Journalism Of Hope
BREAKING NEWS
ਦੇਸ਼ ਭਰ ਵਿੱਚ ਕੁੱਲ 324 ਦਵਾਈਆਂ ਦੇ ਨਮੂਨੇ ਵੀ ਜਾਂਚ ਵਿੱਚ ਪਾਏ ਗਏ ਫੇਲ੍ਹ, 91 ਦਵਾਈਆਂ ਦੇ ਸੈਂਪਲ ਇੱਕਲੇ ਹਿਮਾਚਲ ਤੋਂ.........ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ.......ਪੰਜਾਬ ਦੇ ਚੋਣਾਂ ਵਾਲੇ ਹਲਕਿਆਂ ਵਿੱਚ 28 ਨਵੰਬਰ ਨੂੰ ਛੁੱਟੀ ਦਾ ਐਲਾਨ.........ਲੰਮੀ ਕਿਰਾਏਦਾਰੀ ਦੇ ਆਧਾਰ ’ਤੇ ਜਾਇਦਾਦ ’ਤੇ ਹੱਕ ਨਹੀਂ ਜਤਾ ਸਕਦਾ ਕਿਰਾਏਦਾਰ: ਹਾਈ ਕੋਰਟ ਦੀ ਵੱਡੀ ਟਿੱਪਣੀ........ਦਿਲਜੀਤ ਦੋਸਾਂਝ ਦੇ ਮੁੰਬਈ ਕੰਸਰਟ ਤੋਂ ਪਹਿਲਾਂ ਫੇਰ ਖੜ੍ਹਾ ਹੋਇਆ ਵਿਵਾਦ, ਡਾ. ਪੰਡਿਤਰਾਓ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ............ਚਰਨਜੀਤ ਚੰਨੀ ਵੱਲੋਂ 5 ਦਸੰਬਰ ਤੋਂ ‘ਜਵਾਨੀ ਸੰਭਾਲ ਯਾਤਰਾ-2’ ਸ਼ੁਰੂ ਕਰਨ ਦਾ ਐਲਾਨ.........ਲੁਧਿਆਣਾ ’ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਗਾਇਕ ਕਾਸ਼ੀਨਾਥ ਸਮੇਤ 3 ਖ਼ਿਲਾਫ਼ FIR...........ਫਲਿੱਪਕਾਰਟ ਦੇ ਗਰੁੱਪ CEO ਕਲਿਆਣ ਕ੍ਰਿਸ਼ਨਮੂਰਤੀ ਨੇ ਦਿੱਤਾ ਅਸਤੀਫ਼ਾ........ਮਿਸਰ ’ਚ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ, 31 ਲੋਕਾਂ ਦੀ ਮੌਤ, 21 ਤੋਂ ਵੱਧ ਜ਼ਖ਼ਮੀ

ਵੀਰਤਾ ਪੁਰਸਕਾਰ ਜੇਤੂ ਹੁਣ ‘ਵੰਦੇ ਭਾਰਤ’ ਟ੍ਰੇਨ ’ਚ ਕਰ ਸਕਣਗੇ ਮੁਫ਼ਤ ਸਫ਼ਰ

ਨਵੀਂ ਦਿੱਲੀ: ਕੇਂਦਰ ਸਰਕਾਰ ਨੇ ਚੱਕਰ ਸ਼੍ਰੇਣੀ ਦੇ ਵੀਰਤਾ ਪੁਰਸਕਾਰ ਜੇਤੂਆਂ ਲਈ ਮੁਫ਼ਤ ਰੇਲ ਯਾਤਰਾ ਦੀ ਸਹੂਲਤ ਦਾ ਵਿਸਥਾਰ ਕਰ ਦਿੱਤਾ ਹੈ। ਹੁਣ ਇਹ ਸਨਮਾਨਿਤ ਜਵਾਨ ਵੰਦੇ ਭਾਰਤ ਸਮੇਤ ਦੇਸ਼ ਦੀਆਂ ਸਾਰੀਆਂ ਰੇਲ ਗੱਡੀਆਂ ਵਿੱਚ ਮੁਫ਼ਤ ਸਫ਼ਰ ਕਰ ਸਕਣਗੇ। ਰੇਲਵੇ ਮੰਤਰਾਲੇ ਨੇ ਰੱਖਿਆ ਮੰਤਰਾਲੇ ਨਾਲ ਵਿਚਾਰ-ਵਟਾਂਦਰੇ ਤੋਂ ਬਾਅਦ ਇਹ ਫ਼ੈਸਲਾ ਲਿਆ ਹੈ। ਹਾਲਾਂਕਿ, ਮੁਫ਼ਤ ਯਾਤਰਾ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਵੀਰਤਾ ਪੁਰਸਕਾਰ ਜੇਤੂ ਹੁਣ ‘ਵੰਦੇ ਭਾਰਤ’ ਟ੍ਰੇਨ ’ਚ ਕਰ ਸਕਣਗੇ ਮੁਫ਼ਤ ਸਫ਼ਰ

ਨਵੀਂ ਦਿੱਲੀ: ਕੇਂਦਰ ਸਰਕਾਰ ਨੇ ਚੱਕਰ ਸ਼੍ਰੇਣੀ ਦੇ ਵੀਰਤਾ ਪੁਰਸਕਾਰ ਜੇਤੂਆਂ ਲਈ ਮੁਫ਼ਤ ਰੇਲ ਯਾਤਰਾ ਦੀ ਸਹੂਲਤ ਦਾ ਵਿਸਥਾਰ ਕਰ ਦਿੱਤਾ ਹੈ। ਹੁਣ ਇਹ ਸਨਮਾਨਿਤ ਜਵਾਨ ਵੰਦੇ ਭਾਰਤ ਸਮੇਤ ਦੇਸ਼ ਦੀਆਂ ਸਾਰੀਆਂ ਰੇਲ ਗੱਡੀਆਂ ਵਿੱਚ ਮੁਫ਼ਤ ਸਫ਼ਰ ਕਰ ਸਕਣਗੇ। ਰੇਲਵੇ ਮੰਤਰਾਲੇ ਨੇ ਰੱਖਿਆ ਮੰਤਰਾਲੇ ਨਾਲ ਵਿਚਾਰ-ਵਟਾਂਦਰੇ ਤੋਂ ਬਾਅਦ ਇਹ ਫ਼ੈਸਲਾ ਲਿਆ ਹੈ। ਹਾਲਾਂਕਿ, ਮੁਫ਼ਤ ਯਾਤਰਾ ਲਈ ਪਹਿਲਾਂ ਤੋਂ ਲਾਗੂ ਯੋਗਤਾ ਅਤੇ ਹੋਰ ਸਹੂਲਤਾਂ ਦੇ ਨਿਯਮਾਂ ਵਿੱਚ ਕੋਈ ਤਬਦੀਲੀ ਨਹੀਂ ਕੀਤੀ ਗਈ।

ਇਨ੍ਹਾਂ 6 ਵੀਰਤਾ ਪੁਰਸਕਾਰਾਂ ਦੇ ਜੇਤੂਆਂ ਨੂੰ ਮਿਲੇਗਾ ਲਾਭ
ਫੌਜ ਵੱਲੋਂ ਬੁੱਧਵਾਰ ਨੂੰ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ’ਤੇ ਇਸ ਫ਼ੈਸਲੇ ਦੀ ਜਾਣਕਾਰੀ ਸਾਂਝੀ ਕੀਤੀ ਗਈ। ਚੱਕਰ ਸ਼੍ਰੇਣੀ ਦੇ ਵੀਰਤਾ ਪੁਰਸਕਾਰਾਂ ਵਿੱਚ ਪਰਮਵੀਰ ਚੱਕਰ, ਅਸ਼ੋਕ ਚੱਕਰ, ਮਹਾਵੀਰ ਚੱਕਰ, ਕੀਰਤੀ ਚੱਕਰ, ਵੀਰ ਚੱਕਰ ਅਤੇ ਸ਼ੌਰਿਆ ਚੱਕਰ ਸ਼ਾਮਲ ਹਨ।

ਫੌਜ ਮੁਤਾਬਕ, ਇਹ ਪਹਿਲ ਦੇਸ਼ ਦੇ ਬਹਾਦਰ ਜਵਾਨਾਂ ਦੇ ਸਾਹਸ, ਕੁਰਬਾਨੀ ਅਤੇ ਸੇਵਾ ਪ੍ਰਤੀ ਸਰਕਾਰ ਦੀ ਸਾਂਝੀ ਵਚਨਬੱਧਤਾ ਨੂੰ ਦਰਸਾਉਂਦੀ ਹੈ। ਇਸ ਦਾ ਮਕਸਦ ਉਨ੍ਹਾਂ ਬਹਾਦਰਾਂ ਦੇ ਯੋਗਦਾਨ ਨੂੰ ਸਨਮਾਨ ਦੇਣਾ ਹੈ, ਜਿਨ੍ਹਾਂ ਨੇ ਦੇਸ਼ ਦੀ ਰੱਖਿਆ ਲਈ ਅਸਾਧਾਰਨ ਹਿੰਮਤ ਅਤੇ ਸਮਰਪਣ ਦਿਖਾਇਆ ਹੈ।

Read Latest News and Breaking News at Daily Post TV, Browse for more News

Ad
Ad

Punjab District News