Journalism Of Hope
BREAKING NEWS
ਰੰਧਾਵਾ ਖ਼ੁਦਕੁਸ਼ੀ ਮਾਮਲਾ: ਸੁਪਰੀਮ ਕੋਰਟ ਵੱਲੋਂ ਲਾਲਜੀਤ ਭੁੱਲਰ ਦੇ ਪਿਤਾ ਨੂੰ ਵੱਡੀ ਰਾਹਤ......KBC ਦੇ ਸਵਾਲ ’ਤੇ ਪੰਜਾਬ ’ਚ ਇਤਰਾਜ਼, ਅਮਿਤਾਭ ਬੱਚਨ ਅਤੇ ਸੋਨੀ ਟੀਵੀ ਨੂੰ ਕਾਨੂੰਨੀ ਨੋਟਿਸ.....ਮਹਿਲਾ ਕਰਮਚਾਰੀ ਨੇ ਕੈਬਿਨ ਵਿੱਚ XEN ਦੀ ਕੀਤੀ ਛਿੱਤਰ-ਪਰੇਡ.....ਜਥੇਦਾਰ ਗੜਗੱਜ ਦੀ ਅਗਵਾਈ ਹੇਠ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ.......ਵੈਲਿੰਗਟਨ ਟੈਸਟ ’ਚ ਭਾਰਤ ਦੀ ਪਕੜ ਮਜ਼ਬੂਤ, ਨਿਊਜ਼ੀਲੈਂਡ ਨੇ 119 ਦੌੜਾਂ ‘ਤੇ ਗੁਆਈਆਂ 2 ਵਿਕਟਾਂ........ਵੈਲਿੰਗਟਨ ਟੈਸਟ ’ਚ ਭਾਰਤ ਦੀ ਪਕੜ ਮਜ਼ਬੂਤ, ਨਿਊਜ਼ੀਲੈਂਡ ਨੇ 119 ਦੌੜਾਂ ‘ਤੇ ਗੁਆਈਆਂ 2 ਵਿਕਟਾਂ..........ਰਾਜਸਥਾਨ ’ਚ ਭਿਆਨਕ ਸੜਕ ਹਾਦਸਾ, ਇੱਕੋ ਪਰਿਵਾਰ ਦੇ 9 ਜੀਆਂ ਦੀ ਮੌਤ........ਕ੍ਰਿਕਟਰ ਯੁਜਵੇਂਦਰ ਚਾਹਲ ਭਾਜਪਾ ’ਚ ਸ਼ਾਮਲ

ਥਾਣੇ ’ਚ ਪੁਲਿਸ ਮੁਲਾਜ਼ਮਾਂ ’ਤੇ ਚਾਕੂ ਨਾਲ ਹਮਲਾ ਕਰਨ ਵਾਲੇ ਦਾ ਐਨਕਾਊਂਟਰ

ਨਵੀਂ ਦਿੱਲੀ: ਦਿੱਲੀ ਦੇ ਜਾਮਾ ਮਸਜਿਦ ਥਾਣੇ ਵਿੱਚ ਪੁਲਿਸ ਮੁਲਾਜ਼ਮਾਂ ’ਤੇ ਚਾਕੂ ਨਾਲ ਹਮਲਾ ਕਰਕੇ ਫਰਾਰ ਹੋਏ ਮੁਲਜ਼ਮ ਨਬੀਲ ਨੂੰ ਪੁਲਿਸ ਨੇ ਸੋਮਵਾਰ ਸ਼ਾਮ ਐਨਕਾਊਂਟਰ ਦੌਰਾਨ ਕਾਬੂ ਕਰ ਲਿਆ। ਪੁਲਿਸ ਨੇ ਉਸ ’ਤੇ 8 ਰਾਊਂਡ ਫਾਇਰ ਕੀਤੇ, ਜਿਸ ਦੌਰਾਨ ਉਸ ਦੀ ਲੱਤ ਵਿੱਚ ਗੋਲੀ ਲੱਗੀ। ਜ਼ਖ਼ਮੀ ਮੁਲਜ਼ਮ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਥਾਣੇ ’ਚ ਪੁਲਿਸ ਮੁਲਾਜ਼ਮਾਂ ’ਤੇ ਚਾਕੂ ਨਾਲ ਹਮਲਾ ਕਰਨ ਵਾਲੇ ਦਾ ਐਨਕਾਊਂਟਰ

ਨਵੀਂ ਦਿੱਲੀ: ਦਿੱਲੀ ਦੇ ਜਾਮਾ ਮਸਜਿਦ ਥਾਣੇ ਵਿੱਚ ਪੁਲਿਸ ਮੁਲਾਜ਼ਮਾਂ ’ਤੇ ਚਾਕੂ ਨਾਲ ਹਮਲਾ ਕਰਕੇ ਫਰਾਰ ਹੋਏ ਮੁਲਜ਼ਮ ਨਬੀਲ ਨੂੰ ਪੁਲਿਸ ਨੇ ਸੋਮਵਾਰ ਸ਼ਾਮ ਐਨਕਾਊਂਟਰ ਦੌਰਾਨ ਕਾਬੂ ਕਰ ਲਿਆ। ਪੁਲਿਸ ਨੇ ਉਸ ’ਤੇ 8 ਰਾਊਂਡ ਫਾਇਰ ਕੀਤੇ, ਜਿਸ ਦੌਰਾਨ ਉਸ ਦੀ ਲੱਤ ਵਿੱਚ ਗੋਲੀ ਲੱਗੀ। ਜ਼ਖ਼ਮੀ ਮੁਲਜ਼ਮ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਜਾਣਕਾਰੀ ਮੁਤਾਬਕ ਨਬੀਲ ਨੂੰ ਪਰਿਵਾਰਕ ਝਗੜੇ ਦੇ ਮਾਮਲੇ ਵਿੱਚ ਪੁੱਛਗਿੱਛ ਲਈ ਥਾਣੇ ਬੁਲਾਇਆ ਗਿਆ ਸੀ। ਇਸ ਦੌਰਾਨ ਉਸ ਨੇ ਲੁਕਾ ਕੇ ਲਿਆਂਦੇ ਚਾਕੂ ਨਾਲ ਪੁਲਿਸ ਮੁਲਾਜ਼ਮਾਂ ’ਤੇ ਅਚਾਨਕ ਹਮਲਾ ਕਰ ਦਿੱਤਾ। ਉਸ ਨੇ ਮੁਲਾਜ਼ਮਾਂ ਦੇ ਚਿਹਰਿਆਂ ਅਤੇ ਗਲਿਆਂ ’ਤੇ ਵਾਰ ਕੀਤੇ, ਜਿਸ ਕਾਰਨ 9 ਪੁਲਿਸ ਮੁਲਾਜ਼ਮ ਜ਼ਖ਼ਮੀ ਹੋ ਗਏ। ਹਮਲੇ ਤੋਂ ਬਾਅਦ ਉਹ ਥਾਣੇ ਵਿੱਚੋਂ ਇੱਕ ਮੋਟਰਸਾਈਕਲ ਲੈ ਕੇ ਫਰਾਰ ਹੋ ਗਿਆ।

ਪਿੱਛਾ ਕਰਨ ਦੌਰਾਨ ਵੀ ਪੁਲਿਸ ’ਤੇ ਕੀਤਾ ਹਮਲਾ
ਪੁਲਿਸ ਅਨੁਸਾਰ ਨਬੀਲ ਦੁਪਹਿਰ ਕਰੀਬ 2:30 ਵਜੇ ਥਾਣੇ ਪਹੁੰਚਿਆ ਸੀ। ਹਮਲੇ ਵਿੱਚ ਸਬ-ਇੰਸਪੈਕਟਰ ਅਜੈ ਅਤੇ ਅਰਵਿੰਦ, ਹੈੱਡ ਕਾਂਸਟੇਬਲ ਹਰੇਂਦਰ ਗੰਭੀਰ ਜ਼ਖ਼ਮੀ ਹੋਏ, ਜਦਕਿ ਏਐੱਸਆਈ ਸ੍ਰੀ ਕ੍ਰਿਸ਼ਨ ਅਤੇ ਹੈੱਡ ਕਾਂਸਟੇਬਲ ਬਲਜੀਤ ਨੂੰ ਵੀ ਸੱਟਾਂ ਲੱਗੀਆਂ। ਫਰਾਰ ਮੁਲਜ਼ਮ ਨੂੰ ਚਿਤਲੀ ਕਬਰ ਇਲਾਕੇ ਵਿੱਚ ਘੇਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਉਸ ਨੇ ਉੱਥੇ ਵੀ ਚਾਕੂ ਨਾਲ ਪੁਲਿਸ ਟੀਮ ’ਤੇ ਹਮਲਾ ਕਰ ਦਿੱਤਾ। ਇਸ ਘਟਨਾ ਵਿੱਚ ਕਾਂਸਟੇਬਲ ਅੰਕਿਤ, ਜਯੰਤ, ਲੋਕੇਸ਼ ਅਤੇ ਪਰਮਿੰਦਰ ਜ਼ਖ਼ਮੀ ਹੋ ਗਏ। ਇਸ ਤੋਂ ਬਾਅਦ ਪੁਲਿਸ ਨੇ ਗੋਲੀਬਾਰੀ ਕਰਕੇ ਉਸ ਨੂੰ ਕਾਬੂ ਕਰ ਲਿਆ। ਜ਼ਖ਼ਮੀ ਹੋਏ 9 ਪੁਲਿਸ ਮੁਲਾਜ਼ਮਾਂ ਵਿੱਚੋਂ ਤਿੰਨ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਉਨ੍ਹਾਂ ਨੂੰ ਇਲਾਜ ਲਈ ਸਰ ਗੰਗਾ ਰਾਮ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।

ਮਾਂ ਅਤੇ ਭੈਣ ਨੇ ਕੀਤੀ ਸੀ ਪੁਲਿਸ ਕੋਲ ਸ਼ਿਕਾਇਤ
ਡੀਸੀਪੀ ਸੈਂਟਰਲ ਰੋਹਿਤ ਰਾਜਭਰ ਮੁਤਾਬਕ, ਦੁਪਹਿਰ ਕਰੀਬ 2 ਵਜੇ ਨਬੀਲ ਦੀ ਮਾਂ ਅਤੇ ਭੈਣ ਜਾਮਾ ਮਸਜਿਦ ਥਾਣੇ ਪਹੁੰਚੀਆਂ ਸਨ। ਉਨ੍ਹਾਂ ਨੇ ਸ਼ਿਕਾਇਤ ਕੀਤੀ ਸੀ ਕਿ ਨਬੀਲ ਉਨ੍ਹਾਂ ਨੂੰ ਤੰਗ-ਪਰੇਸ਼ਾਨ ਕਰਨ ਦੇ ਨਾਲ ਕੁੱਟਮਾਰ ਵੀ ਕਰਦਾ ਹੈ। ਪਰਿਵਾਰ ਨੇ ਪੁਲਿਸ ਨੂੰ ਉਸ ਨੂੰ ਬੁਲਾ ਕੇ ਸਮਝਾਉਣ ਦੀ ਅਪੀਲ ਕੀਤੀ ਸੀ, ਜਿਸ ਤੋਂ ਬਾਅਦ ਸਬ-ਇੰਸਪੈਕਟਰ ਅਜੈ ਨੇ ਉਸ ਨੂੰ ਥਾਣੇ ਸੱਦਿਆ। ਪੁਲਿਸ ਰਿਕਾਰਡ ਮੁਤਾਬਕ ਨਬੀਲ ਖ਼ਿਲਾਫ਼ ਸਾਲ 2022 ਵਿੱਚ ਦਰਿਆਗੰਜ ਥਾਣੇ ਵਿੱਚ ਪਹਿਲਾਂ ਹੀ ਇੱਕ ਮਾਮਲਾ ਦਰਜ ਹੈ। ਹੁਣ ਉਸ ਵਿਰੁੱਧ ਜਾਮਾ ਮਸਜਿਦ ਅਤੇ ਚਾਂਦਨੀ ਮਹਿਲ ਥਾਣਿਆਂ ਵਿੱਚ ਵੀ ਕੇਸ ਦਰਜ ਕੀਤੇ ਜਾ ਰਹੇ ਹਨ।

Read Latest News and Breaking News at Daily Post TV, Browse for more News

Ad
Ad

Punjab District News