Journalism Of Hope
BREAKING NEWS
ਰੰਧਾਵਾ ਖ਼ੁਦਕੁਸ਼ੀ ਮਾਮਲਾ: ਸੁਪਰੀਮ ਕੋਰਟ ਵੱਲੋਂ ਲਾਲਜੀਤ ਭੁੱਲਰ ਦੇ ਪਿਤਾ ਨੂੰ ਵੱਡੀ ਰਾਹਤ......KBC ਦੇ ਸਵਾਲ ’ਤੇ ਪੰਜਾਬ ’ਚ ਇਤਰਾਜ਼, ਅਮਿਤਾਭ ਬੱਚਨ ਅਤੇ ਸੋਨੀ ਟੀਵੀ ਨੂੰ ਕਾਨੂੰਨੀ ਨੋਟਿਸ.....ਮਹਿਲਾ ਕਰਮਚਾਰੀ ਨੇ ਕੈਬਿਨ ਵਿੱਚ XEN ਦੀ ਕੀਤੀ ਛਿੱਤਰ-ਪਰੇਡ.....ਜਥੇਦਾਰ ਗੜਗੱਜ ਦੀ ਅਗਵਾਈ ਹੇਠ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ.......ਵੈਲਿੰਗਟਨ ਟੈਸਟ ’ਚ ਭਾਰਤ ਦੀ ਪਕੜ ਮਜ਼ਬੂਤ, ਨਿਊਜ਼ੀਲੈਂਡ ਨੇ 119 ਦੌੜਾਂ ‘ਤੇ ਗੁਆਈਆਂ 2 ਵਿਕਟਾਂ........ਵੈਲਿੰਗਟਨ ਟੈਸਟ ’ਚ ਭਾਰਤ ਦੀ ਪਕੜ ਮਜ਼ਬੂਤ, ਨਿਊਜ਼ੀਲੈਂਡ ਨੇ 119 ਦੌੜਾਂ ‘ਤੇ ਗੁਆਈਆਂ 2 ਵਿਕਟਾਂ..........ਰਾਜਸਥਾਨ ’ਚ ਭਿਆਨਕ ਸੜਕ ਹਾਦਸਾ, ਇੱਕੋ ਪਰਿਵਾਰ ਦੇ 9 ਜੀਆਂ ਦੀ ਮੌਤ........ਕ੍ਰਿਕਟਰ ਯੁਜਵੇਂਦਰ ਚਾਹਲ ਭਾਜਪਾ ’ਚ ਸ਼ਾਮਲ

ਸਕੂਲਾਂ ਵਿੱਚ ਵਿਦਿਆਰਥਣਾਂ ਨੂੰ ਮੁਫ਼ਤ ਮਿਲਣਗੇ ਸੈਨੇਟਰੀ ਨੈਪਕਿਨ, ਹੁਕਮ ਨਾ ਮੰਨਣ ’ਤੇ ਹੋਵੇਗੀ ਕਾਰਵਾਈ

ਕਰਨਾਟਕ: ਕਰਨਾਟਕ ਸਰਕਾਰ ਨੇ ਸਕੂਲੀ ਵਿਦਿਆਰਥਣਾਂ ਦੀ ਸਿਹਤ ਅਤੇ ਸਫ਼ਾਈ ਨੂੰ ਧਿਆਨ ਵਿੱਚ ਰੱਖਦਿਆਂ ਅਹਿਮ ਫੈਸਲਾ ਲਿਆ ਹੈ। ਸੂਬੇ ਦੇ ਸਾਰੇ ਸਰਕਾਰੀ, ਸਹਾਇਤਾ ਪ੍ਰਾਪਤ ਅਤੇ ਨਿੱਜੀ ਸਕੂਲਾਂ ਦੇ ਨਾਲ-ਨਾਲ ਪ੍ਰੀ-ਯੂਨੀਵਰਸਿਟੀ ਕਾਲਜਾਂ ਵਿੱਚ ਛੇਵੀਂ ਤੋਂ ਬਾਰ੍ਹਵੀਂ ਜਮਾਤ ਤੱਕ ਦੀਆਂ ਵਿਦਿਆਰਥਣਾਂ ਨੂੰ ਮੁਫ਼ਤ ਬਾਇਓਡੀਗ੍ਰੇਡੇਬਲ ਸੈਨੇਟਰੀ ਨੈਪਕਿਨ ਮੁਹੱਈਆ ਕਰਵਾਉਣੇ ਲਾਜ਼ਮੀ ਹੋਣਗੇ। ਸਕੂਲ ਸਿੱਖਿਆ ਵਿਭਾਗ ਨੇ ਇਸ ਸਬੰਧੀ ਸਰਕੂਲਰ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਸਕੂਲਾਂ ਵਿੱਚ ਵਿਦਿਆਰਥਣਾਂ ਨੂੰ ਮੁਫ਼ਤ ਮਿਲਣਗੇ ਸੈਨੇਟਰੀ ਨੈਪਕਿਨ, ਹੁਕਮ ਨਾ ਮੰਨਣ ’ਤੇ ਹੋਵੇਗੀ ਕਾਰਵਾਈ

ਕਰਨਾਟਕ: ਕਰਨਾਟਕ ਸਰਕਾਰ ਨੇ ਸਕੂਲੀ ਵਿਦਿਆਰਥਣਾਂ ਦੀ ਸਿਹਤ ਅਤੇ ਸਫ਼ਾਈ ਨੂੰ ਧਿਆਨ ਵਿੱਚ ਰੱਖਦਿਆਂ ਅਹਿਮ ਫੈਸਲਾ ਲਿਆ ਹੈ। ਸੂਬੇ ਦੇ ਸਾਰੇ ਸਰਕਾਰੀ, ਸਹਾਇਤਾ ਪ੍ਰਾਪਤ ਅਤੇ ਨਿੱਜੀ ਸਕੂਲਾਂ ਦੇ ਨਾਲ-ਨਾਲ ਪ੍ਰੀ-ਯੂਨੀਵਰਸਿਟੀ ਕਾਲਜਾਂ ਵਿੱਚ ਛੇਵੀਂ ਤੋਂ ਬਾਰ੍ਹਵੀਂ ਜਮਾਤ ਤੱਕ ਦੀਆਂ ਵਿਦਿਆਰਥਣਾਂ ਨੂੰ ਮੁਫ਼ਤ ਬਾਇਓਡੀਗ੍ਰੇਡੇਬਲ ਸੈਨੇਟਰੀ ਨੈਪਕਿਨ ਮੁਹੱਈਆ ਕਰਵਾਉਣੇ ਲਾਜ਼ਮੀ ਹੋਣਗੇ। ਸਕੂਲ ਸਿੱਖਿਆ ਵਿਭਾਗ ਨੇ ਇਸ ਸਬੰਧੀ ਸਰਕੂਲਰ ਜਾਰੀ ਕਰਦਿਆਂ ਸਪੱਸ਼ਟ ਕੀਤਾ ਹੈ ਕਿ ਹੁਕਮਾਂ ਦੀ ਪਾਲਣਾ ਨਾ ਕਰਨ ਵਾਲੇ ਅਦਾਰਿਆਂ ਖ਼ਿਲਾਫ਼ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇਗੀ। ਇਹ ਨਿਰਦੇਸ਼ ਸੁਪਰੀਮ ਕੋਰਟ ਦੇ ਹੁਕਮਾਂ ਦੀ ਪਾਲਣਾ ਤਹਿਤ ਜਾਰੀ ਕੀਤੇ ਗਏ ਹਨ।

ਵੈਂਡਿੰਗ ਮਸ਼ੀਨਾਂ ਜਾਂ ਨਿਯੁਕਤ ਮੁਲਾਜ਼ਮ ਰਾਹੀਂ ਮਿਲਣਗੇ ਨੈਪਕਿਨ
ਸਰਕੂਲਰ ਮੁਤਾਬਕ ਸਕੂਲਾਂ ਨੂੰ ਵਿਦਿਆਰਥਣਾਂ ਲਈ ਸੈਨੇਟਰੀ ਨੈਪਕਿਨ ਆਸਾਨੀ ਨਾਲ ਉਪਲਬਧ ਕਰਵਾਉਣੇ ਪੈਣਗੇ। ਇਸ ਲਈ ਲੜਕੀਆਂ ਦੇ ਪਖਾਨਿਆਂ ਵਿੱਚ ਵੈਂਡਿੰਗ ਮਸ਼ੀਨਾਂ ਲਗਾਈਆਂ ਜਾ ਸਕਦੀਆਂ ਹਨ। ਜਿੱਥੇ ਤੁਰੰਤ ਮਸ਼ੀਨਾਂ ਲਗਾਉਣੀਆਂ ਸੰਭਵ ਨਹੀਂ, ਉੱਥੇ ਕਿਸੇ ਨਿਰਧਾਰਤ ਥਾਂ ਜਾਂ ਨਿਯੁਕਤ ਮੁਲਾਜ਼ਮ ਰਾਹੀਂ ਨੈਪਕਿਨ ਵੰਡਣ ਦਾ ਪ੍ਰਬੰਧ ਕਰਨਾ ਹੋਵੇਗਾ। ਹੁਕਮਾਂ ਦੀ ਉਲੰਘਣਾ ਹੋਣ ’ਤੇ ਸਰਕਾਰੀ ਸਕੂਲਾਂ ਦੇ ਮੁਖੀਆਂ ਅਤੇ ਨਿੱਜੀ ਸਕੂਲਾਂ ਦੇ ਪ੍ਰਬੰਧਕਾਂ ਖ਼ਿਲਾਫ਼ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ।

ਤਿੰਨ ਮਹੀਨਿਆਂ ਵਿੱਚ ਬਣਾਉਣੇ ਹੋਣਗੇ ਵਿਸ਼ੇਸ਼ ਕੇਂਦਰ
ਸਕੂਲਾਂ ਨੂੰ ਅਗਲੇ ਤਿੰਨ ਮਹੀਨਿਆਂ ਅੰਦਰ ਮਾਹਵਾਰੀ ਸਫ਼ਾਈ ਪ੍ਰਬੰਧਨ ਕੇਂਦਰ ਸਥਾਪਤ ਕਰਨ ਲਈ ਕਿਹਾ ਗਿਆ ਹੈ। ਇਨ੍ਹਾਂ ਕੇਂਦਰਾਂ ਵਿੱਚ ਵਾਧੂ ਅੰਦਰੂਨੀ ਕੱਪੜੇ, ਸਕੂਲ ਵਰਦੀਆਂ ਅਤੇ ਡਿਸਪੋਜ਼ੇਬਲ ਬੈਗ ਰੱਖਣੇ ਲਾਜ਼ਮੀ ਹੋਣਗੇ, ਤਾਂ ਜੋ ਸਕੂਲ ਸਮੇਂ ਦੌਰਾਨ ਅਚਾਨਕ ਮਾਹਵਾਰੀ ਸ਼ੁਰੂ ਹੋਣ ਜਾਂ ਕਿਸੇ ਹੋਰ ਸਫ਼ਾਈ ਸਬੰਧੀ ਐਮਰਜੈਂਸੀ ਵਿੱਚ ਵਿਦਿਆਰਥਣਾਂ ਨੂੰ ਮੁਸ਼ਕਲ ਨਾ ਆਵੇ। ਇਸ ਤੋਂ ਇਲਾਵਾ ਲੜਕਿਆਂ ਅਤੇ ਲੜਕੀਆਂ ਲਈ ਵੱਖਰੇ ਪਖਾਨੇ, ਸਾਫ਼ ਪਾਣੀ ਅਤੇ ਹੱਥ ਧੋਣ ਦੀ ਢੁੱਕਵੀਂ ਸਹੂਲਤ ਵੀ ਯਕੀਨੀ ਬਣਾਉਣੀ ਹੋਵੇਗੀ। ਹਰ ਪਖਾਨੇ ਵਿੱਚ ਸੈਨੇਟਰੀ ਰਹਿੰਦ-ਖੂੰਹਦ ਇਕੱਠੀ ਕਰਨ ਲਈ ਢੱਕਣ ਵਾਲਾ ਡਸਟਬਿਨ ਰੱਖਣ ਅਤੇ ਕੂੜੇ ਦੇ ਸੁਰੱਖਿਅਤ ਨਿਪਟਾਰੇ ਦਾ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

ਹਰ ਸਾਲ ਹੋਵੇਗਾ ਸਕੂਲਾਂ ਦਾ ਨਿਰੀਖਣ
ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਹਰ ਸਾਲ ਸਕੂਲਾਂ ਦਾ ਨਿਰੀਖਣ ਕਰਨਾ ਪਵੇਗਾ। ਇਸ ਦੌਰਾਨ ਪਖਾਨਿਆਂ, ਬੁਨਿਆਦੀ ਸਹੂਲਤਾਂ, ਸੈਨੇਟਰੀ ਨੈਪਕਿਨਾਂ ਦੀ ਉਪਲਬਧਤਾ, ਸਫ਼ਾਈ, ਕੂੜੇ ਦੇ ਨਿਪਟਾਰੇ ਅਤੇ ਮਾਹਵਾਰੀ ਸਿਹਤ ਸਬੰਧੀ ਜਾਗਰੂਕਤਾ ਪ੍ਰੋਗਰਾਮਾਂ ਦੀ ਜਾਂਚ ਕੀਤੀ ਜਾਵੇਗੀ। ਅਧਿਕਾਰੀਆਂ ਨੂੰ ਵਿਦਿਆਰਥਣਾਂ ਤੋਂ ਗੁਪਤ ਤਰੀਕੇ ਨਾਲ ਫੀਡਬੈਕ ਲੈਣ ਦੇ ਵੀ ਨਿਰਦੇਸ਼ ਦਿੱਤੇ ਗਏ ਹਨ, ਤਾਂ ਜੋ ਸਹੂਲਤਾਂ ਦੀ ਅਸਲ ਸਥਿਤੀ ਦਾ ਪਤਾ ਲੱਗ ਸਕੇ। ਸਰਕਾਰੀ ਸਕੂਲਾਂ ਵਿੱਚ ਇਨ੍ਹਾਂ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਦੀ ਜ਼ਿੰਮੇਵਾਰੀ ਮੁਖੀਆਂ ਦੀ ਹੋਵੇਗੀ। ਜਦਕਿ ਸਹਾਇਤਾ ਪ੍ਰਾਪਤ ਅਤੇ ਨਿੱਜੀ ਸਕੂਲਾਂ ਲਈ ਇਨ੍ਹਾਂ ਨਿਯਮਾਂ ਦੀ ਪਾਲਣਾ ਨੂੰ ਸਿੱਖਿਆ ਦਾ ਅਧਿਕਾਰ ਕਾਨੂੰਨ (RTE Act) ਦੀ ਧਾਰਾ 18 ਅਤੇ ਇਸ ਦੇ ਨਿਯਮਾਂ ਨਾਲ ਜੋੜਿਆ ਗਿਆ ਹੈ। ਨਿਰੀਖਣ ਰਿਪੋਰਟਾਂ ਅਤੇ ਵਿਦਿਆਰਥਣਾਂ ਤੋਂ ਮਿਲੇ ਫੀਡਬੈਕ ਨੂੰ ਸਬੰਧਤ ਨੋਟਿਸਾਂ ਨਾਲ ਨੱਥੀ ਕਰਨਾ ਹੋਵੇਗਾ।

ਪਾਠਕ੍ਰਮ ਵਿੱਚ ਵੀ ਸ਼ਾਮਲ ਹੋਵੇਗੀ ਮਾਹਵਾਰੀ ਸਿਹਤ ਸਬੰਧੀ ਜਾਣਕਾਰੀ
ਵਿਭਾਗ ਨੇ ਮਰਦ ਅਤੇ ਮਹਿਲਾ ਅਧਿਆਪਕਾਂ ਨੂੰ ਮਾਹਵਾਰੀ ਸਿਹਤ ਪ੍ਰਤੀ ਸੰਵੇਦਨਸ਼ੀਲ ਬਣਾਉਣ ਦੇ ਨਿਰਦੇਸ਼ ਵੀ ਦਿੱਤੇ ਹਨ। ਇਸ ਦੇ ਨਾਲ ਹੀ ਸੂਬਾਈ ਅਤੇ ਰਾਸ਼ਟਰੀ ਸਿੱਖਿਆ ਖੋਜ ਤੇ ਸਿਖਲਾਈ ਕੌਂਸਲਾਂ ਨੂੰ ਮਾਹਵਾਰੀ, ਕਿਸ਼ੋਰ ਅਵਸਥਾ ਅਤੇ ਇਸ ਨਾਲ ਜੁੜੀਆਂ ਸਿਹਤ ਸਮੱਸਿਆਵਾਂ ਬਾਰੇ ਪੜ੍ਹਨ ਸਮੱਗਰੀ ਤਿਆਰ ਕਰਨ ਲਈ ਕਿਹਾ ਗਿਆ ਹੈ। ਇਸ ਸਮੱਗਰੀ ਵਿੱਚ ਪੋਲੀਸਿਸਟਿਕ ਓਵਰੀ ਸਿੰਡਰੋਮ (PCOS) ਅਤੇ ਪੋਲੀਸਿਸਟਿਕ ਓਵਰੀਅਨ ਡਿਜ਼ੀਜ਼ (PCOD) ਵਰਗੀਆਂ ਸਮੱਸਿਆਵਾਂ ਬਾਰੇ ਵੀ ਜਾਣਕਾਰੀ ਸ਼ਾਮਲ ਕੀਤੀ ਜਾਵੇਗੀ।

Read Latest News and Breaking News at Daily Post TV, Browse for more News

Ad
Ad

Punjab District News