Journalism Of Hope
BREAKING NEWS
ਚੰਡੀਗੜ੍ਹ ਨਗਰ ਨਿਗਮ ਚੋਣਾਂ: ਕਾਂਗਰਸ ਵੱਲੋਂ 30 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ.........ਸਰਹਿੰਦ ਰੇਲਵੇ ਟਰੈਕ ’ਤੇ ਸੀਮੈਂਟ ਦੇ ਪਿਲਰ ਰੱਖਣ ਦਾ ਮਾਮਲਾ: 26 ਸਾਲਾ ਨੌਜਵਾਨ ਦੋ ਦਿਨ ਦੇ ਰਿਮਾਂਡ ‘ਤੇ.......ਹਿਮਾਚਲ ਪ੍ਰਦੇਸ਼ ‘ਚ ਕਕਾਰ ਪਾਏ ਹੋਏ ਹੋਣ ਕਾਰਨ ਇੱਕ ਹੋਰ ਸਿੱਖ ਪ੍ਰੀਖਿਆਰਥੀ ਨੂੰ ਪਟਵਾਰੀ ਦੀ ਪ੍ਰੀਖਿਆ ਦੇਣ ਤੋਂ ਰੋਕਿਆ........ਸ੍ਰੀ ਗੰਗਾਨਗਰ ਰੇਲਵੇ ਟਰੈਕ ਧਮਾਕਾ ਮਾਮਲਾ: ਗੁਰਦਾਸਪੁਰ ਤੋਂ ਹਿਰਾਸਤ ’ਚ ਲਿਆ ਗਿਆ ਚੌਥਾ ਨੌਜਵਾਨ ਪੁੱਛਗਿੱਛ ਮਗਰੋਂ ਰਿਹਾਅ..........ਦਿਲਜੀਤ ਦੋਸਾਂਝ ਦਾ ਮੁੰਬਈ ਕੰਸਰਟ: ਆਲੋਚਕਾਂ ਨੂੰ ਦਿੱਤਾ ਪਿਆਰ ਨਾਲ ਜਵਾਬ..........ਪੰਜਾਬ ’ਚ ਠੰਢ ਦੇ ਨਾਲ ਸੰਘਣੀ ਧੁੰਦ ਦੀ ਦਸਤਕ, ਅਲਰਟ ਜਾਰੀ..........ਕ੍ਰਾਈਸਟਚਰਚ ਟੈਸਟ ’ਚ ਭਾਰਤ ਦੀ ਹਾਲਤ ਨਾਜ਼ੁਕ, ਦੂਜੇ ਦਿਨ 116 ਦੌੜਾਂ ’ਤੇ ਗੁਆਏ 6 ਵਿਕਟ.....ਈਰਾਨ ’ਚ 14 ਸਾਲਾ ਪਤਨੀ ਦੀ ਪਤੀ ਵੱਲੋਂ ਕੁੱਟ-ਕੁੱਟ ਕੇ ਹੱਤਿਆ, ਅਜੇ 10 ਦਿਨ ਪਹਿਲਾਂ ਹੀ ਦਿੱਤਾ ਸੀ ਬੱਚੇ ਨੂੰ ਜਨਮ

ਸਮਾਣਾ ’ਚ JCB ਦੇ ਪੰਜੇ ਨਾਲ ਮਾਲਕ ਨੂੰ ਮਿੱਟੀ ’ਚ ਦੱਬਣ ਦੀ ਕੋਸ਼ਿਸ਼, ਚਾਰ ਆਪਰੇਟਰ ਗ੍ਰਿਫ਼ਤਾਰ

ਸਮਾਣਾ: ਪਿੰਡ ਕਾਨਗੜ੍ਹ ਵਿੱਚ JCB ਮਸ਼ੀਨਾਂ ’ਤੇ ਕੰਮ ਕਰਨ ਵਾਲੇ ਚਾਰ ਆਪਰੇਟਰਾਂ ’ਤੇ ਆਪਣੇ ਮਾਲਕ ਨੂੰ ਮਸ਼ੀਨ ਦੇ ਪੰਜੇ ਨਾਲ ਮਿੱਟੀ ਵਿੱਚ ਦੱਬ ਕੇ ਜਾਨੋਂ ਮਾਰਨ ਦੀ ਕੋਸ਼ਿਸ਼ ਕਰਨ ਦੇ ਦੋਸ਼ ਲੱਗੇ ਹਨ। ਪੁਲਿਸ ਨੇ ਕਾਰਵਾਈ ਕਰਦਿਆਂ ਚਾਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮ ਜੰਮੂ-ਕਸ਼ਮੀਰ ਦੇ ਰਾਮਬਨ ਇਲਾਕੇ ਦੇ ਰਹਿਣ ਵਾਲੇ ਹਨ। ਮਿਲੀ ਜਾਣਕਾਰੀ ਅਨੁਸਾਰ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਸਮਾਣਾ ’ਚ JCB ਦੇ ਪੰਜੇ ਨਾਲ ਮਾਲਕ ਨੂੰ ਮਿੱਟੀ ’ਚ ਦੱਬਣ ਦੀ ਕੋਸ਼ਿਸ਼, ਚਾਰ ਆਪਰੇਟਰ ਗ੍ਰਿਫ਼ਤਾਰ
  • ਕੰਮ ਦੌਰਾਨ ਹੋਏ ਝਗੜੇ ਨੇ ਧਾਰਿਆ ਗੰਭੀਰ ਰੂਪ
  • ਚਾਰੋਂ ਮੁਲਜ਼ਮ ਜੰਮੂ-ਕਸ਼ਮੀਰ ਦੇ
  • ਅਦਾਲਤ ਨੇ 14 ਦਿਨਾਂ ਲਈ ਭੇਜਿਆ ਜੇਲ੍ਹ

ਸਮਾਣਾ: ਪਿੰਡ ਕਾਨਗੜ੍ਹ ਵਿੱਚ JCB ਮਸ਼ੀਨਾਂ ’ਤੇ ਕੰਮ ਕਰਨ ਵਾਲੇ ਚਾਰ ਆਪਰੇਟਰਾਂ ’ਤੇ ਆਪਣੇ ਮਾਲਕ ਨੂੰ ਮਸ਼ੀਨ ਦੇ ਪੰਜੇ ਨਾਲ ਮਿੱਟੀ ਵਿੱਚ ਦੱਬ ਕੇ ਜਾਨੋਂ ਮਾਰਨ ਦੀ ਕੋਸ਼ਿਸ਼ ਕਰਨ ਦੇ ਦੋਸ਼ ਲੱਗੇ ਹਨ। ਪੁਲਿਸ ਨੇ ਕਾਰਵਾਈ ਕਰਦਿਆਂ ਚਾਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮ ਜੰਮੂ-ਕਸ਼ਮੀਰ ਦੇ ਰਾਮਬਨ ਇਲਾਕੇ ਦੇ ਰਹਿਣ ਵਾਲੇ ਹਨ।

ਮਿਲੀ ਜਾਣਕਾਰੀ ਅਨੁਸਾਰ ਕਰਨ ਕੁਮਾਰ ਵੱਲੋਂ ਪਿੰਡ ਕਾਨਗੜ੍ਹ ਵਿੱਚ JCB ਮਸ਼ੀਨਾਂ ਦੀ ਮਦਦ ਨਾਲ ਮਿੱਟੀ ਦੀ ਖੁਦਾਈ ਦਾ ਕੰਮ ਕਰਵਾਇਆ ਜਾ ਰਿਹਾ ਸੀ। ਇਸ ਕੰਮ ਲਈ ਉਸ ਨੇ ਜੰਮੂ-ਕਸ਼ਮੀਰ ਦੇ ਚਾਰ ਨੌਜਵਾਨਾਂ ਨੂੰ ਮਸ਼ੀਨ ਆਪਰੇਟਰ ਵਜੋਂ ਨੌਕਰੀ ’ਤੇ ਰੱਖਿਆ ਹੋਇਆ ਸੀ। ਦੱਸਿਆ ਜਾ ਰਿਹਾ ਹੈ ਕਿ ਕਿਸੇ ਗੱਲ ਨੂੰ ਲੈ ਕੇ ਕਰਨ ਕੁਮਾਰ ਅਤੇ ਆਪਰੇਟਰਾਂ ਵਿਚਾਲੇ ਵਿਵਾਦ ਹੋ ਗਿਆ।

ਦੋਸ਼ ਹੈ ਕਿ ਤਕਰਾਰ ਦੌਰਾਨ ਇੱਕ ਆਪਰੇਟਰ ਨੇ JCB ਮਸ਼ੀਨ ਦਾ ਅਗਲਾ ਪੰਜਾ ਚਲਾਉਂਦਿਆਂ ਕਰਨ ਕੁਮਾਰ ਨੂੰ ਮਿੱਟੀ ਵਿੱਚ ਦੱਬਣ ਦੀ ਕੋਸ਼ਿਸ਼ ਕੀਤੀ। ਇਸ ਘਟਨਾ ਤੋਂ ਬਾਅਦ ਪੁਲਿਸ ਨੇ ਚਾਰਾਂ ਨੌਜਵਾਨਾਂ ਨੂੰ ਹਿਰਾਸਤ ਵਿੱਚ ਲੈ ਕੇ ਉਨ੍ਹਾਂ ਖ਼ਿਲਾਫ਼ ਭਾਰਤੀ ਨਿਆਂ ਸੰਹਿਤਾ (BNS) ਦੀਆਂ ਧਾਰਾਵਾਂ 9, 126 ਅਤੇ 115 ਤਹਿਤ ਕੇਸ ਦਰਜ ਕੀਤਾ ਹੈ।

ਪੁਲਿਸ ਨੇ ਮੁਲਜ਼ਮਾਂ ਦੀ ਸਮਾਣਾ ਦੇ ਸਰਕਾਰੀ ਹਸਪਤਾਲ ਵਿੱਚ ਮੈਡੀਕਲ ਜਾਂਚ ਕਰਵਾਉਣ ਤੋਂ ਬਾਅਦ ਉਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ। ਸੁਣਵਾਈ ਦੌਰਾਨ ਅਦਾਲਤ ਨੇ ਚਾਰਾਂ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਭੇਜਣ ਦੇ ਹੁਕਮ ਦਿੱਤੇ।

Read Latest News and Breaking News at Daily Post TV, Browse for more News

Ad
Ad

Punjab District News