Journalism Of Hope
BREAKING NEWS
AAP ਨੂੰ ਵੱਡਾ ਝਟਕਾ, ਚਮਕੌਰ ਸਾਹਿਬ ਦੇ ਵਿਧਾਇਕ ਚਰਨਜੀਤ ਸਿੰਘ ਅਕਾਲੀ ਦਲ ’ਚ ਸ਼ਾਮਲ.......ਵਰਧਮਾਨ ਗਰੁੱਪ ਦੇ ਚੇਅਰਮੈਨ ਨਾਲ 7 ਕਰੋੜ ਦੀ ਡਿਜੀਟਲ ਅਰੈਸਟ ਠੱਗੀ ਮਾਮਲਾ: ਈਡੀ ਵੱਲੋਂ 7 ਮੁਲਜ਼ਮਾਂ ਖ਼ਿਲਾਫ਼ ਸਪਲੀਮੈਂਟਰੀ ਚਾਰਜਸ਼ੀਟ ਦਾਖ਼ਲ.......ਨਿਊ ਚੰਡੀਗੜ੍ਹ ਦੇ ਸਨਟੈਕ ਸਿਟੀ ਪ੍ਰਾਜੈਕਟ ’ਤੇ ED ਦੀ ਵੱਡੀ ਕਾਰਵਾਈ, 253.66 ਕਰੋੜ ਦੀ ਜਾਇਦਾਦ ਅਟੈਚ.........ਨਾਬਾਲਗ ਨਾਲ ਜਬਰ-ਜਨਾਹ ਦੇ ਮਾਮਲੇ ’ਚ ਮੰਦਰ ਦਾ ਪੁਜਾਰੀ ਦੋਸ਼ੀ ਕਰਾਰ, 16 ਸਾਲ ਦੀ ਕੈਦ.....ਸਮਾਣਾ ’ਚ JCB ਦੇ ਪੰਜੇ ਨਾਲ ਮਾਲਕ ਨੂੰ ਮਿੱਟੀ ’ਚ ਦੱਬਣ ਦੀ ਕੋਸ਼ਿਸ਼, ਚਾਰ ਆਪਰੇਟਰ ਗ੍ਰਿਫ਼ਤਾਰ......ਤੂੜੀ ਦੇ ਕੁੱਪ ਹੇਠਾਂ ਆਉਣ ਨਾਲ 35 ਸਾਲਾ ਕਿਸਾਨ ਦੀ ਮੌਤ........ਲੁਧਿਆਣਾ ‘ਚ ਵਾਪਰਿਆ ਮੰਦਭਾਗਾ ਹਾਦਸਾ, ਟਰੱਕ ਤੇ ਆਟੋ ਦੀ ਆਹਮੋ-ਸਾਹਮਣੇ ਟੱਕਰ, 3 ਦੀ ਮੌਤ.....ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਦੀ ਦਰਦਨਾਕ ਮੌਤ, ਜਨਵਰੀ ‘ਚ ਹੋਣਾ ਸੀ ਵਿਆਹ......ਕੈਨੇਡਾ: ਰੈਸਟੋਰੈਂਟ ਅੰਦਰ ਫਾਇਰਿੰਗ ਦਾ ਮਾਮਲਾ: ਦੋ ਪੰਜਾਬੀ ਨੌਜਵਾਨ ਗ੍ਰਿਫ਼ਤਾਰ

ਮਹਿਲਾ ਰਾਖਵੇਂਕਰਨ ਦੀ ਆੜ ’ਚ ਹਲਕਾਬੰਦੀ ਕਰਕੇ ਲੋਕਤੰਤਰ ਨੂੰ ਕਮਜ਼ੋਰ ਕਰਨਾ ਚਾਹੁੰਦੀ ਹੈ ਭਾਜਪਾ: ਪਰਗਟ ਸਿੰਘ

ਫਾਜ਼ਿਲਕਾ, 29 ਨਵੰਬਰ, 2026: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪਰਗਟ ਸਿੰਘ ਨੇ ਕੇਂਦਰ ਦੀ ਭਾਜਪਾ ਸਰਕਾਰ ‘ਤੇ ਮਹਿਲਾ ਰਾਖਵੇਂਕਰਨ ਬਿੱਲ ਦੀ ਆੜ ਵਿੱਚ ਹਲਕਾਬੰਦੀ ਦੀ ਪ੍ਰਕਿਰਿਆ ਨੂੰ ਅੱਗੇ ਵਧਾ ਕੇ ਦੇਸ਼ ਦੇ ਲੋਕਤੰਤਰੀ ਅਤੇ ਸੰਘੀ ਢਾਂਚੇ ਨੂੰ ਕਮਜ਼ੋਰ ਕਰਨ ਦਾ ਦੋਸ਼ ਲਗਾਇਆ ਹੈ। ਉਨ੍ਹਾਂ ਕਿਹਾ ਕਿ ਸਾਲ 2023 ਵਿੱਚ ਸੰਸਦ ਵੱਲੋਂ ਮਹਿਲਾ ਰਾਖਵੇਂਕਰਨ ਬਿੱਲ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਮਹਿਲਾ ਰਾਖਵੇਂਕਰਨ ਦੀ ਆੜ ’ਚ ਹਲਕਾਬੰਦੀ ਕਰਕੇ ਲੋਕਤੰਤਰ ਨੂੰ ਕਮਜ਼ੋਰ ਕਰਨਾ ਚਾਹੁੰਦੀ ਹੈ ਭਾਜਪਾ: ਪਰਗਟ ਸਿੰਘ

ਫਾਜ਼ਿਲਕਾ, 29 ਨਵੰਬਰ, 2026: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪਰਗਟ ਸਿੰਘ ਨੇ ਕੇਂਦਰ ਦੀ ਭਾਜਪਾ ਸਰਕਾਰ ‘ਤੇ ਮਹਿਲਾ ਰਾਖਵੇਂਕਰਨ ਬਿੱਲ ਦੀ ਆੜ ਵਿੱਚ ਹਲਕਾਬੰਦੀ ਦੀ ਪ੍ਰਕਿਰਿਆ ਨੂੰ ਅੱਗੇ ਵਧਾ ਕੇ ਦੇਸ਼ ਦੇ ਲੋਕਤੰਤਰੀ ਅਤੇ ਸੰਘੀ ਢਾਂਚੇ ਨੂੰ ਕਮਜ਼ੋਰ ਕਰਨ ਦਾ ਦੋਸ਼ ਲਗਾਇਆ ਹੈ। ਉਨ੍ਹਾਂ ਕਿਹਾ ਕਿ ਸਾਲ 2023 ਵਿੱਚ ਸੰਸਦ ਵੱਲੋਂ ਮਹਿਲਾ ਰਾਖਵੇਂਕਰਨ ਬਿੱਲ ਪਾਸ ਕੀਤਾ ਜਾ ਚੁੱਕਾ ਹੈ ਅਤੇ ਕਾਂਗਰਸ ਪਾਰਟੀ ਔਰਤਾਂ ਨੂੰ ਸਿਆਸੀ ਪ੍ਰਤੀਨਿਧਤਾ ਦੇਣ ਦੀ ਪੂਰੀ ਹਮਾਇਤੀ ਹੈ। ਪਰ ਮਹਿਲਾ ਰਾਖਵੇਂਕਰਨ ਦੇ ਨਾਂ ‘ਤੇ ਹਲਕਾਬੰਦੀ ਰਾਹੀਂ ਲੋਕ ਸਭਾ ਸੀਟਾਂ ਦੀ ਮੁੜ ਵੰਡ ਕਰਨਾ ਅਤੇ ਸੰਸਦ ਦੀ ਮੈਂਬਰਾਂ ਦੀ ਗਿਣਤੀ 800 ਤੋਂ ਵੱਧ ਕਰਨ ਦੀ ਯੋਜਨਾ ਦੇਸ਼ ਲਈ ਗੰਭੀਰ ਖ਼ਤਰਾ ਬਣ ਸਕਦੀ ਹੈ। ਭਾਜਪਾ ਦੀ ਮਨਸ਼ਾ ਔਰਤਾਂ ਨੂੰ ਅਧਿਕਾਰ ਦੇਣਾ ਨਹੀਂ, ਸਗੋਂ ਹਲਕਾਬੰਦੀ ਰਾਹੀਂ ਸਿਆਸੀ ਲਾਹਾ ਲੈਣਾ ਹੈ।

ਫਾਜ਼ਿਲਕਾ ਵਿਖੇ ਪੰਜਾਬ ਮੰਗਦਾ ਇੰਸਾਫ ਮੁਹਿਮ ਦੇ ਤਹਿਤ ਕਾਂਗਰਸੀ ਵਰਕਰਾਂ ਦੀ ਮੀਟਿੰਗ ਦੌਰਾਨ ਉਨ੍ਹਾਂ ਕਿਹਾ ਕਿ 1976 ਵਿੱਚ ਤਤਕਾਲੀ ਸਰਕਾਰ ਨੇ ਆਬਾਦੀ ਕੰਟਰੋਲ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਹਲਕਾਬੰਦੀ ‘ਤੇ 25 ਸਾਲਾਂ ਲਈ ਰੋਕ ਲਗਾਈ ਸੀ। ਸਾਲ 2001 ਵਿੱਚ ਅਟਲ ਬਿਹਾਰੀ ਵਾਜਪਾਈ ਦੀ ਸਰਕਾਰ ਨੇ ਵੀ ਇਸ ਰੋਕ ਨੂੰ ਅੱਗੇ ਵਧਾਇਆ ਸੀ, ਤਾਂ ਜੋ ਆਬਾਦੀ ਕੰਟਰੋਲ ਵਿੱਚ ਬਿਹਤਰ ਪ੍ਰਦਰਸ਼ਨ ਕਰਨ ਵਾਲੇ ਸੂਬਿਆਂ ਨਾਲ ਬੇਇਨਸਾਫ਼ੀ ਨਾ ਹੋਵੇ। ਪਰ ਅੱਜ ਭਾਜਪਾ ਸਰਕਾਰ ਉਸ ਸੰਤੁਲਨ ਨੂੰ ਵਿਗਾੜਨ ਦੀ ਕੋਸ਼ਿਸ਼ ਕਰ ਰਹੀ ਹੈ।

ਪਰਗਟ ਸਿੰਘ ਨੇ ਕਿਹਾ ਕਿ ਲੋਕ ਸਭਾ ਵਿੱਚ ਪੰਜਾਬ ਦੇ ਸਿਰਫ਼ 13 ਸੰਸਦ ਮੈਂਬਰ ਹਨ, ਪਰ ਉਨ੍ਹਾਂ ਦੀ ਆਵਾਜ਼ ਨੂੰ ਵੀ ਕੇਂਦਰ ਸਰਕਾਰ ਵਿੱਚ ਬਣਦਾ ਮਹੱਤਵ ਨਹੀਂ ਦਿੱਤਾ ਜਾਂਦਾ। ਅਜਿਹੇ ਵਿੱਚ ਸਿਰਫ਼ ਸੰਸਦ ਮੈਂਬਰਾਂ ਦੀ ਗਿਣਤੀ ਵਧਾਉਣ ਨਾਲ ਲੋਕਤੰਤਰ ਮਜ਼ਬੂਤ ਨਹੀਂ ਹੋਵੇਗਾ, ਸਗੋਂ ਸੂਬਿਆਂ ਨੂੰ ਉਨ੍ਹਾਂ ਦੀ ਆਬਾਦੀ ਦੇ ਆਧਾਰ ‘ਤੇ ਸਿਆਸੀ ਤੌਰ ‘ਤੇ ਕਮਜ਼ੋਰ ਕਰਨ ਦਾ ਖ਼ਤਰਾ ਪੈਦਾ ਹੋਵੇਗਾ। ਪੰਜਾਬ ਅਤੇ ਦੱਖਣੀ ਭਾਰਤ ਦੇ ਉਨ੍ਹਾਂ ਸੂਬਿਆਂ ਨੇ ਆਬਾਦੀ ਕੰਟਰੋਲ ਵਿੱਚ ਅਹਿਮ ਯੋਗਦਾਨ ਪਾਇਆ ਹੈ, ਜਿਨ੍ਹਾਂ ਨੂੰ ਹੁਣ ਇਸ ਯੋਗਦਾਨ ਦੀ ਸਜ਼ਾ ਨਹੀਂ ਮਿਲਣੀ ਚਾਹੀਦੀ।

ਪੰਜਾਬ ਦੇ ਖੇਤੀਬਾੜੀ ਸੰਕਟ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਦੀ ਆਰਥਿਕਤਾ ਸਿਰਫ਼ ਕਿਸਾਨਾਂ ਤੱਕ ਸੀਮਤ ਨਹੀਂ ਹੈ। ਇਸ ਨਾਲ ਆੜ੍ਹਤੀਏ, ਮਜ਼ਦੂਰ, ਦੁਕਾਨਦਾਰ, ਵਪਾਰੀ ਅਤੇ ਪੂਰਾ ਪੇਂਡੂ ਬਾਜ਼ਾਰ ਜੁੜਿਆ ਹੋਇਆ ਹੈ। ਜਦੋਂ ਕਿਸਾਨ ਦੀ ਫ਼ਸਲ ਵਿਕਦੀ ਹੈ ਤਾਂ ਇਸ ਦਾ ਲਾਭ ਪੂਰੇ ਆਰਥਿਕ ਢਾਂਚੇ ਤੱਕ ਪਹੁੰਚਦਾ ਹੈ। ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਦੇ ਹਿੱਤਾਂ ਨੂੰ ਸਿਆਸੀ ਸਵਾਰਥ ਤੋਂ ਉੱਪਰ ਰੱਖਣ ਅਤੇ ਸੂਬੇ ਦੇ ਕਿਸਾਨਾਂ ਤੇ ਖੇਤੀਬਾੜੀ ਆਰਥਿਕਤਾ ਨਾਲ ਖਿਲਵਾੜ ਨਾ ਕਰਨ। ਖ਼ਾਸ ਕਰਕੇ ਸਰਹੱਦੀ ਇਲਾਕਿਆਂ ਵਿੱਚ ਸੇਮ ਦੀ ਸਮੱਸਿਆ, ਨਰਮੇ ਦੀ ਫ਼ਸਲ ਅਤੇ ਖੇਤੀਬਾੜੀ ਉਤਪਾਦਾਂ ਦੀ ਬਿਹਤਰ ਮਾਰਕੀਟਿੰਗ ਲਈ ਠੋਸ ਨੀਤੀ ਬਣਾਉਣ ਦੀ ਲੋੜ ਹੈ। ਕਾਂਗਰਸ ਵੱਲੋਂ ਪੰਜਾਬ ਵਿੱਚ ਖੇਤੀਬਾੜੀ ਆਧਾਰਿਤ ਪ੍ਰੋਸੈਸਿੰਗ ਯੂਨਿਟ ਸਥਾਪਤ ਕਰਨ ਅਤੇ ਨਿਵੇਸ਼ ਨੂੰ ਉਤਸ਼ਾਹਿਤ ਕਰਨ ਲਈ ਵੀ ਕੰਮ ਕੀਤਾ ਜਾਵੇਗਾ।

ਪਰਗਟ ਸਿੰਘ ਨੇ ਆਮ ਆਦਮੀ ਪਾਰਟੀ ਦੀ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਪੰਜਾਬ ਦੀਆਂ ਔਰਤਾਂ ਨੂੰ ਆਰਥਿਕ ਸਹਾਇਤਾ ਦੇਣਾ ਸਰਕਾਰ ਦੀ ਜ਼ਿੰਮੇਵਾਰੀ ਹੈ, ਪਰ ਔਰਤਾਂ ਨੂੰ ਵਿੱਤੀ ਮਦਦ ਦੇਣ ਦੇ ਨਾਂ ‘ਤੇ ਨੌਜਵਾਨਾਂ ਦੀ ਸਿੱਖਿਆ, ਰੁਜ਼ਗਾਰ ਅਤੇ ਭਵਿੱਖ ਨਾਲ ਖਿਲਵਾੜ ਨਹੀਂ ਕੀਤਾ ਜਾ ਸਕਦਾ। ਅੱਜ ਹਰ ਪਰਿਵਾਰ ਆਪਣੇ ਬੱਚਿਆਂ ਦੇ ਬਿਹਤਰ ਭਵਿੱਖ ਅਤੇ ਰੁਜ਼ਗਾਰ ਨੂੰ ਲੈ ਕੇ ਚਿੰਤਤ ਹੈ। ਪੰਜਾਬ ਨੂੰ ਅਜਿਹੀਆਂ ਨੀਤੀਆਂ ਦੀ ਲੋੜ ਹੈ, ਜੋ ਨੌਜਵਾਨਾਂ ਨੂੰ ਆਤਮਨਿਰਭਰ ਬਣਾਉਣ ਅਤੇ ਉਨ੍ਹਾਂ ਨੂੰ ਆਪਣੇ ਹੀ ਸੂਬੇ ਵਿੱਚ ਰੁਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ।

ਉਨ੍ਹਾਂ ਭਾਜਪਾ, ਆਮ ਆਦਮੀ ਪਾਰਟੀ ਅਤੇ ਅਕਾਲੀ ਦਲ ‘ਤੇ ਤਨਜ਼ ਕੱਸਦਿਆਂ ਕਿਹਾ ਕਿ ਇਨ੍ਹਾਂ ਪਾਰਟੀਆਂ ਦੀ ਸਿਆਸਤ ਜੁਮਲਿਆਂ ਅਤੇ ਸਿਆਸੀ ਤਮਾਸ਼ਿਆਂ ਤੱਕ ਸੀਮਤ ਹੋ ਕੇ ਰਹਿ ਗਈ ਹੈ। ਭਾਜਪਾ ਅਤੇ ਅਕਾਲੀ ਦਲ ਦਾ ਗੱਠਜੋੜ ਪੰਜਾਬ ਦੇ ਹਿੱਤਾਂ ਦੀ ਬਜਾਏ ਆਪਣੀ ਸਿਆਸੀ ਜ਼ਮੀਨ ਬਚਾਉਣ ਦੀ ਕੋਸ਼ਿਸ਼ ਹੈ। ਕਾਂਗਰਸ ਪਾਰਟੀ ਦਾ ਮੁਕਾਬਲਾ ਕਰਨ ਲਈ ਇਨ੍ਹਾਂ ਪਾਰਟੀਆਂ ਨੂੰ ਇਕੱਠੇ ਆਉਣ ਦੀ ਲੋੜ ਮਹਿਸੂਸ ਹੋ ਰਹੀ ਹੈ, ਕਿਉਂਕਿ ਲੋਕਾਂ ਵਿੱਚ ਉਨ੍ਹਾਂ ਦਾ ਸਿਆਸੀ ਆਧਾਰ ਕਮਜ਼ੋਰ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਕੋਲ ਭਾਵੇਂ ਭਾਜਪਾ ਅਤੇ ਆਮ ਆਦਮੀ ਪਾਰਟੀ ਜਿੰਨੇ ਸਰੋਤ ਨਾ ਹੋਣ, ਪਰ ਪਾਰਟੀ ਕੋਲ ਚੰਗੇ ਉਮੀਦਵਾਰ, ਸਾਫ਼ ਅਕਸ ਅਤੇ ਮਜ਼ਬੂਤ ਸਿਆਸੀ ਕਿਰਦਾਰ ਵਾਲੇ ਆਗੂਆਂ ਦੀ ਟੀਮ ਤਿਆਰ ਕਰਨ ਦਾ ਸੰਕਲਪ ਹੈ।

2027 ਦੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਬਾਰੇ ਪਰਗਟ ਸਿੰਘ ਨੇ ਕਿਹਾ ਕਿ ਕਾਂਗਰਸ ਦੀ ਸਕ੍ਰੀਨਿੰਗ ਕਮੇਟੀ ਜਲਦ ਹੀ ਪੰਜਾਬ ਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਦਾ ਦੌਰਾ ਕਰੇਗੀ ਅਤੇ ਸਾਰੇ ਦਾਅਵੇਦਾਰਾਂ ਨਾਲ ਗੱਲਬਾਤ ਕਰੇਗੀ। ਉਮੀਦਵਾਰਾਂ ਦੀ ਚੋਣ ਸਮੇਂ ਸਰਵੇਖਣ, ਲੋਕਾਂ ਵਿੱਚ ਉਨ੍ਹਾਂ ਦੀ ਸਵੀਕਾਰਤਾ, ਸਾਫ਼ ਅਕਸ, ਸਿਆਸੀ ਕਿਰਦਾਰ ਅਤੇ ਜਿੱਤਣ ਦੀ ਸਮਰੱਥਾ ਨੂੰ ਪਹਿਲ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਾਂਗਰਸ ਦੀ ਕੋਸ਼ਿਸ਼ ਹੈ ਕਿ ਯੋਗ ਅਤੇ ਇਮਾਨਦਾਰ ਉਮੀਦਵਾਰਾਂ ਦਾ ਐਲਾਨ ਜਲਦ ਤੋਂ ਜਲਦ ਕੀਤਾ ਜਾਵੇ, ਤਾਂ ਜੋ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ਲਈ ਇੱਕ ਮਜ਼ਬੂਤ ਟੀਮ ਤਿਆਰ ਕੀਤੀ ਜਾ ਸਕੇ।

ਅੰਤ ਵਿੱਚ ਪਰਗਟ ਸਿੰਘ ਨੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੂੰ ਇਕਜੁੱਟ ਹੋ ਕੇ ਕੰਮ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਟਿਕਟ ਸਿਰਫ਼ ਇੱਕ ਵਿਅਕਤੀ ਨੂੰ ਮਿਲਣੀ ਹੈ, ਪਰ ਪਾਰਟੀ ਦੀ ਜਿੱਤ ਲਈ ਸਾਰੇ ਆਗੂਆਂ ਅਤੇ ਵਰਕਰਾਂ ਨੂੰ ਮਿਲ ਕੇ ਕੰਮ ਕਰਨਾ ਹੋਵੇਗਾ। ਇਹ ਸਮਾਂ ਨਿੱਜੀ ਇੱਛਾਵਾਂ ਤੋਂ ਉੱਪਰ ਉੱਠ ਕੇ ਪੰਜਾਬ ਦੇ ਹਿੱਤਾਂ ਲਈ ਖੜ੍ਹੇ ਹੋਣ ਦਾ ਹੈ। ਉਨ੍ਹਾਂ ਕਿਹਾ, “ਪੰਜਾਬ ਕਿਸੇ ਇੱਕ ਆਗੂ, ਕਿਸੇ ਇੱਕ ਪਾਰਟੀ ਜਾਂ ਕਿਸੇ ਇੱਕ ਸਰਕਾਰ ਦਾ ਨਹੀਂ, ਸਗੋਂ ਪੰਜਾਬੀਆਂ ਦਾ ਹੈ। ਪੰਜਾਬ ਦੀ ਪਛਾਣ ਅਤੇ ਹੋਂਦ ਨੂੰ ਬਚਾਉਣਾ ਸਾਡੀ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ। ਜੇ ਪੰਜਾਬ ਰਹੇਗਾ, ਤਾਂ ਹੀ ਅਸੀਂ ਸਾਰੇ ਰਹਾਂਗੇ।”

ਇਸ ਮੌਕੇ ਪੰਜਾਬ ਕਾਂਗਰਸ ਦੇ ਸਹਿ-ਇੰਚਾਰਜ ਰਵਿੰਦਰ ਡਾਲਵੀ, ਜ਼ਿਲ੍ਹਾ ਪ੍ਰਧਾਨ ਹਰਪ੍ਰੀਤ ਸਿੰਘ ਸਿੱਧੂ, ਸਾਬਕਾ ਮੰਤਰੀ ਹੰਸਰਾਜ ਜੋਸ਼ਨ, ਸਾਬਕਾ ਵਿਧਾਇਕ ਦਵਿੰਦਰ ਸਿੰਘ ਘੁਬਾਇਆ, ਸਾਬਕਾ ਵਿਧਾਇਕ ਨੱਥੂ ਰਾਮ, ਸਾਬਕਾ ਵਿਧਾਇਕ ਮਹਿੰਦਰ ਰਿਣਵਾਂ, ਰਾਜ ਬਖ਼ਸ਼ ਕੰਬੋਜ਼, ਬੀਬੀ ਰਜਿੰਦਰ ਕੌਰ ਬੱਲੂਆਣਾ, ਸਮਰਵੀਰ ਸਿੰਘ ਸਿੱਧੂ, ਸੁਖਵੰਤ ਸਿੰਘ ਬਰਾੜ, ਰੂਬੀ ਗਿੱਲ, ਡਾ. ਰਾਜ ਸਿੰਘ ਡਿੱਬੀਪੂਰਾ, ਦਵਿੰਦਰ ਸਿੰਘ ਬੱਬਲ, ਕਰਨਲ ਬਾਠ, ਸੁਧੀਰ ਨਾਗਪਾਲ, ਸੁਧੀਰ ਭਾਦੂ ਸਮੇਤ ਜ਼ਿਲ੍ਹੇ ਦੇ ਸਮੂਹ ਆਗੂ ਅਤੇ ਵਰਕਰ ਸਾਹਿਬਾਨ ਵਿਸ਼ੇਸ਼ ਤੌਰ ‘ਤੇ ਹਾਜ਼ਿਰ ਰਹੇ।

Read Latest News and Breaking News at Daily Post TV, Browse for more News

Ad
Ad

Punjab District News