ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਾਹਰ ਕਮੇਟੀ ਵੱਲੋਂ ਪੰਜਾਬ ਸਰਕਾਰ ਨੂੰ 30 ਨਵੰਬਰ ਲਈ ਗੱਲਬਾਤ ਦਾ ਸੱਦਾ
ਚੰਡੀਗੜ੍ਹ: ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਿਤ ਮਾਹਰ ਕਮੇਟੀ ਨੇ ਪੰਜਾਬ ਸਰਕਾਰ ਦੀ ਤਾਲਮੇਲ ਕਮੇਟੀ ਨੂੰ 30 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਗੱਲਬਾਤ ਲਈ ਸੱਦਾ ਦਿੱਤਾ ਹੈ। ਮਾਹਰ ਕਮੇਟੀ ਵੱਲੋਂ ਇਹ ਸੱਦਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਦੀ ਪੂਰਤੀ ਦੇ ਮੱਦੇਨਜ਼ਰ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਪੰਜਾਬ ਸਰਕਾਰ ਵੱਲੋਂ ਬਣਾਈ ਗਈ ਤਾਲਮੇਲ […]
ਲੇਖਕ :
ਰਣਜੀਤ ਸਿੰਘ
ਪ੍ਰਕਾਸ਼ਿਤ: | ਅੱਪਡੇਟ:
ਚੰਡੀਗੜ੍ਹ: ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਿਤ ਮਾਹਰ ਕਮੇਟੀ ਨੇ ਪੰਜਾਬ ਸਰਕਾਰ ਦੀ ਤਾਲਮੇਲ ਕਮੇਟੀ ਨੂੰ 30 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਗੱਲਬਾਤ ਲਈ ਸੱਦਾ ਦਿੱਤਾ ਹੈ। ਮਾਹਰ ਕਮੇਟੀ ਵੱਲੋਂ ਇਹ ਸੱਦਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਦੀ ਪੂਰਤੀ ਦੇ ਮੱਦੇਨਜ਼ਰ ਦਿੱਤਾ ਗਿਆ ਹੈ।
ਇਸ ਤੋਂ ਪਹਿਲਾਂ ਪੰਜਾਬ ਸਰਕਾਰ ਵੱਲੋਂ ਬਣਾਈ ਗਈ ਤਾਲਮੇਲ ਕਮੇਟੀ ਨੇ ਮਾਹਰ ਕਮੇਟੀ ਨੂੰ 27 ਨਵੰਬਰ ਨੂੰ ਮੀਟਿੰਗ ਲਈ ਸੱਦਾ ਦਿੱਤਾ ਸੀ।
ਮਾਹਰ ਕਮੇਟੀ ਨੇ ਤਾਲਮੇਲ ਕਮੇਟੀ ਨੂੰ ਅਪੀਲ ਕੀਤੀ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਸਬੰਧੀ ਸਿੱਖ ਸੰਗਤ ਨੂੰ ਗੁੰਮਰਾਹ ਨਾ ਕੀਤਾ ਜਾਵੇ। ਕਮੇਟੀ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਗੱਲਬਾਤ ਕੀਤੀ ਜਾਣੀ ਚਾਹੀਦੀ ਹੈ।