Journalism Of Hope
BREAKING NEWS
ਦੇਸ਼ ਭਰ ਵਿੱਚ ਕੁੱਲ 324 ਦਵਾਈਆਂ ਦੇ ਨਮੂਨੇ ਵੀ ਜਾਂਚ ਵਿੱਚ ਪਾਏ ਗਏ ਫੇਲ੍ਹ, 91 ਦਵਾਈਆਂ ਦੇ ਸੈਂਪਲ ਇੱਕਲੇ ਹਿਮਾਚਲ ਤੋਂ.........ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ.......ਪੰਜਾਬ ਦੇ ਚੋਣਾਂ ਵਾਲੇ ਹਲਕਿਆਂ ਵਿੱਚ 28 ਨਵੰਬਰ ਨੂੰ ਛੁੱਟੀ ਦਾ ਐਲਾਨ.........ਲੰਮੀ ਕਿਰਾਏਦਾਰੀ ਦੇ ਆਧਾਰ ’ਤੇ ਜਾਇਦਾਦ ’ਤੇ ਹੱਕ ਨਹੀਂ ਜਤਾ ਸਕਦਾ ਕਿਰਾਏਦਾਰ: ਹਾਈ ਕੋਰਟ ਦੀ ਵੱਡੀ ਟਿੱਪਣੀ........ਦਿਲਜੀਤ ਦੋਸਾਂਝ ਦੇ ਮੁੰਬਈ ਕੰਸਰਟ ਤੋਂ ਪਹਿਲਾਂ ਫੇਰ ਖੜ੍ਹਾ ਹੋਇਆ ਵਿਵਾਦ, ਡਾ. ਪੰਡਿਤਰਾਓ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ............ਚਰਨਜੀਤ ਚੰਨੀ ਵੱਲੋਂ 5 ਦਸੰਬਰ ਤੋਂ ‘ਜਵਾਨੀ ਸੰਭਾਲ ਯਾਤਰਾ-2’ ਸ਼ੁਰੂ ਕਰਨ ਦਾ ਐਲਾਨ.........ਲੁਧਿਆਣਾ ’ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਗਾਇਕ ਕਾਸ਼ੀਨਾਥ ਸਮੇਤ 3 ਖ਼ਿਲਾਫ਼ FIR...........ਫਲਿੱਪਕਾਰਟ ਦੇ ਗਰੁੱਪ CEO ਕਲਿਆਣ ਕ੍ਰਿਸ਼ਨਮੂਰਤੀ ਨੇ ਦਿੱਤਾ ਅਸਤੀਫ਼ਾ........ਮਿਸਰ ’ਚ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ, 31 ਲੋਕਾਂ ਦੀ ਮੌਤ, 21 ਤੋਂ ਵੱਧ ਜ਼ਖ਼ਮੀ

ਦੂਜੇ ਟੈਸਟ ’ਚ ਚਾਹ ਤੱਕ ਨਿਊਜ਼ੀਲੈਂਡ ਦੀ ਪਹਿਲੀ ਪਾਰੀ 131/4, ਭਾਰਤ ਨੇ ਲਗਾਤਾਰ 3 ਓਵਰਾਂ ’ਚ ਝਟਕਾਈਆਂ 3 ਵਿਕਟਾਂ

ਨਵੀਂ ਦਿੱਲੀ: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਦੂਜਾ ਟੈਸਟ ਮੈਚ ਕ੍ਰਾਈਸਟਚਰਚ ਦੇ ਹੇਗਲੇ ਓਵਲ ਸਟੇਡੀਅਮ ਵਿੱਚ ਖੇਡਿਆ ਜਾ ਰਿਹਾ ਹੈ। ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰ ਰਹੀ ਨਿਊਜ਼ੀਲੈਂਡ ਦੀ ਟੀਮ ਨੇ ਟੀ-ਬ੍ਰੇਕ ਤੱਕ 4 ਵਿਕਟਾਂ ਦੇ ਨੁਕਸਾਨ ’ਤੇ 131 ਦੌੜਾਂ ਬਣਾ ਲਈਆਂ ਹਨ। ਡੇਰਿਲ ਮਿਚੇਲ ਅਤੇ ਟਾਮ ਬਲੰਡਲ ਕ੍ਰੀਜ਼ ’ਤੇ ਡਟੇ ਹੋਏ ਹਨ। ਦੂਜੇ ਸੈਸ਼ਨ ਵਿੱਚ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਦੂਜੇ ਟੈਸਟ ’ਚ ਚਾਹ ਤੱਕ ਨਿਊਜ਼ੀਲੈਂਡ ਦੀ ਪਹਿਲੀ ਪਾਰੀ 131/4, ਭਾਰਤ ਨੇ ਲਗਾਤਾਰ 3 ਓਵਰਾਂ ’ਚ ਝਟਕਾਈਆਂ 3 ਵਿਕਟਾਂ
  • ਟੀ-ਬ੍ਰੇਕ ਤੱਕ ਡੇਰਿਲ ਮਿਚੇਲ ਅਤੇ ਟਾਮ ਬਲੰਡਲ ਕ੍ਰੀਜ਼ ’ਤੇ ਮੌਜੂਦ
  • ਗੁਰਨੂਰ ਬਰਾੜ ਨੇ ਕਾਨਵੇ ਨੂੰ ਕੀਤਾ ਆਊਟ

ਨਵੀਂ ਦਿੱਲੀ: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਦੂਜਾ ਟੈਸਟ ਮੈਚ ਕ੍ਰਾਈਸਟਚਰਚ ਦੇ ਹੇਗਲੇ ਓਵਲ ਸਟੇਡੀਅਮ ਵਿੱਚ ਖੇਡਿਆ ਜਾ ਰਿਹਾ ਹੈ। ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰ ਰਹੀ ਨਿਊਜ਼ੀਲੈਂਡ ਦੀ ਟੀਮ ਨੇ ਟੀ-ਬ੍ਰੇਕ ਤੱਕ 4 ਵਿਕਟਾਂ ਦੇ ਨੁਕਸਾਨ ’ਤੇ 131 ਦੌੜਾਂ ਬਣਾ ਲਈਆਂ ਹਨ। ਡੇਰਿਲ ਮਿਚੇਲ ਅਤੇ ਟਾਮ ਬਲੰਡਲ ਕ੍ਰੀਜ਼ ’ਤੇ ਡਟੇ ਹੋਏ ਹਨ।

ਦੂਜੇ ਸੈਸ਼ਨ ਵਿੱਚ ਇਕ ਸਮੇਂ ਨਿਊਜ਼ੀਲੈਂਡ ਦੀ ਟੀਮ ਮਜ਼ਬੂਤ ਸਥਿਤੀ ਵਿੱਚ ਨਜ਼ਰ ਆ ਰਹੀ ਸੀ ਅਤੇ ਲੰਚ ਤੱਕ ਉਸ ਨੇ ਸਿਰਫ਼ ਇਕ ਵਿਕਟ ਗੁਆਈ ਸੀ। ਪਰ ਇਸ ਤੋਂ ਬਾਅਦ ਭਾਰਤੀ ਗੇਂਦਬਾਜ਼ਾਂ ਨੇ ਸ਼ਾਨਦਾਰ ਵਾਪਸੀ ਕਰਦਿਆਂ ਲਗਾਤਾਰ ਤਿੰਨ ਓਵਰਾਂ ਵਿੱਚ ਤਿੰਨ ਵਿਕਟਾਂ ਹਾਸਲ ਕੀਤੀਆਂ।

44ਵੇਂ ਓਵਰ ਦੀ ਆਖਰੀ ਗੇਂਦ ’ਤੇ ਰਚਿਨ ਰਵਿੰਦਰਾ ਬਿਨਾਂ ਖਾਤਾ ਖੋਲ੍ਹੇ ਆਊਟ ਹੋ ਗਏ। ਇਸ ਤੋਂ ਪਹਿਲਾਂ ਹੈਨਰੀ ਨਿਕੋਲਸ 16 ਦੌੜਾਂ ਅਤੇ ਕਪਤਾਨ ਟਾਮ ਲੈਥਮ 59 ਦੌੜਾਂ ਬਣਾ ਕੇ ਪੈਵੇਲੀਅਨ ਪਰਤ ਗਏ। ਭਾਰਤ ਨੇ ਨਿਊਜ਼ੀਲੈਂਡ ਦੀਆਂ ਲਗਾਤਾਰ 3 ਓਵਰਾਂ ’ਚ 3 ਵਿਕਟਾਂ ਝਟਕਾਈਆਂ।

ਇਸ ਤੋਂ ਪਹਿਲਾਂ ਲੰਚ ਤੋਂ ਠੀਕ ਪਹਿਲਾਂ ਭਾਰਤੀ ਗੇਂਦਬਾਜ਼ ਗੁਰਨੂਰ ਬਰਾੜ ਨੇ ਡੇਵੋਨ ਕਾਨਵੇ ਨੂੰ 31 ਦੌੜਾਂ ਦੇ ਨਿੱਜੀ ਸਕੋਰ ’ਤੇ ਆਊਟ ਕਰਕੇ ਨਿਊਜ਼ੀਲੈਂਡ ਦੀ 77 ਦੌੜਾਂ ਦੀ ਸ਼ੁਰੂਆਤੀ ਸਾਂਝੇਦਾਰੀ ਤੋੜੀ ਸੀ।

Read Latest News and Breaking News at Daily Post TV, Browse for more News

Ad
Ad

Punjab District News