Journalism Of Hope
BREAKING NEWS
ਮਾਨਸਾ ਤੋਂ ਡਾਕਟਰਾਂ ਨਿਸ਼ਾਨ ਸਿੰਘ ਨੇ ਛੱਡੀ ਅਕਾਲੀ ਦਲ, ਕਾਂਗਰਸ ‘ਚ ਹੋਏ ਸ਼ਾਮਿਲ.....ਪੰਜਾਬ ਦੇ ਸਾਬਕਾ DGP ਸਿਧਾਰਥ ਚਟੋਪਾਧਿਆਏ ਭਾਰਤੀ ਰਾਸ਼ਟਰਵਾਦੀ ਪਾਰਟੀ ’ਚ ਹੋਏ ਸ਼ਾਮਲ......ਮਲਿਕਾਰਜੁਨ ਖੜਗੇ ਨੂੰ ਪੰਜਾਬ-ਹਰਿਆਣਾ ਹਾਈਕੋਰਟ ਤੋਂ ਰਾਹਤ, ਸੰਗਰੂਰ ਅਦਾਲਤ ਦੀ ਕਾਰਵਾਈ ’ਤੇ ਲਾਈ ਰੋਕ......ਪੰਜਾਬ ਦੇ ਡੀ.ਸੀ. ਦਫ਼ਤਰਾਂ ਦੇ ਮੁਲਾਜ਼ਮ 7 ਦਸੰਬਰ ਤੋਂ ਕਰਨਗੇ ਤਿੰਨ ਦਿਨ ਹੜਤਾਲ......WhatsApp ਲੈ ਕੇ ਆਇਆ ਨਵਾਂ ਫੀਚਰ: ਹੁਣ 14 ਦਿਨ ਪਹਿਲਾਂ ਤੱਕ ਸ਼ਡਿਊਲ ਕਰ ਸਕੋਗੇ ਮੈਸੇਜ......ਦੋ ਸਕੇ ਭਰਾਵਾਂ ’ਤੇ ਪਤਨੀਆਂ ਦੀ ਹੱਤਿਆ ਕਰਕੇ ਲਾਸ਼ਾਂ ਨੂੰ ਜੰਗਲ ’ਚ ਦੱਬਿਆ, ਪੁਲਿਸ ਨੇ ਮਿੱਟੀ ਪੱਟ ਕੇ ਕੱਢੀਆਂ ਲਾਸ਼ਾਂ......7 ਸਾਲਾ ਬੱਚੀ ਨਾਲ ਜਬਰ-ਜਨਾਹ ਤੇ ਕਤਲ ਦੇ ਦੋਸ਼ੀ ਨੂੰ ਫਾਂਸੀ ਦੀ ਸਜ਼ਾ......ਨਿਵੇਸ਼ਕਾਂ ਨਾਲ ਧੋਖਾਧੜੀ ਮਾਮਲਾ: ED ਵੱਲੋਂ ਪੰਜਾਬ ਅਤੇ ਜੰਮੂ-ਕਸ਼ਮੀਰ ’ਚ 8 ਥਾਵਾਂ ’ਤੇ ਛਾਪੇਮਾਰੀ......ਚੰਡੀਗੜ੍ਹ ਪੁਲਿਸ ਮੁਲਾਜ਼ਮਾਂ ਦੇ ਪੁੱਤਰਾਂ ਨਾਲ ਜੁੜੇ ਕੁੱਟਮਾਰ ਮਾਮਲੇ ਦੀ ਜਾਂਚ CBI ਹਵਾਲੇ

ਅੰਮ੍ਰਿਤਸਰ ’ਚ ਬੱਚੇ ਨੂੰ ਲੈ ਕੇ ਹੋਏ ਵਿਵਾਦ ‘ਚ ਚੱਲੀਆਂ ਗੋਲੀਆਂ

ਅੰਮ੍ਰਿਤਸਰ: ਅੰਮ੍ਰਿਤਸਰ ਦੇ ਕੱਲੂ ਦਾ ਅਖਾੜਾ ਇਲਾਕੇ ਵਿੱਚ ਇੱਕ ਬੱਚੇ ਨੂੰ ਲੈ ਕੇ ਹੋਏ ਝਗੜੇ ਨੇ ਹਿੰਸਕ ਰੂਪ ਧਾਰ ਲਿਆ। ਵਿਵਾਦ ਦੌਰਾਨ ਇੱਕ ਵਿਅਕਤੀ ਵੱਲੋਂ ਗੱਡੀ ਵਿੱਚੋਂ ਤਾਬੜਤੋੜ ਫਾਇਰਿੰਗ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਚਸ਼ਮਦੀਦਾਂ ਮੁਤਾਬਕ ਘਟਨਾ ਸਮੇਂ ਕਰੀਬ 8 ਰਾਊਂਡ ਗੋਲੀਆਂ ਚਲਾਈਆਂ ਗਈਆਂ, ਜਿਸ ਕਾਰਨ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਅੰਮ੍ਰਿਤਸਰ ’ਚ ਬੱਚੇ ਨੂੰ ਲੈ ਕੇ ਹੋਏ ਵਿਵਾਦ ‘ਚ ਚੱਲੀਆਂ ਗੋਲੀਆਂ
  • ਪੌਸ਼ ਇਲਾਕੇ ਵਿੱਚ ਫਾਇਰਿੰਗ ਨਾਲ ਦਹਿਸ਼ਤ
  • ਪੁਲਿਸ ਨੇ ਗੋਲੀ ਚਲਾਉਣ ਵਾਲੇ ਮੁਲਜ਼ਮ ਨੂੰ ਹਿਰਾਸਤ ’ਚ ਲਿਆ

ਅੰਮ੍ਰਿਤਸਰ: ਅੰਮ੍ਰਿਤਸਰ ਦੇ ਕੱਲੂ ਦਾ ਅਖਾੜਾ ਇਲਾਕੇ ਵਿੱਚ ਇੱਕ ਬੱਚੇ ਨੂੰ ਲੈ ਕੇ ਹੋਏ ਝਗੜੇ ਨੇ ਹਿੰਸਕ ਰੂਪ ਧਾਰ ਲਿਆ। ਵਿਵਾਦ ਦੌਰਾਨ ਇੱਕ ਵਿਅਕਤੀ ਵੱਲੋਂ ਗੱਡੀ ਵਿੱਚੋਂ ਤਾਬੜਤੋੜ ਫਾਇਰਿੰਗ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਚਸ਼ਮਦੀਦਾਂ ਮੁਤਾਬਕ ਘਟਨਾ ਸਮੇਂ ਕਰੀਬ 8 ਰਾਊਂਡ ਗੋਲੀਆਂ ਚਲਾਈਆਂ ਗਈਆਂ, ਜਿਸ ਕਾਰਨ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਤੁਰੰਤ ਮੌਕੇ ’ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਨੇ ਕਥਿਤ ਤੌਰ ’ਤੇ ਫਾਇਰਿੰਗ ਕਰਨ ਵਾਲੇ ਵਿਅਕਤੀ ਨੂੰ ਹਿਰਾਸਤ ਵਿੱਚ ਲੈ ਲਿਆ ਹੈ।

ਚਸ਼ਮਦੀਦ ਇੰਦਰਪਾਲ ਸਿੰਘ ਅਨੁਸਾਰ, ਪਹਿਲਾਂ ਇੱਕ ਬੱਚੇ ਨੂੰ ਲੈ ਕੇ ਵਿਵਾਦ ਹੋਇਆ ਸੀ, ਜਿਸ ਤੋਂ ਬਾਅਦ ਇੱਕ ਵਿਅਕਤੀ ਨੇ ਆਪਣੀ ਗੱਡੀ ਵਿੱਚੋਂ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਉਨ੍ਹਾਂ ਦਾਅਵਾ ਕੀਤਾ ਕਿ ਕੁੱਲ 8 ਰਾਊਂਡ ਫਾਇਰ ਕੀਤੇ ਗਏ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਪੌਸ਼ ਇਲਾਕੇ ਵਿੱਚ ਇਸ ਤਰ੍ਹਾਂ ਦੀ ਫਾਇਰਿੰਗ ਹੋਣਾ ਸੁਰੱਖਿਆ ਪ੍ਰਬੰਧਾਂ ’ਤੇ ਸਵਾਲ ਖੜ੍ਹੇ ਕਰਦਾ ਹੈ। ਉਨ੍ਹਾਂ ਪ੍ਰਸ਼ਾਸਨ ਤੋਂ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ।

ਫਾਇਰਿੰਗ ਕਰਨ ਵਾਲਾ ਵਿਅਕਤੀ ਪੁਲਿਸ ਹਿਰਾਸਤ ’ਚ
ਮੌਕੇ ’ਤੇ ਪਹੁੰਚੇ ਥਾਣਾ ਸੀਟ ਵਿਜ਼ਨ ਦੇ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਉਨ੍ਹਾਂ ਨੂੰ ਕੱਲੂ ਦਾ ਅਖਾੜਾ ਇਲਾਕੇ ਵਿੱਚ ਗੋਲੀ ਚੱਲਣ ਦੀ ਸੂਚਨਾ ਮਿਲੀ ਸੀ। ਪੁਲਿਸ ਟੀਮ ਨੇ ਤੁਰੰਤ ਕਾਰਵਾਈ ਕਰਦਿਆਂ ਫਾਇਰਿੰਗ ਕਰਨ ਦੇ ਦੋਸ਼ ਹੇਠ ਇੱਕ ਵਿਅਕਤੀ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਪੁਲਿਸ ਮੁਤਾਬਕ ਚਸ਼ਮਦੀਦਾਂ ਅਤੇ ਇਲਾਕਾ ਨਿਵਾਸੀਆਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ। ਇਨ੍ਹਾਂ ਦੇ ਆਧਾਰ ’ਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਘਟਨਾ ਵਿੱਚ ਜ਼ਖ਼ਮੀ ਹੋਏ ਵਿਅਕਤੀ ਨੂੰ ਕਿਸ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ, ਇਸ ਸਬੰਧੀ ਵੀ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ। ਫਿਲਹਾਲ ਪੁਲਿਸ ਵੱਲੋਂ ਪੂਰੇ ਮਾਮਲੇ ਦੀ ਜਾਂਚ ਜਾਰੀ ਹੈ।

Read Latest News and Breaking News at Daily Post TV, Browse for more News

Ad
Ad

Punjab District News