Journalism Of Hope
BREAKING NEWS
ਦੇਸ਼ ਭਰ ਵਿੱਚ ਕੁੱਲ 324 ਦਵਾਈਆਂ ਦੇ ਨਮੂਨੇ ਵੀ ਜਾਂਚ ਵਿੱਚ ਪਾਏ ਗਏ ਫੇਲ੍ਹ, 91 ਦਵਾਈਆਂ ਦੇ ਸੈਂਪਲ ਇੱਕਲੇ ਹਿਮਾਚਲ ਤੋਂ.........ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ.......ਪੰਜਾਬ ਦੇ ਚੋਣਾਂ ਵਾਲੇ ਹਲਕਿਆਂ ਵਿੱਚ 28 ਨਵੰਬਰ ਨੂੰ ਛੁੱਟੀ ਦਾ ਐਲਾਨ.........ਲੰਮੀ ਕਿਰਾਏਦਾਰੀ ਦੇ ਆਧਾਰ ’ਤੇ ਜਾਇਦਾਦ ’ਤੇ ਹੱਕ ਨਹੀਂ ਜਤਾ ਸਕਦਾ ਕਿਰਾਏਦਾਰ: ਹਾਈ ਕੋਰਟ ਦੀ ਵੱਡੀ ਟਿੱਪਣੀ........ਦਿਲਜੀਤ ਦੋਸਾਂਝ ਦੇ ਮੁੰਬਈ ਕੰਸਰਟ ਤੋਂ ਪਹਿਲਾਂ ਫੇਰ ਖੜ੍ਹਾ ਹੋਇਆ ਵਿਵਾਦ, ਡਾ. ਪੰਡਿਤਰਾਓ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ............ਚਰਨਜੀਤ ਚੰਨੀ ਵੱਲੋਂ 5 ਦਸੰਬਰ ਤੋਂ ‘ਜਵਾਨੀ ਸੰਭਾਲ ਯਾਤਰਾ-2’ ਸ਼ੁਰੂ ਕਰਨ ਦਾ ਐਲਾਨ.........ਲੁਧਿਆਣਾ ’ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਗਾਇਕ ਕਾਸ਼ੀਨਾਥ ਸਮੇਤ 3 ਖ਼ਿਲਾਫ਼ FIR...........ਫਲਿੱਪਕਾਰਟ ਦੇ ਗਰੁੱਪ CEO ਕਲਿਆਣ ਕ੍ਰਿਸ਼ਨਮੂਰਤੀ ਨੇ ਦਿੱਤਾ ਅਸਤੀਫ਼ਾ........ਮਿਸਰ ’ਚ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ, 31 ਲੋਕਾਂ ਦੀ ਮੌਤ, 21 ਤੋਂ ਵੱਧ ਜ਼ਖ਼ਮੀ

ਪਾਕਿਸਤਾਨ ਗਏ ਸਿੱਖ ਸ਼ਰਧਾਲੂ ਦਾ ਪਰਿਵਾਰ ਨਾਲ ਹੋਇਆ ਸੰਪਰਕ, ਸੁਰੱਖਿਅਤ ਹੋਣ ਦੀ ਦਿੱਤੀ ਜਾਣਕਾਰੀ, ਪਹਿਲਾਂ ਗੁੰਮ ਹੋਣ ਦੀ ਆਈ ਸੀ ਖ਼ਬਰ

ਜਲੰਧਰ: ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਗਏ ਭਾਰਤੀ ਸਿੱਖ ਸ਼ਰਧਾਲੂਆਂ ਦੇ ਜਥੇ ਵਿੱਚੋਂ ਲਾਪਤਾ ਦੱਸੇ ਜਾ ਰਹੇ ਬਿਕਰਮ ਸਿੰਘ ਦਾ ਆਪਣੇ ਪਰਿਵਾਰ ਨਾਲ ਸੰਪਰਕ ਹੋ ਗਿਆ ਹੈ। ਉਨ੍ਹਾਂ ਨੇ ਫ਼ੋਨ ਰਾਹੀਂ ਪਰਿਵਾਰ ਨੂੰ ਦੱਸਿਆ ਕਿ ਉਹ ਪੂਰੀ ਤਰ੍ਹਾਂ ਸੁਰੱਖਿਅਤ ਹਨ ਅਤੇ ਪਾਕਿਸਤਾਨ ਵਿੱਚ ਹੀ ਇਕ ਹੋਰ ਜਥੇ ਨਾਲ ਯਾਤਰਾ ਕਰ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਪਾਕਿਸਤਾਨ ਗਏ ਸਿੱਖ ਸ਼ਰਧਾਲੂ ਦਾ ਪਰਿਵਾਰ ਨਾਲ ਹੋਇਆ ਸੰਪਰਕ, ਸੁਰੱਖਿਅਤ ਹੋਣ ਦੀ ਦਿੱਤੀ ਜਾਣਕਾਰੀ, ਪਹਿਲਾਂ ਗੁੰਮ ਹੋਣ ਦੀ ਆਈ ਸੀ ਖ਼ਬਰ

ਜਲੰਧਰ: ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਗਏ ਭਾਰਤੀ ਸਿੱਖ ਸ਼ਰਧਾਲੂਆਂ ਦੇ ਜਥੇ ਵਿੱਚੋਂ ਲਾਪਤਾ ਦੱਸੇ ਜਾ ਰਹੇ ਬਿਕਰਮ ਸਿੰਘ ਦਾ ਆਪਣੇ ਪਰਿਵਾਰ ਨਾਲ ਸੰਪਰਕ ਹੋ ਗਿਆ ਹੈ। ਉਨ੍ਹਾਂ ਨੇ ਫ਼ੋਨ ਰਾਹੀਂ ਪਰਿਵਾਰ ਨੂੰ ਦੱਸਿਆ ਕਿ ਉਹ ਪੂਰੀ ਤਰ੍ਹਾਂ ਸੁਰੱਖਿਅਤ ਹਨ ਅਤੇ ਪਾਕਿਸਤਾਨ ਵਿੱਚ ਹੀ ਇਕ ਹੋਰ ਜਥੇ ਨਾਲ ਯਾਤਰਾ ਕਰ ਰਹੇ ਹਨ। ਇਸ ਖ਼ਬਰ ਤੋਂ ਬਾਅਦ ਪਰਿਵਾਰ ਨੇ ਸੁੱਖ ਦਾ ਸਾਹ ਲਿਆ ਹੈ।

ਜਾਣਕਾਰੀ ਅਨੁਸਾਰ 22 ਨਵੰਬਰ ਨੂੰ ਭਾਰਤੀ ਸਿੱਖ ਸ਼ਰਧਾਲੂਆਂ ਦਾ ਜਥਾ ਪ੍ਰਕਾਸ਼ ਪੁਰਬ ਮਨਾਉਣ ਲਈ ਪਾਕਿਸਤਾਨ ਰਵਾਨਾ ਹੋਇਆ ਸੀ। ਇਸ ਦੌਰਾਨ ਤਿੰਨ ਸ਼ਰਧਾਲੂਆਂ ਦੇ ਜਥੇ ਤੋਂ ਲਾਪਤਾ ਹੋਣ ਦੀਆਂ ਖ਼ਬਰਾਂ ਸਾਹਮਣੇ ਆਈਆਂ ਸਨ। ਇਨ੍ਹਾਂ ਵਿੱਚ ਜਲੰਧਰ ਵਾਸੀ ਬਿਕਰਮ ਸਿੰਘ ਦਾ ਨਾਮ ਵੀ ਸ਼ਾਮਲ ਸੀ। ਪਰਿਵਾਰ ਨਾਲ ਗੱਲਬਾਤ ਦੌਰਾਨ ਬਿਕਰਮ ਸਿੰਘ ਨੇ ਦੱਸਿਆ ਕਿ ਉਹ ਇਕ ਵੱਖਰੇ ਜਥੇ ਨਾਲ ਸ੍ਰੀ ਪੰਜਾ ਸਾਹਿਬ ਦੇ ਦਰਸ਼ਨਾਂ ਲਈ ਗਏ ਹੋਏ ਹਨ। ਇਸ ਤੋਂ ਬਾਅਦ ਉਨ੍ਹਾਂ ਦਾ ਕਰਤਾਰਪੁਰ ਵਿਖੇ ਇਕ ਟੂਰਨਾਮੈਂਟ ਦੇਖਣ ਦਾ ਵੀ ਪ੍ਰੋਗਰਾਮ ਹੈ। ਉਨ੍ਹਾਂ ਮੁਤਾਬਕ ਦੋ ਦਿਨ ਲਾਹੌਰ ਵਿੱਚ ਰਹਿਣ ਤੋਂ ਬਾਅਦ ਉਹ 1 ਦਸੰਬਰ ਨੂੰ ਭਾਰਤ ਵਾਪਸ ਆ ਜਾਣਗੇ।

ਬਿਕਰਮ ਸਿੰਘ ਦੇ ਰਿਸ਼ਤੇਦਾਰ ਸਤਬੀਰ ਸਿੰਘ ਨੇ ਵੀ ਉਨ੍ਹਾਂ ਦੇ ਸੁਰੱਖਿਅਤ ਹੋਣ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਕਿਹਾ ਕਿ ਕਿਸੇ ਗਲਤਫ਼ਹਿਮੀ ਕਾਰਨ ਬਿਕਰਮ ਸਿੰਘ ਦੇ ਜਥੇ ਤੋਂ ਵਿਛੜਨ ਦੀ ਖ਼ਬਰ ਫੈਲ ਗਈ ਸੀ, ਜਦਕਿ ਉਹ ਸੁਰੱਖਿਅਤ ਹਨ।

ਪਾਕਿਸਤਾਨ ਵਿੱਚ ਬਿਕਰਮ ਸਿੰਘ ਦੀ ਕਿਸੇ ਨਿੱਜੀ ਰਿਹਾਇਸ਼ ਜਾਂ ਪੱਕੇ ਟਿਕਾਣੇ ਬਾਰੇ ਪੁੱਛੇ ਜਾਣ ’ਤੇ ਸਤਬੀਰ ਸਿੰਘ ਨੇ ਕਿਹਾ ਕਿ ਉੱਥੇ ਉਨ੍ਹਾਂ ਦਾ ਆਪਣਾ ਕੋਈ ਠਿਕਾਣਾ ਨਹੀਂ ਹੈ। ਹਾਲਾਂਕਿ, ਵੰਡ ਤੋਂ ਪਹਿਲਾਂ ਉਨ੍ਹਾਂ ਦਾ ਪਿੰਡ ਭਿੰਡਰਾਂ ਮੁਸਲਿਮ ਆਬਾਦੀ ਵਾਲਾ ਸੀ। ਉਨ੍ਹਾਂ ਦੱਸਿਆ ਕਿ ਪਹਿਲਾਂ ਪਾਕਿਸਤਾਨ ਤੋਂ ਵੀ ਲੋਕ ਉਨ੍ਹਾਂ ਦੇ ਪਿੰਡ ਸਥਿਤ ਪੀਰ ਬਾਬਾ ਦੀ ਦਰਗਾਹ ’ਤੇ ਮੱਥਾ ਟੇਕਣ ਆਉਂਦੇ ਰਹੇ ਹਨ। ਇਸ ਕਾਰਨ ਉੱਥੇ ਪੁਰਾਣੀ ਜਾਣ-ਪਛਾਣ ਵਾਲੇ ਲੋਕਾਂ ਨਾਲ ਮੁਲਾਕਾਤ ਹੋਣ ਦੀ ਸੰਭਾਵਨਾ ਤੋਂ ਵੀ ਇਨਕਾਰ ਨਹੀਂ ਕੀਤਾ ਜਾ ਸਕਦਾ।

Read Latest News and Breaking News at Daily Post TV, Browse for more News

Ad
Ad

Punjab District News