Journalism Of Hope
BREAKING NEWS
ਦੇਸ਼ ਭਰ ਵਿੱਚ ਕੁੱਲ 324 ਦਵਾਈਆਂ ਦੇ ਨਮੂਨੇ ਵੀ ਜਾਂਚ ਵਿੱਚ ਪਾਏ ਗਏ ਫੇਲ੍ਹ, 91 ਦਵਾਈਆਂ ਦੇ ਸੈਂਪਲ ਇੱਕਲੇ ਹਿਮਾਚਲ ਤੋਂ.........ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ.......ਪੰਜਾਬ ਦੇ ਚੋਣਾਂ ਵਾਲੇ ਹਲਕਿਆਂ ਵਿੱਚ 28 ਨਵੰਬਰ ਨੂੰ ਛੁੱਟੀ ਦਾ ਐਲਾਨ.........ਲੰਮੀ ਕਿਰਾਏਦਾਰੀ ਦੇ ਆਧਾਰ ’ਤੇ ਜਾਇਦਾਦ ’ਤੇ ਹੱਕ ਨਹੀਂ ਜਤਾ ਸਕਦਾ ਕਿਰਾਏਦਾਰ: ਹਾਈ ਕੋਰਟ ਦੀ ਵੱਡੀ ਟਿੱਪਣੀ........ਦਿਲਜੀਤ ਦੋਸਾਂਝ ਦੇ ਮੁੰਬਈ ਕੰਸਰਟ ਤੋਂ ਪਹਿਲਾਂ ਫੇਰ ਖੜ੍ਹਾ ਹੋਇਆ ਵਿਵਾਦ, ਡਾ. ਪੰਡਿਤਰਾਓ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ............ਚਰਨਜੀਤ ਚੰਨੀ ਵੱਲੋਂ 5 ਦਸੰਬਰ ਤੋਂ ‘ਜਵਾਨੀ ਸੰਭਾਲ ਯਾਤਰਾ-2’ ਸ਼ੁਰੂ ਕਰਨ ਦਾ ਐਲਾਨ.........ਲੁਧਿਆਣਾ ’ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਗਾਇਕ ਕਾਸ਼ੀਨਾਥ ਸਮੇਤ 3 ਖ਼ਿਲਾਫ਼ FIR...........ਫਲਿੱਪਕਾਰਟ ਦੇ ਗਰੁੱਪ CEO ਕਲਿਆਣ ਕ੍ਰਿਸ਼ਨਮੂਰਤੀ ਨੇ ਦਿੱਤਾ ਅਸਤੀਫ਼ਾ........ਮਿਸਰ ’ਚ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ, 31 ਲੋਕਾਂ ਦੀ ਮੌਤ, 21 ਤੋਂ ਵੱਧ ਜ਼ਖ਼ਮੀ

ਪੰਜਾਬ ਦੇ ਡੀ.ਸੀ. ਦਫ਼ਤਰਾਂ ਦੇ ਮੁਲਾਜ਼ਮ 7 ਦਸੰਬਰ ਤੋਂ ਕਰਨਗੇ ਤਿੰਨ ਦਿਨ ਹੜਤਾਲ

ਚੰਡੀਗੜ੍ਹ: ਪੰਜਾਬ ਦੇ ਡਿਪਟੀ ਕਮਿਸ਼ਨਰ ਦਫ਼ਤਰਾਂ ਵਿੱਚ ਤਾਇਨਾਤ ਮੁਲਾਜ਼ਮਾਂ ਨੇ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਦਾ ਹੱਲ ਨਾ ਹੋਣ ਕਾਰਨ ਸਰਕਾਰ ਖ਼ਿਲਾਫ਼ ਸੰਘਰਸ਼ ਦਾ ਐਲਾਨ ਕਰ ਦਿੱਤਾ ਹੈ। ਡੀ.ਸੀ. ਦਫ਼ਤਰ ਕਰਮਚਾਰੀ ਯੂਨੀਅਨ ਵੱਲੋਂ 7 ਤੋਂ 9 ਦਸੰਬਰ ਤੱਕ ਤਿੰਨ ਰੋਜ਼ਾ ਕਲਮ ਛੋੜ ਅਤੇ ਕੰਪਿਊਟਰ ਬੰਦ ਹੜਤਾਲ ਕੀਤੀ ਜਾਵੇਗੀ। ਇਸ ਦੌਰਾਨ ਹਰ ਰੋਜ਼ ਸਵੇਰੇ 11 […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਪੰਜਾਬ ਦੇ ਡੀ.ਸੀ. ਦਫ਼ਤਰਾਂ ਦੇ ਮੁਲਾਜ਼ਮ 7 ਦਸੰਬਰ ਤੋਂ ਕਰਨਗੇ ਤਿੰਨ ਦਿਨ ਹੜਤਾਲ
  • 10 ਤੇ 11 ਦਸੰਬਰ ਨੂੰ ਡੀ.ਸੀ., ਐੱਸ.ਡੀ.ਐੱਮ. ਅਤੇ ਤਹਿਸੀਲ ਦਫ਼ਤਰਾਂ ’ਚ ਰਹੇਗੀ ਮੁਕੰਮਲ ਛੁੱਟੀ
  • ਮੰਗਾਂ ਨਾ ਮੰਨਣ ’ਤੇ ਅਗਲੇ ਸੰਘਰਸ਼ ਦੀ ਚਿਤਾਵਨੀ

ਚੰਡੀਗੜ੍ਹ: ਪੰਜਾਬ ਦੇ ਡਿਪਟੀ ਕਮਿਸ਼ਨਰ ਦਫ਼ਤਰਾਂ ਵਿੱਚ ਤਾਇਨਾਤ ਮੁਲਾਜ਼ਮਾਂ ਨੇ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਦਾ ਹੱਲ ਨਾ ਹੋਣ ਕਾਰਨ ਸਰਕਾਰ ਖ਼ਿਲਾਫ਼ ਸੰਘਰਸ਼ ਦਾ ਐਲਾਨ ਕਰ ਦਿੱਤਾ ਹੈ। ਡੀ.ਸੀ. ਦਫ਼ਤਰ ਕਰਮਚਾਰੀ ਯੂਨੀਅਨ ਵੱਲੋਂ 7 ਤੋਂ 9 ਦਸੰਬਰ ਤੱਕ ਤਿੰਨ ਰੋਜ਼ਾ ਕਲਮ ਛੋੜ ਅਤੇ ਕੰਪਿਊਟਰ ਬੰਦ ਹੜਤਾਲ ਕੀਤੀ ਜਾਵੇਗੀ। ਇਸ ਦੌਰਾਨ ਹਰ ਰੋਜ਼ ਸਵੇਰੇ 11 ਵਜੇ ਤੋਂ ਦੁਪਹਿਰ 1 ਵਜੇ ਤੱਕ ਧਰਨੇ ਵੀ ਦਿੱਤੇ ਜਾਣਗੇ।

ਯੂਨੀਅਨ ਦੇ ਸੂਬਾ ਪ੍ਰਧਾਨ ਤੇਜਿੰਦਰ ਸਿੰਘ ਨੰਗਲ ਅਤੇ ਜਨਰਲ ਸਕੱਤਰ ਨਵਿੰਦਰ ਸਿੰਘ ਚੀਮਾ ਨੇ ਦੱਸਿਆ ਕਿ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ 30 ਜੂਨ ਅਤੇ 27 ਜੁਲਾਈ 2026 ਨੂੰ ਪੰਜਾਬ ਭਵਨ, ਚੰਡੀਗੜ੍ਹ ਵਿਖੇ ਮਾਲ ਮੰਤਰੀ ਨਾਲ ਮੀਟਿੰਗਾਂ ਹੋਈਆਂ ਸਨ। ਇਨ੍ਹਾਂ ਮੀਟਿੰਗਾਂ ਵਿੱਚ ਸਬੰਧਤ ਅਧਿਕਾਰੀ ਵੀ ਮੌਜੂਦ ਸਨ।

ਆਗੂਆਂ ਮੁਤਾਬਕ, ਮੀਟਿੰਗਾਂ ਦੌਰਾਨ ਮੰਗਾਂ ’ਤੇ ਵਿਚਾਰ-ਵਟਾਂਦਰਾ ਹੋਣ ਦੇ ਬਾਵਜੂਦ ਕਰੀਬ ਚਾਰ ਮਹੀਨੇ ਬੀਤ ਜਾਣ ’ਤੇ ਵੀ ਕੋਈ ਠੋਸ ਹੱਲ ਨਹੀਂ ਨਿਕਲਿਆ। ਇਸ ਤੋਂ ਇਲਾਵਾ ਸਰਕਾਰ ਵੱਲੋਂ ਯੂਨੀਅਨ ਨਾਲ ਅਗਲੀ ਗੱਲਬਾਤ ਵੀ ਨਹੀਂ ਕੀਤੀ ਗਈ। ਇਸੇ ਕਾਰਨ ਮੁਲਾਜ਼ਮਾਂ ਨੂੰ ਹੜਤਾਲ ਦਾ ਫੈਸਲਾ ਲੈਣਾ ਪਿਆ ਹੈ।

10 ਤੇ 11 ਦਸੰਬਰ ਨੂੰ ਦਫ਼ਤਰਾਂ ’ਚ ਰਹੇਗੀ ਛੁੱਟੀ

ਯੂਨੀਅਨ ਵੱਲੋਂ ਐਲਾਨੇ ਪ੍ਰੋਗਰਾਮ ਅਨੁਸਾਰ 10 ਅਤੇ 11 ਦਸੰਬਰ ਨੂੰ ਸੂਬੇ ਦੇ ਡੀ.ਸੀ., ਐੱਸ.ਡੀ.ਐੱਮ., ਤਹਿਸੀਲ ਅਤੇ ਸਬ-ਤਹਿਸੀਲ ਦਫ਼ਤਰਾਂ ਦੇ ਸਮੂਹ ਮੁਲਾਜ਼ਮ ਸਮੂਹਿਕ ਛੁੱਟੀ ’ਤੇ ਰਹਿਣਗੇ। ਇਸ ਕਾਰਨ ਇਨ੍ਹਾਂ ਦੋ ਦਿਨਾਂ ਦੌਰਾਨ ਸਬੰਧਤ ਦਫ਼ਤਰਾਂ ਦਾ ਕੰਮਕਾਜ ਬੰਦ ਰਹੇਗਾ।

ਯੂਨੀਅਨ ਆਗੂਆਂ ਨੇ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਮੁਲਾਜ਼ਮਾਂ ਦੀਆਂ ਮੰਗਾਂ ਦਾ ਜਲਦ ਹੱਲ ਕੀਤਾ ਜਾਵੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਹੜਤਾਲ ਅਤੇ ਸਮੂਹਿਕ ਛੁੱਟੀ ਦੇ ਬਾਵਜੂਦ ਸਰਕਾਰ ਨੇ ਕੋਈ ਠੋਸ ਕਦਮ ਨਾ ਚੁੱਕਿਆ ਤਾਂ ਜਥੇਬੰਦੀ ਵੱਲੋਂ ਅਗਲੇ ਸੰਘਰਸ਼ ਦੀ ਰੂਪਰੇਖਾ ਤਿਆਰ ਕਰਕੇ ਐਲਾਨ ਕੀਤਾ ਜਾਵੇਗਾ।

Read Latest News and Breaking News at Daily Post TV, Browse for more News

Ad
Ad

Punjab District News