ਮਾਨਸਾ ਤੋਂ ਡਾਕਟਰਾਂ ਨਿਸ਼ਾਨ ਸਿੰਘ ਨੇ ਛੱਡੀ ਅਕਾਲੀ ਦਲ, ਕਾਂਗਰਸ ‘ਚ ਹੋਏ ਸ਼ਾਮਿਲ
ਮਾਨਸਾ: ਹਲਕਾ ਬੁੱਢਲਾਡਾ ਤੋਂ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਸੀਨੀਅਰ ਆਗੂ, ਨਾਮਵਰ ਡਾਕਟਰ ਅਤੇ 2017 ਤੇ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਅਕਾਲੀ ਦਲ ਦੇ ਉਮੀਦਵਾਰ ਰਹੇ ਡਾ. ਨਿਸ਼ਾਨ ਸਿੰਘ ਹਾਕਮਵਾਲਾ ਨੇ ਅਕਾਲੀ ਦਲ ਨੂੰ ਅਲਵਿਦਾ ਆਖ ਦਿੱਤਾ ਹੈ ਅਤੇ ਉਹ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪਰਗਟ […]
ਲੇਖਕ :
ਰਣਜੀਤ ਸਿੰਘ
ਪ੍ਰਕਾਸ਼ਿਤ: | ਅੱਪਡੇਟ:
ਮਾਨਸਾ: ਹਲਕਾ ਬੁੱਢਲਾਡਾ ਤੋਂ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਸੀਨੀਅਰ ਆਗੂ, ਨਾਮਵਰ ਡਾਕਟਰ ਅਤੇ 2017 ਤੇ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਅਕਾਲੀ ਦਲ ਦੇ ਉਮੀਦਵਾਰ ਰਹੇ ਡਾ. ਨਿਸ਼ਾਨ ਸਿੰਘ ਹਾਕਮਵਾਲਾ ਨੇ ਅਕਾਲੀ ਦਲ ਨੂੰ ਅਲਵਿਦਾ ਆਖ ਦਿੱਤਾ ਹੈ ਅਤੇ ਉਹ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪਰਗਟ ਸਿੰਘ ਵੱਲੋਂ ਉਨ੍ਹਾਂ ਦਾ ਕਾਂਗਰਸ ਪਰਿਵਾਰ ਵਿੱਚ ਨਿੱਘਾ ਸਵਾਗਤ ਕੀਤਾ ਗਿਆ।
ਜ਼ਿਕਰਯੋਗ ਹੈ ਕਿ ਡਾ. ਨਿਸ਼ਾਨ ਸਿੰਘ ਨੇ ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਤੋਂ ਅਸਤੀਫ਼ਾ ਦੇ ਦਿੱਤਾ ਸੀ। ਹਾਲਾਂਕਿ ਕੁਝ ਦਿਨ ਪਹਿਲਾਂ ਉਨ੍ਹਾਂ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕੀਤੀ ਸੀ, ਜਿਸ ਤੋਂ ਬਾਅਦ ਉਨ੍ਹਾਂ ਦਾ ਅਸਤੀਫ਼ਾ ਨਾਮਨਜ਼ੂਰ ਕਰ ਦਿੱਤਾ ਗਿਆ ਸੀ। ਪਰ ਉਹ ਅੱਜ ਕਾਂਗਰਸ ‘ਚ ਸ਼ਾਮਿਲ ਹੋ ਗਏ ਹਨ।