Journalism Of Hope
BREAKING NEWS
ਮਾਨਸਾ ਤੋਂ ਡਾਕਟਰਾਂ ਨਿਸ਼ਾਨ ਸਿੰਘ ਨੇ ਛੱਡੀ ਅਕਾਲੀ ਦਲ, ਕਾਂਗਰਸ ‘ਚ ਹੋਏ ਸ਼ਾਮਿਲ.....ਪੰਜਾਬ ਦੇ ਸਾਬਕਾ DGP ਸਿਧਾਰਥ ਚਟੋਪਾਧਿਆਏ ਭਾਰਤੀ ਰਾਸ਼ਟਰਵਾਦੀ ਪਾਰਟੀ ’ਚ ਹੋਏ ਸ਼ਾਮਲ......ਮਲਿਕਾਰਜੁਨ ਖੜਗੇ ਨੂੰ ਪੰਜਾਬ-ਹਰਿਆਣਾ ਹਾਈਕੋਰਟ ਤੋਂ ਰਾਹਤ, ਸੰਗਰੂਰ ਅਦਾਲਤ ਦੀ ਕਾਰਵਾਈ ’ਤੇ ਲਾਈ ਰੋਕ......ਪੰਜਾਬ ਦੇ ਡੀ.ਸੀ. ਦਫ਼ਤਰਾਂ ਦੇ ਮੁਲਾਜ਼ਮ 7 ਦਸੰਬਰ ਤੋਂ ਕਰਨਗੇ ਤਿੰਨ ਦਿਨ ਹੜਤਾਲ......WhatsApp ਲੈ ਕੇ ਆਇਆ ਨਵਾਂ ਫੀਚਰ: ਹੁਣ 14 ਦਿਨ ਪਹਿਲਾਂ ਤੱਕ ਸ਼ਡਿਊਲ ਕਰ ਸਕੋਗੇ ਮੈਸੇਜ......ਦੋ ਸਕੇ ਭਰਾਵਾਂ ’ਤੇ ਪਤਨੀਆਂ ਦੀ ਹੱਤਿਆ ਕਰਕੇ ਲਾਸ਼ਾਂ ਨੂੰ ਜੰਗਲ ’ਚ ਦੱਬਿਆ, ਪੁਲਿਸ ਨੇ ਮਿੱਟੀ ਪੱਟ ਕੇ ਕੱਢੀਆਂ ਲਾਸ਼ਾਂ......7 ਸਾਲਾ ਬੱਚੀ ਨਾਲ ਜਬਰ-ਜਨਾਹ ਤੇ ਕਤਲ ਦੇ ਦੋਸ਼ੀ ਨੂੰ ਫਾਂਸੀ ਦੀ ਸਜ਼ਾ......ਨਿਵੇਸ਼ਕਾਂ ਨਾਲ ਧੋਖਾਧੜੀ ਮਾਮਲਾ: ED ਵੱਲੋਂ ਪੰਜਾਬ ਅਤੇ ਜੰਮੂ-ਕਸ਼ਮੀਰ ’ਚ 8 ਥਾਵਾਂ ’ਤੇ ਛਾਪੇਮਾਰੀ......ਚੰਡੀਗੜ੍ਹ ਪੁਲਿਸ ਮੁਲਾਜ਼ਮਾਂ ਦੇ ਪੁੱਤਰਾਂ ਨਾਲ ਜੁੜੇ ਕੁੱਟਮਾਰ ਮਾਮਲੇ ਦੀ ਜਾਂਚ CBI ਹਵਾਲੇ

ਸਰਹਿੰਦ ਰੇਲਵੇ ਟਰੈਕ ’ਤੇ ਸੀਮੈਂਟ ਦੇ ਪਿਲਰ ਰੱਖਣ ਦਾ ਮਾਮਲਾ: 26 ਸਾਲਾ ਨੌਜਵਾਨ ਦੋ ਦਿਨ ਦੇ ਰਿਮਾਂਡ ‘ਤੇ

ਫਤਿਹਗੜ੍ਹ ਸਾਹਿਬ: ਸਰਹਿੰਦ-ਬ੍ਰਾਹਮਣ ਮਾਜਰਾ ਬਾਈਪਾਸ ਫਲਾਈਓਵਰ ਨੇੜੇ ਰੇਲਵੇ ਦੇ ਲੂਪ ਟਰੈਕ ’ਤੇ ਸੀਮੈਂਟ ਦੇ ਭਾਰੀ ਪਿਲਰ ਰੱਖ ਕੇ ਰੇਲ ਹਾਦਸਾ ਕਰਵਾਉਣ ਦੀ ਕਥਿਤ ਸਾਜ਼ਿਸ਼ ਦੇ ਮਾਮਲੇ ਵਿੱਚ ਜੀਆਰਪੀ ਨੂੰ ਵੱਡੀ ਸਫਲਤਾ ਮਿਲੀ ਹੈ। ਵਿਸ਼ੇਸ਼ ਜਾਂਚ ਟੀਮ (ਐੱਸਆਈਟੀ) ਨੇ ਇਸ ਮਾਮਲੇ ਵਿੱਚ 26 ਸਾਲਾ ਨੌਜਵਾਨ ਮੋਂਟੂ ਨੂੰ ਉਸ ਦੇ ਘਰੋਂ ਗ੍ਰਿਫ਼ਤਾਰ ਕੀਤਾ ਹੈ। ਉਹ ਘਟਨਾ ਸਥਾਨ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਸਰਹਿੰਦ ਰੇਲਵੇ ਟਰੈਕ ’ਤੇ ਸੀਮੈਂਟ ਦੇ ਪਿਲਰ ਰੱਖਣ ਦਾ ਮਾਮਲਾ: 26 ਸਾਲਾ ਨੌਜਵਾਨ ਦੋ ਦਿਨ ਦੇ ਰਿਮਾਂਡ ‘ਤੇ

ਫਤਿਹਗੜ੍ਹ ਸਾਹਿਬ: ਸਰਹਿੰਦ-ਬ੍ਰਾਹਮਣ ਮਾਜਰਾ ਬਾਈਪਾਸ ਫਲਾਈਓਵਰ ਨੇੜੇ ਰੇਲਵੇ ਦੇ ਲੂਪ ਟਰੈਕ ’ਤੇ ਸੀਮੈਂਟ ਦੇ ਭਾਰੀ ਪਿਲਰ ਰੱਖ ਕੇ ਰੇਲ ਹਾਦਸਾ ਕਰਵਾਉਣ ਦੀ ਕਥਿਤ ਸਾਜ਼ਿਸ਼ ਦੇ ਮਾਮਲੇ ਵਿੱਚ ਜੀਆਰਪੀ ਨੂੰ ਵੱਡੀ ਸਫਲਤਾ ਮਿਲੀ ਹੈ। ਵਿਸ਼ੇਸ਼ ਜਾਂਚ ਟੀਮ (ਐੱਸਆਈਟੀ) ਨੇ ਇਸ ਮਾਮਲੇ ਵਿੱਚ 26 ਸਾਲਾ ਨੌਜਵਾਨ ਮੋਂਟੂ ਨੂੰ ਉਸ ਦੇ ਘਰੋਂ ਗ੍ਰਿਫ਼ਤਾਰ ਕੀਤਾ ਹੈ। ਉਹ ਘਟਨਾ ਸਥਾਨ ਨੇੜੇ ਬਾਈਪਾਸ ਫਲਾਈਓਵਰ ਕੋਲ ਰਹਿੰਦਾ ਹੈ।

ਏਆਈਜੀ ਜੀਆਰਪੀ ਅਮਰਦੀਪ ਸਿੰਘ ਦੇ ਨਿਰਦੇਸ਼ਾਂ ’ਤੇ ਡੀਐੱਸਪੀ ਗੁਰਦੀਪ ਸਿੰਘ ਦੀ ਅਗਵਾਈ ਹੇਠ ਬਣਾਈ ਗਈ ਟੀਮ ਨੇ ਜਾਂਚ ਦੌਰਾਨ ਸੀਸੀਟੀਵੀ ਫੁਟੇਜ ਅਤੇ ਹੋਰ ਤਕਨੀਕੀ ਸਬੂਤ ਇਕੱਠੇ ਕੀਤੇ। ਪੁਲਿਸ ਮੁਤਾਬਕ, ਫੁਟੇਜ ਵਿੱਚ ਮੁਲਜ਼ਮ ਅੱਧੀ ਰਾਤ ਸਮੇਂ ਸ਼ੱਕੀ ਹਾਲਾਤ ਵਿੱਚ ਘਟਨਾ ਸਥਾਨ ਦੇ ਆਲੇ-ਦੁਆਲੇ ਘੁੰਮਦਾ ਦਿਖਾਈ ਦਿੱਤਾ। ਇਸ ਦੇ ਆਧਾਰ ’ਤੇ ਉਸ ਦੀ ਪਛਾਣ ਕਰਕੇ ਗ੍ਰਿਫ਼ਤਾਰੀ ਕੀਤੀ ਗਈ। ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਹੈ ਕਿ ਮੋਂਟੂ ਖ਼ਿਲਾਫ਼ ਪਹਿਲਾਂ ਚੋਰੀ ਦੇ ਤਿੰਨ ਮਾਮਲੇ ਦਰਜ ਹਨ।

ਦੋ ਦਿਨ ਦੇ ਰਿਮਾਂਡ ’ਤੇ ਮੁਲਜ਼ਮ
ਅਦਾਲਤ ਨੇ ਪੁਲਿਸ ਨੂੰ ਮੁਲਜ਼ਮ ਦਾ ਦੋ ਦਿਨ ਦਾ ਰਿਮਾਂਡ ਦਿੱਤਾ ਹੈ। ਐੱਸਆਈਟੀ ਹੁਣ ਉਸ ਦੇ ਕਾਲ ਡਿਟੇਲ ਰਿਕਾਰਡ (ਸੀਡੀਆਰ), ਆਉਣ-ਜਾਣ ਦੇ ਵੇਰਵਿਆਂ, ਬੈਂਕ ਖਾਤਿਆਂ ਅਤੇ ਹੋਰ ਵਿੱਤੀ ਲੈਣ-ਦੇਣ ਦੀ ਜਾਂਚ ਕਰ ਰਹੀ ਹੈ। ਪੁਲਿਸ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਇਸ ਕਾਰਵਾਈ ਪਿੱਛੇ ਕੀ ਮਕਸਦ ਸੀ ਅਤੇ ਕੀ ਇਸ ਵਿੱਚ ਕੋਈ ਹੋਰ ਵਿਅਕਤੀ ਜਾਂ ਗਿਰੋਹ ਵੀ ਸ਼ਾਮਲ ਹੈ। ਜ਼ਿਕਰਯੋਗ ਹੈ ਕਿ ਮੰਗਲਵਾਰ ਰਾਤ 12:19 ਵਜੇ ਜੰਮੂ ਜਾ ਰਹੀ ਸੰਪਰਕ ਕ੍ਰਾਂਤੀ ਐਕਸਪ੍ਰੈੱਸ ਦੇ ਗਾਰਡ ਦੀ ਚੌਕਸੀ ਕਾਰਨ ਸਮਾਨਾਂਤਰ ਲੂਪ ਟਰੈਕ ’ਤੇ ਰੱਖੇ ‘ਐੱਫਐੱਮ’ ਲਿਖੇ ਦੋ ਭਾਰੀ ਪਿਲਰ ਸਮੇਂ ਸਿਰ ਨਜ਼ਰ ਆ ਗਏ ਸਨ। ਇਸ ਨਾਲ ਵੱਡਾ ਰੇਲ ਹਾਦਸਾ ਟਲ ਗਿਆ ਸੀ।

ਪਰਿਵਾਰ ਨੇ ਗ੍ਰਿਫ਼ਤਾਰੀ ’ਤੇ ਚੁੱਕੇ ਸਵਾਲ
ਦੂਜੇ ਪਾਸੇ, ਮੋਂਟੂ ਦੀ ਭੈਣ ਅੰਜੂ ਨੇ ਪੁਲਿਸ ਦੀ ਕਾਰਵਾਈ ’ਤੇ ਸਵਾਲ ਚੁੱਕਦਿਆਂ ਆਪਣੇ ਭਰਾ ਨੂੰ ਬੇਕਸੂਰ ਦੱਸਿਆ ਹੈ। ਉਸ ਦਾ ਕਹਿਣਾ ਹੈ ਕਿ ਮੋਂਟੂ ਹੁਣ ਸੁਧਰ ਚੁੱਕਾ ਹੈ ਅਤੇ ਦਿਹਾੜੀ-ਮਜ਼ਦੂਰੀ ਕਰਦਾ ਹੈ। ਅੰਜੂ ਮੁਤਾਬਕ, ਘਟਨਾ ਤੋਂ ਇੱਕ ਰਾਤ ਪਹਿਲਾਂ ਮੋਂਟੂ ਕਿਸੇ ਵਿਅਕਤੀ ਨਾਲ ਟਰੱਕ ’ਤੇ ਪਾਣੀਪਤ ਗਿਆ ਸੀ ਅਤੇ ਸੋਮਵਾਰ ਸ਼ਾਮ ਵਾਪਸ ਆਉਣ ਮਗਰੋਂ ਘਰੋਂ ਬਾਹਰ ਚਲਾ ਗਿਆ ਸੀ। ਉਸ ਨੇ ਦੱਸਿਆ ਕਿ ਪਰਿਵਾਰ ਵਿੱਚ ਪਿਤਾ ਅਤੇ ਭਰਾ ਦੋਵੇਂ ਸ਼ਰਾਬ ਪੀਂਦੇ ਹਨ ਅਤੇ ਮੋਂਟੂ ਸੋਮਵਾਰ ਅੱਧੀ ਰਾਤ ਤੋਂ ਬਾਅਦ ਨਸ਼ੇ ਦੀ ਹਾਲਤ ਵਿੱਚ ਘਰ ਪਰਤਿਆ ਸੀ।

ਪਰਿਵਾਰ ਦਾ ਦੋਸ਼ ਹੈ ਕਿ ਪੁਲਿਸ ਸਿਰਫ਼ ਰਸਤੇ ਵਿੱਚੋਂ ਲੰਘਣ ਦੀ ਸੀਸੀਟੀਵੀ ਫੁਟੇਜ ਦੇ ਆਧਾਰ ’ਤੇ ਉਸ ਨੂੰ ਮਾਮਲੇ ਵਿੱਚ ਫਸਾ ਰਹੀ ਹੈ। ਹੁਣ ਜਾਂਚ ਵਿੱਚ ਇਹ ਸਪੱਸ਼ਟ ਹੋਵੇਗਾ ਕਿ ਰਾਤ 12:17 ਵਜੇ ਟਰੈਕ ਨੇੜੇ ਟਾਰਚ ਦੀ ਰੌਸ਼ਨੀ ਵਿੱਚ ਕੁਝ ਦੇਖਦਾ ਅਤੇ ਉੱਥੋਂ ਲੰਘਦਾ ਦਿਖਾਈ ਦੇਣ ਵਾਲਾ ਸ਼ੱਕੀ ਵਿਅਕਤੀ ਮੋਂਟੂ ਹੀ ਸੀ ਜਾਂ ਇਸ ਘਟਨਾ ਵਿੱਚ ਕੋਈ ਹੋਰ ਵੀ ਸ਼ਾਮਲ ਸੀ।

Read Latest News and Breaking News at Daily Post TV, Browse for more News

Ad
Ad

Punjab District News