Journalism Of Hope
BREAKING NEWS
ਦੇਸ਼ ਭਰ ਵਿੱਚ ਕੁੱਲ 324 ਦਵਾਈਆਂ ਦੇ ਨਮੂਨੇ ਵੀ ਜਾਂਚ ਵਿੱਚ ਪਾਏ ਗਏ ਫੇਲ੍ਹ, 91 ਦਵਾਈਆਂ ਦੇ ਸੈਂਪਲ ਇੱਕਲੇ ਹਿਮਾਚਲ ਤੋਂ.........ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ.......ਪੰਜਾਬ ਦੇ ਚੋਣਾਂ ਵਾਲੇ ਹਲਕਿਆਂ ਵਿੱਚ 28 ਨਵੰਬਰ ਨੂੰ ਛੁੱਟੀ ਦਾ ਐਲਾਨ.........ਲੰਮੀ ਕਿਰਾਏਦਾਰੀ ਦੇ ਆਧਾਰ ’ਤੇ ਜਾਇਦਾਦ ’ਤੇ ਹੱਕ ਨਹੀਂ ਜਤਾ ਸਕਦਾ ਕਿਰਾਏਦਾਰ: ਹਾਈ ਕੋਰਟ ਦੀ ਵੱਡੀ ਟਿੱਪਣੀ........ਦਿਲਜੀਤ ਦੋਸਾਂਝ ਦੇ ਮੁੰਬਈ ਕੰਸਰਟ ਤੋਂ ਪਹਿਲਾਂ ਫੇਰ ਖੜ੍ਹਾ ਹੋਇਆ ਵਿਵਾਦ, ਡਾ. ਪੰਡਿਤਰਾਓ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ............ਚਰਨਜੀਤ ਚੰਨੀ ਵੱਲੋਂ 5 ਦਸੰਬਰ ਤੋਂ ‘ਜਵਾਨੀ ਸੰਭਾਲ ਯਾਤਰਾ-2’ ਸ਼ੁਰੂ ਕਰਨ ਦਾ ਐਲਾਨ.........ਲੁਧਿਆਣਾ ’ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਗਾਇਕ ਕਾਸ਼ੀਨਾਥ ਸਮੇਤ 3 ਖ਼ਿਲਾਫ਼ FIR...........ਫਲਿੱਪਕਾਰਟ ਦੇ ਗਰੁੱਪ CEO ਕਲਿਆਣ ਕ੍ਰਿਸ਼ਨਮੂਰਤੀ ਨੇ ਦਿੱਤਾ ਅਸਤੀਫ਼ਾ........ਮਿਸਰ ’ਚ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ, 31 ਲੋਕਾਂ ਦੀ ਮੌਤ, 21 ਤੋਂ ਵੱਧ ਜ਼ਖ਼ਮੀ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ

ਬੈਰਾੜੀ ਮਹਲਾ ੪ ॥ਹਰਿ ਜਨੁ ਰਾਮ ਨਾਮ ਗੁਨ ਗਾਵੈ ॥ ਜੇ ਕੋਈ ਨਿੰਦ ਕਰੇ ਹਰਿ ਜਨ ਕੀ ਅਪੁਨਾ ਗੁਨੁ ਨ ਗਵਾਵੈ ॥੧॥ ਰਹਾਉ ॥ ਜੋ ਕਿਛੁ ਕਰੇ ਸੁ ਆਪੇ ਸੁਆਮੀ ਹਰਿ ਆਪੇ ਕਾਰ ਕਮਾਵੈ ॥ ਹਰਿ ਆਪੇ ਹੀ ਮਤਿ ਦੇਵੈ ਸੁਆਮੀ ਹਰਿ ਆਪੇ ਬੋਲਿ ਬੁਲਾਵੈ ॥੧॥ ਹਰਿ ਆਪੇ ਪੰਚ ਤਤੁ ਬਿਸਥਾਰਾ ਵਿਚਿ ਧਾਤੂ ਪੰਚ ਆਪਿ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ
hukam

ਬੈਰਾੜੀ ਮਹਲਾ ੪ ॥
ਹਰਿ ਜਨੁ ਰਾਮ ਨਾਮ ਗੁਨ ਗਾਵੈ ॥ ਜੇ ਕੋਈ ਨਿੰਦ ਕਰੇ ਹਰਿ ਜਨ ਕੀ ਅਪੁਨਾ ਗੁਨੁ ਨ ਗਵਾਵੈ ॥੧॥ ਰਹਾਉ ॥ ਜੋ ਕਿਛੁ ਕਰੇ ਸੁ ਆਪੇ ਸੁਆਮੀ ਹਰਿ ਆਪੇ ਕਾਰ ਕਮਾਵੈ ॥ ਹਰਿ ਆਪੇ ਹੀ ਮਤਿ ਦੇਵੈ ਸੁਆਮੀ ਹਰਿ ਆਪੇ ਬੋਲਿ ਬੁਲਾਵੈ ॥੧॥ ਹਰਿ ਆਪੇ ਪੰਚ ਤਤੁ ਬਿਸਥਾਰਾ ਵਿਚਿ ਧਾਤੂ ਪੰਚ ਆਪਿ ਪਾਵੈ ॥ ਜਨ ਨਾਨਕ ਸਤਿਗੁਰੁ ਮੇਲੇ ਆਪੇ ਹਰਿ ਆਪੇ ਝਗਰੁ ਚੁਕਾਵੈ ॥੨॥੩॥

ਸ਼ੁੱਕਰਵਾਰ, ੧੨ ਮੱਘਰ (ਸੰਮਤ ੫੫੮ ਨਾਨਕਸ਼ਾਹੀ)

(ਅੰਗ: ੭੧੯)

ਪੰਜਾਬੀ ਵਿਆਖਿਆ
ਹੇ ਭਾਈ! ਪਰਮਾਤਮਾ ਦਾ ਭਗਤ ਸਦਾ ਪਰਮਾਤਮਾ ਦੇ ਗੁਣ ਗਾਉਂਦਾ ਰਹਿੰਦਾ ਹੈ। ਜੇ ਕੋਈ ਮਨੁੱਖ ਉਸ ਭਗਤ ਦੀ ਨਿੰਦਾ ਭੀ ਕਰਦਾ ਹੈ ਤਾਂ ਉਹ ਭਗਤ ਆਪਣਾ ਸੁਭਾਉ ਨਹੀਂ ਤਿਆਗਦਾ।੧।ਰਹਾਉ। ਹੇ ਭਾਈ! ਭਗਤ ਆਪਣੀ ਨਿੰਦਾ ਸੁਣ ਕੇ ਭੀ ਆਪਣਾ ਸੁਭਾਉ ਨਹੀਂ ਛੱਡਦਾ, ਕਿਉਂਕਿ ਉਹ ਜਾਣਦਾ ਹੈ ਕਿ ਜੋ ਕੁਝ ਕਰ ਰਿਹਾ ਹੈ ਮਾਲਕ-ਪ੍ਰਭੂ ਆਪ ਹੀ ਜੀਵਾਂ ਵਿਚ ਬੈਠ ਕੇ ਕਰ ਰਿਹਾ ਹੈ, ਉਹ ਆਪ ਹੀ ਹਰੇਕ ਕਾਰ ਕਰ ਰਿਹਾ ਹੈ। ਮਾਲਕ-ਪ੍ਰਭੂ ਆਪ ਹੀ ਹਰੇਕ ਜੀਵ ਨੂੰ ਮਤਿ ਦੇਂਦਾ ਹੈ, ਆਪ ਹੀ ਹਰੇਕ ਜੀਵ ਵਿਚ ਬੈਠਾ ਬੋਲ ਰਿਹਾ ਹੈ, ਆਪ ਹੀ ਹਰੇਕ ਜੀਵ ਨੂੰ ਬੋਲਣ ਦੀ ਪ੍ਰੇਰਨਾ ਕਰ ਰਿਹਾ ਹੈ।੧। ਹੇ ਭਾਈ! ਭਗਤ ਜਾਣਦਾ ਹੈ ਕਿ ਪਰਮਾਤਮਾ ਨੇ ਆਪ ਹੀ ਆਪਣੇ ਆਪ ਤੋਂ ਪੰਜ ਤੱਤਾਂ ਦਾ ਜਗਤ-ਖਿਲਾਰਾ ਖਿਲਾਰਿਆ ਹੋਇਆ ਹੈ, ਆਪ ਹੀ ਇਹਨਾਂ ਤੱਤਾਂ ਵਿਚ ਪੰਜ ਵਿਸ਼ੇ ਭਰੇ ਹੋਏ ਹਨ। ਹੇ ਨਾਨਕ! ਆਖ- ਹੇ ਭਾਈ! ਪਰਮਾਤਮਾ ਆਪ ਹੀ ਆਪਣੇ ਸੇਵਕਾਂ ਨੂੰ ਮਿਲਾਉਂਦਾ ਹੈ, ਤੇ, ਆਪ ਹੀ ਉਸ ਦੇ ਅੰਦਰੋਂ ਹਰੇਕ ਕਿਸਮ ਦੀ ਖਿੱਚੋਤਾਣ ਮੁਕਾਉਂਦਾ ਹੈ।੨।੩।

Read Latest News and Breaking News at Daily Post TV, Browse for more News

Ad
Ad

Punjab District News