Journalism Of Hope
BREAKING NEWS
ਮਾਨਸਾ ਤੋਂ ਡਾਕਟਰਾਂ ਨਿਸ਼ਾਨ ਸਿੰਘ ਨੇ ਛੱਡੀ ਅਕਾਲੀ ਦਲ, ਕਾਂਗਰਸ ‘ਚ ਹੋਏ ਸ਼ਾਮਿਲ.....ਪੰਜਾਬ ਦੇ ਸਾਬਕਾ DGP ਸਿਧਾਰਥ ਚਟੋਪਾਧਿਆਏ ਭਾਰਤੀ ਰਾਸ਼ਟਰਵਾਦੀ ਪਾਰਟੀ ’ਚ ਹੋਏ ਸ਼ਾਮਲ......ਮਲਿਕਾਰਜੁਨ ਖੜਗੇ ਨੂੰ ਪੰਜਾਬ-ਹਰਿਆਣਾ ਹਾਈਕੋਰਟ ਤੋਂ ਰਾਹਤ, ਸੰਗਰੂਰ ਅਦਾਲਤ ਦੀ ਕਾਰਵਾਈ ’ਤੇ ਲਾਈ ਰੋਕ......ਪੰਜਾਬ ਦੇ ਡੀ.ਸੀ. ਦਫ਼ਤਰਾਂ ਦੇ ਮੁਲਾਜ਼ਮ 7 ਦਸੰਬਰ ਤੋਂ ਕਰਨਗੇ ਤਿੰਨ ਦਿਨ ਹੜਤਾਲ......WhatsApp ਲੈ ਕੇ ਆਇਆ ਨਵਾਂ ਫੀਚਰ: ਹੁਣ 14 ਦਿਨ ਪਹਿਲਾਂ ਤੱਕ ਸ਼ਡਿਊਲ ਕਰ ਸਕੋਗੇ ਮੈਸੇਜ......ਦੋ ਸਕੇ ਭਰਾਵਾਂ ’ਤੇ ਪਤਨੀਆਂ ਦੀ ਹੱਤਿਆ ਕਰਕੇ ਲਾਸ਼ਾਂ ਨੂੰ ਜੰਗਲ ’ਚ ਦੱਬਿਆ, ਪੁਲਿਸ ਨੇ ਮਿੱਟੀ ਪੱਟ ਕੇ ਕੱਢੀਆਂ ਲਾਸ਼ਾਂ......7 ਸਾਲਾ ਬੱਚੀ ਨਾਲ ਜਬਰ-ਜਨਾਹ ਤੇ ਕਤਲ ਦੇ ਦੋਸ਼ੀ ਨੂੰ ਫਾਂਸੀ ਦੀ ਸਜ਼ਾ......ਨਿਵੇਸ਼ਕਾਂ ਨਾਲ ਧੋਖਾਧੜੀ ਮਾਮਲਾ: ED ਵੱਲੋਂ ਪੰਜਾਬ ਅਤੇ ਜੰਮੂ-ਕਸ਼ਮੀਰ ’ਚ 8 ਥਾਵਾਂ ’ਤੇ ਛਾਪੇਮਾਰੀ......ਚੰਡੀਗੜ੍ਹ ਪੁਲਿਸ ਮੁਲਾਜ਼ਮਾਂ ਦੇ ਪੁੱਤਰਾਂ ਨਾਲ ਜੁੜੇ ਕੁੱਟਮਾਰ ਮਾਮਲੇ ਦੀ ਜਾਂਚ CBI ਹਵਾਲੇ

ਪਟਿਆਲਾ, ਧਰਮਕੋਟ ਨਗਰ ਨਿਗਮ ਤੇ ਬਾਘਾਪੁਰਾਣਾ ਨਗਰ ਕੌਂਸਲ ਚੋਣਾਂ ਲਈ ਅੱਜ ਪੈਣਗੀਆਂ ਵੋਟਾਂ

ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਨਗਰ ਨਿਗਮ ਪਟਿਆਲਾ ਅਤੇ ਬਾਘਾ ਪੁਰਾਣਾ ਤੇ ਧਰਮਕੋਟ ਦੀਆਂ ਨਗਰ ਕੌਂਸਲ ਚੋਣਾਂ ਦੇ ਮੱਦੇਨਜ਼ਰ ਵੋਟਰਾਂ ਵਜੋਂ ਰਜਿਸਟਰਡ ਕਾਮਿਆਂ ਅਤੇ ਕਰਮਚਾਰੀਆਂ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਦਾ ਮੌਕਾ ਦੇਣ ਲਈ ਵਿਸ਼ੇਸ਼ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਕਿਰਤ ਵਿਭਾਗ, ਪੰਜਾਬ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਸੂਬੇ ਵਿੱਚ ਸਥਿਤ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਪਟਿਆਲਾ, ਧਰਮਕੋਟ ਨਗਰ ਨਿਗਮ ਤੇ ਬਾਘਾਪੁਰਾਣਾ ਨਗਰ ਕੌਂਸਲ ਚੋਣਾਂ ਲਈ ਅੱਜ ਪੈਣਗੀਆਂ ਵੋਟਾਂ
  • ਪੰਜਾਬ ਸਰਕਾਰ ਵੱਲੋਂ ਚੋਣਾਂ ਲਈ ਯੋਗ ਕਾਮਿਆਂ ਅਤੇ ਕਰਮਚਾਰੀਆਂ ਨੂੰ ਵੋਟ ਪਾਉਣ ਲਈ ਅੱਜ 28 ਨਵੰਬਰ ਨੂੰ ਛੁੱਟੀ ਦਾ ਐਲਾਨ

ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਨਗਰ ਨਿਗਮ ਪਟਿਆਲਾ ਅਤੇ ਬਾਘਾ ਪੁਰਾਣਾ ਤੇ ਧਰਮਕੋਟ ਦੀਆਂ ਨਗਰ ਕੌਂਸਲ ਚੋਣਾਂ ਦੇ ਮੱਦੇਨਜ਼ਰ ਵੋਟਰਾਂ ਵਜੋਂ ਰਜਿਸਟਰਡ ਕਾਮਿਆਂ ਅਤੇ ਕਰਮਚਾਰੀਆਂ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਦਾ ਮੌਕਾ ਦੇਣ ਲਈ ਵਿਸ਼ੇਸ਼ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

ਇਸ ਸਬੰਧੀ ਕਿਰਤ ਵਿਭਾਗ, ਪੰਜਾਬ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਸੂਬੇ ਵਿੱਚ ਸਥਿਤ ਵੱਖ-ਵੱਖ ਅਦਾਰਿਆਂ ਵਿੱਚ ਕੰਮ ਕਰਦੇ ਸਾਰੇ ਬਾਲਗ ਕਾਮਿਆਂ ਅਤੇ ਕਰਮਚਾਰੀਆਂ, ਜੋ ਸਬੰਧਤ ਨਗਰ ਨਿਗਮ/ਨਗਰ ਕੌਂਸਲਾਂ ਦੇ ਸਬੰਧਤ ਵਾਰਡਾਂ ਦੇ ਅਧਿਕਾਰ ਖੇਤਰ ਅਧੀਨ ਵੋਟਰ ਵਜੋਂ ਰਜਿਸਟਰਡ ਹਨ, ਨੂੰ 28 ਨਵੰਬਰ, 2026 (ਸ਼ਨੀਵਾਰ) ਨੂੰ ਹੋਣ ਵਾਲੀ ਪੋਲਿੰਗ ਵਾਲੇ ਦਿਨ ਆਪਣੀ ਵੋਟ ਪਾਉਣ ਦਾ ਮੌਕਾ ਦੇਣ ਲਈ “ਕਿੱਤਾਮੁਖੀ ਸੁਰੱਖਿਆ, ਸਿਹਤ ਅਤੇ ਵਰਕਿੰਗ ਕੰਡੀਸ਼ਨਜ਼ ਕੋਡ, 2020 (ਕੇਂਦਰੀ ਐਕਟ 37 ਆਫ਼ 2020)” ਦੀ ਧਾਰਾ 26 ਦੀ ਉਪ-ਧਾਰਾ (2) ਅਤੇ ਉਪ-ਧਾਰਾ (3) ਤਹਿਤ ਕੰਪਨਸੇਟਰੀ ਛੁੱਟੀ ਦੇ ਉਪਬੰਧਾਂ ਦੇ ਅਧੀਨ ਕੋਡ ਦੀ ਧਾਰਾ 26 ਦੀ ਉਪ-ਧਾਰਾ (1) ਦੇ ਉਪਬੰਧਾਂ ਤੋਂ ਛੋਟ ਦਿੰਦਿਆਂ ਛੁੱਟੀ ਦਿੱਤੀ ਗਈ ਹੈ।

ਜ਼ਿਕਰਯੋਗ ਹੈ ਕਿ ਇਹ ਚੋਣਾਂ ਨਗਰ ਨਿਗਮ, ਪਟਿਆਲਾ ਦੇ 30 ਵਾਰਡਾਂ, ਨਗਰ ਕੌਂਸਲ ਬਾਘਾ ਪੁਰਾਣਾ ਦੇ 15 ਵਾਰਡਾਂ ਅਤੇ ਨਗਰ ਕੌਂਸਲ ਧਰਮਕੋਟ, ਜ਼ਿਲ੍ਹਾ ਮੋਗਾ ਦੇ 7 ਵਾਰਡਾਂ ਲਈ ਕਰਵਾਈਆਂ ਜਾ ਰਹੀਆਂ ਹਨ।

ਨੋਟੀਫਿਕੇਸ਼ਨ ਵਿੱਚ ਇਹ ਵੀ ਸਪੱਸ਼ਟ ਕੀਤਾ ਗਿਆ ਹੈ ਕਿ ਧਾਰਾ 26 ਦੀ ਉਪ-ਧਾਰਾ (3) ਅਧੀਨ ਕੰਪਨਸੇਟਰੀ ਛੁੱਟੀ (Compensatory Holiday) ਸਬੰਧੀ ਉਪਬੰਧ ਲਾਗੂ ਰਹਿਣਗੇ ਤਾਂ ਜੋ ਸਬੰਧਤ ਕਾਮੇ ਅਤੇ ਕਰਮਚਾਰੀ ਆਪਣੇ ਜਮਹੂਰੀ ਅਧਿਕਾਰ ਦੀ ਵਰਤੋਂ ਕਰ ਸਕਣ।

Read Latest News and Breaking News at Daily Post TV, Browse for more News

Ad
Ad

Punjab District News