ਹਰਿਆਣਾ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਅੱਜ ਸਵੇਰੇ 11 ਵਜੇ ਹੋਵੇਗਾ ਸ਼ੁਰੂ
ਚੰਡੀਗੜ੍ਹ: ਹਰਿਆਣਾ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਅੱਜ 26 ਨਵੰਬਰ ਨੂੰ ਸੰਵਿਧਾਨ ਦਿਵਸ ਮੌਕੇ ਸਵੇਰੇ 11 ਵਜੇ ਸ਼ੁਰੂ ਹੋਵੇਗਾ। ਇਹ ਸੈਸ਼ਨ ਭਾਰਤੀ ਸੰਵਿਧਾਨ, ਇਸ ਦੇ ਨਿਰਮਾਤਾਵਾਂ ਅਤੇ ਸੰਵਿਧਾਨਕ ਕਦਰਾਂ-ਕੀਮਤਾਂ ਨੂੰ ਸਮਰਪਿਤ ਹੋਵੇਗਾ। ਸੈਸ਼ਨ ਦੀ ਸ਼ੁਰੂਆਤ ਸਵੇਰੇ 11 ਵਜੇ ਸ਼ੋਕ ਮਤੇ ਪੇਸ਼ ਕਰਨ ਨਾਲ ਹੋਵੇਗੀ। ਇਸ ਤੋਂ ਬਾਅਦ 11:15 ਵਜੇ ਸਦਨ ਦੀ ਕਾਰਵਾਈ ਇੱਕ ਘੰਟਾ 15 […]
ਲੇਖਕ :
ਰਣਜੀਤ ਸਿੰਘ
ਪ੍ਰਕਾਸ਼ਿਤ: | ਅੱਪਡੇਟ:
ਚੰਡੀਗੜ੍ਹ: ਹਰਿਆਣਾ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਅੱਜ 26 ਨਵੰਬਰ ਨੂੰ ਸੰਵਿਧਾਨ ਦਿਵਸ ਮੌਕੇ ਸਵੇਰੇ 11 ਵਜੇ ਸ਼ੁਰੂ ਹੋਵੇਗਾ। ਇਹ ਸੈਸ਼ਨ ਭਾਰਤੀ ਸੰਵਿਧਾਨ, ਇਸ ਦੇ ਨਿਰਮਾਤਾਵਾਂ ਅਤੇ ਸੰਵਿਧਾਨਕ ਕਦਰਾਂ-ਕੀਮਤਾਂ ਨੂੰ ਸਮਰਪਿਤ ਹੋਵੇਗਾ।
ਸੈਸ਼ਨ ਦੀ ਸ਼ੁਰੂਆਤ ਸਵੇਰੇ 11 ਵਜੇ ਸ਼ੋਕ ਮਤੇ ਪੇਸ਼ ਕਰਨ ਨਾਲ ਹੋਵੇਗੀ। ਇਸ ਤੋਂ ਬਾਅਦ 11:15 ਵਜੇ ਸਦਨ ਦੀ ਕਾਰਵਾਈ ਇੱਕ ਘੰਟਾ 15 ਮਿੰਟ ਲਈ ਮੁਲਤਵੀ ਕਰ ਦਿੱਤੀ ਜਾਵੇਗੀ।
ਇਸ ਦੌਰਾਨ ਵਿਧਾਨ ਸਭਾ ਭਵਨ ਦੇ ਬਾਹਰ ਸੈਰੇਮੋਨੀਅਲ ਗੇਟ ਨੇੜੇ ਸੰਵਿਧਾਨ ਦਿਵਸ ਸਬੰਧੀ ਵਿਸ਼ੇਸ਼ ਸਮਾਗਮ ਕਰਵਾਇਆ ਜਾਵੇਗਾ। ਇਸ ਵਿੱਚ ਸੰਵਿਧਾਨ ਦੇ ਨਿਰਮਾਣ ਦੀ ਯਾਤਰਾ ਅਤੇ ਇਸ ਨੂੰ ਤਿਆਰ ਕਰਨ ਵਾਲੀਆਂ ਸ਼ਖ਼ਸੀਅਤਾਂ ਦੇ ਯੋਗਦਾਨ ਬਾਰੇ ਡਾਕੂਮੈਂਟਰੀ ਦਿਖਾਈ ਜਾਵੇਗੀ। ਦੁਪਹਿਰ 12:30 ਵਜੇ ਸਦਨ ਦੀ ਕਾਰਵਾਈ ਮੁੜ ਸ਼ੁਰੂ ਹੋਵੇਗੀ।