ਨੀਰਜ ਕੁਮਾਰ ਗੁਪਤਾ ਦੀ ਅਗਵਾਈ ਹੇਠ ਸੁਣਿਆ ਗਿਆ PM ਮੋਦੀ ਦਾ 140ਵਾਂ ‘ਮਨ ਕੀ ਬਾਤ’ ਪ੍ਰੋਗਰਾਮ
ਸਮਾਣਾ: ਅੱਜ ਸੀਨੀਅਰ ਭਾਜਪਾ ਆਗੂ ਨੀਰਜ ਕੁਮਾਰ ਗੁਪਤਾ ਜੀ ਦੀ ਅਗਵਾਈ ਹੇਠ 140ਵੀਂ ‘ਮਨ ਕੀ ਬਾਤ’ ਦਾ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਸਾਥੀਆਂ ਅਤੇ ਭਾਜਪਾ ਵਰਕਰਾਂ ਨੇ ਇਕੱਠੇ ਬੈਠ ਕੇ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਜੀ ਦੇ ਸੰਬੋਧਨ ਨੂੰ ਸੁਣਿਆ।
ਇਸ 140ਵੀਂ ਕੜੀ ਵਿੱਚ ਪ੍ਰਧਾਨ ਮੰਤਰੀ ਜੀ ਨੇ ਆਰਟੀਫ਼ੀਸ਼ਲ ਇੰਟੈਲੀਜੈਂਸ (AI) ਅਤੇ ਨਵੀਂ ਤਕਨਾਲੋਜੀ, ਡਿਜੀਟਲ ਸੁਰੱਖਿਆ ਅਤੇ ਸਾਈਬਰ ਫਰਾਡ ਤੋਂ ਬਚਾਅ ਬਾਰੇ ਵਿਸਥਾਰ ਨਾਲ ਗੱਲ ਕੀਤੀ। ਉਨ੍ਹਾਂ ਨੇ ‘ਸੰਚਾਰ ਸਾਥੀ’ ਪਲੇਟਫਾਰਮ ਦੀ ਮਹੱਤਤਾ ਦੱਸਦਿਆਂ ਲੋਕਾਂ ਨੂੰ ਡਿਜੀਟਲ ਸਾਵਧਾਨੀ ਵਰਤਣ ਲਈ ਪ੍ਰੇਰਿਤ ਕੀਤਾ। ਇਸ ਤੋਂ ਇਲਾਵਾ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਨਸ਼ਾ ਮੁਕਤ ਯੁਵਾ ਅਭਿਆਨ ਨੂੰ ਮਜ਼ਬੂਤ ਕਰਨ ਦੀ ਲੋੜ ’ਤੇ ਵੀ ਜ਼ੋਰ ਦਿੱਤਾ ਗਿਆ।
ਨੀਰਜ ਕੁਮਾਰ ਗੁਪਤਾ ਜੀ ਨੇ ਕਿਹਾ ਕਿ ‘ਮਨ ਕੀ ਬਾਤ’ ਰਾਹੀਂ ਪ੍ਰਧਾਨ ਮੰਤਰੀ ਜੀ ਦੇਸ਼ ਦੇ ਲੋਕਾਂ ਨਾਲ ਸਿੱਧਾ ਸੰਵਾਦ ਕਰਦੇ ਹਨ ਅਤੇ ਸਮਾਜ ਨਾਲ ਜੁੜੇ ਮਹੱਤਵਪੂਰਨ ਵਿਸ਼ਿਆਂ ਬਾਰੇ ਜਾਗਰੂਕਤਾ ਪੈਦਾ ਕਰਦੇ ਹਨ। ਉਨ੍ਹਾਂ ਕਿਹਾ ਕਿ AI ਅਤੇ ਨਵੀਂ ਤਕਨਾਲੋਜੀ ਦੇ ਯੁੱਗ ਵਿੱਚ ਨੌਜਵਾਨਾਂ ਨੂੰ ਨਵੀਆਂ ਸਕਿੱਲਾਂ ਸਿੱਖ ਕੇ ਦੇਸ਼ ਦੀ ਤਰੱਕੀ ਵਿੱਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ।
ਇਸ ਮੌਕੇ ਹਾਜ਼ਰ ਸਾਰੇ ਸਾਥੀਆਂ ਨੇ ਪ੍ਰਧਾਨ ਮੰਤਰੀ ਜੀ ਦੇ ਵਿਚਾਰਾਂ ਨੂੰ ਲੋਕਾਂ ਤੱਕ ਪਹੁੰਚਾਉਣ ਅਤੇ ਦੇਸ਼ ਦੀ ਤਰੱਕੀ ਲਈ ਮਿਲ ਕੇ ਕੰਮ ਕਰਨ ਦਾ ਸੰਕਲਪ ਲਿਆ।