Journalism Of Hope
BREAKING NEWS
ਚੰਡੀਗੜ੍ਹ ਨਗਰ ਨਿਗਮ ਚੋਣਾਂ: ਕਾਂਗਰਸ ਵੱਲੋਂ 30 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ.........ਸਰਹਿੰਦ ਰੇਲਵੇ ਟਰੈਕ ’ਤੇ ਸੀਮੈਂਟ ਦੇ ਪਿਲਰ ਰੱਖਣ ਦਾ ਮਾਮਲਾ: 26 ਸਾਲਾ ਨੌਜਵਾਨ ਦੋ ਦਿਨ ਦੇ ਰਿਮਾਂਡ ‘ਤੇ.......ਹਿਮਾਚਲ ਪ੍ਰਦੇਸ਼ ‘ਚ ਕਕਾਰ ਪਾਏ ਹੋਏ ਹੋਣ ਕਾਰਨ ਇੱਕ ਹੋਰ ਸਿੱਖ ਪ੍ਰੀਖਿਆਰਥੀ ਨੂੰ ਪਟਵਾਰੀ ਦੀ ਪ੍ਰੀਖਿਆ ਦੇਣ ਤੋਂ ਰੋਕਿਆ........ਸ੍ਰੀ ਗੰਗਾਨਗਰ ਰੇਲਵੇ ਟਰੈਕ ਧਮਾਕਾ ਮਾਮਲਾ: ਗੁਰਦਾਸਪੁਰ ਤੋਂ ਹਿਰਾਸਤ ’ਚ ਲਿਆ ਗਿਆ ਚੌਥਾ ਨੌਜਵਾਨ ਪੁੱਛਗਿੱਛ ਮਗਰੋਂ ਰਿਹਾਅ..........ਦਿਲਜੀਤ ਦੋਸਾਂਝ ਦਾ ਮੁੰਬਈ ਕੰਸਰਟ: ਆਲੋਚਕਾਂ ਨੂੰ ਦਿੱਤਾ ਪਿਆਰ ਨਾਲ ਜਵਾਬ..........ਪੰਜਾਬ ’ਚ ਠੰਢ ਦੇ ਨਾਲ ਸੰਘਣੀ ਧੁੰਦ ਦੀ ਦਸਤਕ, ਅਲਰਟ ਜਾਰੀ..........ਕ੍ਰਾਈਸਟਚਰਚ ਟੈਸਟ ’ਚ ਭਾਰਤ ਦੀ ਹਾਲਤ ਨਾਜ਼ੁਕ, ਦੂਜੇ ਦਿਨ 116 ਦੌੜਾਂ ’ਤੇ ਗੁਆਏ 6 ਵਿਕਟ.....ਈਰਾਨ ’ਚ 14 ਸਾਲਾ ਪਤਨੀ ਦੀ ਪਤੀ ਵੱਲੋਂ ਕੁੱਟ-ਕੁੱਟ ਕੇ ਹੱਤਿਆ, ਅਜੇ 10 ਦਿਨ ਪਹਿਲਾਂ ਹੀ ਦਿੱਤਾ ਸੀ ਬੱਚੇ ਨੂੰ ਜਨਮ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ

ਸੋਰਠਿ ਮਹਲਾ ੫ ॥ਪੁਤ੍ਰ ਕਲਤ੍ਰ ਲੋਕ ਗ੍ਰਿਹ ਬਨਿਤਾ ਮਾਇਆ ਸਨਬੰਧੇਹੀ ॥ ਅੰਤ ਕੀ ਬਾਰ ਕੋ ਖਰਾ ਨ ਹੋਸੀ ਸਭ ਮਿਥਿਆ ਅਸਨੇਹੀ ॥੧॥ ਰੇ ਨਰ ਕਾਹੇ ਪਪੋਰਹੁ ਦੇਹੀ ॥ ਊਡਿ ਜਾਇਗੋ ਧੂਮੁ ਬਾਦਰੋ ਇਕੁ ਭਾਜਹੁ ਰਾਮੁ ਸਨੇਹੀ ॥ ਰਹਾਉ ॥ ਤੀਨਿ ਸੰiਙਆ ਕਰਿ ਦੇਹੀ ਕੀਨੀ ਜਲ ਕੂਕਰ ਭਸਮੇਹੀ ॥ ਹੋਇ ਆਮਰੋ ਗ੍ਰਿਹ ਮਹਿ ਬੈਠਾ ਕਰਣ ਕਾਰਣ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ
hukam

ਸੋਰਠਿ ਮਹਲਾ ੫ ॥
ਪੁਤ੍ਰ ਕਲਤ੍ਰ ਲੋਕ ਗ੍ਰਿਹ ਬਨਿਤਾ ਮਾਇਆ ਸਨਬੰਧੇਹੀ ॥ ਅੰਤ ਕੀ ਬਾਰ ਕੋ ਖਰਾ ਨ ਹੋਸੀ ਸਭ ਮਿਥਿਆ ਅਸਨੇਹੀ ॥੧॥ ਰੇ ਨਰ ਕਾਹੇ ਪਪੋਰਹੁ ਦੇਹੀ ॥ ਊਡਿ ਜਾਇਗੋ ਧੂਮੁ ਬਾਦਰੋ ਇਕੁ ਭਾਜਹੁ ਰਾਮੁ ਸਨੇਹੀ ॥ ਰਹਾਉ ॥ ਤੀਨਿ ਸੰiਙਆ ਕਰਿ ਦੇਹੀ ਕੀਨੀ ਜਲ ਕੂਕਰ ਭਸਮੇਹੀ ॥ ਹੋਇ ਆਮਰੋ ਗ੍ਰਿਹ ਮਹਿ ਬੈਠਾ ਕਰਣ ਕਾਰਣ ਬਿਸਰੋਹੀ ॥੨॥ ਅਨਿਕ ਭਾਤਿ ਕਰਿ ਮਣੀਏ ਸਾਜੇ ਕਾਚੈ ਤਾਗਿ ਪਰੋਹੀ ॥ ਤੂਟਿ ਜਾਇਗੋ ਸੂਤੁ ਬਾਪੁਰੇ ਫਿਰਿ ਪਾਛੈ ਪਛੁਤੋਹੀ ॥੩॥ ਜਿਨਿ ਤੁਮ ਸਿਰਜੇ ਸਿਰਜਿ ਸਵਾਰੇ ਤਿਸੁ ਧਿਆਵਹੁ ਦਿਨੁ ਰੈਨੇਹੀ ॥ ਜਨ ਨਾਨਕ ਪ੍ਰਭ ਕਿਰਪਾ ਧਾਰੀ ਮੈ ਸਤਿਗੁਰ ਓਟ ਗਹੇਹੀ ॥੪॥੪॥

ਐਤਵਾਰ, ੧੪ ਮੱਘਰ (ਸੰਮਤ ੫੫੮ ਨਾਨਕਸ਼ਾਹੀ)

(ਅੰਗ: ੬੦੯)

ਪੰਜਾਬੀ ਵਿਆਖਿਆ
ਹੇ ਭਾਈ! ਪ੍ਰਤ੍ਰ, ਇਸਤ੍ਰੀ, ਘਰ ਦੇ ਹੋਰ ਬੰਦੇ ਤੇ ਜ਼ਨਾਨੀਆਂ (ਸਾਰੇ) ਮਾਇਆ ਦੇ ਹੀ ਸਾਕ ਹਨ । ਅਖ਼ੀਰ ਵੇਲੇ (ਇਹਨਾਂ ਵਿਚੋਂ) ਕੋਈ ਭੀ ਤੇਰਾ ਮਦਦਗਾਰ ਨਹੀਂ ਬਣੇਗਾ, ਸਾਰੇ ਝੂਠਾ ਹੀ ਪਿਆਰ ਕਰਨ ਵਾਲੇ ਹਨ ।੧। ਹੇ ਮਨੁੱਖ! (ਨਿਰਾ ਇਸ) ਸਰੀਰ ਨੂੰ ਹੀ ਕਿਉਂ ਲਾਡਾਂ ਨਾਲ ਪਾਲਦਾ ਰਹਿੰਦਾ ਹੈਂ? (ਜਿਵੇਂ) ਧੂਆਂ, (ਜਿਵੇਂ) ਬੱਦਲ (ਉੱਡ ਜਾਂਦਾ ਹੈ, ਤਿਵੇਂ ਇਹ ਸਰੀਰ) ਨਾਸ ਹੋ ਜਾਇਗਾ । ਸਿਰਫ਼ ਪਰਮਾਤਮਾ ਦਾ ਭਜਨ ਕਰਿਆ ਕਰ, ਉਹੀ ਅਸਲ ਪਿਆਰ ਕਰਨ ਵਾਲਾ ਹੈ ।ਰਹਾਉ। ਹੇ ਭਾਈ! (ਪਰਮਾਤਮਾ ਨੇ) ਮਾਇਆ ਦੇ ਤਿੰਨ ਗੁਣਾਂ ਦੇ ਅਸਰ ਹੇਠ ਰਹਿਣ ਵਾਲਾ ਤੇਰਾ ਸਰੀਰ ਬਣਾ ਦਿੱਤਾ, (ਇਹ ਅੰਤ ਨੂੰ) ਪਾਣੀ ਦੇ, ਕੁੱਤਿਆਂ ਦੇ, ਜਾਂ, ਮਿੱਟੀ ਦੇ ਹਵਾਲੇ ਹੋ ਜਾਂਦਾ ਹੈ । ਤੂੰ ਇਸ ਸਰੀਰ-ਘਰ ਵਿਚ (ਆਪਣੇ ਆਪ ਨੂੰ) ਅਮਰ ਸਮਝ ਕੇ ਬੈਠਾ ਰਹਿੰਦਾ ਹੈਂ, ਤੇ ਜਗਤ ਦੇ ਮੂਲ ਪਰਮਾਤਮਾ ਨੂੰ ਭੁਲਾ ਰਿਹਾ ਹੈਂ ।੨। ਹੇ ਭਾਈ! ਅਨੇਕਾਂ ਤਰੀਕਿਆਂ ਨਾਲ (ਪਰਮਾਤਮਾ ਨੇ ਤੇਰੇ ਸਾਰੇ ਅੰਗ) ਮਣਕੇ ਬਣਾਏ ਹਨ; (ਪਰ ਸੁਆਸਾਂ ਦੇ) ਕੱਚੇ ਧਾਗੇ ਵਿਚ ਪਰੋਏ ਹੋਏ ਹਨ । ਹੇ ਨਿਮਾਣੇ ਜੀਵ! ਇਹ ਧਾਗਾ (ਆਖ਼ਰ) ਟੁੱਟ ਜਾਇਗਾ, (ਹੁਣ ਇਸ ਸਰੀਰ ਦੇ ਮੋਹ ਵਿਚ ਪ੍ਰਭੂ ਨੂੰ ਵਿਸਾਰੀ ਬੈਠਾ ਹੈਂ) ਫਿਰ ਸਮਾ ਵਿਹਾ ਜਾਣ ਤੇ ਹੱਥ ਮਲੇਂਗਾ ।੩। ਹੇ ਭਾਈ! ਜਿਸ ਪਰਮਾਤਮਾ ਨੇ ਤੈਨੂੰ ਪੈਦਾ ਕੀਤਾ ਹੈ, ਪੈਦਾ ਕਰ ਕੇ ਤੈਨੂੰ ਸੋਹਣਾ ਬਣਾਇਆ ਹੈ ਉਸ ਨੂੰ ਦਿਨ ਰਾਤ (ਹਰ ਵੇਲੇ) ਸਿਮਰਦਾ ਰਿਹਾ ਕਰ । ਹੇ ਦਾਸ ਨਾਨਕ! (ਅਰਦਾਸ ਕਰ ਤੇ ਆਖ—) ਹੇ ਪ੍ਰਭੂ! (ਮੇਰੇ ਉਤੇ) ਮੇਹਰ ਕਰ, ਮੈਂ ਗੁਰੂ ਦਾ ਆਸਰਾ ਫੜੀ ਰੱਖਾਂ ।੪।੪।

Read Latest News and Breaking News at Daily Post TV, Browse for more News

Ad
Ad

Punjab District News