Journalism Of Hope
BREAKING NEWS
ਚੰਡੀਗੜ੍ਹ ਨਗਰ ਨਿਗਮ ਚੋਣਾਂ: ਕਾਂਗਰਸ ਵੱਲੋਂ 30 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ.........ਸਰਹਿੰਦ ਰੇਲਵੇ ਟਰੈਕ ’ਤੇ ਸੀਮੈਂਟ ਦੇ ਪਿਲਰ ਰੱਖਣ ਦਾ ਮਾਮਲਾ: 26 ਸਾਲਾ ਨੌਜਵਾਨ ਦੋ ਦਿਨ ਦੇ ਰਿਮਾਂਡ ‘ਤੇ.......ਹਿਮਾਚਲ ਪ੍ਰਦੇਸ਼ ‘ਚ ਕਕਾਰ ਪਾਏ ਹੋਏ ਹੋਣ ਕਾਰਨ ਇੱਕ ਹੋਰ ਸਿੱਖ ਪ੍ਰੀਖਿਆਰਥੀ ਨੂੰ ਪਟਵਾਰੀ ਦੀ ਪ੍ਰੀਖਿਆ ਦੇਣ ਤੋਂ ਰੋਕਿਆ........ਸ੍ਰੀ ਗੰਗਾਨਗਰ ਰੇਲਵੇ ਟਰੈਕ ਧਮਾਕਾ ਮਾਮਲਾ: ਗੁਰਦਾਸਪੁਰ ਤੋਂ ਹਿਰਾਸਤ ’ਚ ਲਿਆ ਗਿਆ ਚੌਥਾ ਨੌਜਵਾਨ ਪੁੱਛਗਿੱਛ ਮਗਰੋਂ ਰਿਹਾਅ..........ਦਿਲਜੀਤ ਦੋਸਾਂਝ ਦਾ ਮੁੰਬਈ ਕੰਸਰਟ: ਆਲੋਚਕਾਂ ਨੂੰ ਦਿੱਤਾ ਪਿਆਰ ਨਾਲ ਜਵਾਬ..........ਪੰਜਾਬ ’ਚ ਠੰਢ ਦੇ ਨਾਲ ਸੰਘਣੀ ਧੁੰਦ ਦੀ ਦਸਤਕ, ਅਲਰਟ ਜਾਰੀ..........ਕ੍ਰਾਈਸਟਚਰਚ ਟੈਸਟ ’ਚ ਭਾਰਤ ਦੀ ਹਾਲਤ ਨਾਜ਼ੁਕ, ਦੂਜੇ ਦਿਨ 116 ਦੌੜਾਂ ’ਤੇ ਗੁਆਏ 6 ਵਿਕਟ.....ਈਰਾਨ ’ਚ 14 ਸਾਲਾ ਪਤਨੀ ਦੀ ਪਤੀ ਵੱਲੋਂ ਕੁੱਟ-ਕੁੱਟ ਕੇ ਹੱਤਿਆ, ਅਜੇ 10 ਦਿਨ ਪਹਿਲਾਂ ਹੀ ਦਿੱਤਾ ਸੀ ਬੱਚੇ ਨੂੰ ਜਨਮ

CM ਮਾਨ ਦੀ ਸੂਰਜੀ ਊਰਜਾ ਪਹਿਲਕਦਮੀ ਕਿਸਾਨਾਂ ਦੀ ਆਮਦਨ ਵਧਾਏਗੀ, ਧਰਤੀ ਹੇਠਲੇ ਪਾਣੀ ਦੀ ਬੱਚਤ ਕਰੇਗੀ ਅਤੇ ਜਨਤਕ ਪੈਸਾ ਬਚਾਏਗੀ: ਅਮਨ ਅਰੋੜਾ

ਚੰਡੀਗੜ੍ਹ / ਚੌਕੇ (ਰਾਮਪੁਰਾ)28 ਨਵੰਬਰ ਭਗਵੰਤ ਮਾਨ ਸਰਕਾਰ ਕਿਸਾਨਾਂ ਦੀ ਆਮਦਨ ਵਧਾਉਣ, ਧਰਤੀ ਹੇਠਲੇ ਪਾਣੀ ਦੀ ਸੰਭਾਲ ਕਰਨ ਅਤੇ ਸੂਬੇ ਸਿਰ ਬਿਜਲੀ ਸਬਸਿਡੀ ਦੇ ਬੋਝ ਨੂੰ ਘਟਾਉਣ ‘ਤੇ ਕੇਂਦ੍ਰਿਤ ਤਿੰਨ-ਪੱਖੀ ਪਹੁੰਚ ਰਾਹੀਂ ਪੰਜਾਬ ਦੇ ਖੇਤੀਬਾੜੀ ਖੇਤਰ ਨੂੰ ਮਜ਼ਬੂਤ ਕਰਨ ਲਈ ਸੂਰਜੀ ਊਰਜਾ ਨੂੰ ਉਤਸ਼ਾਹਿਤ ਕਰ ਰਹੀ ਹੈ। ਕਿਸਾਨਾਂ ਨੂੰ ਸੂਰਜੀ ਊਰਜਾ ਨਾਲ ਚੱਲਣ ਵਾਲੇ ਸਿੰਚਾਈ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
CM ਮਾਨ ਦੀ ਸੂਰਜੀ ਊਰਜਾ ਪਹਿਲਕਦਮੀ ਕਿਸਾਨਾਂ ਦੀ ਆਮਦਨ ਵਧਾਏਗੀ, ਧਰਤੀ ਹੇਠਲੇ ਪਾਣੀ ਦੀ ਬੱਚਤ ਕਰੇਗੀ ਅਤੇ ਜਨਤਕ ਪੈਸਾ ਬਚਾਏਗੀ: ਅਮਨ ਅਰੋੜਾ

ਚੰਡੀਗੜ੍ਹ / ਚੌਕੇ (ਰਾਮਪੁਰਾ)28 ਨਵੰਬਰ ਭਗਵੰਤ ਮਾਨ ਸਰਕਾਰ ਕਿਸਾਨਾਂ ਦੀ ਆਮਦਨ ਵਧਾਉਣ, ਧਰਤੀ ਹੇਠਲੇ ਪਾਣੀ ਦੀ ਸੰਭਾਲ ਕਰਨ ਅਤੇ ਸੂਬੇ ਸਿਰ ਬਿਜਲੀ ਸਬਸਿਡੀ ਦੇ ਬੋਝ ਨੂੰ ਘਟਾਉਣ ‘ਤੇ ਕੇਂਦ੍ਰਿਤ ਤਿੰਨ-ਪੱਖੀ ਪਹੁੰਚ ਰਾਹੀਂ ਪੰਜਾਬ ਦੇ ਖੇਤੀਬਾੜੀ ਖੇਤਰ ਨੂੰ ਮਜ਼ਬੂਤ ਕਰਨ ਲਈ ਸੂਰਜੀ ਊਰਜਾ ਨੂੰ ਉਤਸ਼ਾਹਿਤ ਕਰ ਰਹੀ ਹੈ। ਕਿਸਾਨਾਂ ਨੂੰ ਸੂਰਜੀ ਊਰਜਾ ਨਾਲ ਚੱਲਣ ਵਾਲੇ ਸਿੰਚਾਈ ਸਿਸਟਮ ਲਗਾਉਣ ਲਈ ਪ੍ਰੇਰਿਤ ਕਰਕੇ, ਸਰਕਾਰ ਦਾ ਉਦੇਸ਼ ਉਨ੍ਹਾਂ ਨੂੰ ਆਪਣੀਆਂ ਖੇਤੀਬਾੜੀ ਲੋੜਾਂ ਲਈ ਬਿਜਲੀ ਪੈਦਾ ਕਰਨ, 25 ਸਾਲਾਂ ਦੇ ਪੱਕੇ ਸਮਝੌਤੇ ਤਹਿਤ ਸਰਕਾਰ ਨੂੰ ਵਾਧੂ ਬਿਜਲੀ ਵੇਚਣ ਅਤੇ ਧਰਤੀ ਹੇਠਲੇ ਪਾਣੀ ਦੀ ਵਧੇਰੇ ਸੁਚੱਜੀ ਵਰਤੋਂ ਕਰਨ ਦੇ ਯੋਗ ਬਣਾਉਣਾ ਹੈ। ਇਹ ਪਹਿਲਕਦਮੀ ਸੂਬੇ ਦੇ ਖ਼ਜ਼ਾਨੇ ‘ਤੇ ਪੈਣ ਵਾਲੇ ਵਿੱਤੀ ਬੋਝ ਨੂੰ ਘਟਾਉਣ ਵਿੱਚ ਵੀ ਮਦਦ ਕਰੇਗੀ, ਜੋ ਇਸ ਸਮੇਂ ਸਾਲਾਨਾ ਲਗਭਗ 10,500 ਕਰੋੜ ਰੁਪਏ ਦੀ ਬਿਜਲੀ ਸਬਸਿਡੀ ਦਾ ਖ਼ਰਚਾ ਝੱਲ ਰਿਹਾ ਹੈ।

ਇਸ ਪਹਿਲਕਦਮੀ ਦੇ ਲਾਭਾਂ ਨੂੰ ਦਰਸਾਉਂਦੇ ਹੋਏ, ਰਾਮਪੁਰਾ ਫੂਲ ਦੇ ਪਿੰਡ ਚੌਕੇ ਦੇ 24 ਕਿਸਾਨਾਂ ਨੂੰ ਅੱਜ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ) ਨੂੰ ਵਾਧੂ ਸੂਰਜੀ ਬਿਜਲੀ ਸਪਲਾਈ ਕਰਨ ਬਦਲੇ ਸਾਂਝੇ ਤੌਰ ‘ਤੇ 3.08 ਲੱਖ ਰੁਪਏ ਦੀ ਪ੍ਰੋਤਸਾਹਨ ਰਾਸ਼ੀ ਪ੍ਰਾਪਤ ਹੋਈ। ਪ੍ਰੋਤਸਾਹਨ ਰਾਸ਼ੀ ਵੰਡ ਸਮਾਰੋਹ ਦੀ ਪ੍ਰਧਾਨਗੀ ਕਰਦਿਆਂ ਪੰਜਾਬ ਦੇ ਨਵਿਆਉਣਯੋਗ ਊਰਜਾ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਇਹ ਪਹਿਲਕਦਮੀ ਕਿਸਾਨਾਂ ਲਈ ਆਰਥਿਕ ਲਾਭ ਅਤੇ ਕੁਦਰਤੀ ਸਰੋਤਾਂ ਦੇ ਟਿਕਾਊ ਪ੍ਰਬੰਧਨ ਨੂੰ ਯਕੀਨੀ ਬਣਾਉਂਦੇ ਹੋਏ ਸਵੱਛ ਊਰਜਾ ਨੂੰ ਉਤਸ਼ਾਹਿਤ ਕਰਨ ਪ੍ਰਤੀ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ।

ਪ੍ਰੋਜੈਕਟ ਬਾਰੇ ਵਿਸਥਾਰ ਨਾਲ ਦੱਸਦਿਆਂ ਨਵਿਆਉਣਯੋਗ ਊਰਜਾ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਅੱਠ ਮਹੀਨੇ ਪਹਿਲਾਂ ਪਿੰਡ ਚੌਕੇ ਵਿਖੇ ਪੀਐਸਪੀਸੀਐਲ ਦੇ ਪੀਰਕੋਟ ਫੀਡਰ ਦੀ ਚੋਣ ਕੀਤੀ ਗਈ ਸੀ, ਜਿਸ ਤੋਂ ਬਾਅਦ 24 ਕਿਸਾਨਾਂ ਨੇ ਆਪਣੀਆਂ ਸਿੰਚਾਈ ਮੋਟਰਾਂ ‘ਤੇ 10 ਐੱਚਪੀ ਤੋਂ 20 ਐਚਪੀ ਤੱਕ ਦੇ ਸੂਰਜੀ ਊਰਜਾ ਪਲਾਂਟ ਲਗਾਏ। ਕਿਸਾਨਾਂ ਨੂੰ ਇਹ ਸੋਲਰ ਪਲਾਂਟ ਲਗਾਉਣ ਲਈ 90 ਫ਼ੀਸਦੀ ਸਰਕਾਰੀ ਸਬਸਿਡੀ ਮਿਲੀ। ਉਨ੍ਹਾਂ ਅੱਗੇ ਕਿਹਾ, “ਇਹ ਸੋਲਰ ਪਲਾਂਟ ਸਿੰਚਾਈ ਮੋਟਰਾਂ ਚਲਾਉਣ ਅਤੇ ਕਿਸਾਨਾਂ ਦੀਆਂ ਖੇਤੀਬਾੜੀ ਲੋੜਾਂ ਪੂਰੀਆਂ ਕਰਨ ਲਈ ਲੋੜੀਂਦੀ ਬਿਜਲੀ ਪੈਦਾ ਕਰਦੇ ਹਨ। ਵਾਧੂ ਬਿਜਲੀ 2.50 ਰੁਪਏ ਪ੍ਰਤੀ ਯੂਨਿਟ ਦੀ ਦਰ ਨਾਲ ਪੀ.ਐੱਸ.ਪੀ.ਸੀ.ਐੱਲ. ਨੂੰ ਦਿੱਤੀ ਜਾਂਦੀ ਹੈ। ਅੱਜ ਇਨ੍ਹਾਂ 24 ਕਿਸਾਨਾਂ ਨੂੰ ਕਾਰਪੋਰੇਸ਼ਨ ਨੂੰ ਸਪਲਾਈ ਕੀਤੀ ਗਈ ਵਾਧੂ ਬਿਜਲੀ ਬਦਲੇ ਸਾਂਝੇ ਤੌਰ ‘ਤੇ 3.08 ਲੱਖ ਰੁਪਏ ਦੀ ਪ੍ਰੋਤਸਾਹਨ ਰਾਸ਼ੀ ਮਿਲੀ ਹੈ।”

ਨਵਿਆਉਣਯੋਗ ਊਰਜਾ ਮੰਤਰੀ ਨੇ ਕਿਹਾ ਕਿ ਸੂਰਜੀ ਊਰਜਾ ਨਾਲ ਚੱਲਣ ਵਾਲੇ ਸਿੰਚਾਈ ਸਿਸਟਮ ਕਿਸਾਨਾਂ ਨੂੰ ਆਪਣੀਆਂ ਖੇਤੀਬਾੜੀ ਲੋੜਾਂ ਪੂਰੀਆਂ ਕਰਨ ਤੋਂ ਬਾਅਦ ਬਚੀ ਬਿਜਲੀ ਵੇਚ ਕੇ ਵਾਧੂ ਆਮਦਨ ਕਮਾਉਣ ਦਾ ਮੌਕਾ ਪ੍ਰਦਾਨ ਕਰਨਗੇ। ਉਨ੍ਹਾਂ ਕਿਹਾ, “25 ਸਾਲਾਂ ਦੇ ਪੱਕੇ ਸਮਝੌਤੇ ਤਹਿਤ, ਕਿਸਾਨ ਸਰਕਾਰ ਨੂੰ ਵਾਧੂ ਬਿਜਲੀ ਵੇਚ ਸਕਦੇ ਹਨ, ਜਿਸ ਨਾਲ ਉਨ੍ਹਾਂ ਨੂੰ ਵਾਧੂ ਕਮਾਈ ਦਾ ਲੰਬੇ ਸਮੇਂ ਦਾ ਸਾਧਨ ਮਿਲੇਗਾ। ਇਹ ਪਹਿਲਕਦਮੀ ਕਿਸਾਨਾਂ ਨੂੰ ਸਿਰਫ਼ ਬਿਜਲੀ ਦੇ ਖ਼ਪਤਕਾਰ ਹੀ ਨਹੀਂ, ਸਗੋਂ ਸਵੱਛ ਊਰਜਾ ਦੇ ਉਤਪਾਦਕ ਅਤੇ ਸਪਲਾਇਰ ਬਣਨ ਵਿੱਚ ਵੀ ਮਦਦ ਕਰੇਗੀ।”

ਮੰਤਰੀ ਨੇ ਕਿਹਾ ਕਿ ਸੂਰਜੀ ਊਰਜਾ ਨਾਲ ਚੱਲਣ ਵਾਲੀ ਸਿੰਚਾਈ ਕਿਸਾਨਾਂ ਨੂੰ ਆਪਣੇ ਖੇਤਾਂ ਲਈ ਲੋੜ ਅਨੁਸਾਰ ਹੀ ਪਾਣੀ ਕੱਢ ਕੇ ਧਰਤੀ ਹੇਠਲੇ ਪਾਣੀ ਦੀ ਸੁਚੱਜੀ ਵਰਤੋਂ ਕਰਨ ਲਈ ਵੀ ਉਤਸ਼ਾਹਿਤ ਕਰੇਗੀ। ਉਨ੍ਹਾਂ ਜ਼ੋਰ ਦੇ ਕੇ ਕਿਹਾ, “ਧਰਤੀ ਹੇਠਲੇ ਪਾਣੀ ਦੀ ਵਧੇਰੇ ਜ਼ਿੰਮੇਵਾਰੀ ਨਾਲ ਵਰਤੋਂ ਕਰਨ ਨਾਲ ਪਾਣੀ ਦੀ ਬੇਲੋੜੀ ਨਿਕਾਸੀ ਨੂੰ ਘਟਾਉਣ ਵਿੱਚ ਮਦਦ ਮਿਲੇਗੀ ਅਤੇ ਪੰਜਾਬ ਦੇ ਡਿੱਗ ਰਹੇ ਪਾਣੀ ਦੇ ਪੱਧਰ ਵਿੱਚ ਹੌਲੀ-ਹੌਲੀ ਸੁਧਾਰ ਹੋਵੇਗਾ। ਖੇਤੀਬਾੜੀ ਨੂੰ ਬਚਾਉਣ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਪੰਜਾਬ ਦੇ ਕੁਦਰਤੀ ਸਰੋਤਾਂ ਨੂੰ ਸੁਰੱਖਿਅਤ ਰੱਖਣ ਲਈ ਧਰਤੀ ਹੇਠਲੇ ਪਾਣੀ ਦੀ ਸੰਭਾਲ ਬਹੁਤ ਜ਼ਰੂਰੀ ਹੈ।”

ਅਮਨ ਅਰੋੜਾ ਨੇ ਕਿਹਾ ਕਿ ਇਹ ਪਹਿਲਕਦਮੀ ਸਰਕਾਰ ਦੇ ਬਿਜਲੀ ਸਬਸਿਡੀ ਖ਼ਰਚੇ ਨੂੰ ਘਟਾਉਣ ਵਿੱਚ ਵੀ ਯੋਗਦਾਨ ਪਾਵੇਗੀ, ਜੋ ਸਾਲਾਨਾ ਲਗਭਗ 10,500 ਕਰੋੜ ਰੁਪਏ ਹੈ। ਉਨ੍ਹਾਂ ਅੱਗੇ ਕਿਹਾ, “ਕਿਸਾਨਾਂ ਦੇ ਪੱਧਰ ‘ਤੇ ਸੂਰਜੀ ਊਰਜਾ ਉਤਪਾਦਨ ਨੂੰ ਉਤਸ਼ਾਹਿਤ ਕਰਕੇ ਅਤੇ ਰਵਾਇਤੀ ਬਿਜਲੀ ਸਪਲਾਈ ‘ਤੇ ਨਿਰਭਰਤਾ ਘਟਾ ਕੇ, ਸਰਕਾਰ ਦਾ ਟੀਚਾ ਸਬਸਿਡੀ ਦੇ ਬੋਝ ਨੂੰ ਘੱਟ ਕਰਨਾ ਅਤੇ ਜਨਤਕ ਫੰਡਾਂ ਦੀ ਵਧੇਰੇ ਕੁਸ਼ਲ ਵਰਤੋਂ ਨੂੰ ਯਕੀਨੀ ਬਣਾਉਣਾ ਹੈ।”

ਨਵਿਆਉਣਯੋਗ ਊਰਜਾ ਮੰਤਰੀ ਨੇ ਕਿਹਾ ਕਿ ਇਸ ਪਹਿਲਕਦਮੀ ਨਾਲ ਅਜਿਹੀ ਸਥਿਤੀ ਪੈਦਾ ਹੋਵੇਗੀ ਜਿਸ ਵਿੱਚ ਕਿਸਾਨਾਂ ਨੂੰ ਵਿੱਤੀ ਲਾਭ ਹੋਵੇਗਾ, ਧਰਤੀ ਹੇਠਲੇ ਪਾਣੀ ਦੇ ਸਰੋਤਾਂ ਦੀ ਵਧੇਰੇ ਸੁਰੱਖਿਆ ਹੋਵੇਗੀ ਅਤੇ ਜਨਤਕ ਪੈਸੇ ਦੀ ਬੱਚਤ ਹੋਵੇਗੀ।

ਉਨ੍ਹਾਂ ਪੰਜਾਬ ਭਰ ਦੇ ਕਿਸਾਨਾਂ ਨੂੰ ਸੱਦਾ ਦਿੱਤਾ ਕਿ ਉਹ ਸੂਰਜੀ ਊਰਜਾ ਨਾਲ ਚੱਲਣ ਵਾਲੇ ਸਿੰਚਾਈ ਸਿਸਟਮ ਅਪਣਾਉਣ ਅਤੇ 90 ਫ਼ੀਸਦੀ ਸਰਕਾਰੀ ਸਬਸਿਡੀ ਦਾ ਲਾਭ ਉਠਾਉਣ। ਉਨ੍ਹਾਂ ਕਿਹਾ ਕਿ ਚੌਕੇ ਪ੍ਰੋਜੈਕਟ ਹੋਰਨਾਂ ਕਿਸਾਨ ਭਾਈਚਾਰਿਆਂ ਲਈ ਇੱਕ ਮਿਸਾਲ ਬਣ ਸਕਦਾ ਹੈ, ਜੋ ਇਹ ਦਰਸਾਉਂਦਾ ਹੈ ਕਿ ਕਿਵੇਂ ਸੂਰਜੀ ਊਰਜਾ ਕਿਸਾਨਾਂ ਦੀ ਖ਼ੁਸ਼ਹਾਲੀ, ਧਰਤੀ ਹੇਠਲੇ ਪਾਣੀ ਦੀ ਸੰਭਾਲ ਅਤੇ ਸੂਬੇ ਦੀ ਵਿੱਤੀ ਸਥਿਰਤਾ ਵਿੱਚ ਯੋਗਦਾਨ ਪਾ ਸਕਦੀ ਹੈ।

24 ਲਾਭਪਾਤਰੀ ਕਿਸਾਨਾਂ ਵਿੱਚ ਕੁਲਵਿੰਦਰ ਸਿੰਘ, ਬਲਦੀਪ ਸਿੰਘ, ਪਰਮਜੀਤ ਸਿੰਘ, ਨਛੱਤਰ ਸਿੰਘ, ਦਰਸ਼ਨਾ ਦੇਵੀ, ਪਵਨ ਕੁਮਾਰ, ਰਾਮ ਸਿੰਘ, ਬਲਵੀਰ ਸਿੰਘ, ਗੁਰਮੇਲ ਸਿੰਘ, ਸਾਧੂ ਰਾਮ, ਭਗਤ ਰਾਮ, ਹਰਪਾਲ ਸਿੰਘ, ਜੁਗਰਾਜ ਸਿੰਘ, ਗੁਰਚੇਤਨ ਸਿੰਘ, ਨਿਰਭੈ ਸਿੰਘ, ਗੁਰਤੇਜ ਸਿੰਘ, ਗੁਰਕਿਰਪਾਲ ਸਿੰਘ, ਹਰਬੰਸ ਸਿੰਘ, ਦਰਬਾਰਾ ਸਿੰਘ, ਗੁਰਮੀਤ ਕੌਰ, ਨਿਰਮਲ ਸਿੰਘ, ਹਰਕੇਸ਼ ਸਿੰਘ ਅਤੇ ਗੁਰਚਰਨ ਸਿੰਘ ਸ਼ਾਮਲ ਹਨ।

ਇਸ ਮੌਕੇ ਰਾਮਪੁਰਾ ਫੂਲ ਦੇ ਵਿਧਾਇਕ ਬਲਕਾਰ ਸਿੰਘ ਸਿੱਧੂ, ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀ, ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਦੇ ਜ਼ਿਲ੍ਹਾ ਮੈਨੇਜਰ ਨਯਾਬ ਮਿੱਤਲ, ਪੇਡਾ ਦੇ ਸੀਨੀਅਰ ਮੈਨੇਜਰ ਸੁਰਿੰਦਰਪਾਲ ਸਿੰਘ ਅਤੇ ਹੋਰ ਪਤਵੰਤੇ ਹਾਜ਼ਰ ਸਨ।

Read Latest News and Breaking News at Daily Post TV, Browse for more News

Ad
Ad

Punjab District News