ਮੋਹਨਜੀਤ ਸਿੰਘ ਕਥਿਤ ਪੁਲਿਸ ਟਾਰਚਰ ਮਾਮਲੇ ’ਚ SIT ਦੀ ਅੰਤਿਮ ਰਿਪੋਰਟ ਦਾਖ਼ਲ
- CBI ਜਾਂਚ ਦੀ ਮੰਗ ਵਾਲੀ ਪਟੀਸ਼ਨ ’ਤੇ ਹਾਈਕੋਰਟ ’ਚ ਸੁਣਵਾਈ
- ਰਿਪੋਰਟ ’ਤੇ ਜਵਾਬ ਲਈ ਪਟੀਸ਼ਨਰ ਨੇ ਮੰਗਿਆ ਸਮਾਂ
- ਅਗਲੀ ਸੁਣਵਾਈ 7 ਦਸੰਬਰ ਨੂੰ
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਨੂੰ ਕਾਲਾ ਕੱਪੜਾ ਦਿਖਾਉਣ ਵਾਲੇ ਮੋਹਨਜੀਤ ਸਿੰਘ ਨਾਲ ਕਥਿਤ ਪੁਲਿਸ ਟਾਰਚਰ ਦੇ ਮਾਮਲੇ ’ਚ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ’ਚ ਸੁਣਵਾਈ ਹੋਈ। ਇਸ ਦੌਰਾਨ ਪੰਜਾਬ ਸਰਕਾਰ ਵੱਲੋਂ ਅਦਾਲਤ ਨੂੰ ਦੱਸਿਆ ਗਿਆ ਕਿ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (SIT) ਨੇ ਆਪਣੀ ਅੰਤਿਮ ਰਿਪੋਰਟ ਦਾਖ਼ਲ ਕਰ ਦਿੱਤੀ ਹੈ।
ਇਹ ਮਾਮਲਾ ਮੋਹਨਜੀਤ ਸਿੰਘ ਦੇ ਪਿਤਾ ਵੱਲੋਂ ਦਾਇਰ ਉਸ ਪਟੀਸ਼ਨ ’ਤੇ ਸੁਣਿਆ ਗਿਆ, ਜਿਸ ’ਚ ਮਾਮਲੇ ਦੀ ਜਾਂਚ ਸੀਬੀਆਈ ਤੋਂ ਕਰਵਾਉਣ ਦੀ ਮੰਗ ਕੀਤੀ ਗਈ ਹੈ। ਕੇਸ ਦੀ ਸੁਣਵਾਈ ਜਸਟਿਸ ਵਿਕਰਮ ਅਗਰਵਾਲ ਦੀ ਬੈਂਚ ਸਾਹਮਣੇ ਹੋਈ।
ਸੁਣਵਾਈ ਦੌਰਾਨ ਪੰਜਾਬ ਸਰਕਾਰ ਦੇ ਵਕੀਲ ਨੇ ਦੱਸਿਆ ਕਿ SIT ਵੱਲੋਂ ਅੰਤਿਮ ਰਿਪੋਰਟ ਪਹਿਲਾਂ ਹੀ ਅਦਾਲਤ ’ਚ ਪੇਸ਼ ਕੀਤੀ ਜਾ ਚੁੱਕੀ ਹੈ। ਇਸ ਤੋਂ ਬਾਅਦ ਪਟੀਸ਼ਨਰ ਦੇ ਵਕੀਲ ਨੇ ਰਿਪੋਰਟ ਦਾ ਅਧਿਐਨ ਕਰਨ ਅਤੇ ਉਸ ’ਤੇ ਆਪਣਾ ਜਵਾਬ ਦਾਖ਼ਲ ਕਰਨ ਲਈ ਹੋਰ ਸਮਾਂ ਮੰਗਿਆ। ਅਦਾਲਤ ਨੇ ਪਟੀਸ਼ਨਰ ਦੀ ਮੰਗ ਨੂੰ ਧਿਆਨ ’ਚ ਰੱਖਦਿਆਂ ਮਾਮਲੇ ਦੀ ਅਗਲੀ ਸੁਣਵਾਈ 7 ਦਸੰਬਰ 2026 ਤੱਕ ਮੁਲਤਵੀ ਕਰ ਦਿੱਤੀ।