Journalism Of Hope
BREAKING NEWS
ਪੰਜਾਬ ਸਰਕਾਰ ਨੇ ਵਧਾਇਆ ਗੰਨੇ ਦਾ ਰੇਟ.....ਕਰਤਾਰਪੁਰ ਲਾਂਘਾ ਖੋਲ੍ਹਣ ਦੀ ਮੰਗ ਵਾਲੀ ਪਟੀਸ਼ਨ ’ਤੇ ਦਿੱਲੀ ਹਾਈਕੋਰਟ ਵੱਲੋਂ ਦਖ਼ਲ ਦੇਣ ਤੋਂ ਇਨਕਾਰ.....ਅਕਾਲੀ ਆਗੂ ਰਵਿੰਦਰ ਸਿੰਘ ਖੇੜਾ ਦੇ ਘਰ-ਦਫ਼ਤਰ ’ਤੇ ED ਦੀ ਛਾਪੇਮਾਰੀ......ਰਾਹੁਲ ਗਾਂਧੀ ਨੂੰ ਸੁਪਰੀਮ ਕੋਰਟ ਤੋਂ ਰਾਹਤ, CBI ਤੇ ED ਜਾਂਚ ਦੇ ਹਾਈਕੋਰਟ ਦੇ ਹੁਕਮ ਰੱਦ......ਪੰਜਾਬ ’ਚ ਅੱਜ ਹੋਣ ਵਾਲੀ ਸਰਕਾਰੀ ਬੱਸਾਂ ਦੀ ਹੜਤਾਲ ਟਲੀ, ਠੇਕਾ ਮੁਲਾਜ਼ਮਾਂ ਨੇ ਵਾਪਸ ਲਿਆ ਫ਼ੈਸਲਾ......ਮਿਸ ਯੂਨੀਵਰਸ-2026: ਪਿਊਰਟੋ ਰੀਕੋ ਦੀ ਜੈਨੀਫਰ ਬੈਰੇਟੋ ਦੇ ਸਿਰ ਸਜਿਆ ਤਾਜ.......ਪੰਜਾਬੀ ਨੌਜਵਾਨ ਗੁਰਪ੍ਰੀਤ ਸਿੰਘ ਕੈਨੇਡਾ ਪੁਲਿਸ ਵਿੱਚ ਹੋਇਆ ਭਰਤੀ......ਮਾਰੂਤੀ ਤੋਂ ਬਾਅਦ ਹੁਣ ਮਹਿੰਗੀਆਂ ਹੋਣਗੀਆਂ ਟਾਟਾ ਅਤੇ ਹੁੰਡਈ ਦੀਆਂ ਕਾਰਾਂ

ਪਰਵਿੰਦਰ ਝੋਟਾ ਕਤਲ ਮਾਮਲਾ: ਹਾਈਕੋਰਟ ਨੇ ਕੇਂਦਰ ਤੋਂ 6 ਹਫ਼ਤਿਆਂ ’ਚ ਮੰਗਿਆ ਹਲਫ਼ਨਾਮਾ

ਨਵੀਂ ਦਿੱਲੀ: ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਨਾਲ ਜੁੜੀ ਜਨਹਿੱਤ ਪਟੀਸ਼ਨ (PIL) ’ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਅਹਿਮ ਆਦੇਸ਼ ਜਾਰੀ ਕੀਤਾ ਹੈ। Lawyers for Human Rights International (Regd.) ਵੱਲੋਂ ਦਾਇਰ ਇਸ ਪਟੀਸ਼ਨ ’ਚ ਬਿਨਾਂ ਡਾਕਟਰੀ ਪਰਚੀ ਅਤੇ ਨਕਲੀ ਦਵਾਈਆਂ ਦੀ ਵਿਕਰੀ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਗਈ ਹੈ। ਅਦਾਲਤ ਨੇ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਪਰਵਿੰਦਰ ਝੋਟਾ ਕਤਲ ਮਾਮਲਾ: ਹਾਈਕੋਰਟ ਨੇ ਕੇਂਦਰ ਤੋਂ 6 ਹਫ਼ਤਿਆਂ ’ਚ ਮੰਗਿਆ ਹਲਫ਼ਨਾਮਾ
  • ਅਗਲੀ ਸੁਣਵਾਈ 21 ਜਨਵਰੀ 2027 ਨੂੰ

ਨਵੀਂ ਦਿੱਲੀ: ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਨਾਲ ਜੁੜੀ ਜਨਹਿੱਤ ਪਟੀਸ਼ਨ (PIL) ’ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਅਹਿਮ ਆਦੇਸ਼ ਜਾਰੀ ਕੀਤਾ ਹੈ। Lawyers for Human Rights International (Regd.) ਵੱਲੋਂ ਦਾਇਰ ਇਸ ਪਟੀਸ਼ਨ ’ਚ ਬਿਨਾਂ ਡਾਕਟਰੀ ਪਰਚੀ ਅਤੇ ਨਕਲੀ ਦਵਾਈਆਂ ਦੀ ਵਿਕਰੀ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਗਈ ਹੈ। ਅਦਾਲਤ ਨੇ ਕੇਂਦਰ ਸਰਕਾਰ ਨੂੰ 6 ਹਫ਼ਤਿਆਂ ਦੇ ਅੰਦਰ ਹਲਫ਼ਨਾਮਾ ਦਾਖ਼ਲ ਕਰਨ ਦੇ ਨਿਰਦੇਸ਼ ਦਿੱਤੇ ਹਨ।

ਮਾਮਲੇ ਦੀ ਸੁਣਵਾਈ ਚੀਫ਼ ਜਸਟਿਸ ਅਤੇ ਜਸਟਿਸ ਰੋਹਿਤ ਕਪੂਰ ਦੀ ਬੈਂਚ ਸਾਹਮਣੇ ਹੋਈ। ਪਟੀਸ਼ਨਰ ਦੇ ਵਕੀਲ ਨੇ ਅਦਾਲਤ ਨੂੰ ਦੱਸਿਆ ਕਿ ਇਸੇ ਵਿਸ਼ੇ ਨਾਲ ਸਬੰਧਤ ਪਹਿਲੀ ਪਟੀਸ਼ਨ ’ਚ ਹਥਿਆਰਾਂ ਅਤੇ ਮੈਡੀਕਲ ਦੁਕਾਨਾਂ ਦੇ ਲਾਇਸੈਂਸ ਜਾਰੀ ਕਰਨ ਦੀ ਪ੍ਰਕਿਰਿਆ ਦੀ ਪ੍ਰਭਾਵਸ਼ੀਲਤਾ ’ਤੇ ਵਿਚਾਰ ਕੀਤਾ ਗਿਆ ਸੀ, ਪਰ ਬੈਚ ਨੰਬਰ ਹੋਣ ਦੇ ਬਾਵਜੂਦ ਬਿਨਾਂ ਪਰਚੀ ਦਵਾਈਆਂ ਵੇਚਣ ਦੇ ਮੁੱਦੇ ’ਤੇ ਗੌਰ ਨਹੀਂ ਕੀਤਾ ਗਿਆ।

ਵਕੀਲ ਨੇ ਇਹ ਵੀ ਦਲੀਲ ਦਿੱਤੀ ਕਿ ਕਈ ਮਾਮਲਿਆਂ ’ਚ ਦਵਾਈਆਂ ਪਰਚੀ ਦੇ ਆਧਾਰ ’ਤੇ ਵੇਚਣ ਦਾ ਦਾਅਵਾ ਕੀਤਾ ਜਾਂਦਾ ਹੈ, ਪਰ ਪਰਚੀਆਂ ਦੀਆਂ ਫੋਟੋਕਾਪੀਆਂ ਸਿਰਫ਼ ਮੈਡੀਕਲ ਸਟੋਰਾਂ ਦੀਆਂ ਫਾਈਲਾਂ ’ਚ ਰੱਖ ਦਿੱਤੀਆਂ ਜਾਂਦੀਆਂ ਹਨ। ਇਹ ਜਾਣਕਾਰੀ ਨਿਰਧਾਰਤ ਵੈੱਬਸਾਈਟ ’ਤੇ ਅਪਲੋਡ ਨਹੀਂ ਕੀਤੀ ਜਾਂਦੀ। ਕੇਂਦਰ ਸਰਕਾਰ ਵੱਲੋਂ ਪੇਸ਼ ਵਕੀਲ ਨੇ ਅਦਾਲਤ ਨੂੰ ਦੱਸਿਆ ਕਿ Drugs and Cosmetics Rules, 1945 ਦੇ ਨਿਯਮ 64 ਅਤੇ 65 ਤਹਿਤ ਦਵਾਈਆਂ ਦੀ ਵਿਕਰੀ ਤੇ ਵੰਡ ਲਈ ਲਾਇਸੈਂਸ ਸਬੰਧੀ ਸ਼ਰਤਾਂ ਪਹਿਲਾਂ ਹੀ ਮੌਜੂਦ ਹਨ। ਉਨ੍ਹਾਂ ਕਿਹਾ ਕਿ ਮੁੱਖ ਸਮੱਸਿਆ ਇਨ੍ਹਾਂ ਨਿਯਮਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਵਾਉਣ ਦੀ ਹੈ।

ਹਾਈਕੋਰਟ ਨੇ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੀ ਜਾਂਚ ਪਹਿਲਾਂ ਹੀ ਸੀਬੀਆਈ ਨੂੰ ਸੌਂਪੀ ਜਾ ਚੁੱਕੀ ਹੈ, ਪਰ ਦਵਾਈਆਂ ਦੀ ਵਿਕਰੀ ਸਬੰਧੀ ਕਾਨੂੰਨੀ ਸ਼ਰਤਾਂ ਦੀ ਪਾਲਣਾ ਦੀ ਜਾਂਚ ਕਰਨਾ ਵੀ ਜ਼ਰੂਰੀ ਹੈ। ਅਦਾਲਤ ਮੁਤਾਬਕ ਜੇਕਰ ਡਾਕਟਰੀ ਪਰਚੀਆਂ ਅਤੇ ਸਬੰਧਤ ਜਾਣਕਾਰੀ ਨਿਰਧਾਰਤ ਵੈੱਬਸਾਈਟ ’ਤੇ ਅਪਲੋਡ ਕੀਤੀ ਜਾਵੇ, ਤਾਂ ਦਵਾਈਆਂ ਦੀ ਸਪਲਾਈ ਅਤੇ ਵਿਕਰੀ ਦਾ ਪੂਰਾ ਰਿਕਾਰਡ ਟਰੈਕ ਕੀਤਾ ਜਾ ਸਕਦਾ ਹੈ। ਇਸ ਨਾਲ ਵੱਖ-ਵੱਖ ਸੂਬਿਆਂ ’ਚ ਨਸ਼ੇ ਦੀ ਸਮੱਸਿਆ ਨੂੰ ਕਾਬੂ ਕਰਨ ’ਚ ਮਦਦ ਮਿਲ ਸਕਦੀ ਹੈ।

ਅਦਾਲਤ ਨੇ ਭਾਰਤ ਸਰਕਾਰ ਨੂੰ ਜੁਆਇੰਟ ਸਕੱਤਰ ਰਾਹੀਂ 6 ਹਫ਼ਤਿਆਂ ਦੇ ਅੰਦਰ ਹਲਫ਼ਨਾਮਾ ਦਾਖ਼ਲ ਕਰਨ ਲਈ ਕਿਹਾ ਹੈ। ਇਸ ’ਚ ਸਪੱਸ਼ਟ ਕਰਨਾ ਹੋਵੇਗਾ ਕਿ ਦਵਾਈਆਂ ਦੀ ਵਿਕਰੀ ਨਾਲ ਜੁੜੇ ਮੌਜੂਦਾ ਨਿਯਮਾਂ ਨੂੰ ਕਿਹੜੇ ਤਰੀਕੇ ਨਾਲ ਅਤੇ ਕਿਵੇਂ ਲਾਗੂ ਕੀਤਾ ਜਾ ਸਕਦਾ ਹੈ। ਮਾਮਲੇ ਦੀ ਅਗਲੀ ਸੁਣਵਾਈ 21 ਜਨਵਰੀ 2027 ਨੂੰ ਹੋਵੇਗੀ।

Read Latest News and Breaking News at Daily Post TV, Browse for more News

Ad
Ad

Punjab District News