Journalism Of Hope
BREAKING NEWS
ਪੰਜਾਬ ਸਰਕਾਰ ਨੇ ਵਧਾਇਆ ਗੰਨੇ ਦਾ ਰੇਟ.....ਕਰਤਾਰਪੁਰ ਲਾਂਘਾ ਖੋਲ੍ਹਣ ਦੀ ਮੰਗ ਵਾਲੀ ਪਟੀਸ਼ਨ ’ਤੇ ਦਿੱਲੀ ਹਾਈਕੋਰਟ ਵੱਲੋਂ ਦਖ਼ਲ ਦੇਣ ਤੋਂ ਇਨਕਾਰ.....ਅਕਾਲੀ ਆਗੂ ਰਵਿੰਦਰ ਸਿੰਘ ਖੇੜਾ ਦੇ ਘਰ-ਦਫ਼ਤਰ ’ਤੇ ED ਦੀ ਛਾਪੇਮਾਰੀ......ਰਾਹੁਲ ਗਾਂਧੀ ਨੂੰ ਸੁਪਰੀਮ ਕੋਰਟ ਤੋਂ ਰਾਹਤ, CBI ਤੇ ED ਜਾਂਚ ਦੇ ਹਾਈਕੋਰਟ ਦੇ ਹੁਕਮ ਰੱਦ......ਪੰਜਾਬ ’ਚ ਅੱਜ ਹੋਣ ਵਾਲੀ ਸਰਕਾਰੀ ਬੱਸਾਂ ਦੀ ਹੜਤਾਲ ਟਲੀ, ਠੇਕਾ ਮੁਲਾਜ਼ਮਾਂ ਨੇ ਵਾਪਸ ਲਿਆ ਫ਼ੈਸਲਾ......ਮਿਸ ਯੂਨੀਵਰਸ-2026: ਪਿਊਰਟੋ ਰੀਕੋ ਦੀ ਜੈਨੀਫਰ ਬੈਰੇਟੋ ਦੇ ਸਿਰ ਸਜਿਆ ਤਾਜ.......ਪੰਜਾਬੀ ਨੌਜਵਾਨ ਗੁਰਪ੍ਰੀਤ ਸਿੰਘ ਕੈਨੇਡਾ ਪੁਲਿਸ ਵਿੱਚ ਹੋਇਆ ਭਰਤੀ......ਮਾਰੂਤੀ ਤੋਂ ਬਾਅਦ ਹੁਣ ਮਹਿੰਗੀਆਂ ਹੋਣਗੀਆਂ ਟਾਟਾ ਅਤੇ ਹੁੰਡਈ ਦੀਆਂ ਕਾਰਾਂ

ਲੰਡਨ ਜਾਣ ਤੋਂ ਰੋਕੇ ਜਾਣ ਦੇ ਮਾਮਲੇ ’ਚ ਸੌਰਵ ਦਾਸ ਪਹੁੰਚੇ ਦਿੱਲੀ ਹਾਈਕੋਰਟ

ਨਵੀਂ ਦਿੱਲੀ: ਕਾਕਰੋਚ ਜਨਤਾ ਪਾਰਟੀ (CJP) ਦੇ ਸਹਿ-ਕਨਵੀਨਰ ਅਤੇ ਬੁਲਾਰੇ ਸੌਰਵ ਦਾਸ ਨੇ ਬ੍ਰਿਟੇਨ ਜਾਣ ਤੋਂ ਰੋਕੇ ਜਾਣ ਦੇ ਅਧਿਕਾਰੀਆਂ ਦੇ ਫ਼ੈਸਲੇ ਨੂੰ ਦਿੱਲੀ ਹਾਈਕੋਰਟ ਵਿੱਚ ਚੁਣੌਤੀ ਦਿੱਤੀ ਹੈ। ਉਨ੍ਹਾਂ ਦੇ ਵਕੀਲਾਂ ਨੇ ਬੁੱਧਵਾਰ ਨੂੰ ਪਟੀਸ਼ਨ ’ਤੇ ਤੁਰੰਤ ਸੁਣਵਾਈ ਦੀ ਮੰਗ ਕੀਤੀ, ਪਰ ਅਦਾਲਤ ਨੇ ਉਸੇ ਦਿਨ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ। ਹੁਣ ਇਸ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਲੰਡਨ ਜਾਣ ਤੋਂ ਰੋਕੇ ਜਾਣ ਦੇ ਮਾਮਲੇ ’ਚ ਸੌਰਵ ਦਾਸ ਪਹੁੰਚੇ ਦਿੱਲੀ ਹਾਈਕੋਰਟ
  • ਅਦਾਲਤ ਨੇ ਅੱਜ ਸੁਣਵਾਈ ਤੋਂ ਕੀਤਾ ਇਨਕਾਰ
  • ਆਕਸਫੋਰਡ ਯੂਨੀਅਨ ਦੇ ਪ੍ਰੋਗਰਾਮ ’ਚ ਸ਼ਾਮਲ ਹੋਣ ਲਈ ਜਾਣਾ ਸੀ ਬ੍ਰਿਟੇਨ

ਨਵੀਂ ਦਿੱਲੀ: ਕਾਕਰੋਚ ਜਨਤਾ ਪਾਰਟੀ (CJP) ਦੇ ਸਹਿ-ਕਨਵੀਨਰ ਅਤੇ ਬੁਲਾਰੇ ਸੌਰਵ ਦਾਸ ਨੇ ਬ੍ਰਿਟੇਨ ਜਾਣ ਤੋਂ ਰੋਕੇ ਜਾਣ ਦੇ ਅਧਿਕਾਰੀਆਂ ਦੇ ਫ਼ੈਸਲੇ ਨੂੰ ਦਿੱਲੀ ਹਾਈਕੋਰਟ ਵਿੱਚ ਚੁਣੌਤੀ ਦਿੱਤੀ ਹੈ। ਉਨ੍ਹਾਂ ਦੇ ਵਕੀਲਾਂ ਨੇ ਬੁੱਧਵਾਰ ਨੂੰ ਪਟੀਸ਼ਨ ’ਤੇ ਤੁਰੰਤ ਸੁਣਵਾਈ ਦੀ ਮੰਗ ਕੀਤੀ, ਪਰ ਅਦਾਲਤ ਨੇ ਉਸੇ ਦਿਨ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ। ਹੁਣ ਇਸ ਮਾਮਲੇ ਨੂੰ ਵੀਰਵਾਰ ਲਈ ਸੂਚੀਬੱਧ ਕੀਤਾ ਗਿਆ ਹੈ।

ਕਾਰਜਕਾਰੀ ਚੀਫ਼ ਜਸਟਿਸ ਨਿਤਿਨ ਵਾਸੁਦੇਵ ਸਾਂਬਰੇ ਅਤੇ ਜਸਟਿਸ ਸੰਜੇ ਸ਼ਰਮਾ ਦੇ ਬੈਂਚ ਸਾਹਮਣੇ ਪੇਸ਼ ਹੋਏ ਵਕੀਲ ਨੇ ਦੱਸਿਆ ਕਿ ਸੌਰਵ ਦਾਸ ਦੀ ਵੀਰਵਾਰ ਸ਼ਾਮ ਦੀ ਫਲਾਈਟ ਹੈ ਅਤੇ ਉਨ੍ਹਾਂ ਨੇ ਬ੍ਰਿਟੇਨ ਵਿੱਚ ਆਕਸਫੋਰਡ ਯੂਨੀਅਨ ਦੇ ਇੱਕ ਪ੍ਰੋਗਰਾਮ ਵਿੱਚ ਸ਼ਾਮਲ ਹੋਣਾ ਹੈ। ਇਸ ਲਈ ਪਟੀਸ਼ਨ ’ਤੇ ਜਲਦੀ ਸੁਣਵਾਈ ਕੀਤੀ ਜਾਵੇ।

ਦੱਸਣਯੋਗ ਹੈ ਕਿ 23 ਨਵੰਬਰ ਨੂੰ ਸੌਰਵ ਦਾਸ ਨੂੰ ਦਿੱਲੀ ਹਵਾਈ ਅੱਡੇ ’ਤੇ ਲੰਡਨ ਜਾਣ ਵਾਲੀ ਉਡਾਣ ਵਿੱਚ ਸਵਾਰ ਹੋਣ ਤੋਂ ਰੋਕ ਦਿੱਤਾ ਗਿਆ ਸੀ। ਉਨ੍ਹਾਂ ਮੁਤਾਬਕ, ਹਵਾਈ ਅੱਡੇ ਦੇ ਅਧਿਕਾਰੀਆਂ ਨੇ ਉਨ੍ਹਾਂ ਨੂੰ ਦੱਸਿਆ ਸੀ ਕਿ ਉਨ੍ਹਾਂ ਦਾ ਪਾਸਪੋਰਟ ਫਲੈਗ ਕੀਤਾ ਗਿਆ ਹੈ।

ਪਾਸਪੋਰਟ ਦੇ ਵੇਰਵਿਆਂ ’ਚ ਗੜਬੜੀ ਦਾ ਨੋਟਿਸ
ਰਿਪੋਰਟਾਂ ਅਨੁਸਾਰ, ਖੇਤਰੀ ਪਾਸਪੋਰਟ ਦਫ਼ਤਰ (RPO), ਚੇਨਈ ਵੱਲੋਂ ਸੌਰਵ ਦਾਸ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਹੈ। ਇਸ ਵਿੱਚ ਉਨ੍ਹਾਂ ਦੇ ਪਾਸਪੋਰਟ ਅਤੇ ਪਛਾਣ ਸਬੰਧੀ ਦਸਤਾਵੇਜ਼ਾਂ ਵਿੱਚ ਜਨਮ ਸਥਾਨ ਸਮੇਤ ਕੁਝ ਹੋਰ ਵੇਰਵਿਆਂ ਵਿੱਚ ਕਥਿਤ ਅੰਤਰ ਹੋਣ ਦਾ ਜ਼ਿਕਰ ਹੈ। ਨੋਟਿਸ ਦਾ ਜਵਾਬ ਅਤੇ ਸਪੱਸ਼ਟੀਕਰਨ ਲੰਬਿਤ ਹੋਣ ਕਾਰਨ ਉਨ੍ਹਾਂ ਦਾ ਪਾਸਪੋਰਟ ਵਿਦੇਸ਼ ਯਾਤਰਾ ਲਈ ਅਵੈਧ ਮੰਨਿਆ ਗਿਆ ਹੈ।

ਇਸ ਤੋਂ ਪਹਿਲਾਂ 30 ਅਕਤੂਬਰ ਨੂੰ ਮਦਰਾਸ ਹਾਈਕੋਰਟ ਨੇ ਸੌਰਵ ਦਾਸ ਦੀ ਪਛਾਣ, ਕੌਮੀਅਤ ਅਤੇ ਪਿਛੋਕੜ ਦੀ ਜਾਂਚ ਕਰਵਾਉਣ ਦੇ ਨਾਲ-ਨਾਲ ਉਨ੍ਹਾਂ ਦਾ ਪਾਸਪੋਰਟ ਅਤੇ ਆਧਾਰ ਕਾਰਡ ਰੱਦ ਕਰਨ ਦੀ ਮੰਗ ਵਾਲੀ ਪਟੀਸ਼ਨ ’ਤੇ ਨੋਟਿਸ ਜਾਰੀ ਕੀਤਾ ਸੀ। ਦਿੱਲੀ ਹਾਈਕੋਰਟ ਵਿੱਚ ਨਵੀਂ ਪਟੀਸ਼ਨ ਵਕੀਲ ਕ੍ਰਿਸ਼ਨੇਸ਼ ਬਾਪਟ ਰਾਹੀਂ ਦਾਇਰ ਕੀਤੀ ਗਈ ਹੈ। ਸੀਨੀਅਰ ਵਕੀਲ ਕਪਿਲ ਸਿੱਬਲ ਸੌਰਵ ਦਾਸ ਵੱਲੋਂ ਅਦਾਲਤ ਵਿੱਚ ਪੱਖ ਰੱਖ ਰਹੇ ਹਨ।

Read Latest News and Breaking News at Daily Post TV, Browse for more News

Ad
Ad

Punjab District News