Journalism Of Hope
BREAKING NEWS
ਰੰਧਾਵਾ ਖ਼ੁਦਕੁਸ਼ੀ ਮਾਮਲਾ: ਸੁਪਰੀਮ ਕੋਰਟ ਵੱਲੋਂ ਲਾਲਜੀਤ ਭੁੱਲਰ ਦੇ ਪਿਤਾ ਨੂੰ ਵੱਡੀ ਰਾਹਤ......KBC ਦੇ ਸਵਾਲ ’ਤੇ ਪੰਜਾਬ ’ਚ ਇਤਰਾਜ਼, ਅਮਿਤਾਭ ਬੱਚਨ ਅਤੇ ਸੋਨੀ ਟੀਵੀ ਨੂੰ ਕਾਨੂੰਨੀ ਨੋਟਿਸ.....ਮਹਿਲਾ ਕਰਮਚਾਰੀ ਨੇ ਕੈਬਿਨ ਵਿੱਚ XEN ਦੀ ਕੀਤੀ ਛਿੱਤਰ-ਪਰੇਡ.....ਜਥੇਦਾਰ ਗੜਗੱਜ ਦੀ ਅਗਵਾਈ ਹੇਠ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ.......ਵੈਲਿੰਗਟਨ ਟੈਸਟ ’ਚ ਭਾਰਤ ਦੀ ਪਕੜ ਮਜ਼ਬੂਤ, ਨਿਊਜ਼ੀਲੈਂਡ ਨੇ 119 ਦੌੜਾਂ ‘ਤੇ ਗੁਆਈਆਂ 2 ਵਿਕਟਾਂ........ਵੈਲਿੰਗਟਨ ਟੈਸਟ ’ਚ ਭਾਰਤ ਦੀ ਪਕੜ ਮਜ਼ਬੂਤ, ਨਿਊਜ਼ੀਲੈਂਡ ਨੇ 119 ਦੌੜਾਂ ‘ਤੇ ਗੁਆਈਆਂ 2 ਵਿਕਟਾਂ..........ਰਾਜਸਥਾਨ ’ਚ ਭਿਆਨਕ ਸੜਕ ਹਾਦਸਾ, ਇੱਕੋ ਪਰਿਵਾਰ ਦੇ 9 ਜੀਆਂ ਦੀ ਮੌਤ........ਕ੍ਰਿਕਟਰ ਯੁਜਵੇਂਦਰ ਚਾਹਲ ਭਾਜਪਾ ’ਚ ਸ਼ਾਮਲ

ਸਕੂਲੀ ਬੱਸ ਨੂੰ ਟਰੱਕ ਨੇ ਮਾਰੀ ਟੱਕਰ, 4 ਬੱਚਿਆਂ ਦੀ ਮੌਤ

ਲਖਨਊ : ਉੱਤਰ ਪ੍ਰਦੇਸ਼ ਦੇ ਕਨੌਜ ਵਿੱਚ ਆਗਰਾ-ਲਖਨਊ ਐਕਸਪ੍ਰੈੱਸਵੇਅ ‘ਤੇ ਮੰਗਲਵਾਰ ਸਵੇਰੇ ਦਰਦਨਾਕ ਸੜਕ ਹਾਦਸਾ ਵਾਪਰਿਆ। ਆਗਰਾ ਤੋਂ ਟੂਰ ਕਰਕੇ ਪਰਤ ਰਹੀ ਸਕੂਲੀ ਬੱਸ ਨੂੰ ਪਿੱਛੇ ਤੋਂ ਆ ਰਹੇ ਤੇਜ਼ ਰਫ਼ਤਾਰ ਟਰੱਕ ਨੇ ਜ਼ੋਰਦਾਰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ ਚਾਰ ਵਿਦਿਆਰਥੀਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਕਈ ਬੱਚੇ ਅਤੇ ਸਕੂਲ ਸਟਾਫ਼ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਸਕੂਲੀ ਬੱਸ ਨੂੰ ਟਰੱਕ ਨੇ ਮਾਰੀ ਟੱਕਰ, 4 ਬੱਚਿਆਂ ਦੀ ਮੌਤ

ਲਖਨਊ : ਉੱਤਰ ਪ੍ਰਦੇਸ਼ ਦੇ ਕਨੌਜ ਵਿੱਚ ਆਗਰਾ-ਲਖਨਊ ਐਕਸਪ੍ਰੈੱਸਵੇਅ ‘ਤੇ ਮੰਗਲਵਾਰ ਸਵੇਰੇ ਦਰਦਨਾਕ ਸੜਕ ਹਾਦਸਾ ਵਾਪਰਿਆ। ਆਗਰਾ ਤੋਂ ਟੂਰ ਕਰਕੇ ਪਰਤ ਰਹੀ ਸਕੂਲੀ ਬੱਸ ਨੂੰ ਪਿੱਛੇ ਤੋਂ ਆ ਰਹੇ ਤੇਜ਼ ਰਫ਼ਤਾਰ ਟਰੱਕ ਨੇ ਜ਼ੋਰਦਾਰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ ਚਾਰ ਵਿਦਿਆਰਥੀਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਕਈ ਬੱਚੇ ਅਤੇ ਸਕੂਲ ਸਟਾਫ਼ ਜ਼ਖ਼ਮੀ ਹੋ ਗਏ। ਜਾਣਕਾਰੀ ਅਨੁਸਾਰ ਇਹ ਬੱਸ ਕੌਸ਼ਾਂਬੀ ਜ਼ਿਲ੍ਹੇ ਦੇ ਸਿਰਾਥੂ ਸਥਿਤ ਓਰੀਐਂਟ ਪਬਲਿਕ ਸਕੂਲ ਦੀ ਸੀ। ਸਕੂਲ ਦੇ ਵਿਦਿਆਰਥੀ ਅਤੇ ਸਟਾਫ਼ ਆਗਰਾ ਘੁੰਮਣ ਗਏ ਸਨ ਅਤੇ ਵਾਪਸੀ ਦੌਰਾਨ ਮੰਗਲਵਾਰ ਸਵੇਰੇ ਕਰੀਬ 6 ਵਜੇ ਕਨੌਜ ਦੇ ਆਗਰਾ-ਲਖਨਊ ਐਕਸਪ੍ਰੈੱਸਵੇਅ ਦੇ 209ਵੇਂ ਕਿਲੋਮੀਟਰ ਨੇੜੇ ਇਹ ਹਾਦਸਾ ਵਾਪਰ ਗਿਆ।

ਬੱਚਿਆਂ ਲਈ ਰੋਕੀ ਬੱਸ ਬਣੀ ਹਾਦਸੇ ਦਾ ਕਾਰਨ
ਦੱਸਿਆ ਜਾ ਰਿਹਾ ਹੈ ਕਿ ਸਫ਼ਰ ਦੌਰਾਨ ਬੱਚਿਆਂ ਨੂੰ ਲਘੂ ਸ਼ੰਕਾ ਲਈ ਬੱਸ ਰੋਕੀ ਗਈ ਸੀ। ਇਸੇ ਦੌਰਾਨ ਪਿੱਛੇ ਤੋਂ ਆਏ ਟਰੱਕ ਨੇ ਬੱਸ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਭਿਆਨਕ ਸੀ ਕਿ ਚਾਰ ਬੱਚਿਆਂ ਦੀ ਮੌਕੇ ‘ਤੇ ਹੀ ਜਾਨ ਚਲੀ ਗਈ। ਹਾਦਸੇ ਵਿੱਚ ਸਕੂਲ ਦੇ ਪ੍ਰਿੰਸੀਪਲ ਅਤੇ ਇੱਕ ਵਿਦਿਆਰਥੀ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਦੋਵਾਂ ਨੂੰ ਤਿਰਵਾ ਮੈਡੀਕਲ ਕਾਲਜ ਤੋਂ ਦੂਜੇ ਹਸਪਤਾਲ ਲਈ ਰੈਫਰ ਕੀਤਾ ਗਿਆ ਹੈ, ਜਦਕਿ ਬਾਕੀ ਜ਼ਖ਼ਮੀਆਂ ਦਾ ਇਲਾਜ ਉੱਥੇ ਹੀ ਜਾਰੀ ਹੈ।

ਡੀਐੱਮ ਅਤੇ ਐੱਸਪੀ ਨੇ ਹਸਪਤਾਲ ਪਹੁੰਚ ਕੇ ਲਿਆ ਜਾਇਜ਼ਾ
ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਕਨੌਜ ਦੇ ਜ਼ਿਲ੍ਹਾ ਮੈਜਿਸਟ੍ਰੇਟ ਆਸ਼ੂਤੋਸ਼ ਮੋਹਨ ਅਤੇ ਪੁਲਿਸ ਸੁਪਰਡੈਂਟ ਵਿਨੋਦ ਕੁਮਾਰ ਤਿਰਵਾ ਮੈਡੀਕਲ ਕਾਲਜ ਪਹੁੰਚੇ। ਉਨ੍ਹਾਂ ਜ਼ਖ਼ਮੀ ਬੱਚਿਆਂ ਦਾ ਹਾਲ ਜਾਣਿਆ ਅਤੇ ਇਲਾਜ ਸਬੰਧੀ ਪ੍ਰਬੰਧਾਂ ਦਾ ਜਾਇਜ਼ਾ ਲਿਆ।

ਪੁਲਿਸ ਸੁਪਰਡੈਂਟ ਵਿਨੋਦ ਕੁਮਾਰ ਮੁਤਾਬਕ ਬੱਸ ਆਗਰਾ ਤੋਂ ਲਖਨਊ ਵੱਲ ਜਾ ਰਹੀ ਸੀ, ਜਦੋਂ ਪਿੱਛੇ ਤੋਂ ਆਏ ਟਰੱਕ ਨੇ ਉਸ ਨੂੰ ਟੱਕਰ ਮਾਰ ਦਿੱਤੀ। ਉਨ੍ਹਾਂ ਦੱਸਿਆ ਕਿ ਹਾਦਸੇ ਵਿੱਚ ਚਾਰ ਬੱਚਿਆਂ ਦੀ ਮੌਤ ਹੋਈ ਹੈ ਅਤੇ ਪ੍ਰਿੰਸੀਪਲ ਸਮੇਤ ਇੱਕ ਵਿਦਿਆਰਥੀ ਨੂੰ ਗੰਭੀਰ ਹਾਲਤ ਕਾਰਨ ਰੈਫਰ ਕੀਤਾ ਗਿਆ ਹੈ। ਹੋਰ ਜ਼ਖ਼ਮੀਆਂ ਨੂੰ ਇਲਾਜ ਤੋਂ ਬਾਅਦ ਵਾਹਨਾਂ ਰਾਹੀਂ ਕੌਸ਼ਾਂਬੀ ਭੇਜਣ ਦੀ ਪ੍ਰਕਿਰਿਆ ਵੀ ਜਾਰੀ ਹੈ।

Read Latest News and Breaking News at Daily Post TV, Browse for more News

Ad
Ad

Punjab District News