Journalism Of Hope
BREAKING NEWS
ਦੇਸ਼ ਭਰ ਵਿੱਚ ਕੁੱਲ 324 ਦਵਾਈਆਂ ਦੇ ਨਮੂਨੇ ਵੀ ਜਾਂਚ ਵਿੱਚ ਪਾਏ ਗਏ ਫੇਲ੍ਹ, 91 ਦਵਾਈਆਂ ਦੇ ਸੈਂਪਲ ਇੱਕਲੇ ਹਿਮਾਚਲ ਤੋਂ.........ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ.......ਪੰਜਾਬ ਦੇ ਚੋਣਾਂ ਵਾਲੇ ਹਲਕਿਆਂ ਵਿੱਚ 28 ਨਵੰਬਰ ਨੂੰ ਛੁੱਟੀ ਦਾ ਐਲਾਨ.........ਲੰਮੀ ਕਿਰਾਏਦਾਰੀ ਦੇ ਆਧਾਰ ’ਤੇ ਜਾਇਦਾਦ ’ਤੇ ਹੱਕ ਨਹੀਂ ਜਤਾ ਸਕਦਾ ਕਿਰਾਏਦਾਰ: ਹਾਈ ਕੋਰਟ ਦੀ ਵੱਡੀ ਟਿੱਪਣੀ........ਦਿਲਜੀਤ ਦੋਸਾਂਝ ਦੇ ਮੁੰਬਈ ਕੰਸਰਟ ਤੋਂ ਪਹਿਲਾਂ ਫੇਰ ਖੜ੍ਹਾ ਹੋਇਆ ਵਿਵਾਦ, ਡਾ. ਪੰਡਿਤਰਾਓ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ............ਚਰਨਜੀਤ ਚੰਨੀ ਵੱਲੋਂ 5 ਦਸੰਬਰ ਤੋਂ ‘ਜਵਾਨੀ ਸੰਭਾਲ ਯਾਤਰਾ-2’ ਸ਼ੁਰੂ ਕਰਨ ਦਾ ਐਲਾਨ.........ਲੁਧਿਆਣਾ ’ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਗਾਇਕ ਕਾਸ਼ੀਨਾਥ ਸਮੇਤ 3 ਖ਼ਿਲਾਫ਼ FIR...........ਫਲਿੱਪਕਾਰਟ ਦੇ ਗਰੁੱਪ CEO ਕਲਿਆਣ ਕ੍ਰਿਸ਼ਨਮੂਰਤੀ ਨੇ ਦਿੱਤਾ ਅਸਤੀਫ਼ਾ........ਮਿਸਰ ’ਚ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ, 31 ਲੋਕਾਂ ਦੀ ਮੌਤ, 21 ਤੋਂ ਵੱਧ ਜ਼ਖ਼ਮੀ

Nepal Flood: ਹੜ੍ਹ ’ਚ ਲਾਪਤਾ 213 ਭਾਰਤੀਆਂ ਨੂੰ ਮ੍ਰਿਤਕ ਐਲਾਨਣ ਦੀ ਤਿਆਰੀ

ਨਵੀਂ ਦਿੱਲੀ: ਨੇਪਾਲ ਵਿੱਚ ਅਗਸਤ ਮਹੀਨੇ ਆਏ ਭਿਆਨਕ ਹੜ੍ਹਾਂ ਦੌਰਾਨ ਲਾਪਤਾ ਹੋਏ 213 ਭਾਰਤੀ ਨਾਗਰਿਕਾਂ ਨੂੰ ਹੁਣ ਮ੍ਰਿਤਕ ਐਲਾਨਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਨੇਪਾਲ ਦੀ ਕੌਮੀ ਆਫ਼ਤ ਜੋਖਮ ਘਟਾਓ ਅਤੇ ਪ੍ਰਬੰਧਨ ਅਥਾਰਟੀ (ਐੱਨਡੀਆਰਆਰਐੱਮਏ) ਨੇ ਇਸ ਸਬੰਧੀ ਲਾਪਤਾ ਭਾਰਤੀਆਂ ਦੀ ਸੂਚੀ ਆਪਣੀ ਵੈੱਬਸਾਈਟ ’ਤੇ ਜਾਰੀ ਕੀਤੀ ਹੈ। ਨੇਪਾਲ ਸਥਿਤ ਭਾਰਤੀ ਦੂਤਾਵਾਸ ਨੇ ਬੁੱਧਵਾਰ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
Nepal Flood: ਹੜ੍ਹ ’ਚ ਲਾਪਤਾ 213 ਭਾਰਤੀਆਂ ਨੂੰ ਮ੍ਰਿਤਕ ਐਲਾਨਣ ਦੀ ਤਿਆਰੀ

ਨਵੀਂ ਦਿੱਲੀ: ਨੇਪਾਲ ਵਿੱਚ ਅਗਸਤ ਮਹੀਨੇ ਆਏ ਭਿਆਨਕ ਹੜ੍ਹਾਂ ਦੌਰਾਨ ਲਾਪਤਾ ਹੋਏ 213 ਭਾਰਤੀ ਨਾਗਰਿਕਾਂ ਨੂੰ ਹੁਣ ਮ੍ਰਿਤਕ ਐਲਾਨਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਨੇਪਾਲ ਦੀ ਕੌਮੀ ਆਫ਼ਤ ਜੋਖਮ ਘਟਾਓ ਅਤੇ ਪ੍ਰਬੰਧਨ ਅਥਾਰਟੀ (ਐੱਨਡੀਆਰਆਰਐੱਮਏ) ਨੇ ਇਸ ਸਬੰਧੀ ਲਾਪਤਾ ਭਾਰਤੀਆਂ ਦੀ ਸੂਚੀ ਆਪਣੀ ਵੈੱਬਸਾਈਟ ’ਤੇ ਜਾਰੀ ਕੀਤੀ ਹੈ। ਨੇਪਾਲ ਸਥਿਤ ਭਾਰਤੀ ਦੂਤਾਵਾਸ ਨੇ ਬੁੱਧਵਾਰ ਨੂੰ ਜਾਰੀ ਬਿਆਨ ਵਿੱਚ ਦੱਸਿਆ ਕਿ ਇਹ ਸੂਚੀ ਲਾਪਤਾ ਲੋਕਾਂ ਦੀ ਮੌਤ ਦੇ ਖ਼ਦਸ਼ੇ ਦੇ ਆਧਾਰ ’ਤੇ ਤਿਆਰ ਕੀਤੀ ਗਈ ਹੈ। ਅਥਾਰਟੀ ਨੇ ਸੂਚੀ ਵਿੱਚ ਕਿਸੇ ਦਾ ਨਾਮ ਸ਼ਾਮਲ ਕਰਨ, ਹਟਾਉਣ ਜਾਂ ਦਰਜ ਜਾਣਕਾਰੀ ਵਿੱਚ ਸੋਧ ਲਈ ਇਤਰਾਜ਼ ਅਤੇ ਸੁਝਾਅ ਮੰਗੇ ਹਨ। ਦੂਤਾਵਾਸ ਨੇ ਲਾਪਤਾ ਭਾਰਤੀਆਂ ਦੇ ਪਰਿਵਾਰਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਉਨ੍ਹਾਂ ਨੂੰ ਸੂਚੀ ਵਿੱਚ ਦਰਜ ਵੇਰਵਿਆਂ ’ਤੇ ਕੋਈ ਇਤਰਾਜ਼ ਹੈ ਜਾਂ ਸੋਧ ਕਰਵਾਉਣੀ ਹੈ ਤਾਂ ਉਹ 2 ਦਸੰਬਰ ਤੋਂ ਪਹਿਲਾਂ ਦੂਤਾਵਾਸ ਨਾਲ ਸੰਪਰਕ ਕਰਨ।

ਸੂਚੀ ਅੰਤਿਮ ਹੋਣ ਮਗਰੋਂ ਜਾਰੀ ਹੋਣਗੇ ਮੌਤ ਦੇ ਸਰਟੀਫਿਕੇਟ
ਦੂਤਾਵਾਸ ਮੁਤਾਬਕ ਇਤਰਾਜ਼ਾਂ ਅਤੇ ਸੁਝਾਵਾਂ ਦੀ ਜਾਂਚ ਪੂਰੀ ਹੋਣ ਤੋਂ ਬਾਅਦ ਨੇਪਾਲ ਸਰਕਾਰ ਸੂਚੀ ਨੂੰ ਅੰਤਿਮ ਰੂਪ ਦੇਵੇਗੀ ਅਤੇ ਸਬੰਧਤ ਲੋਕਾਂ ਨੂੰ ਰਸਮੀ ਤੌਰ ’ਤੇ ਮ੍ਰਿਤਕ ਐਲਾਨਿਆ ਜਾਵੇਗਾ। ਇਸ ਤੋਂ ਬਾਅਦ ਭਾਰਤੀ ਦੂਤਾਵਾਸ ਨੇਪਾਲ ਦੇ ਸਥਾਨਕ ਪ੍ਰਸ਼ਾਸਨ ਤੋਂ ਉਨ੍ਹਾਂ ਦੇ ਮੌਤ ਦੇ ਸਰਟੀਫਿਕੇਟ ਹਾਸਲ ਕਰਨ ਦੀ ਕਾਰਵਾਈ ਸ਼ੁਰੂ ਕਰੇਗਾ। ਇਸ ਪ੍ਰਕਿਰਿਆ ਦੌਰਾਨ ਲਾਪਤਾ ਲੋਕਾਂ ਦੇ ਪਰਿਵਾਰਾਂ ਤੋਂ ਹੋਰ ਜਾਣਕਾਰੀ ਅਤੇ ਲੋੜੀਂਦੇ ਦਸਤਾਵੇਜ਼ ਵੀ ਮੰਗੇ ਜਾ ਸਕਦੇ ਹਨ। ਦੂਤਾਵਾਸ ਵੱਲੋਂ ਇਸ ਸਬੰਧੀ ਅਗਲੇ ਦਿਨਾਂ ਵਿੱਚ ਹੋਰ ਦਿਸ਼ਾ-ਨਿਰਦੇਸ਼ ਸਾਂਝੇ ਕੀਤੇ ਜਾਣਗੇ।

ਹੜ੍ਹਾਂ ਨੇ ਮਚਾਈ ਸੀ ਭਾਰੀ ਤਬਾਹੀ
ਨੇਪਾਲ ਦੀ ਆਫ਼ਤ ਪ੍ਰਬੰਧਨ ਅਥਾਰਟੀ ਦੇ ਅੰਕੜਿਆਂ ਅਨੁਸਾਰ 26 ਅਗਸਤ ਨੂੰ ਆਏ ਅਚਾਨਕ ਹੜ੍ਹਾਂ ਕਾਰਨ ਘੱਟੋ-ਘੱਟ 1,453 ਲੋਕਾਂ ਦੀ ਜਾਨ ਗਈ ਸੀ, ਜਦਕਿ 5,000 ਤੋਂ ਵੱਧ ਲੋਕ ਲਾਪਤਾ ਹੋ ਗਏ ਸਨ। ਹਿਮਾਲਿਆ ਦੇ ਸਰਹੱਦੀ ਇਲਾਕੇ ਤੋਂ ਦੱਖਣ ਵੱਲ ਵਹਿਣ ਵਾਲੀ ਭੋਟੇਕੋਸ਼ੀ ਨਦੀ ਵਿੱਚ ਪਾਣੀ ਦਾ ਪੱਧਰ ਅਚਾਨਕ ਵਧਣ ਕਾਰਨ ਹੜ੍ਹ ਦਾ ਪਾਣੀ ਤੇਜ਼ੀ ਨਾਲ ਹੇਠਲੇ ਇਲਾਕਿਆਂ ਵਿੱਚ ਫੈਲ ਗਿਆ ਸੀ। ਇਸ ਤਬਾਹੀ ਦੌਰਾਨ ਕਈ ਘਰ, ਵਾਹਨ, ਸੜਕਾਂ ਅਤੇ ਪੁਲ ਪਾਣੀ ਦੇ ਤੇਜ਼ ਵਹਾਅ ਵਿੱਚ ਰੁੜ੍ਹ ਗਏ ਸਨ। ਇਸ ਤੋਂ ਇਲਾਵਾ ਹੜ੍ਹਾਂ ਨੇ ਪਣ-ਬਿਜਲੀ ਪ੍ਰਾਜੈਕਟਾਂ ਨੂੰ ਵੀ ਭਾਰੀ ਨੁਕਸਾਨ ਪਹੁੰਚਾਇਆ ਸੀ।

Read Latest News and Breaking News at Daily Post TV, Browse for more News

Ad
Ad

Punjab District News