Journalism Of Hope
BREAKING NEWS
ਦੇਸ਼ ਭਰ ਵਿੱਚ ਕੁੱਲ 324 ਦਵਾਈਆਂ ਦੇ ਨਮੂਨੇ ਵੀ ਜਾਂਚ ਵਿੱਚ ਪਾਏ ਗਏ ਫੇਲ੍ਹ, 91 ਦਵਾਈਆਂ ਦੇ ਸੈਂਪਲ ਇੱਕਲੇ ਹਿਮਾਚਲ ਤੋਂ.........ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ.......ਪੰਜਾਬ ਦੇ ਚੋਣਾਂ ਵਾਲੇ ਹਲਕਿਆਂ ਵਿੱਚ 28 ਨਵੰਬਰ ਨੂੰ ਛੁੱਟੀ ਦਾ ਐਲਾਨ.........ਲੰਮੀ ਕਿਰਾਏਦਾਰੀ ਦੇ ਆਧਾਰ ’ਤੇ ਜਾਇਦਾਦ ’ਤੇ ਹੱਕ ਨਹੀਂ ਜਤਾ ਸਕਦਾ ਕਿਰਾਏਦਾਰ: ਹਾਈ ਕੋਰਟ ਦੀ ਵੱਡੀ ਟਿੱਪਣੀ........ਦਿਲਜੀਤ ਦੋਸਾਂਝ ਦੇ ਮੁੰਬਈ ਕੰਸਰਟ ਤੋਂ ਪਹਿਲਾਂ ਫੇਰ ਖੜ੍ਹਾ ਹੋਇਆ ਵਿਵਾਦ, ਡਾ. ਪੰਡਿਤਰਾਓ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ............ਚਰਨਜੀਤ ਚੰਨੀ ਵੱਲੋਂ 5 ਦਸੰਬਰ ਤੋਂ ‘ਜਵਾਨੀ ਸੰਭਾਲ ਯਾਤਰਾ-2’ ਸ਼ੁਰੂ ਕਰਨ ਦਾ ਐਲਾਨ.........ਲੁਧਿਆਣਾ ’ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਗਾਇਕ ਕਾਸ਼ੀਨਾਥ ਸਮੇਤ 3 ਖ਼ਿਲਾਫ਼ FIR...........ਫਲਿੱਪਕਾਰਟ ਦੇ ਗਰੁੱਪ CEO ਕਲਿਆਣ ਕ੍ਰਿਸ਼ਨਮੂਰਤੀ ਨੇ ਦਿੱਤਾ ਅਸਤੀਫ਼ਾ........ਮਿਸਰ ’ਚ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ, 31 ਲੋਕਾਂ ਦੀ ਮੌਤ, 21 ਤੋਂ ਵੱਧ ਜ਼ਖ਼ਮੀ

ਅੱਜ ਪੂਰੇ ਪੰਜਾਬ ਭਰ ਵਿੱਚ ਕੀਤੀ ਜਾਵੇਗੀ ਸਿਵਲ ਡਿਫੈਂਸ ਏਅਰ ਰੇਡ ਅਤੇ ਬਲੈਕਆਊਟ ਮੌਕ ਡਰਿੱਲ

ਚੰਡੀਗੜ੍ਹ:ਸੂਬੇ ਵਿੱਚ ਸਿਵਲ ਡਿਫੈਂਸ ਤਿਆਰੀਆਂ ਦੀ ਪਰਖ ਲਈ ਪੰਜਾਬ ਰਾਜ ਵੱਲੋਂ ਅੱਜ 27 ਨਵੰਬਰ, 2026 ਨੂੰ ਰਾਤ 8:00 ਵਜੇ ਸਿਵਲ ਡਿਫੈਂਸ ਏਅਰ ਰੇਡ ਅਤੇ ਬਲੈਕਆਊਟ ਮੌਕ ਡਰਿੱਲਾਂ ਕੀਤੀਆਂ ਜਾਣਗੀਆਂ। ਇਹ ਡਰਿੱਲਾਂ ਗ੍ਰਹਿ ਮੰਤਰਾਲੇ, ਭਾਰਤ ਸਰਕਾਰ, ਨਵੀਂ ਦਿੱਲੀ ਦੀਆਂ ਹਦਾਇਤਾਂ ਅਨੁਸਾਰ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਕੀਤੀਆਂ ਜਾ ਰਹੀਆਂ ਹਨ। ਇਹ ਮੌਕ ਡਰਿੱਲ ਏਅਰ ਰੇਡ ਵਾਰਨਿੰਗ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਅੱਜ ਪੂਰੇ ਪੰਜਾਬ ਭਰ ਵਿੱਚ ਕੀਤੀ ਜਾਵੇਗੀ ਸਿਵਲ ਡਿਫੈਂਸ ਏਅਰ ਰੇਡ ਅਤੇ ਬਲੈਕਆਊਟ ਮੌਕ ਡਰਿੱਲ
  • ਸਿਵਲ ਡਿਫੈਂਸ ਦੀਆਂ ਤਿਆਰੀਆਂ ਅਤੇ ਹੰਗਾਮੀ ਸਥਿਤੀ ਨਾਲ ਨਜਿੱਠਣ ਦੀ ਸਮਰੱਥਾ ਨੂੰ ਪਰਖਣ ਲਈ ਕੀਤੇ ਜਾਣਗੇ ਇਹ ਮੌਕ ਅਭਿਆਸ

ਚੰਡੀਗੜ੍ਹ:ਸੂਬੇ ਵਿੱਚ ਸਿਵਲ ਡਿਫੈਂਸ ਤਿਆਰੀਆਂ ਦੀ ਪਰਖ ਲਈ ਪੰਜਾਬ ਰਾਜ ਵੱਲੋਂ ਅੱਜ 27 ਨਵੰਬਰ, 2026 ਨੂੰ ਰਾਤ 8:00 ਵਜੇ ਸਿਵਲ ਡਿਫੈਂਸ ਏਅਰ ਰੇਡ ਅਤੇ ਬਲੈਕਆਊਟ ਮੌਕ ਡਰਿੱਲਾਂ ਕੀਤੀਆਂ ਜਾਣਗੀਆਂ। ਇਹ ਡਰਿੱਲਾਂ ਗ੍ਰਹਿ ਮੰਤਰਾਲੇ, ਭਾਰਤ ਸਰਕਾਰ, ਨਵੀਂ ਦਿੱਲੀ ਦੀਆਂ ਹਦਾਇਤਾਂ ਅਨੁਸਾਰ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਕੀਤੀਆਂ ਜਾ ਰਹੀਆਂ ਹਨ।

ਇਹ ਮੌਕ ਡਰਿੱਲ ਏਅਰ ਰੇਡ ਵਾਰਨਿੰਗ ਸਿਗਨਲ ਨਾਲ ਸ਼ੁਰੂ ਹੋਵੇਗੀ, ਜੋ ਕਿ ਦੋ ਮਿੰਟਾਂ ਲਈ ਉੱਚੀ-ਨੀਵੀਂ ਆਵਾਜ਼ ਵਾਲੇ ਸਾਇਰਨ ਵਜਾ ਕੇ ਦਿੱਤਾ ਜਾਵੇਗਾ। ਇਸ ਦੌਰਾਨ ਸਬੰਧਤ ਡਿਪਟੀ ਕਮਿਸ਼ਨਰ-ਕਮ-ਕੰਟਰੋਲਰ, ਸਿਵਲ ਡਿਫੈਂਸ ਵੱਲੋਂ ਸ਼ਨਾਖ਼ਤ ਕੀਤੇ ਗਏ ਵਿਸ਼ੇਸ਼ ਇਲਾਕਿਆਂ ਵਿੱਚ ਮੌਕ ਬਲੈਕਆਊਟ ਅਭਿਆਸ ਕੀਤਾ ਜਾਵੇਗਾ। ਇਨ੍ਹਾਂ ਸ਼ਨਾਖ਼ਤ ਕੀਤੇ ਇਲਾਕਿਆਂ ਦੇ ਆਮ ਲੋਕਾਂ ਨੂੰ ਹਦਾਇਤ ਕੀਤੀ ਜਾਂਦੀ ਹੈ ਕਿ ਉਹ ਬਲੈਕਆਊਟ ਦੇ ਸਮੇਂ ਦੌਰਾਨ ਸਾਰੀਆਂ ਗੈਰ-ਜ਼ਰੂਰੀ ਲਾਈਟਾਂ ਬੰਦ ਰੱਖਣ। ਹਾਲਾਂਕਿ, ਬਲੈਕਆਊਟ ਦੌਰਾਨ ਜ਼ਰੂਰੀ ਸੇਵਾਵਾਂ ਨਿਰਵਿਘਨ ਚਾਲੂ ਰਹਿਣਗੀਆਂ।

ਇਹ ਅਭਿਆਸ “ਆਲ ਕਲੀਅਰ” ਦੇ ਸੰਕੇਤ ਨਾਲ ਸਮਾਪਤ ਹੋਵੇਗਾ, ਜਿਸ ਤਹਿਤ ਦੋ ਮਿੰਟਾਂ ਲਈ ਲਗਾਤਾਰ ਉੱਚੀ ਆਵਾਜ਼ ਵਾਲਾ ਸਾਇਰਨ ਵਜਾਇਆ ਜਾਵੇਗਾ, ਜੋ ਕਿ ਇਸ ਡਰਿੱਲ ਦੀ ਰਸਮੀ ਸਮਾਪਤੀ ਦਾ ਸੰਕੇਤ ਹੋਵੇਗਾ।

ਇਸ ਮੌਕ ਅਭਿਆਸ ਦੌਰਾਨ ਜ਼ਮੀਨੀ ਪੱਧਰ ‘ਤੇ ਤਾਲਮੇਲ ਦੀ ਪਰਖ ਲਈ ਵੱਖ-ਵੱਖ ਅਹਿਮ ਹੰਗਾਮੀ ਕਾਰਜਾਂ ਦਾ ਅਭਿਆਸ ਕੀਤਾ ਜਾਵੇਗਾ, ਜਿਨ੍ਹਾਂ ਵਿੱਚ ਅੱਗ ਬੁਝਾਊ ਕਾਰਵਾਈਆਂ, ਖੋਜ ਅਤੇ ਬਚਾਅ ਕਾਰਜ, ਫਸਟ ਏਡ ਅਤੇ ਡਾਕਟਰੀ ਸਹਾਇਤਾ, ਜ਼ਖਮੀਆਂ ਨੂੰ ਸੁਰੱਖਿਅਤ ਬਾਹਰ ਕੱਢਣ ਦੇ ਨਾਲ-ਨਾਲ ਟ੍ਰੈਫਿਕ ਅਤੇ ਭੀੜ ਨੂੰ ਕੰਟਰੋਲ ਕਰਨ ਦੇ ਉਪਾਅ ਸ਼ਾਮਲ ਹਨ।

ਆਮ ਜਨਤਾ ਨੂੰ ਇਸ ਅਭਿਆਸ ਦੌਰਾਨ ਕਿਸੇ ਵੀ ਪੱਖੋਂ ਨਾ ਘਬਰਾਉਣ ਅਪੀਲ ਕੀਤੀ ਜਾਂਦੀ ਹੈ ਕਿ, ਕਿਉਂਕਿ ਇਹ ਸਿਵਲ ਡਿਫੈਂਸ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਕਰਵਾਇਆ ਜਾ ਰਿਹਾ ਇੱਕ ਰੁਟੀਨ ਅਭਿਆਸ ਹੈ।

Read Latest News and Breaking News at Daily Post TV, Browse for more News

Ad
Ad

Punjab District News