਿਆਤਮਿਕ ਮਹੱਤਵ ਹੈ। ਇਸ ਨੂੰ ਖੋਲ੍ਹਣ ਨਾਲ ਨਾਨਕ ਨਾਮ ਲੇਵਾ ਸੰਗਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰ ਸਕੇਗੀ।

ਪ੍ਰਗਟ ਸਿੰਘ ਨੇ ਕਿਹਾ ਕਿ ਅਟਾਰੀ-ਵਾਘਾ ਸਰਹੱਦ ਰਾਹੀਂ ਵਪਾਰ ਦੀ ਬਹਾਲੀ ਪੰਜਾਬ ਦੀ ਆਰਥਿਕਤਾ ਲਈ ਵੀ ਮਹੱਤਵਪੂਰਨ ਹੈ। ਇਸ ਨਾਲ ਸੂਬੇ ਦੇ ਵਪਾਰੀਆਂ, ਕਿਸਾਨਾਂ, ਟਰਾਂਸਪੋਰਟਰਾਂ ਅਤੇ ਮਜ਼ਦੂਰਾਂ ਨੂੰ ਲਾਭ ਮਿਲ ਸਕਦਾ ਹੈ। ਉਨ੍ਹਾਂ ਕਿਹਾ ਕਿ ਸਰਹੱਦੀ ਸੁਰੱਖਿਆ ਸਭ ਤੋਂ ਅਹਿਮ ਹੈ, ਪਰ ਇਸ ਦੇ ਨਾਲ ਪੰਜਾਬ ਦੇ ਧਾਰਮਿਕ ਜਜ਼ਬਾਤਾਂ, ਆਰਥਿਕ ਹਿੱਤਾਂ ਅਤੇ ਲੋਕਾਂ ਦੀ ਰੋਜ਼ੀ-ਰੋਟੀ ਨੂੰ ਵੀ ਧਿਆਨ ਵਿੱਚ ਰੱਖਿਆ ਜਾਣਾ ਚਾਹੀਦਾ ਹੈ।

ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਇਸ ਮਾਮਲੇ ਵਿੱਚ ਲੋੜੀਂਦੀ ਕੂਟਨੀਤਕ ਪਹਿਲ ਕਰਦਿਆਂ ਕਰਤਾਰਪੁਰ ਲਾਂਘਾ ਖੋਲ੍ਹਣ ਅਤੇ ਅਟਾਰੀ-ਵਾਘਾ ਸਰਹੱਦ ਰਾਹੀਂ ਵਪਾਰ ਮੁੜ ਸ਼ੁਰੂ ਕਰਨ ਲਈ ਠੋਸ ਕਦਮ ਚੁੱਕੇ ਜਾਣ।

Read Latest News and Breaking News at Daily Post TV, Browse for more News

Ad
Ad

Punjab District News