Journalism Of Hope
BREAKING NEWS
ਚੰਡੀਗੜ੍ਹ ਨਗਰ ਨਿਗਮ ਚੋਣਾਂ: ਕਾਂਗਰਸ ਵੱਲੋਂ 30 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ.........ਸਰਹਿੰਦ ਰੇਲਵੇ ਟਰੈਕ ’ਤੇ ਸੀਮੈਂਟ ਦੇ ਪਿਲਰ ਰੱਖਣ ਦਾ ਮਾਮਲਾ: 26 ਸਾਲਾ ਨੌਜਵਾਨ ਦੋ ਦਿਨ ਦੇ ਰਿਮਾਂਡ ‘ਤੇ.......ਹਿਮਾਚਲ ਪ੍ਰਦੇਸ਼ ‘ਚ ਕਕਾਰ ਪਾਏ ਹੋਏ ਹੋਣ ਕਾਰਨ ਇੱਕ ਹੋਰ ਸਿੱਖ ਪ੍ਰੀਖਿਆਰਥੀ ਨੂੰ ਪਟਵਾਰੀ ਦੀ ਪ੍ਰੀਖਿਆ ਦੇਣ ਤੋਂ ਰੋਕਿਆ........ਸ੍ਰੀ ਗੰਗਾਨਗਰ ਰੇਲਵੇ ਟਰੈਕ ਧਮਾਕਾ ਮਾਮਲਾ: ਗੁਰਦਾਸਪੁਰ ਤੋਂ ਹਿਰਾਸਤ ’ਚ ਲਿਆ ਗਿਆ ਚੌਥਾ ਨੌਜਵਾਨ ਪੁੱਛਗਿੱਛ ਮਗਰੋਂ ਰਿਹਾਅ..........ਦਿਲਜੀਤ ਦੋਸਾਂਝ ਦਾ ਮੁੰਬਈ ਕੰਸਰਟ: ਆਲੋਚਕਾਂ ਨੂੰ ਦਿੱਤਾ ਪਿਆਰ ਨਾਲ ਜਵਾਬ..........ਪੰਜਾਬ ’ਚ ਠੰਢ ਦੇ ਨਾਲ ਸੰਘਣੀ ਧੁੰਦ ਦੀ ਦਸਤਕ, ਅਲਰਟ ਜਾਰੀ..........ਕ੍ਰਾਈਸਟਚਰਚ ਟੈਸਟ ’ਚ ਭਾਰਤ ਦੀ ਹਾਲਤ ਨਾਜ਼ੁਕ, ਦੂਜੇ ਦਿਨ 116 ਦੌੜਾਂ ’ਤੇ ਗੁਆਏ 6 ਵਿਕਟ.....ਈਰਾਨ ’ਚ 14 ਸਾਲਾ ਪਤਨੀ ਦੀ ਪਤੀ ਵੱਲੋਂ ਕੁੱਟ-ਕੁੱਟ ਕੇ ਹੱਤਿਆ, ਅਜੇ 10 ਦਿਨ ਪਹਿਲਾਂ ਹੀ ਦਿੱਤਾ ਸੀ ਬੱਚੇ ਨੂੰ ਜਨਮ

ਪ੍ਰਕਾਸ਼ ਪੁਰਬ ਮੌਕੇ ਟਰੈਕਟਰਾਂ ਨਾਲ ਸਟੰਟਬਾਜ਼ੀ, 2 ਨਾਮਜ਼ਦ ਸਮੇਤ ਕਰੀਬ 60 ਖ਼ਿਲਾਫ਼ ਕੇਸ ਦਰਜ

Sultanpur Lodhi Tractor Stunts; ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਮੌਕੇ 23 ਅਤੇ 24 ਨਵੰਬਰ ਦੀ ਰਾਤ ਨੂੰ ਦਾਣਾ ਮੰਡੀ ਸੁਲਤਾਨਪੁਰ ਲੋਧੀ ਅਤੇ ਇਸ ਦੇ ਸਾਹਮਣੇ ਲੰਘਦੀ ਡਡਵਿੰਡੀ-ਸੁਲਤਾਨਪੁਰ ਲੋਧੀ ਸੜਕ ’ਤੇ ਟਰੈਕਟਰਾਂ ਰਾਹੀਂ ਸਟੰਟਬਾਜ਼ੀ ਕਰਕੇ ਸੰਗਤਾਂ ਨੂੰ ਪ੍ਰੇਸ਼ਾਨ ਕਰਨ ਦੇ ਦੋਸ਼ ਹੇਠ ਥਾਣਾ ਸੁਲਤਾਨਪੁਰ ਲੋਧੀ ਦੀ ਪੁਲਿਸ ਨੇ ਦੋ ਨਾਮਜ਼ਦ ਨੌਜਵਾਨਾਂ ਸਮੇਤ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਪ੍ਰਕਾਸ਼ ਪੁਰਬ ਮੌਕੇ ਟਰੈਕਟਰਾਂ ਨਾਲ ਸਟੰਟਬਾਜ਼ੀ, 2 ਨਾਮਜ਼ਦ ਸਮੇਤ ਕਰੀਬ 60 ਖ਼ਿਲਾਫ਼ ਕੇਸ ਦਰਜ

Sultanpur Lodhi Tractor Stunts; ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਮੌਕੇ 23 ਅਤੇ 24 ਨਵੰਬਰ ਦੀ ਰਾਤ ਨੂੰ ਦਾਣਾ ਮੰਡੀ ਸੁਲਤਾਨਪੁਰ ਲੋਧੀ ਅਤੇ ਇਸ ਦੇ ਸਾਹਮਣੇ ਲੰਘਦੀ ਡਡਵਿੰਡੀ-ਸੁਲਤਾਨਪੁਰ ਲੋਧੀ ਸੜਕ ’ਤੇ ਟਰੈਕਟਰਾਂ ਰਾਹੀਂ ਸਟੰਟਬਾਜ਼ੀ ਕਰਕੇ ਸੰਗਤਾਂ ਨੂੰ ਪ੍ਰੇਸ਼ਾਨ ਕਰਨ ਦੇ ਦੋਸ਼ ਹੇਠ ਥਾਣਾ ਸੁਲਤਾਨਪੁਰ ਲੋਧੀ ਦੀ ਪੁਲਿਸ ਨੇ ਦੋ ਨਾਮਜ਼ਦ ਨੌਜਵਾਨਾਂ ਸਮੇਤ 50 ਤੋਂ 60 ਅਣਪਛਾਤੇ ਨੌਜਵਾਨਾਂ ਵਿਰੁੱਧ ਮਾਮਲਾ ਦਰਜ ਕੀਤਾ ਹੈ।

ਜ਼ਿਕਰਯੋਗ ਹੈ ਕਿ ਦਾਣਾ ਮੰਡੀ ਸੁਲਤਾਨਪੁਰ ਲੋਧੀ ਵਿਖੇ ਨੌਜਵਾਨਾਂ ਵੱਲੋਂ ਕੀਤੀ ਗਈ ਸਟੰਟਬਾਜ਼ੀ ਦੀਆਂ ਵੀਡੀਓਜ਼ ਸੋਸ਼ਲ ਮੀਡੀਆ ’ਤੇ ਲਗਾਤਾਰ ਵਾਇਰਲ ਹੋ ਰਹੀਆਂ ਸਨ। ਇਸ ਘਟਨਾ ਨੂੰ ਲੈ ਕੇ ਸੰਗਤਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਸੀ। ਲੋਕਾਂ ਵੱਲੋਂ ਸਵਾਲ ਉਠਾਏ ਜਾ ਰਹੇ ਸਨ ਕਿ ਪ੍ਰਕਾਸ਼ ਪੁਰਬ ਵਰਗੇ ਪਵਿੱਤਰ ਮੌਕੇ ’ਤੇ ਅਜਿਹੀਆਂ ਹਰਕਤਾਂ ਕਰਨ ਵਾਲੇ ਨੌਜਵਾਨਾਂ ਖ਼ਿਲਾਫ਼ ਪੁਲਿਸ ਵੱਲੋਂ ਕਾਰਵਾਈ ਕਿਉਂ ਨਹੀਂ ਕੀਤੀ ਗਈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸੁਲਤਾਨਪੁਰ ਲੋਧੀ ਦੇ ਮੁੱਖ ਅਫ਼ਸਰ ਇੰਸਪੈਕਟਰ ਦੇਵਿੰਦਰ ਪਾਲ ਨੇ ਦੱਸਿਆ ਕਿ 24 ਨਵੰਬਰ ਦੀ ਰਾਤ ਨੂੰ ਪੁਲਿਸ ਵੱਲੋਂ ਇਨ੍ਹਾਂ ਨੌਜਵਾਨਾਂ ਨੂੰ ਮੌਕੇ ਤੋਂ ਭਜਾਇਆ ਗਿਆ ਸੀ। ਇਸ ਤੋਂ ਬਾਅਦ ਕੀਤੀ ਗਈ ਜਾਂਚ ਦੌਰਾਨ ਜਗਰੂਪ ਸਿੰਘ ਪੁੱਤਰ ਗੁਰਦਿਆਲ ਸਿੰਘ ਵਾਸੀ ਬਾਠ ਕਲਾਂ, ਥਾਣਾ ਮਹਿਤਪੁਰ ਅਤੇ ਰਣਯੋਧ ਸਿੰਘ ਪੁੱਤਰ ਰੇਸ਼ਮ ਸਿੰਘ ਵਾਸੀ ਨੂਰਪੁਰ ਰਾਜਪੂਤਾਂ, ਥਾਣਾ ਕੋਤਵਾਲੀ ਕਪੂਰਥਲਾ ਸਮੇਤ 50 ਤੋਂ 60 ਅਣਪਛਾਤੇ ਨੌਜਵਾਨਾਂ ਵਿਰੁੱਧ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਇੰਸਪੈਕਟਰ ਦੇਵਿੰਦਰ ਪਾਲ ਨੇ ਕਿਹਾ ਕਿ ਸਟੰਟਬਾਜ਼ੀ ਕਰਕੇ ਸੰਗਤਾਂ ਨੂੰ ਪ੍ਰੇਸ਼ਾਨ ਕਰਨ ਵਾਲੇ ਕਿਸੇ ਵੀ ਨੌਜਵਾਨ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਅਜਿਹੀਆਂ ਹਰਕਤਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਮੌਕੇ ’ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਨੌਜਵਾਨ ਬਿਨਾਂ ਕਿਸੇ ਡਰ ਦੇ ਟਰੈਕਟਰਾਂ ਨਾਲ ਸਟੰਟਬਾਜ਼ੀ ਕਰ ਰਹੇ ਸਨ। ਕੁਝ ਨੌਜਵਾਨਾਂ ਨੇ ਇਹ ਵੀ ਦੱਸਿਆ ਕਿ ਪਿਛਲੇ ਸਾਲ ਵੀ ਪ੍ਰਕਾਸ਼ ਪੁਰਬ ਮੌਕੇ ਇਸੇ ਤਰ੍ਹਾਂ ਸਟੰਟਬਾਜ਼ੀ ਹੋਈ ਸੀ ਅਤੇ ਇਸ ਦੌਰਾਨ ਇੱਕ-ਦੋ ਟਰੈਕਟਰਾਂ ਦਾ ਕਾਫ਼ੀ ਨੁਕਸਾਨ ਵੀ ਹੋਇਆ ਸੀ।

Read Latest News and Breaking News at Daily Post TV, Browse for more News

Ad
Ad

Punjab District News