Journalism Of Hope
BREAKING NEWS
Punjab Police Transfers: 31 IPS/PPS ਅਫਸਰਾਂ ਦੀਆਂ ਬਦਲੀਆਂ.......ਪੰਜਾਬ ਸਰਕਾਰ ਨੇ ਵਧਾਇਆ ਗੰਨੇ ਦਾ ਰੇਟ.....ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ.......ਕਰਤਾਰਪੁਰ ਲਾਂਘਾ ਖੋਲ੍ਹਣ ਦੀ ਮੰਗ ਵਾਲੀ ਪਟੀਸ਼ਨ ’ਤੇ ਦਿੱਲੀ ਹਾਈਕੋਰਟ ਵੱਲੋਂ ਦਖ਼ਲ ਦੇਣ ਤੋਂ ਇਨਕਾਰ.....ਅਕਾਲੀ ਆਗੂ ਰਵਿੰਦਰ ਸਿੰਘ ਖੇੜਾ ਦੇ ਘਰ-ਦਫ਼ਤਰ ’ਤੇ ED ਦੀ ਛਾਪੇਮਾਰੀ......ਰਾਹੁਲ ਗਾਂਧੀ ਨੂੰ ਸੁਪਰੀਮ ਕੋਰਟ ਤੋਂ ਰਾਹਤ, CBI ਤੇ ED ਜਾਂਚ ਦੇ ਹਾਈਕੋਰਟ ਦੇ ਹੁਕਮ ਰੱਦ......ਪੰਜਾਬ ’ਚ ਅੱਜ ਹੋਣ ਵਾਲੀ ਸਰਕਾਰੀ ਬੱਸਾਂ ਦੀ ਹੜਤਾਲ ਟਲੀ, ਠੇਕਾ ਮੁਲਾਜ਼ਮਾਂ ਨੇ ਵਾਪਸ ਲਿਆ ਫ਼ੈਸਲਾ......ਮਿਸ ਯੂਨੀਵਰਸ-2026: ਪਿਊਰਟੋ ਰੀਕੋ ਦੀ ਜੈਨੀਫਰ ਬੈਰੇਟੋ ਦੇ ਸਿਰ ਸਜਿਆ ਤਾਜ.......ਪੰਜਾਬੀ ਨੌਜਵਾਨ ਗੁਰਪ੍ਰੀਤ ਸਿੰਘ ਕੈਨੇਡਾ ਪੁਲਿਸ ਵਿੱਚ ਹੋਇਆ ਭਰਤੀ......ਮਾਰੂਤੀ ਤੋਂ ਬਾਅਦ ਹੁਣ ਮਹਿੰਗੀਆਂ ਹੋਣਗੀਆਂ ਟਾਟਾ ਅਤੇ ਹੁੰਡਈ ਦੀਆਂ ਕਾਰਾਂ

15 ਦਸੰਬਰ ਤੋਂ ਪਹਿਲਾਂ ਬੁਲਾਇਆ ਜਾ ਸਕਦਾ ਹੈ ਸੰਸਦ ਦਾ ਸਰਦ ਰੁੱਤ ਸੈਸ਼ਨ, PM ਮੋਦੀ ਨੇ ਮੰਤਰੀਆਂ ਨੂੰ ਦਿੱਤੇ ਨਿਰਦੇਸ਼

ਨਵੀਂ ਦਿੱਲੀ: ਸੰਸਦ ਦੇ ਆਉਣ ਵਾਲੇ ਸਰਦ ਰੁੱਤ ਸੈਸ਼ਨ ਨੂੰ ਲੈ ਕੇ ਤਿਆਰੀਆਂ ਤੇਜ਼ ਹੋ ਗਈਆਂ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਤਰੀਆਂ ਨੂੰ ਸੈਸ਼ਨ ਤੋਂ ਪਹਿਲਾਂ ਸਾਰੀਆਂ ਵਿਧਾਨਕ ਅਤੇ ਹੋਰ ਜ਼ਰੂਰੀ ਤਿਆਰੀਆਂ ਪੂਰੀਆਂ ਕਰਨ ਦੇ ਨਿਰਦੇਸ਼ ਦਿੱਤੇ ਹਨ। ਸੰਕੇਤ ਹਨ ਕਿ ਸੰਸਦ ਦਾ ਸੈਸ਼ਨ 15 ਦਸੰਬਰ ਤੋਂ ਪਹਿਲਾਂ ਸ਼ੁਰੂ ਹੋ ਸਕਦਾ ਹੈ। ਸੂਤਰਾਂ ਮੁਤਾਬਕ, […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
15 ਦਸੰਬਰ ਤੋਂ ਪਹਿਲਾਂ ਬੁਲਾਇਆ ਜਾ ਸਕਦਾ ਹੈ ਸੰਸਦ ਦਾ ਸਰਦ ਰੁੱਤ ਸੈਸ਼ਨ, PM ਮੋਦੀ ਨੇ ਮੰਤਰੀਆਂ ਨੂੰ ਦਿੱਤੇ ਨਿਰਦੇਸ਼
  • ਸੈਸ਼ਨ ਤੋਂ ਪਹਿਲਾਂ ਵਿਦੇਸ਼ ਦੌਰਿਆਂ ਤੋਂ ਬਚਣ ਦੀ ਸਲਾਹ
  • ਤਿਆਰੀਆਂ ਸਮੇਂ ਸਿਰ ਪੂਰੀਆਂ ਕਰਨ ਲਈ ਕਿਹਾ

ਨਵੀਂ ਦਿੱਲੀ: ਸੰਸਦ ਦੇ ਆਉਣ ਵਾਲੇ ਸਰਦ ਰੁੱਤ ਸੈਸ਼ਨ ਨੂੰ ਲੈ ਕੇ ਤਿਆਰੀਆਂ ਤੇਜ਼ ਹੋ ਗਈਆਂ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਤਰੀਆਂ ਨੂੰ ਸੈਸ਼ਨ ਤੋਂ ਪਹਿਲਾਂ ਸਾਰੀਆਂ ਵਿਧਾਨਕ ਅਤੇ ਹੋਰ ਜ਼ਰੂਰੀ ਤਿਆਰੀਆਂ ਪੂਰੀਆਂ ਕਰਨ ਦੇ ਨਿਰਦੇਸ਼ ਦਿੱਤੇ ਹਨ। ਸੰਕੇਤ ਹਨ ਕਿ ਸੰਸਦ ਦਾ ਸੈਸ਼ਨ 15 ਦਸੰਬਰ ਤੋਂ ਪਹਿਲਾਂ ਸ਼ੁਰੂ ਹੋ ਸਕਦਾ ਹੈ।

ਸੂਤਰਾਂ ਮੁਤਾਬਕ, ਬੁੱਧਵਾਰ ਨੂੰ ਪ੍ਰਧਾਨ ਮੰਤਰੀ ਦੀ ਪ੍ਰਧਾਨਗੀ ਹੇਠ ਹੋਈ ਕੇਂਦਰੀ ਕੈਬਨਿਟ ਦੀ ਬੈਠਕ ਦੌਰਾਨ ਸੰਸਦ ਦੇ ਅਗਲੇ ਸੈਸ਼ਨ ਬਾਰੇ ਚਰਚਾ ਕੀਤੀ ਗਈ। ਇਸ ਮੌਕੇ ਮੋਦੀ ਨੇ ਮੰਤਰੀਆਂ ਨੂੰ ਤਿਆਰੀਆਂ ਸਮੇਂ ਸਿਰ ਮੁਕੰਮਲ ਕਰਨ ਅਤੇ ਸੈਸ਼ਨ ਤੋਂ ਪਹਿਲਾਂ ਵਿਦੇਸ਼ ਦੌਰਿਆਂ ਤੋਂ ਬਚਣ ਦੀ ਸਲਾਹ ਦਿੱਤੀ।

ਸਰਕਾਰ ਚਾਹੁੰਦੀ ਹੈ ਕਿ ਸੈਸ਼ਨ ਦੇ ਨੇੜੇ ਆਉਣ ਵਾਲੇ ਦਿਨਾਂ ਦੌਰਾਨ ਸਾਰੇ ਮੰਤਰੀ ਉਪਲਬਧ ਰਹਿਣ। ਹਾਲਾਂਕਿ, ਸੈਸ਼ਨ ਕਦੋਂ ਸ਼ੁਰੂ ਹੋਵੇਗਾ ਅਤੇ ਕਿੰਨੇ ਦਿਨ ਚੱਲੇਗਾ, ਇਸ ਬਾਰੇ ਅੰਤਿਮ ਫੈਸਲਾ ਸੰਸਦੀ ਮਾਮਲਿਆਂ ਬਾਰੇ ਕੈਬਨਿਟ ਕਮੇਟੀ (CCPA) ਵੱਲੋਂ ਲਿਆ ਜਾਵੇਗਾ।

Read Latest News and Breaking News at Daily Post TV, Browse for more News

Ad
Ad

Punjab District News