Journalism Of Hope
BREAKING NEWS
ਚੰਡੀਗੜ੍ਹ ਨਗਰ ਨਿਗਮ ਚੋਣਾਂ: ਕਾਂਗਰਸ ਵੱਲੋਂ 30 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ.........ਸਰਹਿੰਦ ਰੇਲਵੇ ਟਰੈਕ ’ਤੇ ਸੀਮੈਂਟ ਦੇ ਪਿਲਰ ਰੱਖਣ ਦਾ ਮਾਮਲਾ: 26 ਸਾਲਾ ਨੌਜਵਾਨ ਦੋ ਦਿਨ ਦੇ ਰਿਮਾਂਡ ‘ਤੇ.......ਹਿਮਾਚਲ ਪ੍ਰਦੇਸ਼ ‘ਚ ਕਕਾਰ ਪਾਏ ਹੋਏ ਹੋਣ ਕਾਰਨ ਇੱਕ ਹੋਰ ਸਿੱਖ ਪ੍ਰੀਖਿਆਰਥੀ ਨੂੰ ਪਟਵਾਰੀ ਦੀ ਪ੍ਰੀਖਿਆ ਦੇਣ ਤੋਂ ਰੋਕਿਆ........ਸ੍ਰੀ ਗੰਗਾਨਗਰ ਰੇਲਵੇ ਟਰੈਕ ਧਮਾਕਾ ਮਾਮਲਾ: ਗੁਰਦਾਸਪੁਰ ਤੋਂ ਹਿਰਾਸਤ ’ਚ ਲਿਆ ਗਿਆ ਚੌਥਾ ਨੌਜਵਾਨ ਪੁੱਛਗਿੱਛ ਮਗਰੋਂ ਰਿਹਾਅ..........ਦਿਲਜੀਤ ਦੋਸਾਂਝ ਦਾ ਮੁੰਬਈ ਕੰਸਰਟ: ਆਲੋਚਕਾਂ ਨੂੰ ਦਿੱਤਾ ਪਿਆਰ ਨਾਲ ਜਵਾਬ..........ਪੰਜਾਬ ’ਚ ਠੰਢ ਦੇ ਨਾਲ ਸੰਘਣੀ ਧੁੰਦ ਦੀ ਦਸਤਕ, ਅਲਰਟ ਜਾਰੀ..........ਕ੍ਰਾਈਸਟਚਰਚ ਟੈਸਟ ’ਚ ਭਾਰਤ ਦੀ ਹਾਲਤ ਨਾਜ਼ੁਕ, ਦੂਜੇ ਦਿਨ 116 ਦੌੜਾਂ ’ਤੇ ਗੁਆਏ 6 ਵਿਕਟ.....ਈਰਾਨ ’ਚ 14 ਸਾਲਾ ਪਤਨੀ ਦੀ ਪਤੀ ਵੱਲੋਂ ਕੁੱਟ-ਕੁੱਟ ਕੇ ਹੱਤਿਆ, ਅਜੇ 10 ਦਿਨ ਪਹਿਲਾਂ ਹੀ ਦਿੱਤਾ ਸੀ ਬੱਚੇ ਨੂੰ ਜਨਮ

ਹਾਈਕੋਰਟ ਨੇ 6 ਸਾਲਾ ਬੱਚੀ ਨਾਲ ਜਬਰ-ਜਨਾਹ ਤੇ ਕਤਲ ਦੇ ਦੋਸ਼ੀ ਦੀ ਫਾਂਸੀ ਦੀ ਸਜ਼ਾ ਬਦਲੀ

ਚੰਡੀਗੜ੍ਹ: ਯਮੁਨਾਨਗਰ ਵਿੱਚ 6 ਸਾਲਾ ਬੱਚੀ ਨਾਲ ਜਬਰ-ਜਨਾਹ ਕਰਨ ਮਗਰੋਂ ਉਸ ਦੀ ਹੱਤਿਆ ਕਰਨ ਦੇ ਮਾਮਲੇ ਵਿੱਚ ਦੋਸ਼ੀ ਰਾਜੇਸ਼ ਕੁਮਾਰ ਉਰਫ਼ ਨਿਰਮਲ ਦੀ ਫਾਂਸੀ ਦੀ ਸਜ਼ਾ ਪੰਜਾਬ-ਹਰਿਆਣਾ ਹਾਈਕੋਰਟ ਨੇ ਬਦਲ ਦਿੱਤੀ ਹੈ। ਹਾਈਕੋਰਟ ਨੇ ਮੌਤ ਦੀ ਸਜ਼ਾ ਨੂੰ ਬਿਨਾਂ ਕਿਸੇ ਛੋਟ (Without Remission) ਦੇ 30 ਸਾਲ ਦੀ ਸਖ਼ਤ ਕੈਦ ਵਿੱਚ ਤਬਦੀਲ ਕਰ ਦਿੱਤਾ ਹੈ। ਹਾਲਾਂਕਿ, […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਹਾਈਕੋਰਟ ਨੇ 6 ਸਾਲਾ ਬੱਚੀ ਨਾਲ ਜਬਰ-ਜਨਾਹ ਤੇ ਕਤਲ ਦੇ ਦੋਸ਼ੀ ਦੀ ਫਾਂਸੀ ਦੀ ਸਜ਼ਾ ਬਦਲੀ
  • ਪੰਜਾਬ-ਹਰਿਆਣਾ ਹਾਈਕੋਰਟ ਨੇ ਮੌਤ ਦੀ ਸਜ਼ਾ ਨੂੰ ਬਿਨਾਂ ਛੋਟ 30 ਸਾਲ ਦੀ ਸਖ਼ਤ ਕੈਦ ਵਿੱਚ ਬਦਲਿਆ

ਚੰਡੀਗੜ੍ਹ: ਯਮੁਨਾਨਗਰ ਵਿੱਚ 6 ਸਾਲਾ ਬੱਚੀ ਨਾਲ ਜਬਰ-ਜਨਾਹ ਕਰਨ ਮਗਰੋਂ ਉਸ ਦੀ ਹੱਤਿਆ ਕਰਨ ਦੇ ਮਾਮਲੇ ਵਿੱਚ ਦੋਸ਼ੀ ਰਾਜੇਸ਼ ਕੁਮਾਰ ਉਰਫ਼ ਨਿਰਮਲ ਦੀ ਫਾਂਸੀ ਦੀ ਸਜ਼ਾ ਪੰਜਾਬ-ਹਰਿਆਣਾ ਹਾਈਕੋਰਟ ਨੇ ਬਦਲ ਦਿੱਤੀ ਹੈ। ਹਾਈਕੋਰਟ ਨੇ ਮੌਤ ਦੀ ਸਜ਼ਾ ਨੂੰ ਬਿਨਾਂ ਕਿਸੇ ਛੋਟ (Without Remission) ਦੇ 30 ਸਾਲ ਦੀ ਸਖ਼ਤ ਕੈਦ ਵਿੱਚ ਤਬਦੀਲ ਕਰ ਦਿੱਤਾ ਹੈ। ਹਾਲਾਂਕਿ, ਅਦਾਲਤ ਨੇ ਦੋਸ਼ੀ ਦੀ ਸਜ਼ਾ ਬਰਕਰਾਰ ਰੱਖੀ ਹੈ ਅਤੇ ਉਸ ਨੂੰ ਬਰੀ ਨਹੀਂ ਕੀਤਾ।

ਅਦਾਲਤ ਨੇ ਮੰਨਿਆ ਕਿ ਇਹ ਅਪਰਾਧ ਬੇਹੱਦ ਘਿਨਾਉਣਾ ਹੈ, ਪਰ ਇਹ ‘ਦੁਰਲੱਭ ਤੋਂ ਦੁਰਲੱਭ’ (Rarest of Rare) ਮਾਮਲਿਆਂ ਦੀ ਸ਼੍ਰੇਣੀ ਵਿੱਚ ਨਹੀਂ ਆਉਂਦਾ, ਜਿਸ ਵਿੱਚ ਮੌਤ ਦੀ ਸਜ਼ਾ ਦੇਣਾ ਲਾਜ਼ਮੀ ਹੋਵੇ।

ਜਗਾਧਰੀ ਦੀ ਫਾਸਟ ਟਰੈਕ ਪੋਕਸੋ (POCSO) ਅਦਾਲਤ ਨੇ 15 ਮਈ 2025 ਨੂੰ ਰਾਜੇਸ਼ ਕੁਮਾਰ ਨੂੰ ਫਾਂਸੀ ਦੀ ਸਜ਼ਾ ਸੁਣਾਈ ਸੀ। ਇਹ ਘਟਨਾ 20 ਸਤੰਬਰ 2024 ਨੂੰ ਛਛਰੌਲੀ ਥਾਣਾ ਖੇਤਰ ਦੇ ਇੱਕ ਪਿੰਡ ਵਿੱਚ ਵਾਪਰੀ ਸੀ। ਛੇ ਸਾਲਾ ਬੱਚੀ ਨਾਲ ਜਿਨਸੀ ਅਪਰਾਧ ਕਰਨ ਤੋਂ ਬਾਅਦ ਉਸ ਦੀ ਹੱਤਿਆ ਕਰ ਦਿੱਤੀ ਗਈ ਸੀ। ਬੱਚੀ ਦੀ ਲਾਸ਼ ਪਿੰਡ ਦੇ ਗੰਨੇ ਦੇ ਖੇਤ ਵਿੱਚੋਂ ਬਰਾਮਦ ਹੋਈ ਸੀ।

ਗਵਾਹਾਂ ਦੇ ਬਿਆਨਾਂ ਅਤੇ ਡੀਐਨਏ ਸਬੂਤਾਂ ਦੇ ਆਧਾਰ ’ਤੇ ਮੁਲਜ਼ਮ ਨੂੰ ਦੋਸ਼ੀ ਕਰਾਰ ਦਿੱਤਾ ਗਿਆ ਸੀ। ਉੱਧਰ, ਪੀੜਤ ਪਰਿਵਾਰ ਨੇ ਮੁਆਵਜ਼ੇ ਦੀ ਰਕਮ 15 ਲੱਖ ਤੋਂ ਵਧਾ ਕੇ 17 ਲੱਖ ਰੁਪਏ ਕਰਨ ਦੀ ਮੰਗ ਕੀਤੀ ਸੀ, ਜਿਸ ਨੂੰ ਹਾਈਕੋਰਟ ਨੇ ਖਾਰਜ ਕਰ ਦਿੱਤਾ ਹੈ। ਪਰਿਵਾਰ ਨੂੰ ਪਹਿਲਾਂ ਤੈਅ ਕੀਤੇ ਗਏ 15 ਲੱਖ ਰੁਪਏ ਹੀ ਮੁਆਵਜ਼ੇ ਵਜੋਂ ਮਿਲਣਗੇ।

Read Latest News and Breaking News at Daily Post TV, Browse for more News

Ad
Ad

Punjab District News