Journalism Of Hope
BREAKING NEWS
Punjab Police Transfers: 31 IPS/PPS ਅਫਸਰਾਂ ਦੀਆਂ ਬਦਲੀਆਂ.......ਪੰਜਾਬ ਸਰਕਾਰ ਨੇ ਵਧਾਇਆ ਗੰਨੇ ਦਾ ਰੇਟ.....ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ.......ਕਰਤਾਰਪੁਰ ਲਾਂਘਾ ਖੋਲ੍ਹਣ ਦੀ ਮੰਗ ਵਾਲੀ ਪਟੀਸ਼ਨ ’ਤੇ ਦਿੱਲੀ ਹਾਈਕੋਰਟ ਵੱਲੋਂ ਦਖ਼ਲ ਦੇਣ ਤੋਂ ਇਨਕਾਰ.....ਅਕਾਲੀ ਆਗੂ ਰਵਿੰਦਰ ਸਿੰਘ ਖੇੜਾ ਦੇ ਘਰ-ਦਫ਼ਤਰ ’ਤੇ ED ਦੀ ਛਾਪੇਮਾਰੀ......ਰਾਹੁਲ ਗਾਂਧੀ ਨੂੰ ਸੁਪਰੀਮ ਕੋਰਟ ਤੋਂ ਰਾਹਤ, CBI ਤੇ ED ਜਾਂਚ ਦੇ ਹਾਈਕੋਰਟ ਦੇ ਹੁਕਮ ਰੱਦ......ਪੰਜਾਬ ’ਚ ਅੱਜ ਹੋਣ ਵਾਲੀ ਸਰਕਾਰੀ ਬੱਸਾਂ ਦੀ ਹੜਤਾਲ ਟਲੀ, ਠੇਕਾ ਮੁਲਾਜ਼ਮਾਂ ਨੇ ਵਾਪਸ ਲਿਆ ਫ਼ੈਸਲਾ......ਮਿਸ ਯੂਨੀਵਰਸ-2026: ਪਿਊਰਟੋ ਰੀਕੋ ਦੀ ਜੈਨੀਫਰ ਬੈਰੇਟੋ ਦੇ ਸਿਰ ਸਜਿਆ ਤਾਜ.......ਪੰਜਾਬੀ ਨੌਜਵਾਨ ਗੁਰਪ੍ਰੀਤ ਸਿੰਘ ਕੈਨੇਡਾ ਪੁਲਿਸ ਵਿੱਚ ਹੋਇਆ ਭਰਤੀ......ਮਾਰੂਤੀ ਤੋਂ ਬਾਅਦ ਹੁਣ ਮਹਿੰਗੀਆਂ ਹੋਣਗੀਆਂ ਟਾਟਾ ਅਤੇ ਹੁੰਡਈ ਦੀਆਂ ਕਾਰਾਂ

ਆਪ ਵਿਧਾਇਕਾ ਅਮਨਦੀਪ ਕੌਰ ਅਰੋੜਾ ਨੂੰ ED ਦਾ ਸੰਮਨ, ਅੱਜ ਚੰਡੀਗੜ੍ਹ ਦਫ਼ਤਰ ’ਚ ਪੁੱਛਗਿੱਛ ਲਈ ਸੱਦਿਆ

ਮੋਗਾ: ਮੋਗਾ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਅੱਜ 26 ਨਵੰਬਰ ਨੂੰ ਪੁੱਛਗਿੱਛ ਲਈ ਚੰਡੀਗੜ੍ਹ ਸਥਿਤ ਆਪਣੇ ਦਫ਼ਤਰ ਵਿੱਚ ਪੇਸ਼ ਹੋਣ ਲਈ ਸੰਮਨ ਜਾਰੀ ਕੀਤਾ ਹੈ। ਇਹ ਕਾਰਵਾਈ ਕਥਿਤ ਮਨੀ ਲਾਂਡਰਿੰਗ ਅਤੇ ਜ਼ਮੀਨ ਨਾਲ ਜੁੜੇ ਮਾਮਲੇ ਦੀ ਜਾਂਚ ਤਹਿਤ ਕੀਤੀ ਜਾ ਰਹੀ ਹੈ। ED ਦੀ ਜਾਂਚ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਆਪ ਵਿਧਾਇਕਾ ਅਮਨਦੀਪ ਕੌਰ ਅਰੋੜਾ ਨੂੰ ED ਦਾ ਸੰਮਨ, ਅੱਜ ਚੰਡੀਗੜ੍ਹ ਦਫ਼ਤਰ ’ਚ ਪੁੱਛਗਿੱਛ ਲਈ ਸੱਦਿਆ
  • ਜ਼ਮੀਨ ਦੇ ਕਥਿਤ ਫਰਜ਼ੀ ਤਬਾਦਲੇ ਅਤੇ ਮਨੀ ਲਾਂਡਰਿੰਗ ਮਾਮਲੇ ’ਚ ਜਾਂਚ ਏਜੰਸੀ ਨੇ ਕੀਤਾ ਤਲਬ

ਮੋਗਾ: ਮੋਗਾ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਅੱਜ 26 ਨਵੰਬਰ ਨੂੰ ਪੁੱਛਗਿੱਛ ਲਈ ਚੰਡੀਗੜ੍ਹ ਸਥਿਤ ਆਪਣੇ ਦਫ਼ਤਰ ਵਿੱਚ ਪੇਸ਼ ਹੋਣ ਲਈ ਸੰਮਨ ਜਾਰੀ ਕੀਤਾ ਹੈ। ਇਹ ਕਾਰਵਾਈ ਕਥਿਤ ਮਨੀ ਲਾਂਡਰਿੰਗ ਅਤੇ ਜ਼ਮੀਨ ਨਾਲ ਜੁੜੇ ਮਾਮਲੇ ਦੀ ਜਾਂਚ ਤਹਿਤ ਕੀਤੀ ਜਾ ਰਹੀ ਹੈ।

ED ਦੀ ਜਾਂਚ ਸਰਕਾਰੀ, ਨਗਰ ਨਿਗਮ, ਮਾਰਕੀਟ ਕਮੇਟੀ ਅਤੇ ਚਰਚ ਟਰੱਸਟ ਦੀਆਂ ਜਾਇਦਾਦਾਂ ਦੇ ਕਥਿਤ ਗੈਰ-ਕਾਨੂੰਨੀ ਐਕਵਾਇਰ ਅਤੇ ਤਬਾਦਲੇ ਨਾਲ ਸਬੰਧਤ ਹੈ। ਜਾਂਚ ਏਜੰਸੀ ਦਾ ਦੋਸ਼ ਹੈ ਕਿ ਮਾਲ ਰਿਕਾਰਡ ਵਿੱਚ ਕਥਿਤ ਹੇਰਾਫੇਰੀ ਕਰਕੇ ਕੁਝ ਜਾਇਦਾਦਾਂ ਵਿਧਾਇਕ ਦੇ ਰਿਸ਼ਤੇਦਾਰਾਂ ਅਤੇ ਸਹਿਯੋਗੀਆਂ ਦੇ ਨਾਂ ’ਤੇ ਤਬਦੀਲ ਕੀਤੀਆਂ ਗਈਆਂ।

ਇਸ ਜਾਂਚ ਵਿੱਚ ਨੈਸ਼ਨਲ ਹਾਈਵੇਅ-754A ਲਈ ਐਕਵਾਇਰ ਕੀਤੀ ਗਈ ਜ਼ਮੀਨ ਦੇ ਮੁਆਵਜ਼ੇ ਵਿੱਚ ਕਥਿਤ ਬੇਨਿਯਮੀਆਂ ਦਾ ਮਾਮਲਾ ਵੀ ਸ਼ਾਮਲ ਹੈ। ED ਵੱਲੋਂ ਇਸ ਮਾਮਲੇ ਵਿੱਚ ਵਿਧਾਇਕ ਦੇ ਪਰਿਵਾਰਕ ਮੈਂਬਰਾਂ, ਕਰੀਬੀਆਂ ਅਤੇ ਕੁਝ ਸਰਕਾਰੀ ਅਧਿਕਾਰੀਆਂ ਤੋਂ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ।

Read Latest News and Breaking News at Daily Post TV, Browse for more News

Ad
Ad

Punjab District News